Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਉਟਸੋਰਸ ਸਬੰਧੀ ਕੰਮ ਕਰ ਰਹੇ ਠੇਕੇਦਾਰਾਂ ਨੂੰ ਕਿਰਤ ਵਿਭਾਗ ਕੋਲ ਰਜਿਸਟਰ ਕਰਵਾਇਆ ਜਾਵੇ : ਬਲਬੀਰ ਸਿੰਘ ਸਿੱਧੂ

ਕਿਰਤੀਆਂ ਨੂੰ ਬੋਰਡ ਵੱਲੋਂ ਚਲਾਈ ਜਾ ਰਹੀ ਹਾਉਸਿੰਗ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ

Web Admin

Web Admin

5 Dariya News

ਚੰਡੀਗੜ੍ਹ , 26 Apr 2018

Last updated on: Apr 26, 2018, 00:00 IST

ਅੱਜ ਕਿਰਤ ਕਮਿਸ਼ਨਰ ਦਫਤਰ, ਪੰਜਾਬ ਵਿਖੇ ਕਿਰਤ ਵਿਭਾਗ ਦੇ ਉੱਚ-ਅਧਿਕਾਰੀਆਂ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਉਸਾਰੀ ਕਿਰਤੀਆਂ, ਫੈਕਟਰੀ ਵਰਕਰਜ਼, ਹੋਰਨਾਂ ਕਿੱਤਿਆਂ ਅਤੇ ਆਊਟਸੋਰਸਿੰਗ ਸਕੀਮ ਅਧੀਨ ਕੰਮ ਕਰ ਰਹੇ ਠੇਕੇਦਾਰਾਂ ਨੂੰ ਕਿਰਤ ਵਿਭਾਗ ਅਧੀਨ ਰਜਿਸਟਰ ਕਰਨ ਲਈ ਆਦੇਸ਼ ਦਿੱਤੇ।ਸ੍ਰੀ ਸਿੱਧੂ ਵਲੋਂ ਵਿਭਾਗ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਅੱਜ ਕਿਰਤ ਕਮਿਸ਼ਨਰ ਪੰਜਾਬ ਦੇ ਦਫਤਰ ਵਿਖੇ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਸੀ। ਮੀਟਿੰਗ ਦੌਰਾਨ ਵਿਭਾਗ ਵਲੋਂ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਕਿਰਤੀਆਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ। ਇਸ ਕੜੀ ਤਹਿਤ ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ 'ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ' ਵਲੋਂ ਮੋਬਾਇਲ ਲੈਬ-ਕਮ-ਐਂਬੂਲੈਂਸ ਵੈਨਾਂ ਦੀ ਖਰੀਦ ਕੀਤੀ ਜਾਵੇ ਤੇ ਵੱਡੇ ਸ਼ਹਿਰਾਂ ਵਿਚ ਅਜਿਹੀ ਇਕ-ਇਕ ਵੈਨ ਤੈਨਾਤ ਕੀਤੀ ਜਾਵੇ ਤਾਂ ਜੋ ਕੰਸਟਰਕਸ਼ਨ ਸਾਇਟਾਂ ਅਤੇ ਲੇਬਰ ਚੌਕਾਂ 'ਤੇ ਮੋਜੂਦ ਕਿਰਤੀਆਂ ਦਾ ਮੌਕੇ 'ਤੇ ਹੀ ਮੈਡੀਕਲ ਚੈੱਕਐਪ ਕੀਤਾ ਜਾਵੇ। ਉਨਾਂ ਕਿਹਾ ਕਿ ਲੋੜ ਪੈਣ 'ਤੇ ਦਵਾਈਆਂ ਵੀ ਬੋਰਡ ਵਲੋਂ ਹੀ ਮੁਹੱਈਆ ਕਰਵਾਈਆਂ ਜਾਣ।ਸ੍ਰੀ ਸਿੱਧੂ ਵਲੋਂ ਕਿਰਤੀਆਂ ਨੂੰ ਸਸਤੇ ਦਰਾਂ ਤੇ ਮਕਾਨ ਉਸਾਰੀ ਕਰਨ ਲਈ ਮੋਜੂਦਾ ਹਾਊਸਿੰਗ ਸਕੀਮ ਦਾ ਵੱਧ ਤੋਂ ਵੱਧ ਲਾਭ ਦੇਣ ਦੇ ਆਦੇਸ਼ ਦਿੱਤੇ ਕਿ ਜਿਨਾਂ ਉਸਾਰੀ ਕਿਰਤੀਆਂ ਕੋਲ ਆਪਣੀ ਜਮੀਨ ਹੈ ਉਨਾਂ ਨੂੰ ਆਪਣਾ ਮਕਾਨ ਬਣਾਉਣ ਕਈ ਬੋਰਡ ਵਲੋ ਵਿੱਤੀ ਸਹਾਇਤਾ ਦਿੱਤੀ ਜਾਵੇ। ਕਿਰਤ ਮੰਤਰੀ ਨੇ ਇਹ ਵੀ ਕਿਹਾ ਕਿ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਬਲਾਕ ਪੱਧਰ 'ਤੇ ਬੋਰਡ ਵਲੋਂ ਕੰਪਿਊਟਰ ਆਪਰੇਟਰ ਤੈਨਾਤ ਕੀਤੇ ਤਾਂ ਜੋ ਉਸਾਰੀ ਕਿਰਤੀਆਂ ਨੂੰ ਛੋਟੇ-ਛੋਟੇ ਕੰਮਾਂ ਲਈ ਜਿਲਾ ਦਫਤਰਾਂ ਵਿਚ ਨਾ ਜਾਣਾ ਪਵੇ। ਕਿਰਤ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਦੌਰਾਨ ਇਸ ਗੱਲ 'ਤੇ ਚਿੰਤਾ ਦਾ ਪ੍ਰਗਟਾਵਾ ਵੀ ਕੀਤਾ ਕਿ ਕਈ ਕਾਰਪੋਰੇਸ਼ਨਾਂ ਤੇ ਕਮੇਟੀਆਂ ਵਲੋਂ ਉਸਾਰੀ ਦੇ ਕੰਮਾਂ ਸਬੰਧੀ ਸੈਸ ਪ੍ਰਾਪਤ ਕੀਤਾ ਜਾਂਦਾ ਹੈ ਜਿਸ ਨੂੰ ਮੁਕੰਮਲ ਤੌਰ 'ਤੇ ਕਿਰਤ ਵਿਭਾਗ ਕੋਲ ਜਮਾ ਨਹੀਂ ਕਰਵਾਇਆ ਜਾਂਦਾ। ਇਸ ਉਪਰੰਤ ਸ੍ਰੀ ਸਿੱੱਧੂ ਨੇ ਅਧਿਕਾਰੀਆਂ ਨੂੰ ਕਿਰਤ ਭਵਨ ਦੀ ਇਮਾਰਤ ਦੀ ਉਸਾਰੀ ਦੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਦੇ ਆਦੇਸ਼ ਵੀ ਦਿੱਤੇ।ਇਸ ਮੀਟਿੰਗ ਵਿਚ ਸ਼ਗਨ ਸਕੀਮ, ਦਾਹ-ਸਸਕਾਰ ਅਤੇ ਅੰਤਮ ਕ੍ਰਿਆ-ਕ੍ਰਮ ਲਈ ਵਿਤੀ ਸਹਾਇਤਾ, ਜਨਰਲ ਸਰਜਰੀ ਤੇ ਬਿਮਾਰੀਆਂ ਦੇ ਇਲਾਜ ਲਈ ਵਿਤੀ ਸਹਾਇਤਾ, ਬਾਲੜੀ ਜਨਮ ਤੌਹਫਾ ਸਕੀਮ ਆਦਿ ਦਾ ਵੀ ਮੁਲਾਂਕਣ ਕੀਤਾ ਗਿਆ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD