Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਅਕਾਲੀ-ਭਾਜਪਾ ਦਾ ਸਾਂਝਾ ਵਫ਼ਦ ਰਾਜਪਾਲ ਨੂੰ ਮਿਲਿਆ

ਸਰਕਾਰ ਨੂੰ ਪੰਜਾਬ ਅਤੇ ਸਿੱਖ ਇਤਿਹਾਸ ਦਾ ਕਤਲ ਕਰਨ ਤੋਂ ਰੋਕਣ ਲਈ ਰਾਜਪਾਲ ਨੂੰ ਦਖ਼ਲ ਦੇਣ ਵਾਸਤੇ ਕਿਹਾ

Web Admin

Web Admin

5 Dariya News

ਚੰਡੀਗੜ੍ਹ , 04 May 2018

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (ਪੰਜਾਬ ਇਕਾਈ) ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਇਸ ਦੀ ਸਿੱਖ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਨੂੰ ਮੌਜੂਦਾ ਅਤੇ ਸਾਡੇ ਬੱਚਿਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਮਨਾਂ ਤੋਂ ਦੂਰ ਕਰਨ ਦੀ ਡੂੰਘੀ ਅਤੇ ਤਬਾਹਕੁਨ ਸਾਜ਼ਿਸ਼ ਨੂੰ ਅਮਲ ਵਿਚ ਲਿਆਉਣ ਤੋਂ ਰੋਕਣ ਲਈ ਤੁਰੰਤ ਪ੍ਰਭਾਵਸ਼ਾਲੀ ਤਰੀਕੇ ਨਾਲ ਦਖ਼ਲ ਦੇਣ। ਦੋਵੇਂ ਪਾਰਟੀਆਂ ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਚ ਸੂਬੇ ਦੇ ਰਾਜਪਾਲ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਦੋਵੇਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਪ੍ਰਧਾਨਾਂ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼ਵੇਤ ਮਲਿਕ ਨੇ ਕੀਤੀ।ਬਾਅਦ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਸ ਬੇਹੱਦ ਨਾਜ਼ੁਕ ਮੁੱਦੇ ਉੱਤੇ ਵਫ਼ਦ ਵੱਲੋਂ ਪੇਸ਼ ਕੀਤੇ ਹਰ ਪਹਿਲੂ ਨੂੰ ਬਹੁਤ ਹੀ ਠਰੰ੍ਹਮੇ ਅਤੇ ਹਮਦਰਦੀ ਨਾਲ ਸੁਣਿਆ। ਉਹਨਾਂ ਇਸ ਮਸਲੇ ਦੇ ਹਰ ਪਹਿਲੂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਢੁੱਕਵੇਂ ਹੁੰਗਾਰੇ ਦਾ ਭਰੋਸਾ ਦਿਵਾਇਆ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਮਲਿਕ ਇਸ ਮੀਟਿੰਗ ਵਿਚੋਂ ਉਸਾਰੂ ਅਤੇ ਸਾਰਥਕ ਊਰਜਾ ਲੈ ਕੇ ਮੁੜੇ ਹਨ। ਇਸ ਮੌਕੇ ਰਾਜਪਾਲ ਨੂੰ ਦਿੱਤੇ ਮੰਗ-ਪੱਤਰ ਵਿਚ ਪੰਜਾਬ ਸਰਕਾਰ ਨੂੰ ਮਹਾਨ ਗੁਰੂ ਸਾਹਿਬਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਵਿਰਾਸਤ ਅਤੇ ਇਤਿਹਾਸ ਖ਼ਿਲਾਫ ਇਸ ਵੱਲੋਂ ਟਕਰਾਅ ਵਾਲੇ ਰਸਤੇ ਉੱਤੇ ਬੇਸ਼ਰਮੀ ਨਾਲ ਅੜੇ ਰਹਿਣ ਲਈ ਚਿਤਾਵਨੀ ਦਿੱਤੀ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਨੂੰ 12ਵੀਂ ਕਲਾਸ ਵਿਚ ਪੰਜਾਬ ਅਤੇ ਸਿੱਖ ਇਤਿਹਾਸ ਪੜ੍ਹਾਉਣ ਤੋਂ ਸਰਕਾਰ ਵੱਲੋਂ ਕੀਤੇ ਇਨਕਾਰ ਬਾਰੇ ਦੱਸਦਿਆਂ ਵਫ਼ਦ ਨੇ ਮੰਗ-ਪੱਤਰ ਵਿਚ ਕਿਹਾ ਕਿ ਇਹ ਗੁਰੂਆਂ ਦੀ ਧਰਤੀ ਉੱਤੇ ਲੋਕਾਂ ਦੇ ਮਨਾਂ ਵਿਚੋਂ ਸਿੱਖ ਧਰਮ, ਸਿੱਖ ਵਿਚਾਰਧਾਰਾ ਅਤੇ ਸਿੱਖੀ ਜੀਵਨ ਜਾਚ ਦੀਆਂ ਸਾਰੀਆਂ ਨਿਸ਼ਾਨੀਆਂ ਨੂੰ ਮਿਟਾਉਣ ਲਈ ਕੀਤੀ ਗਈ ਇੱਕ ਡੂੰਘੀ ਸਾਜ਼ਿਸ਼ ਹੈ।  ਇਹ ਮਹਾਨ ਗੁਰੂ ਸਾਹਿਬਾਨਾਂ ਵੱਲੋਂ ਸਥਾਪਤ ਕੀਤੇ ਸਿੱਖ ਧਰਮ ਦੀ ਨਿਰਾਲੀ ਅਤੇ ਸ਼ਾਨਾਂਮੱਤੀ ਵਿਰਾਸਤ ਅਤੇ ਇਤਿਹਾਸ ਨੂੰ ਖ਼ਤਮ ਕਰਨ ਲਈ ਘੜੀ ਗਈ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਰੂਹਾਨੀ ਮਾਰਗ ਉੱਤੇ ਚੱਲਦਿਆਂ ਅਣਗਿਣਤ ਯੋਧਿਆਂ ਅਤੇ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਦੇ ਸ਼ਬਦ ਸਿੱਖਾਂ ਦੇ ਮਨਾਂ ਅੰਦਰ ਡੂੰਘੇ ਉੱਕਰੇ ਹੋਏ ਹਨ।ਇਸ ਬਾਰੇ ਅੱਜ ਦੁਪਹਿਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਪੰਥ ਦੇ ਰੂਹਾਨੀ ਚਸ਼ਮਿਆਂ ਅਤੇ ਇਤਿਹਾਸਕ ਜੜ੍ਹਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਤੋਂ ਇਲਾਵਾ 12ਵੀਂ ਕਲਾਸ ਦਾ ਨਵਾਂ ਸਿਲੇਬਸ ਗੁਰੂ ਰਵੀਦਾਸ ਜੀ, ਨਾਮਦੇਵ ਜੀ ਅਤੇ ਕਬੀਰ ਸਾਹਿਬ ਅਤੇ ਹੋਰ ਬਹੁਤ ਸਾਰੇ ਸੰਤਾਂ ਸਮੇਤ ਪੰਜਾਬੀ ਸਮਾਜ ਦੇ ਹਰ ਵਰਗ ਨੂੰ ਬਾਹਰ ਦਾ ਰਸਤਾ ਵਿਖਾਉਂਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੜ੍ਹਾਏ ਜਾਣ ਵਾਲੇ ਸਿਲੇਬਸ ਦਾ ਆਕਾਰ ਇੱਕ ਵੱਖਰਾ ਮੁੱਦਾ ਹੈ ਕਿ ਉਹ ਸਾਡੇ ਬੱਚਿਆਂ ਨੂੰ ਉਹਨਾਂ ਮਹਾਨ ਲੋਕਾਂ ਬਾਰੇ ਕਿੰਨੀ ਕੁ ਜਾਣਕਾਰੀ ਦੇਣਾ ਚਾਹੁੰਦੇ ਹਨ, ਜਿਹੜੇ ਸਿਰਫ ਪੰਜਾਬ ਦੇ ਲੋਕਾਂ ਲਈ ਹੀ ਨਹੀਂ, ਸਗੋਂ ਪੂਰੇ ਮੁਲਕ ਲਈ ਪ੍ਰੇਰਣਾ ਸਰੋਤ ਬਣੇ ਹਨ।ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਸਰਕਾਰ ਦੀ ਪੰਜਾਬੀ, ਖਾਸ ਕਰਕੇ ਸਿੱਖ ਇਤਿਹਾਸ ਨੂੰ ਕਤਲ ਕਰਨ ਦੀ ਯੋਜਨਾਬੱਧ ਕਾਰਵਾਈ ਸਿੱਖ ਧਰਮਾਂ ਦੇ ਪੈਰੋਕਾਰਾਂ ਦੇ ਸਿਧਾਂਤਾਂ, ਵਿਸ਼ਵਾਸ਼ਾਂ ਅਤੇ ਵਿਰਸੇ ਉਤੇ ਸਿੱਧਾ ਹਮਲਾ ਹੈ ਅਤੇ  ਉਹਨਾਂ ਦੇ ਗੁਰੂ ਸਾਹਿਬਾਨਾਂ ਪ੍ਰਤੀ ਅਟੁੱਟ ਪਿਆਰ ਅਤੇ ਸ਼ਰਧਾ ਰੱਖਣ ਵਾਲੇ ਮਹਾਨ ਯੋਧਿਆਂ ਅਤੇ ਸ਼ਹੀਦਾਂ ਵੱਲੋਂ ਰਚੇ ਇਤਿਹਾਸ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ।ਅਕਾਲੀ-ਭਾਜਪਾ ਵਫਦ ਦੀ ਰਾਜਪਾਲ ਨਾਲ ਹੋਈ ਇੱਕ ਘੰਟਾ ਲੰਬੀ ਗੱਲਬਾਤ ਤੋਂ ਮਗਰੋਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿਚ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਤੋਂ ਸਰਕਾਰ ਵੱਲੋਂ ਬੇਸ਼ਰਮੀ ਨਾਲ ਕੀਤੇ ਇਨਕਾਰ ਨਾਲ ਪੂਰੀ ਦੁਨੀਆਂ ਵਿਚ ਵਸਦੇ ਸਿੱਖ ਭਾਈਚਾਰੇ ਅੰਦਰ ਪੀੜ, ਚਿੰਤਾ ਅਤੇ ਗੁੱਸੇ ਦੀ ਲਹਿਰ ਦੌੜ ਗਈ ਹੈ। ਉਹਨਾਂ ਨੂੰ ਜਾਂ ਤਾਂ ਸਮਝ ਨਹੀਂ ਜਾਂ ਫਿਰ ਜਾਣ ਬੁੱਝ ਕੇ ਇਹ ਗੱਲ ਸਮਝਣ ਤੋਂ ਇਨਕਾਰ ਕਰ ਰਹੇ ਹਨ ਕਿ ਗੁਰੂ ਸਾਹਿਬਾਨਾਂ ਦਾ ਅਨਮੋਲ ਵਿਰਸਾ ਹੀ ਸਾਡੇ ਰਾਸ਼ਟਰੀ ਇਤਿਹਾਸ ਦੀ ਸ਼ਾਨ ਵਧਾਉਂਦਾ ਹੈ ਅਤੇ ਇਹ ਮਨੁੱਖਤਾ ਦੇ ਰੂਹਾਨੀ ਵਿਰਸੇ ਦਾ ਸ਼ਾਨਦਾਰ ਹਿੱਸਾ ਹੈ। ਮੰਗ-ਪੱਤਰ ਨੇ ਰਾਜਪਾਲ ਦਾ ਧਿਆਨ ਪੰਜਾਬ ਸਰਕਾਰ ਦੀਆਂ ਉਹਨਾਂ ਕੋਸ਼ਿਸ਼ਾਂ ਵੱਲ ਵੀ ਦਿਵਾਇਆ ਹੈ, ਜਿੱਥੇ ਇਹ ਸੂਬੇ ਦੇ ਲੋਕਾਂ ਦੇ ਇਤਿਹਾਸ ਅਤੇ ਵਿਰਸੇ ਨੂੰ ਸਦਾ ਲਈ ਖ਼ਤਮ ਕਰਨ ਦੇ ਸੁਆਲ ਦਾ ਜੁਆਬ ਦੇਣ ਤੋਂ ਟਾਲਾ ਵੱਟ ਗਈ ਹੈ। ਉਹਨਾਂ ਕਿਹਾ ਕਿ ਉਹ ਲੋਕਾਂ ਅਤੇ ਖਾਸ ਕਰਕੇ ਗੁਰੂ ਸਾਹਿਬਾਨਾਂ ਦੁਆਰਾ ਸਥਾਪਤ ਕੀਤੇ ਸ਼ਾਨਦਾਰ ਸਿੱਖ ਪੰਥ ਦੇ ਪੈਰੋਕਾਰਾਂ ਦਾ ਮੁੱਖ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹਨਾਂ ਦੇ ਬੱਚਿਆਂ ਨੂੰ ਬੋਰਡ ਦੀ 12ਵੀਂ ਕਲਾਸ ਵਿਚ ਉਹਨਾਂ ਦੇ ਧਰਮ ਅਤੇ ਸੂਬੇ ਦੇ ਇਤਿਹਾਸ ਨੂੰ ਪੜ੍ਹਣ ਦੀ ਲੋੜ ਨਹੀਂ ਰਹੇਗੀ। ਇਸ ਦੀ ਵਜ੍ਹਾ ਕੀ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਸਰਕਾਰ ਹੀ ਜਾਣਦੀ ਹੈ ਕਿਉਂਕਿ  ਉਹਨਾਂ ਨੇ ਫੈਸਲਾ ਕੀਤਾ ਹੈ ਕਿ  ਪੰਜਾਬ ਅਤੇ ਸਿੱਖਾਂ ਦਾ ਇਤਿਹਾਸ 12ਵੀਂ ਕਲਾਸ ਦੇ ਸੀਨੀਅਰ ਵਿਦਿਆਰਥੀਆਂ ਨੂੰ ਪੜ੍ਹਾਏ ਜਾਣ ਵਾਸਤੇ ਸੰਜੀਦਾ ਵਿਸ਼ਾ ਨਹੀਂ ਹੈ। ਇਸ  ਤਰ੍ਹਾਂ ਉਹਨਾਂ ਨੇ ਪੰਜਾਬ ਅਤੇ ਸਿੱਖ ਇਤਿਹਾਸ ਦੀ ਪੜ੍ਹਾਈ 11ਵੀਂ ਅਤੇ ਉਸ ਤੋਂ ਛੋਟੀਆਂ ਕਲਾਸਾਂ ਦੇ ਸਿਲੇਬਸ ਦਾ ਹਿੱਸਾ ਬਣਾ ਦਿੱਤੀ ਹੈ। 

ਰਾਜ ਭਵਨ ਵਿਚ ਰਾਜਪਾਲ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਬਾਦਲ ਅਤੇ ਸ੍ਰੀ ਸ਼ਵੇਤ ਨੇ ਕਿਹਾ ਕਿ ਪੰਜਾਬੀ ਅਤੇ ਸਿੱਖ ਕਦੇ ਵੀ ਇਸ ਗੱਲ ਦੀ ਇਜਾਜ਼ਤ ਨਹੀਂ ਦੇਣਗੇ ਕਿ ਬਹਾਦਰ ਅਤੇ ਦੇਸ਼-ਭਗਤ ਸਿੱਖ ਕੌਮ ਦੇ ਬੇਮਿਸਾਲ ਦੇ ਵਿਰਸੇ, ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨੂੰ ਕੋਈ ਤਬਾਹ ਕਰਨ ਦੀ ਕੋਸ਼ਿਸ਼ ਕਰੇ।ਸਾਂਝੇ ਵਫ਼ਦ ਵੱਲੋਂ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿਚ ਆਖਿਆ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਜਾਣ ਬੁੱਝ ਕੇ 12ਵੀਂ ਕਲਾਸ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂ ਸਾਹਿਬਾਨਾਂ ਦੇ ਇਤਿਹਾਸ ਅਤੇ ਸਿੱਖ ਯੋਧਿਆਂ ਬਾਰੇ ਵਿਸਥਾਰ ਵਿਚ ਅਧਿਐਨ ਕਰਵਾਉਣ ਵਾਲੇ ਸਮੁੱਚੇ ਸਿਲੇਬਸ ਨੂੰ ਬਾਹਰ ਕੱਢ ਮਾਰਿਆ ਹੈ।ਮੰਗ ਪੱਤਰ ਵਿਚ ਪੰਜਾਬ ਸਰਕਾਰ ਦੀ ਗੁਰੂ ਸਾਹਿਬਾਨਾਂ ਅਤੇ ਪੰਜਾਬ ਦੇ ਲੋਕਾਂ ਦੇ ਇਤਿਹਾਸ ਅਤੇ ਵਿਰਸੇ ਖਿਲਾਫ ਟਕਰਾਅ ਵਾਲੇ ਰਾਹ ਉੱਤੇ ਅੜੇ ਰਹਿਣ ਦੀ ਬੇਸ਼ਰਮੀ ਭਰੀ ਜ਼ਿੱਦ ਨੂੰ ਸੂਬੇ ਲਈ ਤਬਾਹਕੁਨ ਅਤੇ ਗੰਭੀਰ ਖ਼ਤਰਾ ਦੱਸਿਆ। ਉਹਨਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਜਾਪਦਾ ਕਿ ਸਾਡੇ ਦੇਸ਼ ਭਾਰਤ ਦਾ ਇਤਿਹਾਸ ਪੰਜਾਬ ਦੇ ਗੌਰਵਮਈ ਅਤੇ ਸ਼ਾਨਦਾਰ ਵਿਰਸੇ ਅਤੇ ਇਤਿਹਾਸ ਨਾਲ ਮੁਕੰਮਲ ਹੁੰਦਾ ਹੈ ਅਤੇ ਪੰਜਾਬ ਦਾ ਇਤਿਹਾਸ ਗੁਰੂ ਸਾਹਿਬਾਨਾਂ ਦੇ ਇਤਿਹਾਸ ਅਤੇ ਦੂਜੀਆਂ ਸ਼ਾਨਦਾਰ ਦੇਸ਼-ਭਗਤ, ਸੂਰਮਗਤੀ ਦੀਆਂ ਲਹਿਰਾਂ ਨਾਲ ਮੁਕੰਮਲ ਹੁੰਦਾ ਹੈ। ਮੰਗ-ਪੱਤਰ ਵਿਚ ਕਿਹਾ ਕਿ ਦੋਵੇਂ ਪਾਰਟੀਆਂ ਇਸ ਸਮੱਸਿਆ ਦਾ ਹੱਲ ਉਸਾਰੂ ਪਹੁੰਚ ਅਪਣਾ ਕੇ ਲੱਭੇ ਜਾਣ ਵਿਚ ਯਕੀਨ ਰੱਖਦੀਆਂ ਹਨ। ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਜਦ ਤਕ ਇਸ ਮਾਮਲੇ ਦੀ ਉੱਚ-ਪੱਧਰੀ ਜਾਂਚ ਨਹੀਂ ਹੋ ਜਾਂਦੀ, ਚੱਲ ਰਹੇ ਸੈਸ਼ਨ ਦੌਰਾਨ 11ਵੀ ਅਤੇ 12ਵੀਂ ਕਲਾਸਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਚੈਪਟਰਾਂ ਵਾਲੀਆਂ ਪੁਰਾਣੀਆਂ ਕਿਤਾਬਾਂ ਅਤੇ ਸਿਲੇਬਸ ਨੂੰ ਹੀ ਅਮਲ ਵਿਚ ਲਿਆਂਦਾ ਜਾਵੇ ਤਾਂ ਕਿ ਦੋਸ਼ੀ ਅਧਿਕਾਰੀਆਂ ਦੀਆਂ ਕਰਤੂਤਾਂ ਦਾ ਖਮਿਆਜ਼ਾ ਵਿਦਿਆਰਥੀਆਂ ਨੂੰ ਨਾ ਭੁਗਤਣਾ ਪਵੇ।ਮੰਗ-ਪੱਤਰ ਵਿਚ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਗਿਆ ਕਿ 11ਵੀਂ ਅਤੇ 12ਵੀਂ ਕਲਾਸ ਦੀਆਂ ਪੁਰਾਣੀਆਂ ਕਿਤਾਬਾਂ ਅਤੇ ਪੁਰਾਣੇ ਸਿਲੇਬਸ ਵਿਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਅਤੇ ਬੇਹੱਦ ਡੂੰਘਾਈ ਵਿਚ ਪੇਸ਼ ਕੀਤਾ ਗਿਆ ਹੈ।ਇਸ ਤੋਂ ਇਲਾਵਾ ਇਹਨਾਂ ਕਿਤਾਬਾਂ ਵਿਚ ਵਿਸ਼ਵ ਇਤਿਹਾਸ ਅਤੇ ਭਾਰਤੀ ਇਤਿਹਾਸ ਬਾਰੇ ਵੀ ਡੂੰਘੀ ਜਾਣਕਾਰੀ ਦਿੱਤੀ ਗਈ ਹੈ।ਮੰਗ ਪੱਤਰ ਵਿਚ ਅੱਗੇ ਦੱਸਿਆ ਕਿ ਪਰ ਹੁਣ ਬਿਨਾਂ ਕਿਸੇ ਠੋਸ ਵਜ੍ਹਾ, ਦਲੀਲ ਅਤੇ ਢੁੱਕਵੀਂ ਅਕਾਦਮਿਕ ਵਿਚਾਰ-ਚਰਚਾ ਤੋਂ ਬੋਰਡ ਨੇ 12ਵੀਂ ਕਲਾਸ ਦੇ ਬੋਰਡ ਦੇ ਇਮਤਿਹਾਨਾਂ ਲਈ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪੜ੍ਹਾਏ ਜਾਣ ਉੱਤੇ ਲੀਕ ਫੇਰ ਦਿੱਤੀ ਹੈ।

ਮੰਗ ਪੱਤਰ ਵਿਚ ਸਰਕਾਰ ਦੀ ਪੰਜਾਬ ਅਤੇ ਸਿੱਖ ਇਤਿਹਾਸ ਵਿਰੁੱਧ ਕੀਤੀ ਇਸ ਸਾਜ਼ਿਥਸ਼ੀ ਅਤੇ ਅਪਰਾਧਿਕ ਧੱਕੇਸ਼ਾਹੀ ਵਾਸਤੇ ਦਿੱਤੀ ਦਲੀਲ ਨੂੰ ਬੇਹੂਦਾ ਅਤੇ ਹਾਸੋਹੀਣੀ ਕਰਾਰ ਦਿੱਤਾ ਗਿਆ।ਉਹ ਦਾਅਵਾ ਕਰ ਰਹੇ ਹਨ ਕਿ 12ਵੀਂ ਕਲਾਸ ਦੀਆਂ ਕਿਤਾਬਾਂ ਜਾਂ ਸਿਲੇਬਸ ਵਿਚੋਂ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਕਿਸੇ ਵੀ ਚੈਪਟਰ ਨੂੰ ਮਨਫ਼ੀ ਨਹੀਂ ਕੀਤਾ ਗਿਆ ਅਤੇ ਇਹ ਚੈਪਟਰ 11ਵੀਂ ਕਲਾਸ ਦੀ ਕਿਤਾਬ ਵਿਚ ਪਾ ਦਿੱਤੇ ਗਏ ਹਨ। ਇਹ ਗੱਲ ਬਿਲਕੁੱਲ ਹੀ ਝੂਠੀ ਅਤੇ ਆਧਾਰਹੀਣ ਹੈ। 12ਵੀਂ ਕਲਾਸ ਦੇ ਸਿਲੇਬਸ ਵਿਚ ਮੌਜੂਦ 23 ਚੈਪਟਰਾਂ ਵਿਚੋਂ ਕਿਸੇ ਨੂੰ 11ਵੀਂ ਕਲਾਸ ਦੇ ਸਿਲੇਬਸ ਦਾ ਹਿੱਸਾ ਨਹੀਂ ਬਣਾਇਆ ਗਿਆ। ਪੰਜਾਬ ਅਤੇ ਸਿੱਖ ਇਤਿਹਾਸ ਬਾਰੇ 11ਵੀਂ ਕਲਾਸ ਦੇ ਸਿਲੇਬਸ ਵਿਚ ਜਿਹੜੇ ਚੈਪਟਰਾਂ ਨੂੰ ਨਵੇਂ ਸ਼ਾਮਿਲ ਕੀਤੇ ਚੈਪਟਰ ਦੱਸਿਆ ਜਾ ਰਿਹਾ ਹੈ, ਉਹ ਪਹਿਲਾਂ ਹੀ 11ਵੀਂ ਕਲਾਸ ਦੇ ਸਿਲੇਬਸ ਦਾ ਹਿੱਸਾ ਹੋਣ ਕਰਕੇ ਪੜ੍ਹਾਏ ਜਾ ਰਹੇ ਸਨ।ਮੰਗ ਪੱਤਰ ਵਿਚ ਸਰਕਾਰ ਵੱਲੋਂ 12ਵੀਂ ਅਤੇ 11ਵੀਂ ਕਲਾਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਨਿੰਦਾ ਕੀਤੀ ਗਈ। ਮੰਗ ਪੱਤਰ ਵਿਚ ਕਿਹਾ ਗਿਆ ਕਿ ਸਰਕਾਰ ਅਤੇ ਬੋਰਡ ਵੱਲੋਂ ਜਾਣ ਬੁੱਝ ਕੇ ਅਕਾਦਮਿਕ ਅਹਿਮੀਅਤ ਦੇ ਪੱਖ ਤੋਂ 12ਵੀਂ ਕਲਾਸ, ਜਿਸ ਦਾ ਬੋਰਡ ਦਾ ਇਮਤਿਹਾਨ ਹੁੰਦਾ ਹੈ, ਨੂੰ 11ਵੀਂ ਕਲਾਸ ਦੇ ਬਰਾਬਰ ਵਿਖਾਇਆ ਜਾ ਰਿਹਾ ਹੈ,ਜਿਸ ਦਾ ਇਮਤਿਹਾਨ ਸਕੂਲਾਂ ਵੱਲੋਂ ਲਿਆ ਜਾਂਦਾ ਹੈ। ਇਹ ਗੱਲ ਹਰ ਸਕੂਲ ਦਾ ਬੱਚਾ  ਸਮਝ ਸਕਦਾ ਹੈ ਕਿ ਸਰਕਾਰ ਇਸ ਮਾਮਲੇ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਵਿਦਿਆਰਥੀ ਦੀ ਗਰੈਜੂਏਸ਼ਨ ਤੋਂ ਪਹਿਲਾਂ ਦੀ ਅਕਾਦਮਿਕ ਜ਼ਿੰਦਗੀ ਵਿਚ 12ਵੀਂ ਕਲਾਸ ਦਾ ਬੋਰਡ ਦਾ ਇਮਤਿਹਾਨ ਇੱਕ ਅਹਿਮ ਮੀਲ-ਪੱਥਰ ਹੁੰਦਾ ਹੈ। ਇਸ ਅਹਿਮ ਕਲਾਸ ਦੇ ਸਿਲੇਬਸ ਵਿਚੋਂ ਸਿੱਖ ਇਤਿਹਾਸ ਨੂੰ ਬਾਹਰ ਕੱਢ ਕੇ ਬੋਰਡ ਨੇ ਜਾਣ ਬੁੱਝ ਕੇ ਸਕੂਲੀ ਬੱਚਿਆਂ ਵਾਸਤੇ ਗੁਰੂ ਸਾਹਿਬਾਨਾਂ ਦੇ ਵਿਰਸੇ ਅਤੇ ਇਤਿਹਾਸ  ਅਤੇ ਸਿੱਖ ਇਤਿਹਾਸ ਦੇ ਅਧਿਐਨ ਨੂੰ ਨੀਵੇਂ ਪੱਧਰ ਦਾ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ।ਦੋਵੇਂ ਪਾਰਟੀਆਂ ਨੇ ਇਸ ਗੱਲ ਉੱਤੇ ਅਫਸੋਸ ਪ੍ਰਗਟ ਕੀਤਾ ਕਿ ਸਰਕਾਰ ਨੇ ਇਸ ਮੁੱਦੇ ਉੱਤੇ ਆਪਣੀ ਸੋਚ ਨੂੰ ਜਿੰਦਰਾ ਮਾਰ ਲਿਆ ਹੈ ਅਤੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਵੱਡੀ ਪੱਧਰ ਉੱੱਤੇ ਨੁਕਸਾਨ ਕਰਨ ਉੱਤੇ ਤੁਲੀ ਹੋਈ ਹੈ।ਦੋਵੇਂ ਪਾਰਟੀਆਂ ਨੇ ਇਸ ਮੁੱਦੇ ਦੀ ਅਕਾਦਮਿਕ, ਇਤਿਹਾਸਕ ਅਤੇ ਧਾਰਮਿਕ ਨਾਜੁਕਤਾ ਦਾ ਹਵਾਲਾ ਦਿੱਤਾ। ਆਪਣੇ ਸੂਬੇ ਵਿਚ ਸਿੱਖ ਕੌਮ ਦੇ ਇਤਿਹਾਸ ਨੂੰ ਖ਼ਤਮ ਕੀਤੇ ਜਾਣ ਦੀ ਇਸ ਘਟੀਆ ਸਾਜ਼ਿਸ਼ ਨਾਲ ਸਾਰੇ ਪੰਜਾਬੀਆਂ ਦੇ ਮਾਣ ਸਨਮਾਨ ਅਤੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਵੱਡੀ ਸੱਟ ਵੱਜੀ ਹੈ।

 

Tags: VP Singh Badnore , Sukhbir Singh Badal , Shwait Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD