Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਲਾਈ ਮੰਤਰੀ, ਪੰਜਾਬ ਸਾਧੂ ਸਿੰਘ ਧਰਮਸੋਤ ਵਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1048 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

5 Dariya News

ਨਵੀਂ ਦਿੱਲੀ , 27 Apr 2018

Last updated on: Apr 27, 2018, 00:00 IST

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਕੁੱਲ 1048.24 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।ਅੱਜ ਨਵੀਂ ਦਿੱਲੀ ਦੇ ਵਿਖੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1048 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ। ਸ. ਧਰਮਸੋਤ ਨੇ ਦੱਸਿਆ ਕਿ ਸਾਲ 2015-2016 ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ 328.72 ਕਰੋੜ ਰੁਪਏ ਜਦਕਿ ਸਾਲ 2016-2017 ਦੇ 719.52 ਕਰੋੜ ਰੁਪਏ ਕੇਂਦਰ ਵੱਲ ਬਕਾਇਆ ਪਏ ਹਨ। ਭਲਾਈ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1048.24 ਕਰੋੜ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ।ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨਾਲ ਸਬੰਧਤ ਭਲਾਈ ਸਕੀਮਾਂ ਦੇ ਕੇਂਦਰ ਵਲੋਂ ਹੁਣ ਤੱਕ ਜਾਰੀ ਕੀਤੀ ਸਾਰੀ ਰਾਸ਼ੀ ਦੇ ਵਰਤੋ ਸਰਟੀਫਿਕੇਟ ਭਾਰਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਹਿਲੋਤ ਨੇ ਸੂਬੇ ਦੇ ਭਲਾਈ ਵਿਭਾਗ ਨਾਲ ਸਬੰਧਤ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਪੰਜਾਬ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ, ਭਲਾਈ ਵਿਭਾਗ, ਸ. ਜਸਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਭਲਾਈ ਵਿਭਾਗ ਆਦਿ ਹਾਜ਼ਰ ਸਨ।

 

Tags: Sadhu Singh Dharamsot , Thaawar Chand Gehlot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD