Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕਾਂਗਰਸ ਸਰਕਾਰ ਦਾ ਲਾਪਰਵਾਹ ਅਤੇ ਅਣਮਨੁੱਖੀ ਵਤੀਰਾ ਕਿਸਾਨਾਂ ਨੂੰ ਮੌਤ ਦੇ ਮੂੰਹ ਵੱਲ ਧੱਕ ਰਿਹਾ ਹੈ : ਅਕਾਲੀ ਦਲ

ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿਚੋਂ ਆਪਣੀ ਕਣਕ ਚੁਕਵਾਉਣ ਲਈ ਕਾਂਗਰਸੀ ਦਲਾਲਾਂ ਨੂੰ ਗੁੰਡਾ ਟੈਕਸ ਨਾ ਦੇਣ

Web Admin

Web Admin

5 Dariya News

ਚੰਡੀਗੜ , 30 Apr 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਿਹਨਾਂ ਕਿਸਾਨਾਂ ਦੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ, ਉਹਨਾਂ ਪ੍ਰਤੀ ਕਾਂਗਰਸ ਸਰਕਾਰ ਦਾ ਲਾਪਰਵਾਹ ਅਤੇ ਅਣਮਨੁੱਖੀ ਵਤੀਰਾ ਕਿਸਾਨਾਂ ਨੂੰ ਮੌਤ ਦੇ ਜਬਾੜਿਆਂ ਵੱਲ ਧੱਕ ਰਿਹਾ ਹੈ। ਉਹਨਾਂ ਨੇ ਅਜਿਹੇ ਸਾਰੇ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਿਕ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਨਾ ਕੀਤੇ ਜਾਣ ਕਰਕੇ 400 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਉਸ ਸਮੇਂ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਦਸਤਖ਼ਤ ਕੀਤੇ ਹਲਫੀਆ ਬਿਆਨ ਦੇ ਕੇ ਇਹ ਵਾਅਦਾ ਕੀਤਾ ਸੀ, ਪਰ ਫਿਰ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਹਾਲ ਹੀ ਵਿਚ ਪਟਿਆਲਾ ਅਤੇ ਫਤਿਹਗੜ ਸਾਹਿਬ ਜ਼ਿਲਿਆਂ ਦੇ ਸੈਂਕੜੇ ਦੀ ਕਿਸਾਨਾਂ ਦੀ ਸਾਰੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ। ਲਗਭਗ ਪੰਦਰਾਂ ਦਿਨ ਪਹਿਲਾਂ ਤੇਜ਼ ਹਨੇਰੀ ਚੱਲਣ ਕਰਕੇ ਬਿਜਲੀ ਦੀਆਂ ਤਾਰਾਂ ਵਿਚੋਂ ਨਿਕਲੇ ਚੰਗਿਆੜਿਆਂ ਕਰਕੇ ਹਜ਼ਾਰਾਂ ਏਕੜ ਫਸਲ ਸੜ ਗਈ ਸੀ, ਪਰ ਅਜੇ ਤੀਕ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਹੁਣ ਸਰਕਾਰ ਦੇ ਇਸ ਲਾਪਰਵਾਹ ਅਤੇ ਅਣਮਨੁੱਖੀ ਵਤੀਰੇ ਨੇ ਕਿਸਾਨਾਂ ਦੀ ਜਾਨ ਲੈਣੀ ਸ਼ੁਰੂ ਕਰ ਦਿੱਤੀ ਹੈ। ਮਿਸਾਲ ਵਜੋਂ ਫਤਿਹਗੜ ਸਾਹਿਬ ਵਿਚ ਪੈਂਦੇ ਪਿੰਡ ਚਨਾਰਥਲ ਦੇ ਕਿਸਾਨ ਮਹਿੰਦਰ ਸਿੰਘ ਦੀ ਆਪਣੇ 14 ਏਕੜ ਫਸਲ ਸੜ ਜਾਣ ਮਗਰੋ ਕੋਈ ਮੁਆਵਜ਼ਾ ਨਾ ਮਿਲਣ ਕਰਕੇ ਐਤਵਾਰ ਨੂੰ ਸਦਮੇ ਨਾਲ ਮੌਤ ਹੋ ਗਈ।

ਇਹ ਕਹਿੰਦਿਆਂ ਕਿ ਕਾਂਗਰਸੀ ਆਗੂ ਪੀੜਤ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਨਮਕ ਮਲ ਰਹੇ ਹਨ, ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਦਿਨੀ ਪਟਿਆਲਾ ਜ਼ਿਲੇ ਦੇ ਪਿੰਡਾਂ ਤੋਂ ਸ਼ੁਰੂ ਹੋ ਕੇ ਫਤਿਹਗੜ ਸਾਹਿਬ ਤਕ ਫੈਲੀ ਅੱਗ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਖੜੀ ਫਸਲ ਸੜ ਗਈ ਤਾਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਥਾਨਕ ਵਿਧਾਇਕ ਨੇ ਕਿਸਾਨਾਂ ਨੂੰ ਤੁਰੰਤ ਰਾਹਤ ਦਿਵਾਉਣ ਦਾ ਭਰੋਸਾ ਦਿੱਤਾ ਸੀ। ਪਰੰਤੂ ਇੰਨੇ ਦਿਨ ਬੀਤਣ ਤੋਂ ਬਾਅਦ ਵੀ ਪੀੜਤ ਕਿਸਾਨਾਂ ਨੂੰ ਇਸ ਮੁੱਦੇ ਉੱਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਹੁਣ ਕਿਸਾਨਾਂ ਦੀ ਉਮੀਦ ਟੁੱਟਣੀ ਸ਼ੁਰੂ ਹੋ ਗਈ ਹੈ, ਕਿਉਂਕਿ ਇਸ ਸਰਕਾਰ ਦਾ ਪਿਛਲਾ ਰਿਕਾਰਡ ਹਰ ਵਾਅਦੇ ਤੋਂ ਮੁਕਰ ਜਾਣ ਦਾ ਰਿਹਾ ਹੈ।ਕਣਕ ਨੂੰ ਅੱਗ ਲੱਗਣ ਦੀਆਂ ਵਾਰਦਾਤਾਂ ਨਾਲ ਝੰਬੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਅੱਖਾਂ ਮੀਚਣ ਲਈ ਸੂਬਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਲੱਖਾਂ ਹੀ ਕਿਸਾਨ ਗੁੰਡਾ ਟੈਕਸ ਲਗਾਏ ਜਾਣ ਕਰਕੇ ਮੰਡੀਆਂ ਵਿਚ ਤੰਗ ਹੋ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਰਿਫਾਈਨਰੀ ਵਿਚ ਰੇਤਾ ਅਤੇ ਬਜਰੀ ਦੀ ਸਪਲਾਈ ਕਰਨ ਵਾਲੇ ਠੇਕੇਦਾਰਾਂ ਕੋਲੋਂ ਵਸੂਲੇ ਜਾਂਦੇ ਗੁੰਡਾ ਟੈਕਸ ਵਾਂਗ ਹੀ ਕਾਂਗਰਸੀ ਆਗੂ ਖਰੀਦੀ ਹੋਣੀ ਕਣਕ ਗੁਦਾਮਾਂ ਵਿਚ ਪਹੁੰਚਾਉਣ ਲਈ ਕਿਸਾਨਾਂ ਕੋਲੋਂ 3 ਤੋਂ 4 ਰੁਪਏ ਪ੍ਰਤੀ ਬੋਰੀ ਗੁੰਡਾ ਟੈਕਸ ਵਸੂਲ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਲੋੜੀਂਦੇ ਢੋਅ ਢੁਆਈ ਦੇ ਸਾਧਨ ਜੁਟਾਉਣ ਵਿਚ ਨਾਕਾਮ ਸਾਬਿਤ ਹੋ ਚੁੱਕੀ ਹੈ, ਕਿਉਂਕਿ ਲੇਬਰ ਦੇ ਠੇਕੇ ਕਾਂਗਰਸੀ ਆਗੂਆਂ ਨੇ ਆਪਣੇ ਉਹਨਾਂ ਚੇਲੇ ਚਪਾਟਿਆਂ ਨੂੰ ਦੇ ਦਿੱਤੇ ਸਨ, ਜਿਹਨਾਂ ਕੋਲ ਨਾ ਤਾਂ ਲੋੜੀਂਦੇ ਟਰੱਕ ਸਨ ਅਤੇ ਨਾ ਹੀ ਬੰਦੇ ਸਨ। ਉਹਨਾਂ ਕਿਹਾ ਕਿ ਸਰਕਾਰ ਦੇ ਇਹਨਾਂ ਮਾੜੇ ਪ੍ਰਬੰਧਾਂ ਦਾ ਜੁਰਮਾਨਾ ਕਿਸਾਨਾਂ ਨੂੰ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਕਾਂਗਰਸੀ ਦਲਾਲਾਂ ਨੂੰ ਗੁੰਡਾ ਟੈਕਸ ਨਾ ਦੇਣ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD