ਸਥਾਨਕ ਪੁਲੀਸ ਚੌਂਕੀ ਦੇ ਇੰਚਾਰਜ ਐਸਆਈ ਲੱਖਬੀਰ ਸਿੰਘ ਨੇ ਐਸਐਸਪੀ ਦਿਹਾਤੀ ਦੇ ਦਿਸ਼ਾ ਨ੍ਰਿਦੇਸ਼ਾਂ 'ਤੇ ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।ਇਸ ਬਾਰੇ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨੇ ਦੱਸਿਆ ਕਿ ਉਹ ਆਪਣੀ ਪੁਲੀਸ ਪਾਰਟੀ ਸਮੇਤ ਪੀਰ ਬਾਬਾ ਘੋੜੇ ਸ਼ਾਹ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉੱਥੇ ਗੰਦੇ ਨਾਲੇ ਦੇ ਕੋਲ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲੀਸ ਪਾਰਟੀ ਨੂੰ ਵੇਖ ਕੇ ਦੌੜਨ ਲੱਗ ਪਰ ਇਸ ਵਿਅਕਤੀ ਨੂੰ ਪੁਲੀਸ ਪਾਰਟੀ ਨੇ ਕਾਬੂ ਕਰ ਲਿਆ।ਇਸ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਇਸ ਪਾਸੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕਿਲਾ ਜੀਵਨ ਸਿੰਘ ਵਜੋਂ ਹੋਈ।ਇਸ ਦੋਸ਼ੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕਿ ਕਾਰਵਾਈ ਸ਼ੁਰੂ ਕਰ ਦਿੱਤੀ ਹੈ।