Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਅੰਮਿ੍ਰਤਸਰ ਦਾ ਗੰਦਾ ਪਾਣੀ ਸਾਫ ਕਰਨ ਤੋਂ ‘ਨੀਰੀ’ ਨੇ ਹੱਥ ਖੜ੍ਹੇ ਕੀਤੇ-ਨਵਜੋਤ ਸਿੰਘ ਸਿੱਧੂ

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਤੋਂ ਕਿਤੇ ਵੱਧ ਪ੍ਰਭਾਵਿਤ ਹੈ ਸਾਡਾ ਪਾਣੀ-ਸਿੱਧੂ

Web Admin

Web Admin

5 Dariya News (ਕੁਲਜੀਤ ਸਿੰਘ )

ਅੰਮਿ੍ਰਤਸਰ , 29 Apr 2018

Last updated on: Apr 29, 2018, 00:00 IST

ਅੰਮਿ੍ਰਤਸਰ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਤਿਆਰ ਕਰਨ ਵਾਸਤੇ ਸਮਾਰਟ ਸਿਟੀ ਦੀ ਕੇਂਦਰ ਤੋਂ ਆਈ ਟੀਮ ਨੇ ਜਿਸ ਸੰਸਥਾ ਨੂੰ ਸ਼ਹਿਰ ਦੇ ਗੰਦਾ ਪਾਣੀ ਸਾਫ ਕਰਨ ਲਈ ਰਾਜ਼ੀ ਕੀਤਾ ਸੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਸੰਸਥਾ ਨਾਲ ਸਮਝੌਤਾ ਕੀਤਾ ਸੀ, ਉਹ ਸੰਸਥਾ ਸ਼ਹਿਰ ਦਾ ਬਦ ਤੋਂ ਬਦਤਰ ਹੋਇਆ ਪਾਣੀ ਵੇਖ ਕੇ ਭੱਜ ਗਈ ਹੈ। ਇਹ ਖੁਲਾਸਾ ਕਰਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (ਆਈ. ਆਈ. ਟੀ.) ਦਿੱਲੀ ਦੀ ਸੰਸਥਾ ਨੀਰੀ (ਨੈਸ਼ਨਰ ਇਨਵਾਇਰਮੈਂਟ ਇੰਜੀਨੀਅਰਿੰਗ ਰੀਸਰਚ ਇੰਸਟੀਚਿਊਟ) ਨੇ ਇਹ ਕੰਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਣੀ ਵਿਚ ਗੰਦਗੀ ਦੀ ਮਾਤਰਾ ਸਬੰਧੀ ਦਿੱਤੇ ਹੋਏ ਅੰਕੜੇ ਵੇਖ ਕੇ ਸ਼ੁਰੂ ਕਰਨ ਦਾ ਫੈਸਲਾ ਲਿਆ ਸੀ, ਪਰ ਜਿਉਂ ਹੀ ਉਨਾਂ ਨੇ ਖ਼ੁਦ ਇਸ ਗੰਦੇ ਪਾਣੀ ਦੀ ਜਾਂਚ ਕੀਤੀ ਤਾਂ ਇਸ ਦੀ ਗੰਦਗੀ ਵੇਖ ਕੇ ਉਨਾਂ ਹੱਥ ਖੜ੍ਹੇ ਕਰਰ ਦਿੱਤੇ।  ਸ. ਸਿੱਧੂ ਨੇ ਨੀਰੀ ਵੱਲੋਂ ਆਏ ਪੱਤਰ ਦਾ ਹਵਾਲਾ ਦਿੰਦੇ ਕਿਹਾ ਕਿ ਸੰਸਥਾ ਅਨੁਸਾਰ ਉਹ ਕਿਸੇ ਵੀ ਸ਼ਹਿਰ ਦਾ ਪਾਣੀ 60 ਤੋਂ 70 ਫੀਸਦੀ ਜੈਵਿਕ ਢੰਗ, ਜਿਸ ਅਨੁਸਾਰ ਪਾਣੀ ਵਿਚ ਪੌਦੇ ਲਗਾ ਕੇ ਦੂਸ਼ਿਤ ਮਾਦਾ ਘੱਟ ਕੀਤਾ ਜਾਂਦਾ ਹੈ, ਨਾਲ ਸਾਫ ਕਰ ਸਕਦੇ ਹਨ, ਪਰ ਅੰਮਿ੍ਰਤਸਰ ਸ਼ਹਿਰ ਦੇ ਗੰਦੇ ਪਾਣੀ ਦੇ ਆਏ ਅੰਕੜੇ ਇਸ ਤਕਨੀਕ ਨਾਲ ਸਾਫ ਨਹੀਂ ਹੋ ਸਕਦੇ, ਕਿਉਂਕਿ ਜੇਕਰ ਇਹ 70 ਫੀਸਦੀ ਤੱਕ ਸਾਫ ਵੀ ਕਰ ਦਿੱਤਾ ਜਾਵੇ ਤਾਂ ਵੀ ਜ਼ਹਿਰੀਲਾ ਮਾਦਾ ਮਨੁੱਖ ਲਈ ਬਰਦਾਸ਼ਤ ਕਰ ਸਕਣ ਦੀ ਸਮਰੱਥਾ ਤੋਂ ਕਿਤੇ ਵੱਧ ਰਹੇਗਾ। ਸ. ਸਿੱਧੂ ਨੇ ਦੱਸਿਆ ਕਿ ਗੰਦੇ ਪਾਣੀ ਵਿਚ ਸੀ. ਓ. ਡੀ. (ਕੈਮੀਕਲ ਆਕਸੀਜਨ ਡਿਮਾਂਡ) 250 ਤੱਕ ਚਾਹੀਦਾ ਹੈ, ਪਰ ਅੰਮਿ੍ਰਤਸਰ ਦੇ ਗੰਦੇ ਪਾਣੀ ਵਿਚ ਇਹ 1346 ਤੋਂ ਵੀ ਵੱਧ ਹੈ। ਇਸੇ ਤਰਾਂ ਟੋਟਲ ਸਸਪੈਂਡਿਡ ਸਾਲਿਡ (ਟੀ ਐਸ ਐਸ) ਦੀ ਮਾਤਰਾ 100 ਤੋਂ ਹੇਠਾਂ ਚਾਹੀਦੀ ਹੈ, ਪਰ ਸਾਡੇ ਪਾਣੀ ਵਿਚ 1455 ਹੈ। ਇਸੇ ਤਰਾਂ ਬੀ. ਓ. ਡੀ. (ਬਾਇਓ ਕੈਮੀਕਲ ਆਕਸੀਜਨ ਡਿਮਾਂਡ) 30 ਤੋਂ ਹੇਠਾਂ ਹੋਣਾ ਚਾਹੀਦਾ ਹੈ, ਜੋ ਕਿ ਅੰਮਿ੍ਰਤਸਰ ਦੇ ਗੰਦੇ ਪਾਣੀ ਵਿਚ 180 ਤੋਂ ਵੀ ਵੱਧ ਹੈ। ਸ. ਸਿੱਧੂ ਨੇ ਕਿਹਾ ਕਿ ਪਾਣੀ ਵਿਚ ਇੰਨੀ ਜ਼ਿਆਦਾ ਗੰਦਗੀ ਨੀਰੀ ਆਪਣੀ ਤਕਨੀਕ ਨਾਲ ਸਾਫ ਨਹੀਂ  ਕਰ ਸਕਦੀ। ਉਨਾਂ ਦੱਸਿਆ ਕਿ ਨੀਰੀ ਨਾਲ ਇਕਰਾਰ ਕਰਨ ਤੋਂ ਬਾਅਦ ਇਹ ਮੁੱਦਾ ਕੈਬਿਨਟ ਦੀ ਪ੍ਰਵਾਨਗੀ ਲਈ ਤਿਆਰ ਸੀ, ਪਰ ਹੁਣ ਨੀਰੀ ਦੇ ਹੱਥ ਖੜ੍ਹੇ ਕਰਨ ਨਾਲ ਫਿਰ ਰੁੱਕ ਗਿਆ ਹੈ। ਉਨਾਂ ਕਿਹਾ ਕਿ ਉਹ ਹੁਣ ਇਹ ਮੁੱਦਾ ਦੁਬਾਰਾ ਮੁੱਖ ਮੰਤਰੀ ਪੰਜਾਬ ਕੋਲ ਖੜ ਕੇ ਨਵੀਂ ਤਕਨੀਕ ਨਾਲ ਸ਼ਹਿਰ ਦਾ ਗੰਦਾ ਪਾਣੀ ਸਾਫ ਕਰਨ ਦੀ ਮੰਗ ਕਰਨਗੇ, ਉਥੇ ਬਰਸਾਤੀ ਨਾਲਿਆਂ ਵਿਚ ਗੰਦਾ ਪਾਣੀ ਸੁੱਟਣ ਵਾਲੀਆਂ ਸਨਅਤਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕਰਨਗੇ। ਉਨਾਂ ਕਿਹਾ ਕਿ ਮਨੁੱਖੀ ਸਿਹਤ ਨਾਲ ਕਿਸੇ ਨੂੰ ਖਿਲਵਾੜ ਨਹੀਂ  ਕਰਨ ਦਿੱਤਾ ਜਾਵੇਗਾ ਅਤੇ ਅਜਿਹੇ ਦੋਸ਼ੀਆਂ ਨੂੰ ਹਰ ਹਾਲਤ ਰੋਕਿਆ ਜਾਵੇਗਾ। 

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD