Tuesday, 23 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਡੀਐਸਪੀ ਕਾਡਰ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਦਮ ਪਾਰਲੀਮਾਨੀ ਮਤੇ ਦੀ ਉਲੰਘਣਾ ਹੈ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਕਾਡਰ ਦੀ ਹੇਰਾਫੇਰੀ ਨਾਲ ਚੰਡੀਗੜ• ਉੱਤੇ ਪੰਜਾਬ ਦੇ ਦਾਅਵੇ ਨੂੰ ਘਟਾਉਣ ਦੀ ਕਾਰਵਾਈ ਦਾ ਅਕਾਲੀ ਦਲ ਸਖ਼ਤੀ ਨਾਲ ਵਿਰੋਧ ਕਰੇਗਾ

Web Admin

Web Admin

5 Dariya News

ਚੰਡੀਗੜ , 23 Apr 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ• ਪੁਲਿਸ ਦੇ ਡੀਐਸਪੀ ਕਾਡਰ ਨੂੰ ਦਿੱਲੀ ਪੁਲਿਸ ਸਮੇਤ ਸਾਰੇ ਸੰਘੀ ਖੇਤਰਾਂ ਦੇ ਪੁਲਿਸ ਅਧਿਕਾਰੀਆਂ ਨਾਲ ਵਿਲੇ ਕਰਨ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਕੇਂਦਰ ਦੀ ਇਸ ਕਾਰਵਾਈ ਨੂੰ ਸ਼ਰਾਰਤੀ ਅਤੇ ਭੜਕਾਊ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸੇ ਨੂੰ ਵੀ ਪੰਜਾਬ ਦੀ ਰਾਜਧਾਨੀ ਵਜੋਂ ਚੰਡੀਗੜ ਦੇ ਰੁਤਬੇ ਨਾਲ ਛੇੜਛਾੜ ਕਰਨ ਦੀ ਆਗਿਆ ਨਾ ਹੋਵੇ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਆਖਿਆ ਕਿ  ਉਹ ਇਸ ਵੱਲ ਪੰਜਾਬ ਦੇ ਅਧਿਕਾਰ ਦੇ ਮੁੱਦੇ ਵਜੋਂ ਸਭ ਤੋਂ ਵੱਧ ਤਵੱਜੋ ਦੇਣ।  ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਕਿਹਾ ਕਿ ਜਦ ਤਕ ਯੂਟੀ ਪ੍ਰਸਾਸ਼ਨ ਦੁਆਰਾ ਪੂਰੀ ਤਰਾਂ ਅਤੇ ਈਮਾਨਦਾਰੀ ਨਾਲ ਚੰਡੀਗੜ ਦਾ ਪੰਜਾਬ ਵਿਚ ਤਬਾਦਲਾ ਨਹੀਂ ਕੀਤਾ ਜਾਂਦਾ, ਉਹ ਪੰਜਾਬ ਅਤੇ ਹਰਿਆਣਾ ਕਰਮਚਾਰੀਆਂ ਦੀ ਵੰਡ ਦੇ 60:40 ਦੇ ਅਨੁਪਾਤ ਉੱਤੇ ਉਸ ਸਮੇਂ ਦੇ ਗ੍ਰਹਿ ਮੰਤਰੀ ਪੀ ਚਿਦੰਬਰਮ ਦੇ ਨਿਰਦੇਸ਼ਾਂ ਨੂੰ ਲਾਗੂ ਕੀਤੇ ਜਾਣਾ ਯਕੀਨੀ ਬਣਾਉਣ।ਸਰਦਾਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਆਸਾਮੀਆਂ ਦੀ ਵੰਡ ਦੇ  60:40 ਅਨੁਪਾਤ ਬਾਰੇ ਪੰਜਾਬ ਸਰਕਾਰ ਦੇ ਬਿਆਨ ਉੁੱਤੇ ਵੀ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਕਿ ਇਹ ਕਹਿਣਾ ਕਿ ਮੌਜੂਦਾ ਸਥਿਤੀ ਨੂੰ ਜਿਉਂ ਦਾ ਤਿਉਂ ਰੱਖਿਆ ਜਾਵੇ , ਬਿਲਕੁੱਲ ਗਲਤ ਹੈ, ਕਿਉਂਕਿ ਯੂਟੀ ਵੱਲੋਂ ਪਹਿਲਾਂ ਹੀ ਇਸ ਅਨੁਪਾਤ ਨਾਲ ਛੇੜਖਾਨੀ ਕੀਤੀ ਜਾ ਚੁੱਕੀ ਹੈ, ਜਿਸ ਨੂੰ ਦਰੁਸਤ ਕੀਤੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਯੂਟੀ ਪ੍ਰਸਾਸ਼ਨ ਡੀਐਸਪੀਜ਼, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਨਿਯੁਕਤੀ ਸਮੇਂ ਇਸ ਅਨੁਪਾਤ ਦੀ ਪਾਲਣਾ ਨਹੀਂ ਕਰ ਰਿਹਾ ਹੈ, ਇਸ ਲਈ ਮੌਜੂਦਾ ਸਥਿਤੀ ਨੂੰ ਜਿਉਂ ਦਾ ਤਿਉਂ ਨਹੀਂ ਸਗੋਂ ਦਰੁਸਤ ਕੀਤੇ ਜਾਣ ਉਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਇਸ ਮੁੱਦੇ ਉੱਤੇ ਕੇਂਦਰ ਉੱਤੇ ਜ਼ੋਰ ਪਾ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦੀ ਅਰਜ਼ੀ ਉੱਤੇ ਤਾਜ਼ਾ ਨਿਰਦੇਸ਼ ਜਾਰੀ ਕਰਨ ਲਈ ਮਜਬੂਰ ਕੀਤਾ ਸੀ।ਇੱਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ “60:40 ਅਨੁਪਾਤ ਦੇ ਆਧਾਰ ਉੱਤੇ ਪੰਜਾਬ ਅਤੇ ਹਰਿਆਣਾ ਦੇ ਕਾਡਰ ਦੀ ਵੰਡ ਦੇ ਆਰਜੀ ਪ੍ਰਬੰਧ“ ਨੂੰ ਕਮਜ਼ੋਰ ਕਰਨ ਦੇ ਕਿਸੇ ਵੀ ਕਦਮ ਦਾ ਸਖ਼ਤੀ ਨਾਲ ਵਿਰੋਧ ਕਰੇਗਾ। ਉਹਨਾਂ ਕਿਹਾ ਕਿ ਚੰਡੀਗੜ ਉੱਤੇ ਪੰਜਾਬ ਦਾ ਦਾਅਵਾ ਰਾਸ਼ਟਰੀ ਪੱਧਰ ਉੱਤੇ ਸਵੀਕਾਰ ਹੋ ਚੁੱਕਿਆ ਹੈ।

ਉਹਨਾਂ ਕਿਹਾ ਕਿ ਚੰਡੀਗੜ• ਦੇ ਡੀਐਸਪੀ ਕਾਡਰ ਦਾ ਦੂਜੇ ਸੰਘੀ ਖੇਤਰਾਂ ਦੇ ਪੁਲਿਸ ਅਧਿਕਾਰੀਆਂ ਨਾਲ ਵਿਲੇ ਕਰਨ ਦੀ ਕਾਰਵਾਈ ਇਸ ਵਿਸ਼ੇ ਉੱਤੇ ਕੇਂਦਰ ਸਰਕਾਰ ਦੇ ਆਪਣੇ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਜਦ ਤਕ ਚੰਡੀਗੜ• ਦਾ ਪੰਜਾਬ ਵਿਚ ਆਖਰੀ ਤਬਾਦਲਾ ਨਹੀਂ ਹੋ ਜਾਂਦਾ, ਅਜਿਹਾ ਕਦਮ ਪੰਜਾਬ ਅਤੇ ਹਰਿਆਣਾ ਵਿਚਕਾਰ ਆਸਾਮੀਆਂ ਦੇ 60:40 ਦੇ ਅਨੁਪਾਤ ਦੇ ਪ੍ਰਬੰਧ ਨੂੰ ਵਿਗਾੜ ਦੇਵੇਗਾ। ਸਰਦਾਰ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਦੇਸ਼ ਨੂੰ ਵਾਰ ਵਾਰ ਯਾਦ ਕਰਵਾਉਣਾ ਪੈਂਦਾ ਹੈ ਕਿ ਚੰਡੀਗੜ• ਉੱਤੇ ਪੰਜਾਬ ਦੇ ਦਾਅਵੇ ਨੂੰ ਨਾ ਸਿਰਫ ਪੰਜਾਬ ਵਿਧਾਨ ਸਭਾ ਵੱਲੋਂ, ਸਗੋ ਹਰਿਆਣਾ ਦੀ ਵਿਧਾਨ ਸਭਾ ਵੱਲੋਂ ਵੀ ਸਮਰਥਨ ਦਿੱਤਾ ਜਾ ਚੁੱਕਿਆ ਹੈ।ਉਹਨਾਂ ਕਿਹਾ ਕਿ 1985 ਵਿਚ ਇੱਕ ਸਰਬਸੰਮਤੀ ਵਾਲਾ ਮਤਾ ਪਾਸ ਕਰਕੇ ਸੰਸਦ ਵੱਲੋਂ ਵੀ ਇਸ ਦਾਅਵੇ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ। ਇਸ ਮਤੇ ਵਿਚ ਸਪੱਸ਼ਟ ਰੂਪ ਵਿਚ ਕਿਹਾ ਗਿਆ ਹੈ ਕਿ ਚੰਡੀਗੜ• ਪੰਜਾਬ ਦਾ ਹੈ ਅਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਆਸਾਮੀਆਂ ਦੀ ਹਿੱਸੇਦਾਰੀ ਦਾ ਪ੍ਰਬੰਧ ਆਰਜੀ ਅਤੇ ਚੰਡੀਗੜ• ਦਾ ਪੰਜਾਬ ਵਿਚ ਆਖਰੀ ਤਬਾਦਲਾ ਕੀਤੇ ਜਾਣ ਤਕ ਹੀ ਹੈ।ਸਰਦਾਰ ਬਾਦਲ ਨੇ ਕਿਹਾ ਕਿ ਯੂਟੀ ਪ੍ਰਸਾਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਕਾਡਰ ਤੋਂ ਇਲਾਵਾ ਇੱਕ ਵੱਖਰਾ ਕਾਡਰ ਤਿਆਰ ਕੀਤੇ ਜਾਣ ਦੇ ਮੁੱਦੇ ਦਾ ਉਸ ਸਮੇਂ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।ਯੂਟੀ ਵੱਲੋਂ ਆਪਣਾ ਕਾਡਰ ਤਿਆਰ ਕੀਤੇ ਜਾਣ ਦੇ ਕਦਮ ਦਾ ਵਿਰੋਧ ਕਰਦਿਆਂ ਸਰਦਾਰ ਬਾਦਲ ਨੇ ਉਸ ਸਮੇਂ ਦੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਪੀ ਚਿਦੰਬਰਮ ਨੂੰ ਲਿਖਿਆ ਸੀ। ਗ੍ਰਹਿ ਮੰਤਰੀ ਨੇ ਉਸੇ ਸਮੇਂ ਯੂਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਸਾਰੇ ਕਰਮਚਾਰੀਆਂ ਸਣੇ ਕਾਡਰ ਵਾਲੇ ਅਹੁਦਿਆਂ ਉੱਤੇ 60:40 ਦੀ ਵੰਡ ਦਾ ਅਨੁਪਾਤ ਜਿਉਂ ਦਾ ਤਿਉਂ  ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਤੇ ਮੌਜੂਦਾ ਕਾਨੂੰਨਾਂ ਤਹਿਤ ਅਜਿਹਾ ਕੋਈ ਪ੍ਰਬੰਧ ਨਹੀਂ ਹੈ, ਜਿਸ ਰਾਹੀਂ ਡੀਐਸਪੀ ਆਸਾਮੀਆਂ ਦੇ ਵਿਲੇ ਵਰਗੀ ਕੋਈ ਤਬਦੀਲੀ ਕੀਤੀ ਜਾ ਸਕੇ। ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸ਼ੁਰੂ ਵਿਚ ਹੀ ਦਬਾ ਦੇਣਾ ਚਾਹੀਦਾ ਹੈ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD