Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਮਰੀਜ਼ ਨੂੰ ਅਗਵਾ ਕਰਨ ਵਾਲਿਆਂ ਦੀ ਗ੍ਰਿਫਤਾਰੀ ਲਈ ਮਜਦੂਰ ਯੂਨੀਅਨਾਂ ਹੋਈਆਂ ਇੱਕਠੀਆਂ

ਅਗਵਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਫੜ੍ਹਨ ਲਈ ਭਦੌੜ ਪੁਲਿਸ ਨੂੰ ਜੱਥੇਬੰਦੀਆਂ ਵੱਲੋਂ ਦੋ ਦਿਨ ਦਾ ਸਮਾ

Web Admin

Web Admin

E çÇðÁÅ ÇéÀ±÷(ਵਿਜੈ ਜਿੰਦਲ)

ਭਦੌੜ , 09 Sep 2013

ਪਿਛਲੇ ਦਿਨੀ ਹਸਪਤਾਲ ਵਿੱਚੋਂ ਦਿਨ ਦਿਹਾੜੇ ਰਹੀਸ ਜਾਦਿਆਂ ਵੱਲੋਂ ਇੱਕ ਗਰੀਬ ਵਿਆਕਤੀ ਨੂੰ ਜ਼ੇਰੇ ਇਲਾਜ਼ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਲਈ ਭਦੌੜ ਪੁਲਿਸ ਨੂੰ ਜੱਥੇਬੰਦੀਆਂ ਨੇ ਦੋ ਦਿਨ ਦਾ ਸਮਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਰਨਾਲਾ ਰੋਡ ਸਥਿਤ ਇੱਕ ਗਰੀਬ ਵਿਅਕਤੀ ਦੇ ਢਾਬੇ ਉਪਰ ਰੋਟੀ ਖਾਣ ਉਪਰੰਤ ਪੈਸੇ ਨਾ ਦੇਣ ਸਬੰਧੀ ਕੁੱਝ ਵੱਡੇ ਘਰਾਂ ਦੇ ਕਾਕਿਆਂ ਨੇ ਕੁੱਟਮਾਰ ਕੀਤੀ ਸੀ ਤੇਅਗਲੇ ਦਿਨ ਜ਼ਖਮੀ ਢਾਬਾ ਮਾਲਕ ਨੂੰ ਹਸਪਤਾਲ ਵਿੱਚੋਂ ਅਗਵਾ ਕਰ ਲਿਆ ਸੀ।ਇਸ ਮਸਲੇ ਨੂੰ ਲੈ ਥਾਣੇ ਅੰਦਰ ਇੱਕਠੀਆਂ ਹੋਈਆਂ ਮਜਦੂਰ ਜੱਥੇਬੰਦੀਆਂ ਅਤੇ ਸਮਾਜ ਸੇਵੀ ਕਲੱਬਾਂ ਨੇ ਐਸ. ਐਸ.ਓ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ 6 ਸਤੰਬਰ ਦੀ ਰਾਤ ਨੂੰ ਢਾਬੇ ਉਤੇ ਅਤੇ ਦਿਨ ਸਮੇਂ ਹਸਪਤਾਲ ਵਿੱਚ ਹੋਈ ਗੁੰਡਾਗਰਦੀ ਅਤੇ ਪਰਿਵਾਰ ਨਾਲ ਹੋਈ ਧੱਕੇਸ਼ਾਹੀ ਜਿਸ ਤੇ ਜੋਰਾ ਸਿੰਘ ਨੂੰ ਅਗਵਾ ਕਰਨ ਪਿੱਛੋਂ ਜੋ ਪਰਚਾ ਦਰਜ ਹੋਇਆ ਹੈ, ਉਸ ਵਿੱਚ ਅਜੇ ਤੱਕ ਕਿਸੇ ਵੀ ਬੰਦੇ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗੁੰਡੇ ਸਾਡੇ ਬੰਦਿਆਂ ਨੂੰ ਡਰਾਉਂਦੇ-ਧਮਕਾਉਂਦੇ ਹਨ। ਇਹ ਸਮੂਹ ਜੱਥੇਬੰਦੀਆਂ ਅਤੇ ਕਲੱਬਾਂ ਵੱਲੋਂ ਪੁਲਿਸ ਨੂੰ ਸੂਚਿਤ ਕਰਦੇ ਹਾਂ ਕਿ ਜੇਕਰ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਮਜਬੂਰ ਹੋ ਕੇ ਸਮੂਹ ਜੱਥੇਬੰਦੀਆਂ ਅਤੇ ਸਮਾਜਸੇਵੀ ਕਲੱਬਾਂ, ਇੰਨਸਾਫਪਸੰਦ ਲੋਕਾਂ ਵੱਲੋਂ ਲੜਾਈ ਲੜਾਂਗੇ ਅਤੇ ਅਸੀਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਵਿਰੁੱਧ 11 ਤਾਰੀਖ ਨੂੰ ਠੀਕ 10 ਵਜੇ ਧਰਨਾ ਦੇਆਂਗੇ। 

ਉਕਤ ਜੱਥੇਬੰਦੀਆਂ ਨੇ ਦੱਸਿਆ ਕਿ ਅਸੀਂ 10 ਦੋਸ਼ੀ ਬੰਦਿਆਂ ਦੇ ਨਾਂ ਲਿਖਾਏ ਸਨ, ਜਿਹੜੇ ਬੰਦਿਆਂ ਨੇ ਗੁੰਡਾਗਰਦੀ ਕਰੀ ਸੀ, ਪਰ ਉਹਨਾਂ ਵਿੱਚੋ.ਇੱਕ ਵੀ ਵਿਅਕਤੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ, ਜਿਸ ਕਰਕੇ ਮਬੂਰਨ ਲੋਕਾਂ ਵੱਲੋਂ ਜੱਥੇਬੰਦੀਆਂ ਦੇ ਰੂਪ ਵਿੱਚ ਗੁੱਸੇ ਅਤੇ ਰੋਹ ਨਾਲ ਇਹ ਅਲਟੀਮੇਟਮ ਦਿੱਤਾ ਹੈ।ਜੱਥੇਬੰਦੀਆਂ ਨੇ ਅਪੀਲ ਕੀਤੀ ਕਿ ਜਲਦ ਤੋ ਜਲਦ ਇਹਨਾਂ ਗੁੰਡਾ ਅਨਸਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ ਕੀਤਾ ਜਾਵੇਗਾ।ਇਸ ਮੌਕੇ ਐਫ.ਸੀ.ਆਈ. ਲੇਬਰ ਯੂਨੀਅਨ ,ਪੰਜਾਬ ਲੇਵਰ ਯੂਨੀਅਨ,ਗੱਲਾ ਮਜਦੂਰ ਯੂਨੀਅਨ, ਕਿਰਤੀ ਮਜਦੂਰ ਯੂਨੀਅਨ, ਭੱਠਾ ਮਜਦੂਰ ਯੂਨੀਅਨ, ਏਕ ਨੂਰ ਕਲੱਬ, ਭਗਵਾਨ ਬਾਲਮੀਕ ਕਲੱਬ, ਬਾਬਾ ਜੀਵਨ ਸਿੰਘ ਕਲੱਬ, ਡਾ. ਅੰਬੇਦਕਰ ਕਲੱਬ, ਬਾਬਾ ਦੀਪ ਸਿੰਘ ਕਲੱਬ, ਦਸ਼ਮੇਸ਼ ਕਲੱਬ ਅਤੇ ਏਕਤਾ ਕਲੱਬ ਦੇ ਮੈਂਬਰ ਅਤੇ ਅਹੁਦੇਦਾਰ ਸ਼ਮਲ ਸਨ ਜਿੰਨਾਂ ਨੇ ਗੁੰਡਾਂ ਅਨਸਰਾਂ ਵਿਰੁਧ ਨਾਹਰੇਬਾਜ਼ੀ ਕੀਤੀ। ਇਸ ਮਸਲੇ ਸਬੰਧੀ ਐਸ. ਐਚ. ਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਲਗਾਤਾਰ ਜ਼ਾਰੀ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD