Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਦਾ ਸਾਬਕਾ ਸਰਪੰਚ ਸੰਤੋਖ ਸਿੰਘ ਤੇ ਕਾਂਗਰਸ ਦੇ ਵਰਕਰ ਆਪਣੇ ਸਾਥੀਆ ਸਮੇਤ ਅਕਾਲੀ ਦਲ 'ਚ ਸ਼ਾਮਲ

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 25 Apr 2018

Last updated on: Apr 25, 2018, 00:00 IST

ਇੱਥੋਂ ਨਜ਼ਦੀਕੀ ਪਿੰਡ ਭੈਣੀ ਬਦੇਸ਼ਾ ਵਿਖੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ, ਜਦ ਕਿ ਭੈਣੀ ਬਦੇਸ਼ਾ ਦੇ ਆਮ ਆਦਮੀ ਪਾਰਟੀ ਦੇ ਸਾਬਕਾ ਸਰਪੰਚ ਸੰਤੋਖ ਸਿੰਘ ਤੇ ਕਾਂਗਰਸ ਦੇ ਵਰਕਰ ਗੁਰਿੰਦਰਜੀਤ ਸਿੰਘ ਰਾਜੂ, ਜਗਤਾਰ ਸਿੰਘ ਫੌਜੀ, ਜਸਪਾਲ ਸਿੰਘ, ਅਮਨਦੀਪ ਸਿੰਘ ਆਪਣੇ ਸਾਥੀਆ ਸਮੇਤ ਸਾਬਕਾ ਵਿਧਾਇਕ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਮਲਕੀਤ ਸਿੰਘ ਏਆਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਸਾਬਕਾ ਸਰਪੰਚ ਸੰਤੋਖ ਸਿੰਘ ਤੇ ਕਾਂਗਰਸੀ ਵਰਕਰਾਂ ਨੇ ਦੱਸਿਆ ਕਿ ਉਹ ਹਲਕੇ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਮਲਕੀਤ ਸਿੰਘ ਏਆਰ ਦੀ ਵਧੀਆ ਕਾਰਗੁਜਾਰੀ ਤੇ ਉਹ ਅਕਾਲੀ ਦਲ ਦੀਆ ਨੀਤੀਆ ਤੋਂ ਖੁਸ਼ ਹੋ ਕੇ ਅਤੇ ਆਮ-ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਹੋ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।ਉਪਰੰਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਲਕੀਤ ਸਿੰਘ ਏਆਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸਰਪੰਚ ਸੰਤੋਖ ਸਿੰਘ ਤੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਜੀ ਆਇਆਂ ਆਖਿਆ ਤੇ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।ਇਸ ਮੌਕੇ ਨਿਰਮਲ ਸਿੰਘ ਬਿੱਲੂ ਸਰਕਲ ਪਧਾਨ ਖਿਲਚੀਆ, ਸੰਦੀਪ ਸਿੰਘ ਏਆਰ, ਦਿਆਲ ਸਿੰਘ ਐਸੀਸੀ ਵਿੰਗ ਪ੍ਰਧਾਨ ਸਰਕਲ ਖਿਲਚੀਆ, ਸੁੱਚਾ ਸਿੰਘ ਸਰਪ੍ਰਸਤ, ਮੁਖਤਾਰ ਸਿੰਘ, ਸੁਖਬੀਰ ਸਿੰਘ ਜੱਜ ਵਡਾਲਾ ਸਿਆਸੀ ਸਲਾਹਕਾਰ ਏ.ਆਰ, ਸਰਬਜੀਤ ਸਿੰਘ, ਸੁਰਜੀਤ ਸਿੰਘ ਛੱਜਲਵੱਡੀ, ਕੈਪਟਨ ਬਲਵੰਤ ਸਿੰਘ ਧੂਲਕਾ, ਜੋਗਿੰਦਰ ਸਿੰਘ ਸਾਬਕਾ ਸਰਪੰਚ ਧੂਲਕਾ, ਰਾਮ ਸਿੰਘ, ਜਗਮੋਹਨ ਸਿੰਘ ਭੈਣੀ ਬਦੇਸ਼ਾ, ਰਾਜਵਿੰਦਰ ਸਿੰਘ, ਨਿਰਮਲ ਸਿੰਘ ਸਰਪੰਚ, ਮਨਜੀਤ ਸਿੰਘ ਟੋਨਾ, ਜਗਤਾਰ ਸਿੰਘ, ਡਾ ਸ਼ਾਮ ਸਿੰਘ ਖਿਲਚੀਆ, ਬਲਦੇਵ ਸਿੰਘ, ਸੁਖਦੇਵ ਸਰਪੰਚ ਰਤਨਗੜ੍ਹ ਆਦਿ ਹਾਜਿਰ ਸਨ।

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD