Saturday, 11 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ

 

ਅਕਾਲੀ ਦਲ ਵੱਲੋਂ ਕਾਂਗਰਸ ਦੇ ਸ਼ਾਹਕੋਟ ਉਮੀਦਵਾਰ ਨੂੰ ਤੁਰੰਤ ਗਿਰਫ਼ਤਾਰ ਕੀਤੇ ਜਾਣ ਦੀ ਮੰਗ

ਰਣਜੀਤ ਸਿੰਘ ਬ੍ਰਹਮਪੁਰਾ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਸ ਨੇ ਦੋਹਰੇ ਮਾਪਦੰਡ ਅਪਣਾਉਂਦਿਆਂ ਮਾਈਨਿੰਗ ਮਾਫੀਆ ਦੇ ਸਰਗਨੇ ਨੂੰ ਪਾਰਟੀ ਟਿਕਟ ਕਿਉਂ ਦਿੱਤੀ

Web Admin

Web Admin

5 Dariya News

ਚੰਡੀਗੜ੍ਹ , 04 May 2018

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਕਾਂਗਰਸ ਵੱਲੋਂ ਐਲਾਨੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਇੱਕ ਗੈਰ ਜ਼ਮਾਨਤੀ ਅਪਰਾਧਿਕ ਮਾਮਲਾ ਦਰਜ ਹੋਣ ਮਗਰੋਂ ਉਸ ਦੀ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੁੱਛਿਆ ਹੈ ਕਿ ਉਹਨਾਂ ਨੇ ਕਿਸ ਮਜ਼ਬੂਰੀ ਵਿਚ ਇੱਕ ਮਾਈਨਿੰਗ ਮਾਫੀਆ ਦੇ ਸਰਗਨੇ ਨੂੰ ਜ਼ਿਮਨੀ ਚੋਣ ਦੀ ਟਿਕਟ ਦਿੱਤੀ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲਾਡੀ ਖਿਲਾਫ ਦਰਜ ਕੀਤੇ ਕੇਸ ਮੁਤਾਬਿਕ ਕਾਂਗਰਸੀ ਆਗੂ ਧਾਰਾ 379 ਤਹਿਤ ਕੁਦਰਤੀ ਸਰੋਤਾਂ ਦੀ ਚੋਰੀ ਵਿਚ ਦੋਸ਼ੀ ਪਾਇਆ ਜਾ ਚੁੱਕਿਆ ਹੈ ਜੋ ਕਿ ਆਪਣੇ ਆਪ 'ਚ ਇੱਕ ਨੈਤਿਕ ਗਿਰਾਵਟ ਦੀ ਨਿਸ਼ਾਨੀ ਹੈ। ਉਹਨਾਂ ਕਿਹਾ ਕਿ ਲਾਡੀ ਖ਼ਿਲਾਫ ਇਹ ਦੋਸ਼ ਉਹਨਾਂ ਦੀ ਆਪਣੀ ਸਰਕਾਰ ਵੱਲੋਂ ਲਾਇਆ ਗਿਆ ਹੈ ਅਤੇ ਇਹ ਕਾਂਗਰਸ ਪਾਰਟੀ ਦੇ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਦੋਹਰੇ ਮਾਪਦੰਡਾਂ ਦੀ ਪੋਲ੍ਹ ਖੋਲ੍ਹਦਾ ਹੈ। ਸਰਦਾਰ ਬ੍ਰਹਮਪੁਰਾ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਇੱਕ ਪਾਸੇ ਰਾਹੁਲ ਗਾਂਧੀ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਮੰਤਰੀ ਮੰਡਲ ਤੋਂ ਹਟਾਉਣ ਦਾ ਸਿਹਰਾ ਲੈਣਾ ਚਾਹੁੰਦਾ ਸੀ ਅਤੇ ਉਸ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਕਰਨਾਟਕ ਵਿਚ ਰੈਡੀ ਭਰਾਵਾਂ ਨੂੰ ਪਾਰਟੀ ਟਿਕਟ ਦੇਣ ਤੋਂ ਇਨਕਾਰ ਕਰਨ ਸਮੇਂ ਉਸ ਨੇ ਉਹੀ ਪੈਰਾਮੀਟਰ ਅਪਣਾਏ ਸਨ। ਉਹਨਾਂ ਕਿਹਾ ਕਿ ਪਰ ਹਰਦੇਵ ਲਾਡੀ ਦੀ ਗੈਰ ਕਾਨੂੰਨੀ ਮਾਈਨਿੰਗ ਵਿਚ ਭੂਮਿਕਾ ਬਾਰੇ ਸਬੂਤ ਵਜੋਂ ਵੀਡਿਓ ਆ ਜਾਣ ਦੇ ਬਾਵਜੂਦ ਵੀ ਰਾਹੁਲ ਗਾਂਧੀ ਨੇ ਉਸ ਨੂੰ ਪਾਰਟੀ ਉਮੀਦਵਾਰ ਬਣਾਇਆ ਹੈ। ਲੋਕ ਜਾਣਨਾ ਚਾਹੁੰਦੇ ਹਨ ਕਿ ਇਸ ਮੁੱਦੇ ਉੱਤੇ ਪਾਰਟੀ ਹਾਈਕਮਾਂਡ ਕੋਲ ਲਿਖਤੀ ਸ਼ਿਕਾਇਤਾਂ ਪਹੁੰਚਣ ਦੇ ਬਾਵਜੂਦ ਇੱਕ ਮਾਫੀਆ ਸਰਗਨਾ ਉੱਤੇ ਅਜਿਹੀ ਮਿਹਰਬਾਨੀ ਕਿਉਂ ਵਿਖਾਈ ਗਈ ਹੈ?

ਅਕਾਲੀ ਆਗੂ ਨੇ ਕਿਹਾ ਕਿ ਇਹ ਮੁੱਦਾ ਇੱਥੇ ਹੀ  ਖ਼ਤਮ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਇੱਕ ਮਾਈਨਿੰਗ ਮਾਫੀਆ ਦੇ ਸਰਗਨੇ ਨੂੰ ਪਾਰਟੀ ਉਮੀਦਵਾਰ ਬਣਾਇਆ। ਫਿਰ ਇਸ ਨੇ ਕਾਂਗਰਸ ਆਗੂ ਖ਼ਿਲਾਫ ਦਰਜ ਐਫਆਈਆਰ ਵਾਪਸ ਕਰਵਾਉਣ ਲਈ ਮਹਿਤਪੁਰ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਧਮਕਾਉਣ ਦੀ ਕੋਸ਼ਿਸ ਕਰਕੇ ਆਪਣੀ ਗਲਤੀ ਨੂੰ ਹੋਰ ਵੱਡਾ ਕਰ ਲਿਆ। ਉਹਨਾਂ ਕਿਹਾ  ਕਾਂਗਰਸ ਦੇ ਮਾਈਨਿੰਗ ਮਾਫੀਆ ਨਾਲ ਨੇੜਲੇ ਸੰਬੰਧਾਂ ਅਤੇ ਪੁਲਿਸ ਅਧਿਕਾਰੀ ਉੱਤੇ ਪਏ ਦਬਾਅ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮਹਿਤਪੁਰ ਦੇ ਐਸਐਚਓ ਨੇ ਦੁਖੀ ਹੋ ਕੇ ਅੱਜ ਅਸਤੀਫਾ ਦੇ ਦਿੱਤਾ ਸੀ, ਪਰ ਉਸ ਉੱਤੇ ਦਬਾਅ ਪਾ ਕੇ ਅਸਤੀਫਾ ਵੀ ਵਾਪਸ ਕਰਵਾ ਦਿੱਤਾ। ਜਿਹੜੇ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਕਾਂਗਰਸ ਦੇ ਰਾਜ ਵਿਚ ਉਹਨਾਂ ਨਾਲ ਇਹ ਵਰਤਾਓ ਕੀਤਾ ਜਾ ਰਿਹਾ ਹੈ।ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਸਾਰੀਆਂ ਘਟਨਾਵਾਂ ਦੀ ਲੜੀ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਦੇ ਮੁੱਦੇ ਉੱਤੇ ਰਾਹੁਲ ਗਾਂਧੀ ਦੇ ਦੋਗਲੇਪਣ ਦਾ ਭਾਂਡਾ ਭੰਨ ਦਿੱਤਾ ਹੈ ਅਤੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਾਂਗਰਸ ਸਰਕਾਰ ਦੇ ਮਾਈਨਿੰਗ ਮਾਫੀਆ ਨਾਲ ਨੇੜਲੇ ਸੰਬੰਧ ਹਨ , ਜਿਸ ਨੂੰ ਸੀਨੀਅਰ ਕਾਂਗਰਸੀਆਂ ਅਤੇ ਵਿਧਾਇਕਾਂ ਵੱਲੋਂ ਕੰਟਰੋਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੋਵੇਂ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਸ਼ਾਹਕੋਟ ਦੇ ਲੋਕਾਂ ਨੂੰ ਮੂੰਹ ਨਹੀਂ ਵਿਖਾ ਸਕਦੇ, ਜਿਹਨਾਂ ਦੀ ਵਿਧਾਨ ਸਭਾ ਵਿਚ ਨੁੰਮਾਇਦਗੀ ਕਰਨ ਲਈ ਇੱਕ ਕਥਿਤ ਅਪਰਾਧੀ ਨੂੰ ਉਹਨਾਂ ਦੇ ਸਿਰ ਮੜ੍ਹ ਦਿੱਤਾ ਗਿਆ ਹੈ। ਕਾਂਗਰਸ ਸਰਕਾਰ ਨੂੰ ਲਾਡੀ ਦੀ ਟਿਕਟ ਤੁਰੰਤ ਰੱਦ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਗਿਰਫਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਲਈ ਕਾਨੂੰਨ ਦੇ ਹਵਾਲੇ ਕਰਨਾ ਚਾਹੀਦਾ ਹੈ।  ਨਹੀਂ ਤਾਂ ਫਿਰ ਰਾਹੁਲ ਅਤੇ ਸੂਬਾ ਸਰਕਾਰ  ਦੋਵਾਂ ਦਾ ਹੀ ਪੰਜਾਬੀਆਂ ਅਤੇ ਦੇਸ਼ ਦੇ ਲੋਕਾਂ ਅੱਗੇ ਪਰਦਾਫਾਸ਼ ਹੋ ਜਾਵੇਗਾ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD