Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਕਜ ਚੱਢਾ ਬਣੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਦੀ ਖਰੜ ਇਕਾਈ ਦੇ ਪ੍ਰਧਾਨ

ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟਸ, ਇਕਾਈ ਖਰੜ ਦੇ ਨਵੇਂ ਚੁਣੇ ਅਹੁਦੇਦਾਰ ਅਤੇ ਇਕਾਈ ਮੈਂਬਰ।
ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟਸ, ਇਕਾਈ ਖਰੜ ਦੇ ਨਵੇਂ ਚੁਣੇ ਅਹੁਦੇਦਾਰ ਅਤੇ ਇਕਾਈ ਮੈਂਬਰ।

5 Dariya News

ਖਰੜ , 03 May 2018

Last updated on: May 03, 2018, 00:00 IST

ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟਸ, ਇਕਾਈ ਖਰੜ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਸਿਵਲ ਰੈਸਟ ਹਾਊਸ ਖਰੜ ਵਿਖ਼ੇ ਹੋਈ। ਇਸ ਦੌਰਾਨ ਸਾਲ 2018-19 ਲਈ ਪੰਕਜ ਚੱਢਾ ਨੂੰ ਪ੍ਰਧਾਨ, ਅਵਤਾਰ ਮਹਿਰਾ ਨੂੰ ਜਨਰਲ ਸਕੱਤਰ ਅਤੇ ਪ੍ਰਿੰਸੀਪਲ ਅਵਤਾਰ ਸਿੰਘ ਗਿੱਲ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚੌਹਾਨ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯੂਨੀਅਨ ਹਮੇਸ਼ਾਂ ਇੱਕ ਅਹਿਮ ਰੋਲ ਅਦਾ ਕਰਦੀ ਰਹੀ ਹੈ ਅਤੇ ਅੱਗੋਂ ਵੀ ਕਰਦੀ ਰਹੇਗੀ। ਇਸ ਮੌਕੇ ਨਵਨਿਯੁਕਤ ਪ੍ਰਧਾਨ ਪੰਕਜ ਚੱਢਾ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੋਕੇ ਗਗਨ ਸੂਰੀ, ਗੁਰਮੁੱਖ ਸਿੰਘ ਮਾਨ, ਗਗਨਦੀਪ ਸ਼ਰਮਾਂ, ਜਗਵਿੰਦਰ ਸਿੰਘ, ਡੈਵਿਟ ਵਰਮਾਂ, ਲਛਮਣ ਸਿੰਘ, ਮਨੋਜ ਕੁਮਾਰ ਅਤੇ ਜਤਿੰਦਰ ਸਿੰਘ ਮੇਹੋ ਆਦਿ ਇਕਾਈ ਮੈਂਬਰ ਮੌਜੂਦ ਸਨ।

 

Tags: CPUJ , PRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD