Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਵਿਚ ਹੜ੍ਹਾਂ ਪ੍ਰਤੀ ਵਰਤੇ ਢਿਲੇ ਰੱਵਈਏ ਕਾਰਨ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਕੋਸਿਆ

ਹਰਸਿਮਰਤ ਕੌਰ ਬਾਦਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 07 Sep 2013

Last updated on: Sep 07, 2013, 00:00 IST

ਬਠਿੰਡਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਹੜ੍ਹਾਂ ਤੋਂ ਬਾਅਦ ਕਿਸਾਨਾ ਦੀ ਦੁਰਦਸ਼ਾ 'ਤੇ ਕਾਂਗਰਸ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਵਲੋਂ ਅਪਣਾਏ ਗਏ ਢਿਲੇ ਰੱਵਈਏ ਕਾਰਨ ਉਸ ਦੀ ਨਿਖੇਧੀ ਕੀਤੀ ਇਸ ਦੇ ਨਾਲ ਹੀ ਬੀਬੀ ਬਾਦਲ ਨੇ  ਕੇਂਦਰ ਸਰਕਾਰ ਤੋਂ ਹੜ੍ਹ ਮਾਰੁ ਖੇਤਰ ਦੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ਼ ਦੀ ਮੰਗ ਵੀ ਕੀਤੀ। ਲੋਕ ਸਭਾ ਵਿਚ ਇਸ ਮੁੱਦੇ 'ਤੇ ਬੋਲਦਿਆਂ ਬੀਬੀ ਬਾਦਲ ਨੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਵੀ ਫਟਕਾਰਿਆ ਜੋਕਿ ਉਨ੍ਹਾਂ ਦੇ ਭਾਸ਼ਨ 'ਚ ਅੜਿਕਾ ਡਾਹੁਣ ਦੀ ਕੋਸ਼ਿਸ਼ ਕਰ ਰਹੇ ਸਨ। ਬੀਬੀ ਬਾਦਲ ਨੇ ਕਿਹਾ ਕਿ ਇਹ ਬੜੀ ਸ਼ਰਮ ਦੀ ਗੱਲ ਹੈ ਕਿ ਪੰਜਾਬ ਕਾਂਗਰਸ ਦੇ ਐਮ ਪੀ ਆਪਣੀ ਕਾਂਗਰਸ ਦੀ ਸਰਕਾਰ ਨੂੰ ਪੰਜਾਬ ਦੀ ਦਸ਼ਾ ਤੋਂ ਜਾਣੂ ਕਰਵਾ ਕੇ ਵਿਸ਼ੇਸ਼ ਪੈਕੇਜ ਨਹੀ ਲੈ ਸਕੇ। 

ਹੜ੍ਹਾਂ ਵਲੋਂ ਕੀਤੀ ਤਬਾਹੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੁਦਰਤੀ ਕਰੋਪੀ ਨੇ ਜਿਥੇ ਲੱਖਾਂ ਏਕੜ ਫਸਲ ਤਬਾਹ ਕਰ ਦਿਤੀ ਉਥੇ ਹੀ ਹਜ਼ਾਰਾ ਲੋਕਾਂ ਦੇ ਘਰ ਤਬਾਹ ਕੀਤੇ ਅਤੇ ਉਨ੍ਹਾਂ ਨੂੰ ਘਰੋਂ ਬੇਘਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਹ ਬੜੀ ਹੀ ਹਾਸੋਹੀਣੀ ਗੱਲ ਹੈ ਕਿ ਇਸ ਤਬਾਹੀ ਉਪਰੰਤ ਵੀ ਕੇਂਦਰ ਸਰਕਾਰ ਹੇ ਹੜ੍ਹ ਮਾਰੂ ਲੋਕਾਂ ਲਈ ਬੜੀ ਹੀ ਨਿਗੂਣੀ ਰਕਮ ਦੀ ਪੇਸ਼ਕਸ਼ ਕੀਤੀ ਹੈ ਜਿਵੇਂ ਹਰ ਵਿਅਕਤੀ ਪਿਛੇ 20 ਰੁਪਏ, ਹਰ ਬੱਚੇ ਪ੍ਰਤੀ 15 ਰੁਪਏ। ਉਨ੍ਹਾਂ ਕਿਹਾ ਕਿ ਫਸਲ ਪੂਰੀ ਤਬਾਹ ਹੋ ਜਾਣ ਪਿਛੇ ਵੀ ਕੇਂਦਰ ਸਰਕਾਰ ਨੇ ਪ੍ਰਤੀ ਏਕੜ 3600 ਰੁਪਏ ਦੇ ਰਹੀ ਹੈ ਜਦਕਿ ਇਕ ਏਕੜ ਫਸਲ ਲਗਾਉਣ ਲਈ 42 ਹਜ਼ਾਰ ਰੁਪਏ ਦਾ ਖਰਚਾ ਆਉਂਦਾ ਹੈ।ਬੀਬੀ ਬਾਦਲ ਹੇ ਕਿਹਾ ਕਿ ਕੇਂਦਰ ਸਰਕਾਰ ਲੈਂਡ ਐਕਵੀਜੇਸ਼ਨ ਬਿਲ ਅਤੇ ਖੁਰਾਕ ਸੁਰੱਖਿਆ ਬਿਲ ਨੂੰ ਪੇਸ਼ ਕਰਕੇ ਬਹੁਤ ਦਮਗਜੇ ਮਾਰ ਰਹੀ ਹੈ ਜਦ ਕਿ ਹੜ੍ਹਾਂ ਉਪਰੰਤ ਪੰਜਾਬ ਵਿਚ ਬੇੱਘਰ ਹੋਏ ਭੁੱਖੇ ਭਾਣੇ ਲੋਕਾਂ ਪ੍ਰਤੀ ਕੇਂਦਰ ਸਰਕਾਰ ਨੇ ਭੋਰਾਂ ਵੀ ਹਮਦਰਦੀ ਨਹੀ ਪ੍ਰਗਟਾਈ। 

ਕੇਂਦਰ ਸਰਕਾਰ ਦੀਆਂ ਕੁਦਰਤੀ ਆਫਤਾਂ ਵਿਚ ਗ੍ਰਸਤ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਦਿਸ਼ਾਹੀਣ ਨੀਤੀਆਂ ਦੀ ਨਿਖੇਧੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕੇਵਲ ਇਸ ਗੱਲ ਨੂੰ ਯਕੀਨੀ ਬਣਾਉਂਦੀਆਂ ਹਨ ਕਿ ਜੇਕਰ ਤੁਸੀ ਕੁਦਰਤੀ ਆਫਤ ਵਿਚੋ ਕਿਸੇ ਤਰ੍ਹਾਂ ਬੱਚ ਗਏ ਤਾਂ ਉਹ ਤੁਹਾਡੀ ਬਚੀ ਜਿੰਦਗੀ ਨੂੰ ਨਰਕ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਰਾਹਤ ਵਜੋਂ ਦਿੱਤੀ ਜਾ ਰਹੀ ਨਿਗੁਣੀ ਰਾਸ਼ੀ ਨਾਲ ਨਾ ਤਾਂ ਕਿਸਾਨ ਰੋਟੀ ਖਾ ਸਕਣ ਦੇ ਕਾਬਲ ਹੋਵੇਗਾ ਅਤੇ ਨਾ ਹੀ ਆਪਣੇ ਸਿਰ 'ਤੇ ਛੱਤ ਦਾ ਆਸਰਾ ਬਣਾ ਸਕੇਗਾ ਇਥੋਂ ਤੱਕ ਕਿ ਉਹ ਕਿਸੇ ਵੀ ਹਾਲਤ ਵਿਚ ਫਸਲ ਨੂੰ ਪੈਦਾ ਕਰਨ ਲਈ ਲਏ ਗਏ ਕਰਜ਼ੇ ਦਾ ਭੁਗਤਾਨ ਕਰਨ ਦੇ ਕਾਬਲ ਨਹੀ ਹੋ ਸਕੇਗਾ। 

 

Tags: harsimrat kaur badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD