Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਗਰੀ ਪੁੱਜਣ 'ਤੇ ਸ਼ਹਿਰ ਵਾਸੀਆਂ ਵੱਲੋਂ ਓ: ਪੀ : ਓਮ ਪ੍ਰਕਾਸ਼ ਸੋਨੀ ਦਾ ਭਰਵਾਂ ਸਵਾਗਤ

ਸਖਤ ਗਰਮੀ ਦੇ ਬਾਵਜੂਦ ਕਈ ਘੰਟੇ ਸੜਕ 'ਤੇ ਖੜੇ ਇੰਤਜ਼ਾਰ ਕਰਦੇ ਰਹੇ ਸਮਰਥਕ, ਸਿਖਿਆ ਮੰਤਰੀ ਵੱਲੋਂ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਿਰ ਵਿਖੇ ਟੇਕਿਆ ਮੱਥਾ

Web Admin

Web Admin

5 Dariya News (ਕੁਲਜੀਤ ਸਿੰਘ)

ਅੰਮ੍ਰਿਤਸਰ , 25 Apr 2018

Last updated on: Apr 25, 2018, 00:00 IST

ਅੰਮ੍ਰਿਤਸਰ ਦੇ ਪਹਿਲੇ ਮੇਅਰ ਵਜੋਂ ਆਪਣੀ ਸਿਆਸਤ ਦਾ ਸਫਰ ਸ਼ੁਰੂ ਕਰਕੇ ਸਿੱਖਿਆ ਮੰਤਰੀ ਪੰਜਾਬ ਦੇ ਮਾਣਮੱਤੇ ਅਹੁਦੇ ਤੱਕ ਪਹੁੰਚੇ ਅੰਮ੍ਰਿਤਸਰ ਸ਼ਹਿਰ ਦੇ ਹਰਮਨ ਪਿਆਰੇ ਨੇਤਾ ਓਮ ਪ੍ਰਕਾਸ਼ ਸੋਨੀ ਅੱਜ ਜਿਉਂ ਹੀ ਸਿਖਿਆ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਆਪਣੇ ਜ਼ੱਦੀ ਸ਼ਹਿਰ ਪੁੱਜੇ ਤਾਂ ਉਨਾਂ ਦੇ ਸਮਰਥਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਜਿਉਂ ਹੀ ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਅੰਮ੍ਰਿਤਸਰ ਆਉਣ ਦੀ ਖ਼ਬਰ ਸ਼ਹਿਰ ਵਾਸੀਆਂ ਨੂੰ ਮਿਲੀ ਤਾਂ ਇਕ-ਇਕ ਕਰਕੇ ਲੋਕ ਭੰਡਾਰੀ ਪੁੱਲ ਵਿਖੇ ਇਕੱਤਰ ਹੋਣਾ ਸੁਰੂ ਹੋ ਗਏ। ਦੁਪਿਹਰ 11 ਵਜੇ ਤੱਕ ਵੱਡੀ ਗਿਣਤੀ ਵਿਚ ਲੋਕ ਆਪ ਮੁਹਾਰੇ ਹੀ ਇਥੇ ਇਕੱਠਾ ਹੋ ਗਏ। ਕਾਫੀ ਸਮਾਂ ਲੋਕ ਭਖਵੀਂ ਗਰਮੀ ਵਿਚ ਆਪਣੇ ਮਹਿਬੂਬ ਨੇਤਾ ਦਾ ਇੰਤਜ਼ਾਰ ਕਰਦੇ ਰਹੇ, ਜਿਉਂ ਹੀ ਸ੍ਰੀ ਸੋਨੀ ਦਾ ਕਾਫਲਾ ਜੋ ਕਿ ਚੰਡੀਗੜ• ਤੋਂ ਸਿੱਧਾ ਆ ਰਿਹਾ ਸੀ ਭੰਡਾਰੀ ਪੁੱਲ 'ਤੇ ਪੁੱਜਾ ਤਾਂ ਸਮਰਥਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀ ਓ ਪੀ ਸੋਨੀ ਜ਼ਿੰਦਾਬਾਦ ਦੇ ਨਾਅਰੇ ਗੂੰਜਣ ਲੱਗ ਪਏ। ਸ਼ਹਿਰ ਵਾਸੀਆਂ ਵੱਲੋਂ ਇੱਥੇ ਫੁੱਲਾਂ ਦੀ ਵਰਖਾ ਨਾਲ ਸ੍ਰੀ ਸੋਨੀ ਦਾ ਭਰਵਾਂ ਸਵਾਗਤ ਕੀਤਾ ਗਿਆ।

ਸ੍ਰੀ ਸੋਨੀ ਇਥੋਂ ਖੁੱਲੀ ਗੱਡੀ ਰਾਹੀਂ ਭੰਡਾਰੀ ਪੁਲ ਤੋਂ ਹਾਲ ਬਾਜ਼ਾਰ ਤੱਕ ਗਏ ਅਤੇ ਥਾਂ-ਥਾਂ 'ਤੇ ਸ਼ਹਿਰ ਵਾਸੀਆਂ ਨੇ ਉਨ•ਾਂ ਨੂੰ ਫੁੱਲ ਮਲਾਵਾਂ ਨਾਲ ਲੱਦ ਦਿੱਤਾ। ਅੰਮ੍ਰਿਤਸਰ ਸ਼ਹਿਰੀ ਕਾਂਗਰਸ ਭਵਨ ਦੇ ਬਾਹਰਵਾਰ ਕਾਂਗਰਸ ਸੇਵਾ ਦਲ ਦੇ ਵਰਕਰਾਂ ਵੱਲੋਂ ਵੀ ਸ੍ਰੀ ਸੋਨੀ ਦਾ ਦਿਲੋਂ ਸਵਾਗਤ ਕੀਤਾ ਗਿਆ। ਸਿਖਰ ਦੁਪਿਹਰੇ ਸਮਰਥਕਾਂ ਵੱਲੋਂ ਦਿੱਤੇ ਗਏ ਇਸ ਪਿਆਰ ਸਦਕਾ ਕਾਫਲਾ ਕਾਫੀ ਦੇਰੀ ਨਾਲ ਤੁਰਦਾ ਰਿਹਾ। ਸ਼ਾਮ ਨੂੰ ਸ੍ਰੀ ਓ. ਪੀ. ਸੋਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਕੀਤਾ ਗਿਆ। ਇਸ ਉਪਰੰਤ ਸ੍ਰੀ ਸੋਨੀ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਵੀ ਮੱਥਾ ਟੇਕਣ ਗਏ ਜਿਥੇ ਸ੍ਰੀ ਦੁਰਗਿਆਨਾ ਮੰਦਿਰ ਕਮੇਟੀ ਵੱਲੋਂ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਸ੍ਰ ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਹਲਕਾ ਦੱਖਣੀ, ਸ੍ਰੀ ਸੁਨੀਲ ਦੱਤੀ ਵਿਧਾਇਕ ਹਲਕਾ ਉਤਰੀ, ਸ੍ਰੀ ਜੁਗਲ ਕਿਸ਼ੋਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਸ੍ਰੀ ਯੂਨਿਸ ਕੁਮਾਰ ਡਿਪਟੀ ਮੇਅਰ ਨਗਰ ਨਿਗਮ ਅੰਮ੍ਰਿਤਸਰ, ਸ੍ਰੀ ਵਿਕਾਸ ਸੋਨੀ ਕੌਂਸਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੌਂਸਲਰ ਸਾਹਿਬਾਨ ਅਤੇ ਅੰਮ੍ਰਿਤਸਰ ਵਾਸੀ ਸ਼ਾਮਲ ਸਨ। 

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD