Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਹਿਲੀ ਮਈ ਤੋਂ ਲਾਏ ਜਾਣਗੇ ਖਸਰਾ ਤੇ ਰੂਬੇਲਾ ਦੇ ਖ਼ਾਤਮੇ ਲਈ ਟੀਕੇ : ਚਰਨਦੇਵ ਸਿੰਘ ਮਾਨ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਤਿੰਨ ਲੱਖ ਤੋਂ ਵੱਧ ਬੱਚਿਆਂ ਨੂੰ ਐਮ.ਆਰ. ਟੀਕੇ ਲਾਉਣ ਦਾ ਟੀਚਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Apr 2018

Last updated on: Apr 27, 2018, 00:00 IST

ਖਸਰਾ ਤੇ ਰੂਬੈਲਾ ਜਿਹੀਆਂ ਜਾਨਲੇਵਾ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਹਿਲੀ ਮਈ ਤੋਂ ਸੂਬਾ ਪੱਧਰੀ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਕਾਮਿਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)ਸ. ਚਰਨਦੇਵ ਸਿੰਘ ਮਾਨ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਸ. ਮਾਨ ਨੇ ਦੱਸਿਆ ਕਿ ਖਸਰਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਰੂਬੈਲਾ ਦੀ ਰੋਕਥਾਮ ਲਈ 9 ਮਹੀਨੇ ਤੋਂ 15 ਸਾਲ ਤਕ ਦੇ ਬੱਚਿਆਂ ਨੂੰ ਐਮ.ਆਰ. ਦਾ ਟੀਕਾ ਲਾਇਆ ਜਾਣਾ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਤਿੰਨ ਲੱਖ ਤੋਂ ਵੱਧ ਬੱਚਿਆਂ ਨੂੰ ਐਮ.ਆਰ. ਦੇ ਟੀਕੇ ਲਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਹ ਟੀਕਾ ਸਰਕਾਰੀ/ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਡੇਅ ਕੇਅਰ ਸੈਂਟਰਾਂ ਵਿੱਚ ਮੁਫ਼ਤ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਕਾਮਿਆਂ ਨੂੰ ਬਾਕਾਇਦਾ ਸਿਖਲਾਈ ਦਿੱਤੀ ਗਈ ਹੈ ਅਤੇ ਵੱਖ-ਵੱਖ ਸਾਧਨਾਂ ਰਾਹੀਂ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ ਹੈ। ਸ. ਮਾਨ ਨੇ ਕਿਹਾ ਕਿ ਐਮ. ਆਰ ਦੇ ਇਕ ਟੀਕੇ ਨਾਲ ਦੋ ਬੀਮਾਰੀਆਂ ਦਾ ਖ਼ਾਤਮਾ ਹੋਵੇਗਾ ਅਤੇ ਇਹ ਟੀਕੇ ਸਰਕਾਰੀ ਪੱਧਰ 'ਤੇ ਹੀ ਲਗਣਗੇ। 

ਉਨ੍ਹਾਂ ਦੱਸਿਆ ਕਿ ਖਸਰਾ ਜਾਨਲੇਵਾ ਬੀਮਾਰੀ ਹੈ, ਜਿਸ ਦਾ ਨਤੀਜਾ ਨਿਮੋਨੀਆ, ਦਸਤ, ਜੀਵਨ ਲਈ ਹੋਰ ਘਾਤਕ ਬੀਮਾਰੀਆਂ ਦੇ ਰੂਪ ਵਿੱਚ ਨਿਕਲ ਸਕਦਾ ਹੈ। ਰੂਬੈਲਾ ਕਾਰਨ ਜਨਮ ਸਮੇਂ ਬੱਚਿਆਂ ਨੂੰ ਅੰਨ੍ਹਾਪਣ, ਬੋਲਾਪਣ ਅਤੇ ਕਮਜ਼ੋਰ ਦਿਮਾਗ, ਜਮਾਂਦਰੂ ਦਿਲ ਦੀਆਂ ਬੀਮਾਰੀਆਂ ਹੋ ਸਕਦੀਆਂ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਨਿਰਦੇਸ਼%ਦਿੱਤੇ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵੇਲੇ ਪੂਰੇ ਦੇਸ਼ ਵਿੱਚ ਐਮ.ਆਰ. ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 75 ਲੱਖ ਬੱਚਿਆਂ ਨੂੰ ਐਮ.ਆਰ ਦੇ ਟੀਕੇ ਲਾਉਣ ਦਾ ਟੀਚਾ ਹੈ, ਜਿਨ੍ਹਾਂ ਬੱਚਿਆਂ ਨੂੰ ਪਹਿਲਾਂ ਵੀ ਟੀਕੇ ਲੱਗੇ ਚੁੱਕੇ ਹਨ, ਉਨ੍ਹਾਂ ਲਈ ਵੀ ਇਹ ਟੀਕਾ ਜ਼ਰੂਰੀ ਹੈ। ਇਸ ਟੀਕੇ ਦਾ ਕੋਈ ਗ਼ਲਤ ਪ੍ਰਭਾਵ ਨਹੀਂ ਤੇ ਬੱਚੇ ਦੀ ਤੰਦਰੁਸਤੀ ਲਈ ਐਮ.ਆਰ ਟੀਕਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਐਮ.ਆਰ. ਮੁਹਿੰਮ ਤਹਿਤ ਫ਼ਿਲਹਾਲ 13 ਸੂਬਿਆਂ ਵਿੱਚ 6 ਕਰੋੜ ਤੋਂ ਵੱਧ ਬੱਚਿਆਂ ਨੂੰ ਖਸਰਾ/ਰੂਬੇਲਾ ਤੋਂ ਰੋਕਥਾਮ ਦੇ ਟੀਕੇ ਲਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦੁਨੀਆਂ ਭਰ ਵਿਚ ਖਸਰਾ/ਰੂਬੇਲਾ ਕਾਰਨ ਹੋਣ ਵਾਲੀਆਂ ਮੌਤਾਂ ਵਿੱਚੋਂ 36 ਫ਼ੀਸਦੀ ਮੌਤਾਂ ਇਕੱਲੇ ਭਾਰਤ ਵਿੱਚ ਹੁੰਦੀਆਂ ਹਨ। ਮੀਟਿੰਗ ਵਿੱਚ ਐਸ.ਡੀ.ਐਮ ਖਰੜ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਡੀ.ਕੇ.ਸਾਲਦੀ, ਡਾ. ਜਸਪ੍ਰੀਤ ਕੌਰ, ਡਾ. ਭੁਪਿੰਦਰ ਸਿੰਘ, ਡਾ. ਸੁਰਿੰਦਰ ਸਿੰਘ, ਡਾ. ਵਿਜੈ ਕੁਮਾਰ, ਡਾ. ਕੁਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD