Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਇੰਡੋ ਗਲੋਬਲ ਕਾਲਜ਼ਿਜ ਵਿਖੇ ਮੈਗਾ ਨੌਕਰੀ ਮੇਲੇ ਦਾ ਆਯੋਜਨ

12 ਅੰਤਰ ਰਾਸ਼ਟਰੀ ਕੰਪਨੀਆਂ ਵੱਲੋਂ 89 ਉਮੀਦਵਾਰਾਂ ਦੀ ਪੰਜ ਲੱਖ ਤੱਕ ਦੇ ਪੈਕੇਜ ਲਈ ਕੀਤੀ ਚੋਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Apr 2018

ਇੰਡੋ ਗਲੋਬਲ ਗਰੁੱਪ ਆਫ਼ ਕਾਲਜ਼ਿਜ ਵੱਲੋਂ  ਕੈਂਪਸ ਵਿਚ ਮੈਗਾ ਨੌਕਰੀ ਮੇਲੇ ਦਾ   ਆਯੋਜਨ ਕੀਤਾ ਗਿਆ। ਇਸ  ਦੌਰਾਨ ਵੱਖ ਵੱਖ ਸਟਰੀਮ ਦੇ 300  ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਨੌਕਰੀ ਮੇਲੇ  ਵਿਚ  ਕੌਮਾਂਤਰੀ ਪੱਧਰ  ਦੀਆਂ 12 ਕੰਪਨੀਆਂ ਵੱਲੋਂ ਬੀ.ਟੈਕ,ਐਮ ਬੀ ਏ ਅਤੇ ਐਮ ਸੀ ਏ ਦੇ ਇਲਾਵਾ ਡਿਪਲੋਮਾ ਹੋਲਡਰ ਅਤੇ ਜਰਨਲ ਗ੍ਰੈਜ਼ੂਏਟਸ ਦੀ ਵੀ ਚੋਣ ਕੀਤੀ ਗਈ। ਇੰਡੋ ਗਲੋਬਲ ਦੇ  ਗਰੁੱਪ ਦੇ ਸੀ À ਮਾਨਵ ਸਿੰਗਲਾ ਨੇ ਸਮੂਹ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਜੀ ਆਇਆ ਕਹਿੰਦੇ ਹੋਏ ਇਸ ਗੱਲ ਦਾ ਭਰੋਸਾ ਦਿਤਾ ਕਿ ਉਨ੍ਹਾਂ ਨੂੰ ਇਸ ਖ਼ਿੱਤੇ ਮਿਆਰੀ ਉਮੀਦਵਾਰਾਂ ਨੂੰ ਚੁਣਨ ਦਾ ਮੌਕਾ ਮਿਲੇਗਾ । ਇਸ ਦੌਰਾਨ ਚੋਣ ਕਰਨ ਵਾਲੀ ਕੰਪਨੀਆਂ ਸੁਵੇਟ ਆਟੋਮੋਟਿਵ ਕਾਰਪੋਰੇਸ਼ਨ, ਬਿੱਗ ਬੇਨ ਯੂਨਾਆਟਿਡ, ਐਕਸੋਟਿਵ ਕਮਰਸ਼ੀਅਲ, ਟਰੋਵੋ ਇੰਡੀਆ, ਆਇਰਨ ਨੈੱਟਵਰਕ, ਵਾਲਮਾਰਟ, ਪੈਸਾ ਬਾਜ਼ਾਰ,ਪੀ ਐਂਡ ਐਮ ਹਾਸਪਟੈਲਿਟੀ, ਜਿੰਦਲ ਇਲੈਕਟ੍ਰੀਕਲ, ਕਿਊ ਐੱਚ ਟਿਲੂਬਰੇਟਸ, ਆਈਸ਼ਰ ਟਰੈਕਟਰ,ਡੈਲਟਰੋਨ ਆਦਿ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਲਿਖਤੀ ਟੈੱਸਟ,ਗਰੁੱਪ ਡਿਸਕਸ਼ਨ,ਇੰਟਰਵਿਊ ਤੋਂ ਬਾਅਦ 89 ਉਮੀਦਵਾਰਾਂ ਦੀ ਚੋਣ ਕੀਤੀ । ਇਸ ਮੌਕੇ ਤੇ ਕੁੱਝ ਕੰਪਨੀਆਂ ਨੇ ਤਾਂ ਮੌਕੇ ਤੇ ਹੀ ਚੁਣੇ ਗਏ ਉਮੀਦਵਾਰਾਂ ਨੂੰ ਆਫ਼ਰ ਲੈਟਰ ਦੇ ਦਿਤੇ। ਇਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ  ਤਿੰਨ ਲੱਖ ਤੋਂ ਪੰਜ ਲੱਖ ਤੱਕ ਦੇ ਪੈਕੇਜ ਆਫ਼ਰ ਕੀਤੇ ਗਏ ।  

ਇੰਡੋ ਗਲੋਬਲ ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਇਕਠੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਚੰਗੇ ਨਾਗਰਿਕ ਬਣਾਉਣ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ ਦੀ ਟੈਕਨੀਕਲ ਜਾਣਕਾਰੀ ਨਾਲ ਅਪ-ਟੂ-ਡੇਟ ਰੱਖਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਇੰਡੋ ਗਲੋਬਲ ਗਰੁੱਪ ਦੀ ਇਹੀ ਕੋਸ਼ਿਸ਼ ਰਹਿੰਦੀ ਹੈ ਕਿ  ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇਣ ਦੇ ਨਾਲ ਨਾਲ ਇਕ ਵਧੀਆਂ ਨਾਗਰਿਕ ਅਤੇ ਸਫਲ ਸ਼ਹਿਰੀ ਵੀ ਬਣਾਇਆ ਜਾਵੇ। ਚੇਅਰਮੈਨ ਸਿੰਗਲਾ ਨੇ ਕਿਹਾ ਕਿ ਭਾਰਤ ਨੂੰ ਸੁਪਰ ਪਾਵਰ ਬਣਾਉਣ ਲਈ ਸਾਨੂੰ ਨੌਜਵਾਨ ਪੀੜੀ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਪਵੇਗਾ । ਇਸ ਮੌਕੇ ਤੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਚੇਅਰਮੈਨ ਸੁਖਦੇਵ ਕੁਮਾਰ ਸਿੰਗਲਾ ਦੱਸਿਆਂ ਕਿ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਸ਼ਨ ਤੱਕ ਦੀ ਹਰ ਸਟਰੀਮ ਦੇ ਉਮੀਦਵਾਰਾਂ ਲਈ ਰੱਖੇ ਗਏ ਇਸ ਮੈਗਾ ਜੌਬ ਫੈਸਟ ਦਾ ਬਹੁਤ ਵਧੀਆ ਹੁੰਗਾਰਾ ਮਿਲਿਆਂ ਹੈ । ਉਨ੍ਹਾਂ ਅੱਗੇ ਕਿਹਾ ਕਿ ਇੰਡੋ-ਗਲੋਬਲ ਵੱਲੋਂ ਬੇਸ਼ੱਕ ਪਹਿਲਾਂ ਵੀ ਨੌਕਰੀ ਮੇਲੇਆਂ ਦਾ ਆਯੋਜਨ ਕੀਤਾ ਜਾਂਦਾ  ਹੈ ਅਤੇ ਹਰ ਵਾਰ ਇਕ ਨਵਾਂ ਤਜਰਬਾ ਜੁੜਦਾ ਹੈ ਜੋ ਕਿ ਵਿਦਿਆਰਥੀਆਂ ਲਈ ਬਹੁਤ ਸਹਾਈ ਹੁੰਦਾ ਹੈ । ਚੇਅਰਮੈਨ ਸਿੰਗਲਾ ਨੇ ਕਿਹਾ ਕਿ ਇੰਡੋ ਗਲੋਬਲ ਗਰੁੱਪ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਭਵਿਖ 'ਚ ਇਸ ਤੋਂ ਵੀ ਮਿਆਰੀ ਪੱਧਰ ਦੇ ਮੇਲੇ ਕਰਵਾਉਂਦਾ ਰਹੇਗਾ ਤਾਂ ਕਿ ਇੰਡੋ ਗਲੋਬਲ ਦੇ  ਨਾਲ ਨਾਲ ਦੂਜੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਵਧੀਆਂ ਰੋਜ਼ਗਾਰ ਦੇ ਮੌਕੇ ਹਾਸਿਲ ਹੋ ਸਕਣ ।  

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD