Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਸਿਮਰਤ ਕੌਰ ਬਾਦਲ ਵੱਲੋਂ ਦਿਆਲ ਸਿੰਘ ਕਾਲਜ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਅਮਿਤਾਭ ਸਿਨਹਾ ਨੂੰ ਮੁਅੱਤਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਦਿੱਲੀ ਯੂਨੀਵਰਸਿਟੀ ਦੇ ਵੀਸੀ ਯੋਗੇਸ਼ ਤਿਆਗੀ ਖ਼ਿਲਾਫ ਵੀ ਸਖ਼ਤ ਕਾਰਵਾਈ ਕਰਨ ਲਈ ਕਿਹਾ, ਕਿਹਾ ਕਿ ਪ੍ਰਧਾਨ ਮੰਤਰੀ ਨੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ

Web Admin

Web Admin

5 Dariya News

ਚੰਡੀਗੜ੍ਹ , 02 May 2018

Last updated on: May 02, 2018, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਦਿਆਲ ਸਿੰਘ ਕਾਲਜ, ਦਿੱਲੀ ਦੀ ਨਾਂ-ਬਦਲੀ ਨਾ ਕੀਤੇ ਜਾਣ ਸੰਬੰਧੀ ਦਿੱਤੀ ਵਚਨਬੱਧਤਾ ਦੀ  ਖਿਲ਼ਾਫਵਰਜੀ ਕਰਨ ਲਈ ਦਿਆਲ ਸਿੰਘ ਕਾਲਜ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਅਮਿਤਾਭ ਸਿਨਹਾ ਨੂੰ ਮੁਅੱਤਲ ਕਰ ਦੇਣ।ਬੀਬੀ ਹਰਸਿਮਰਤ ਬਾਦਲ ਨੇ ਅੱਜ ਇਸ ਮੁੱਦੇ 1ੁੱਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ 16 ਜਨਵਰੀ ਨੂੰ ਮਨੁੱਖੀ ਸਰੋਤ  ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਵੱਲੋਂ ਲਿਖ਼ਤੀ ਰੂਪ ਵਿਚ ਭਰੋਸਾ ਦਿੱਤਾ ਗਿਆ ਸੀ ਕਿ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ। ਪਰ ਇਸ ਦੇ ਬਾਵਜੂਦ ਕਾਲਜ ਦੀ ਮੈਨੇਜਮੈਂਟ ਨੇ 25 ਅਪ੍ਰੈਲ ਨੂੰ ਆਪਣੇ ਇਨਾਮ ਵੰਡ ਸਮਾਰੋਹ ਮੌਕੇ ਕਾਲਜ ਦਾ ਨਾਂ ਬਦਲਦਿਆਂ ਵੰਦੇ ਮਾਤਰਮ  ਦਿਆਲ ਸਿੰਘ ਕਾਲਜ ਦੇ ਬੈਨਰ ਲਾ ਕੇ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ। ਉਹਨਾਂ ਕਿਹਾ ਕਿ ਅਮਿਤਾਭ ਸਿਨਹਾ ਜਾਣਬੁੱਝ ਕੇ ਉੱਘੇ ਪਰਉਪਕਾਰੀ ਦਿਆਲ ਸਿੰਘ ਮਜੀਠੀਆ ਦੀ ਵਿਰਾਸਤ ਨੂੰ ਖਤਮ ਕਰਨ ਲਈ ਵੰਦੇ ਮਾਤਰਮ ਨਾਂ ਦਾ ਇਸਤੇਮਾਲ ਕਰ ਰਿਹਾ ਹੈ।  ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਇੱਕ ਉੱਘੇ ਸਮਾਜ ਸੁਧਾਰਕ ਸਨ, ਜਿਹਨਾਂ ਨੇ ਆਪਣੀ ਸਾਰੀ ਦੌਲਤ ਲੋਕਾਂ ਦੀ ਭਲਾਈ ਦੇ ਕੰਮਾਂ ਵਾਸਤੇ ਦਾਨ ਕਰ ਦਿੱਤੀ ਸੀ।ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੋਗੇਸ਼ ਕੁਮਾਰ ਤਿਆਗੀ ਖ਼ਿਲਾਫ ਵੀ  ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਤਿਆਗੀ ਨੇ ਅਸਿੱਧੇ ਤੌਰ ਤੇ ਅਮਿਤਾਭ ਸਿਨਹਾ ਦੀ ਮੱਦਦ ਕੀਤੀ ਹੈ ਅਤੇ ਸਿਨਹਾ ਖਿਲਾਫ ਬਹੁਤ ਸਾਰੀਆਂ ਸ਼ਿਕਾਇਤਾਂ ਆਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ।ਬੀਬੀ ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਕਿ  ਪਿਛਲੇ ਸਾਲ 17 ਨਵੰਬਰ ਨੂੰ ਕਾਲਜ ਦੀ ਗਵਰਨਿੰਗ ਕੌਂਸਲ ਵੱਲੋਂ ਇਸ ਦਾ ਨਾਂ ਵੰਦੇ ਮਾਤਰਮ ਕਾਲਜ ਰੱਖ ਕੇ ਕਾਲਜ ਤਬਾਦਲਾ ਸੰਧੀ ਦੀ ਵੀ ਉਲੰਘਣਾ ਕੀਤੀ ਗਈ ਸੀ। ਉਹਨਾਂ ਕਿਹਾ ਕਿ ਤਬਾਦਲਾ ਸੰਧੀ ਵਿਚ ਸਪੱਸ਼ਟ ਲਿਖਿਆ ਸੀ ਕਿ ਇਹ ਸੰਸਥਾ 1978 ਵਿਚ ਦਿੱਲੀ  ਯੂਨੀਵਰਸਿਟੀ ਦੇ ਪ੍ਰਬੰਧਾਂ ਹੇਠ ਚਲੇ ਜਾਣ ਮਗਰੋਂ ਵੀ ਇਸੇ ਨਾਂ ਨਾਲ ਜਾਣੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਜਿਸ ਜ਼ਮੀਨ ਉੱਤੇ ਇਹ ਕਾਲਜ ਬਣਿਆ ਹੋਇਆ ਹੈ, ਉਹ ਅਜੇ ਵੀ ਦਿਆਲ ਸਿੰਘ ਕਾਲਜ ਟਰੱਸਟ ਸੁਸਾਇਟੀ ਦੇ ਨਾਂ ਉੱਤੇ ਹੈ। ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ  ਦੱਸਿਆ ਕਿ ਕਾਲਜ ਦੀ ਗਵਰਨਿੰਗ ਕੌਂਸਲ ਦੀਆਂ ਕਾਰਵਾਈਆਂ ਨੂੰ ਇੱਕ ਘੱਟ ਗਿਣਤੀ ਖਿਲ਼ਾਫ ਧੱਕੇਸ਼ਾਹੀ ਵਜੋਂ ਵੇਖਿਆ ਜਾ ਰਿਹਾ ਹੈ। ਇਸ ਪ੍ਰਭਾਵ ਨੂੰ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਇਹ ਮੁੱਦਾ ਸਿੱਖ ਦੀਆਂ ਭਾਵਨਾਵਾਂ ਨਾਲ  ਜੁੜਿਆ ਹੋਣ ਤੋਂ ਇਲਾਵਾ ਸਰਦਾਰ ਦਿਆਲ ਸਿੰਘ ਦੀ ਯਾਦ ਲਈ ਬਣਦੇ ਸਨਮਾਨ ਨਾਲ ਵੀ ਜੁੜਿਆ ਹੈ, ਜਿਹਨਾਂ ਨੇ 'ਦ ਟ੍ਰਿਬਿਊਨ' ਅਖਬਾਰ ਅਤੇ ਪੰਜਾਬ ਨੈਸ਼ਨਲ ਬੈਂਕ ਦੀ ਸਥਾਪਨਾ ਤੋਂ ਇਲਾਵਾ ਸਮਾਜ ਦੀ ਉਨੱਤੀ ਵਿਚ ਢੇਰ ਸਾਰਾ ਯੋਗਦਾਨ ਪਾਇਆ ਹੈ। ਬੀਬੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਹਨਾਂ ਦੇ ਤੌਖਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਮਾਮਲੇ ਦੀ ਪੜਤਾਲ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। 

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD