Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਸੁਖਬੀਰ ਦੀ ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਬਾਰੇ ਬੇਨਤੀ ਨੂੰ ਰਾਜਪਾਲ ਵੱਲੋਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

Web Admin

Web Admin

5 Dariya News

ਚੰਡੀਗੜ੍ਹ , 04 May 2018

ਪੰਜਾਬ ਦੇ ਰਾਜਪਾਲ ਨੇ ਅੱਜ ਅਕਾਲੀ-ਭਾਜਪਾ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦਿਵਾਉਣ ਦੇ ਮੁੱਦੇ ਬਾਰੇ ਹਮਦਰਦੀ ਨਾਲ ਵਿਚਾਰ ਕਰਨਗੇ। ਵਫ਼ਦ ਵੱਲੋਂ ਇਸ ਸੰਬੰਧ ਵਿਚ ਰਾਜਪਾਲ ਨੂੰ ਵਿਸ਼ੇਸ਼ ਤੌਰ ਤੇ ਬੇਨਤੀ ਕੀਤੀ ਗਈ ਸੀ।ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੋਵੇਂ ਪਾਰਟੀਆਂ ਦੇ ਪ੍ਰਧਾਨਾਂ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼ਵੇਤ ਮਲਿਕ ਦੀ ਅਗਵਾਈ ਵਿਚ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਸਿੱਖ ਭਾਈਚਾਰੇ ਦੇ ਉਹਨਾਂ ਸੰਵੇਦਨਸ਼ੀਲ ਮੁੱਦਿਆਂ ਬਾਰੇ ਜਾਣੂ ਕਰਵਾਇਆ, ਜਿਹਨਾਂ ਨੂੰ ਲੈ ਕੇ ਸਿੱਖਾਂ ਦੇ ਮਨਾਂ ਵਿਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ।ਰਾਜਪਾਲ ਨਾਲ ਮੀਟਿੰਗ ਦੌਰਾਨ ਸਿੱਖ ਔਰਤਾਂ ਸਮੇਤ ਔਰਤਾਂ ਵੱਲੋਂ ਲਾਜ਼ਮੀ ਹੈਲਮਟ ਪਹਿਨੇ ਜਾਣ ਦਾ ਮੁੱਦਾ ਸ਼੍ਰੋਮਣੀ ਅਕਾਲੀ ਦਲ (ਚੰਡੀਗੜ੍ਹ) ਦੇ ਪ੍ਰਧਾਨ ਸਰਦਾਰ ਹਰਦੀਪ ਸਿੰਘ ਅਤੇ ਅਕਾਲੀ ਦਲ ਦੇ ਤਰਜਮਾਨ ਸਰਦਾਰ ਚਰਨਜੀਤ ਸਿੰਘ ਵਿੱਲੀ ਨੇ ਉਠਾਇਆ। ਇਸ ਮੌਕੇ ਸਰਦਾਰ ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਸਿੱਖ ਰਹਿਤ ਮਰਿਆਦਾ ਮੁਤਾਬਿਕ ਕਿਸੇ ਵੀ ਸਿੱਖ ਲਈ ਹੈਲਮਟ ਜਾਂ ਟੋਪੀ ਪਹਿਨਣ ਦੀ ਮਨਾਹੀ ਹੈ। ਇਹ ਰਹਿਤ ਮਰਿਆਦਾ ਬਿਨਾਂ ਲਿੰਗਕ ਭੇਦਭਾਵ ਦੇ ਸਾਰੇ ਸਿੱਖਾਂ ਉੱਤੇ ਲਾਗੂ ਹੁੰਦੀ ਹੈ। ਸਿੱਟੇ ਵਜੋਂ ਸਿੱਖ ਔਰਤਾਂ ਨੂੰ ਸੁਰੱਖਿਆ ਲਈ ਹੈਲਮਟ ਪਹਿਨਣ ਤੋਂ ਛੋਟ ਦਿੱਤੀ ਗਈ ਸੀ। ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਸਿਰਫ ਭਾਰਤ ਵਿਚ ਹੀ ਨਹੀਂ , ਸਗੋਂ ਕਈ ਬਾਹਰਲੇ ਮੁਲਕਾਂ ਵਿਚ ਵੀ ਸਰਕਾਰਾਂ ਨੇ ਸਿੱਖ ਪੁਰਸ਼ਾਂ ਅਤੇ ਔਰਤਾਂ ਨੂੰ ਸਿੱਖ ਰਹਿਤ ਮਰਿਆਦਾ ਨਾਲ ਜੁੜੇ ਮੁੱਦਿਆਂ ਉੱਤੇ ਅਜਿਹੀਆਂ ਛੋਟਾਂ ਦਿੱਤੀਆਂ ਹਨ। ਇਹ ਸਭ ਕਿਸੇ ਨੂੰ ਜ਼ਮੀਰ ਦੀ ਆਜ਼ਾਦੀ ਅਤੇ ਆਪਣੇ ਧਰਮ ਦੀ ਪਾਲਣਾ ਕਰਨ ਦੇ ਅਧਿਕਾਰ ਦੇ ਸਤਿਕਾਰ ਵਜੋਂ ਕੀਤਾ ਜਾਂਦਾ ਹੈ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਭਾਰਤੀ ਫੌਜ ਵਿਚ ਆਪਣੀ ਮਾਂ ਭੂਮੀ ਦੀ ਰਾਖੀ ਕਰਦਿਆਂ ਹਰ ਵੇਲੇ ਜਾਨ ਨੂੰ ਖਤਰੇ ਵਿਚ ਪਾਉਂਦੇ ਸਿੱਖ ਸਿਪਾਹੀ ਅਤੇ ਅਫਸਰ ਸਿੱਖ ਧਰਮ ਦੀ ਰਹਿਤ ਮਰਿਆਦਾ ਦੀ ਪਾਲਣਾ ਕਰਨ ਨੂੰ ਤਰਜੀਹ ਦਿੰਦੇ ਹਨ। ਉਹ ਹੈਲਮਟ ਦੀ ਵਰਤੋਂ ਨਹੀਂ ਕਰਦੇ, ਕਿਉਂਕਿ ਸਾਡੀਆਂ ਧਾਰਮਿਕ ਪਰੰਪਰਾਵਾਂ ਵਿਚ ਇਸ ਦੀ ਮਨਾਹੀ ਹੈ। ਇਸ ਤਰ੍ਹਾਂ ਜੰਗ ਦੇ ਮੈਦਾਨ ਵਿਚ ਜਦੋਂ ਦੋਵੇਂ ਪਾਸੇ ਭਾਰੀ ਜਾਨੀ ਨੁਕਸਾਨ ਹੋ ਰਿਹਾ ਹੁੰਦਾ ਹੈ ਤਾਂ ਵੀ ਸਿੱਖ ਸਿਪਾਹੀ ਬਿਨਾਂ ਕਿਸੇ ਸੁਰੱਖਿਆ ਹੈਲਮਟ ਤੋਂ ਸਿਰਾਂ ਉੱਤੇ ਦਸਤਾਰਾਂ ਸਜਾ ਕੇ ਜਾਂਦੇ ਹਨ। ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਇਤਿਹਾਸਕ ਤੌਰ ਤੇ ਵੀ ਇਹ ਵੇਖਿਆ ਗਿਆ ਹੈ ਕਿ ਸਿੱਖ ਸਿਪਾਹੀ ਜਦੋਂ ਸਿਰਾਂ ਉੱਤੇ ਦਸਤਾਰਾਂ ਸਜਾ ਕੇ ਆਪਣੀ ਮਾਂ-ਭੂਮੀ ਦੀ ਹਿਫਾਜ਼ਤ ਲਈ ਜੰਗ ਦੇ ਮੈਦਾਨ ਵਿਚ ਕੁੱਦਦੇ ਹਨ ਤਾਂ ਉਹ ਕਮਾਲ ਦੀ ਬਹਾਦਰੀ ਵਿਖਾਉਂਦੇ ਹੋਏ ਕਾਮਯਾਬੀਆਂ ਹਾਸਿਲ ਕਰਦੇ ਹਨ, ਕਿਉਂਕਿ ਮਹਾਨ ਗੁਰੂ ਸਾਹਿਬਾਨਾਂ ਦਾ ਚਿੰਨ੍ਹ ਉਹਨਾਂ ਦੀ ਰਾਖੀ ਕਰ ਰਿਹਾ ਹੁੰਦਾ ਹੈ।ਪੰਜਾਬ ਦੇ ਰਾਜਪਾਲ ਇਹ ਸੁਣ ਕੇ ਪ੍ਰਭਾਵਿਤ ਹੋਏ ਅਤੇ ਉਹਨਾਂ ਨੇ ਸਰਦਾਰ ਬਾਦਲ ਅਤੇ ਸ੍ਰੀ ਸ਼ਵੇਤ ਮਲਿਕ ਦੁਆਰਾ ਇਸ ਮਾਮਲੇ ਦੀ ਉਜਾਗਰ ਕੀਤੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਭਰੋਸਾ ਦਿੱਤਾ ਕਿ ਉਹ ਸਿੱਖ ਔਰਤਾਂ ਨੂੰ ਦੋ-ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਹਿਨਣ ਤੋਂ ਛੋਟ ਦਿੱਤੇ ਜਾਣ ਦਾ ਸਮਰਥਨ ਕਰਨਗੇ।

 

Tags: VP Singh Badnore , Sukhbir Singh Badal , Shwait Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD