Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਣਾ ਸੋਢੀ ਪੰਜਾਬ ਦੀ ਮਾਂ-ਖੇਡ ਦਾ ਉਸ ਦੀ ਜਨਮ ਭੂਮੀ ਉੱਤੇ ਕਤਲ ਕਰ ਰਹੇ ਹਨ : ਸਿਕੰਦਰ ਸਿੰਘ ਮਲੂਕਾ

ਕਿਹਾ ਕਿ ਖੇਡ ਵਿਭਾਗ ਦੇ ਕੈਲੰਡਰ ਤੋਂ ਸਰਕਲ ਕਬੱਡੀ ਨੂੰ ਹਟਾਉਣਾ ਹਜ਼ਾਰਾਂ ਖਿਡਾਰੀਆਂ ਦੇ ਭਵਿੱਖ ਨੂੰ ਤਬਾਹ ਕਰ ਦੇਵੇਗਾ

Web Admin

Web Admin

5 Dariya News

ਚੰਡੀਗੜ , 24 Apr 2018

Last updated on: Apr 24, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਨਵੇਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਰਕਲ ਸਟਾਈਲ ਕਬੱਡੀ ਵਾਸਤੇ ਸਰਕਾਰੀ ਮੱਦਦ ਬੰਦ ਕਰਨ ਦਾ ਐਲਾਨ ਕਰਕੇ ਪੰਜਾਬ ਦੀ ਮਾਂ-ਖੇਡ ਦਾ ਕਤਲ ਕਰਨ ਲਈ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਦੁਨੀਆਂ ਭਰ ਵਿਚ ਰਹਿੰਦੇ ਪੰਜਾਬੀਆਂ ਅਤੇ ਪੰਜਾਬ ਨਾਲ ਸਭ ਤੋਂ ਵੱਡਾ ਧੱਕਾ ਕਰਾਰ ਦਿੱਤਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਵਿਸ਼ਵ ਕਬੱਡੀ ਕੱਪ ਖ਼ਿਲਾਫ ਰਾਣਾ ਸੋਢੀ ਦੀ ਈਰਖਾ ਅਤੇ ਨਰਾਜ਼ਗੀ ਨੂੰ ਕੋਈ ਨਹੀਂ ਸਮਝ ਸਕਦਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ਵ ਕਬੱਡੀ ਕੱਪ ਨੂੰ ਸ਼ੁਰੂ ਕਰਕੇ ਕਬੱਡੀ ਦੀ ਖੇਡ ਨੂੰ ਪੰਜਾਂ ਮਹਾਂਦੀਪਾਂ ਦੇ 25 ਮੁਲਕਾਂ ਤਕ ਲੈ ਗਏ ਹਨ।  ਉਹਨਾਂ ਕਿਹਾ ਕਿ ਪਰੰਤੂ ਖੇਡ ਮੰਤਰੀ ਨੇ ਆਪਣਾ ਮੰਤਰਾਲਾ ਸੰਭਾਲਣ ਮਗਰੋ ਪਹਿਲੇ ਦਿਨ ਹੀ ਐਲਾਨ ਕਰ ਦਿੱਤਾ ਹੈ ਕਿ ਸਰਕਲ ਕਬੱਡੀ ਦਾ ਪੰਜਾਬ ਖੇਡ ਵਿਭਾਗ ਨਾਲ ਕੋਈ ਵਾਸਤਾ ਨਹੀਂ ਹੈ ਅਤੇ ਇਸ ਨੂੰ ਅੱਗੇ ਤੋਂ ਖੇਡ ਵਿਭਾਗ ਦੇ ਕੈਲੰਡਰ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।ਇਹ ਟਿੱਪਣੀਆਂ ਕਰਦਿਆਂ ਕਿ ਇਸ ਤਰ•ਾਂ ਲੱਗਦਾ ਹੈ ਕਿ ਰਾਣਾ ਸੋਢੀ ਪੰਜਾਬ ਦੀ ਖੇਡ ਪਰੰਪਰਾ ਅਤੇ ਸੱਭਿਆਚਾਰ ਬਾਰੇ ਕੁੱਝ ਨਹੀਂ ਜਾਣਦੇ, ਅਕਾਲੀ ਆਗੂ ਨੇ ਕਿਹਾ ਕਿ ਮੰਤਰੀ ਨੂੰ ਇਹ ਗੱਲ ਜਾਣਨੀ ਚਾਹੀਦੀ ਹੈ ਕਿ ਸਰਕਲ ਕਬੱਡੀ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੀ ਖੇਡ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਪੇਂਡੂ ਮੇਲਿਆਂ ਵਿਚ ਸਰਕਲ ਕਬੱਡੀ ਦੇ ਟੂਰਨਾਮੈਂਟ ਹੁੰਦੇ ਹਨ। ਵੱਡੀ ਗਿਣਤੀ ਵਿਚ ਸਰਕਲ ਕਬੱਡੀ ਦੇ ਖਿਡਾਰੀਆਂ ਕਾਰਣ ਹੀ 2010 ਵਿਚ ਥਸੁਰੂ ਕੀਤਾ ਵਿਸ਼ਵ ਕਬੱਡੀ ਕੱਪ ਇੰਨਾ ਜ਼ਿਆਦਾ ਕਾਮਯਾਬ ਹੋਇਆ ਹੈ। ਸਰਕਲ ਕਬੱਡੀ ਪਾਕਿਸਤਾਨ, ਸ੍ਰੀ ਲੰਕਾ ਅਤੇ ਨੇਪਾਲ ਵਿਚ ਵੀ ਪ੍ਰਸਿੱਧ ਹੈ ਅਤੇ ਹੁਣ ਅਫਰੀਕਾ, ਆਸਟਰੇਲੀਆ, ਯੂਰਪ ਅਤੇ ਅਮਰੀਕਾ ਵਿਚ ਵੀ ਖੇਡੀ ਜਾਂਦੀ ਹੈ।

ਸਰਦਾਰ ਮਲੂਕਾ ਨੇ ਕਿਹਾ ਕਿ ਨਵੇਂ ਖੇਡ ਮੰਤਰੀ ਇਹ ਗੱਲ ਵੀ ਜਾਣਦੇ ਨਹੀਂ ਲੱਗਦੇ ਕਿ ਖੇਡ ਵਿਭਾਗ ਨੇ ਹਮੇਸ਼ਾਂ ਹੀ ਸਰਕਲ ਕਬੱਡੀ ਨੂੰ ਉਤਸ਼ਾਹਿਤ ਕੀਤਾ ਹੈ। ਉਹਨਾਂ ਕਿਹਾ ਕਿ ਖੇਡ ਵਿਭਾਗ ਨੇ ਸਰਕਲ ਕਬੱਡੀ ਨੂੰ ਮਾਨਤਾ ਦਿੱਤੀ ਹੈ। ਇਹ ਕਾਲਜਾਂ ਅਤੇ ਪੇਸ਼ਾਵਰ ਸੰਸਥਾਨਾਂ ਵਿਚ ਦਾਖਲੇ ਲਈ ਦਰਜਾ ਸੂਚੀ ਵਿਚ ਸ਼ਾਮਿਲ ਹੈ। ਇਹ ਸਰਕਾਰੀ ਨੌਕਰੀਆਂ ਦੇਣ ਸੰਬੰਧੀ ਸੂਚੀ ਵਿਚ ਵੀ ਮੌਜੂਦ ਹੈ। ਖੇਡ ਕੈਲੰਡਰ ਤੋਂ ਸਰਕਲ ਕਬੱਡੀ ਨੂੰ ਹਟਾ ਕੇ ਰਾਣਾ ਸੋਢੀ ਨੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਦੀ ਯੋਜਨਾ ਉਲੀਕੀ ਹੈ। ਅਸੀਂ ਅਜਿਹਾ ਨਹੀਂ ਹੋਣ ਦਿਆਂਗੇ ਅਤੇ ਇਸ ਘਿਨੌਣੀ ਸਾਜਿਸ਼ ਦਾ ਪੂਰਾ ਤਾਣ ਲਾ ਕੇ ਵਿਰੋਧ ਕਰਾਂਗੇ।ਨਵੇਂ ਖੇਡ ਮੰਤਰੀ ਨੂੰ ਖੇਡਾਂ ਬਾਰੇ ਆਪਣੀ ਜਾਣਕਾਰੀ ਵਧਾਉਣ ਦੀ ਨਸੀਹਤ ਦਿੰਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਸੋਢੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਖੇਡ ਵਿਭਾਗ ਆਪਣੇ ਸਾਰੇ ਵਿੰਗਾਂ ਵਿਚ ਸਰਕਲ ਕਬੱਡੀ ਦਾ ਸਮਰਥਨ ਕਰਦਾ ਹੈ ਅਤੇ ਨੌਜਵਾਨਾਂ ਨੂੰ  ਰੀਫਰੈਸ਼ਮੈਂਟ ਭੱਤਾ ਵੀ ਦਿੰਦਾ ਹੈ। ਉਹਨਾਂ ਕਿਹਾ ਕਿ ਸੂਬਾਈ ਅਤੇ ਰਾਸ਼ਟਰੀ ਪੱਧਰ ਉੱਤੇ ਸਰਕਲ ਕਬੱਡੀ ਦੇ  ਮੁਕਾਬਲੇ ਹੁੰਦੇ ਹਨ। ਪਿਛਲੇ ਦਿਨੀਂ ਚੰਡੀਗੜ• ਵਿਚ ਇਕ ਰਾਸ਼ਟਰੀ ਸਰਕਲ ਕਬੱਡੀ ਟੂਰਨਾਮੈਂਟ ਹੋਇਆ ਸੀ, ਜਿਸ ਵਿਚ ਪੰਜਾਬ ਦੇ ਮੁੰਡੇ ਅਤੇ ਕੁੜੀਆਂ ਜੇਤੂ ਰਹੇ ਸਨ। ਕੀ ਨਵਾਂ ਖੇਡ ਮੰਤਰੀ ਪੰਜਾਬ ਦੀ ਮਾਂ-ਖੇਡ ਨੂੰ ਉਸ ਦੀ ਜਨਮ ਭੂਮੀ ਉੱਤੇ ਖਤਮ ਕਰਕੇ ਉਹਨਾਂ ਨੌਜਵਾਨਾਂ ਦਾ ਭਵਿੱਖ ਤਬਾਹ ਕਰਨਾ ਚਾਹੁੰਦਾ ਹੈ, ਜਿਹਨਾਂ ਨੇ ਸਰਕਲ ਕਬੱਡੀ ਵਿਚ ਆਪਣਾ ਨਾਂ ਚਮਕਾਇਆ ਹੈ। 

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD