Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਨੀਲ ਜਾਖੜ ਵੱਲੋਂ ਲਾਡੀ ਦੀ ਹਮਾਇਤ ਨੇ ਸਾਬਿਤ ਕੀਤਾ ਕਿ ਮਾਈਨਿੰਗ ਮਾਫੀਆ ਕਾਂਗਰਸ ਉੱਤੇ ਹਾਵੀ ਹੋ ਚੁੱਕਿਆ ਹੈ : ਬਲਵਿੰਦਰ ਸਿੰਘ ਭੂੰਦੜ

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਇੱਕ ਕਥਿਤ ਅਪਰਾਧੀ ਦੀ ਵਕਾਲਤ ਨਹੀਂ ਕੀਤੀ

Web Admin

Web Admin

5 Dariya News

ਚੰਡੀਗੜ , 05 May 2018

Last updated on: May 05, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮਾਫੀਆ ਸਰਗਨਾ ਅਤੇ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਕਾਂਗਰਸੀ ਉਮੀਦਵਾਰ  ਹਰਦੇਵ ਸਿੰਘ ਲਾਡੀ ਵਿਰੁੱਧ ਦਰਜ ਅਪਰਾਧਿਕ ਮਾਮਲੇ ਨੂੰ ਰਫ਼ਾ-ਦਫਾ ਕਰਵਾਉਣ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਲਾਏ ਜਾ ਰਹੇ ਜ਼ੋਰ ਨੇ ਸਾਬਿਤ ਕਰ ਦਿੱਤਾ ਹੈ ਕਿ ਮਾਈਨਿੰਗ ਮਾਫੀਆ ਕਾਂਗਰਸ ਪਾਰਟੀ ਉੱਤੇ ਹਾਵੀ ਹੋ ਚੁੱਕਿਆ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਅਤੇ ਪਾਰਟੀ ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹਨਾਂ ਸਾਰੀਆਂ ਘਟਨਾਵਾਂ ਦੀ ਲੜੀ ਪਿੱਛੇ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਉਹਨਾਂ ਕਿਹਾ ਕਿ ਪਹਿਲਾਂ ਕਪੂਰਥਲਾ ਜ਼ਿਲੇ ਦੇ ਸੀਨੀਅਰ ਪਾਰਟੀ ਆਗੂਆਂ ਵੱਲੋਂ ਲਾਡੀ ਖ਼ਿਲਾਫ ਕਾਂਗਰਸ ਹਾਈਕਮਾਂਡ ਕੋਲ ਲਿਖ਼ਤੀ ਰੂਪ ਵਿਚ ਗੰਭੀਰ ਦੋਸ਼ ਲਾਏ ਜਾਣ ਦੇ ਬਾਵਜੂਦ ਰਾਹੁਲ ਗਾਂਧੀ ਨੇ ਇੱਕ ਮਾਫੀਆ ਸਰਗਨੇ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ। ਉਹਨਾਂ ਕਿਹਾ ਕਿ ਹੁਣ ਪੀਸੀਸੀਸੀ ਪ੍ਰਧਾਨ ਸੁਨੀਲ ਜਾਖੜ ਨੂੰ ਇੱਕ ਅਜਿਹੇ ਵਿਅਕਤੀ ਦੀ ਹਮਾਇਤ ਵਿਚ ਉਤਾਰ ਦਿੱਤਾ ਗਿਆ ਹੈ, ਜਿਹੜਾ ਕਿ ਚੋਰੀ ਦਾ ਦੋਸ਼ੀ ਹੈ ਜੋ ਕਿ ਇੱਕ ਗੈਰ-ਜ਼ਮਾਨਤੀ ਅਪਰਾਧ ਹੈ। ਇਸ ਤੋਂ ਸਾਬਿਤ ਹੁੰਦਾ ਹੈ ਕਿ ਮਾਈਨਿੰਗ ਮਾਫੀਆ ਨਾ ਸਿਰਫ ਕਾਂਗਰਸ ਪਾਰਟੀ ਅੰਦਰ ਬਹੁਤ ਡੂੰਘਾ ਘਰ ਕਰ ਚੁੱਕਿਆ ਹੈ, ਸਗੋਂ ਇਹ ਪਾਰਟੀ ਨੂੰ ਕੰਟਰੋਲ ਕਰ ਰਿਹਾ ਹੈ ਅਤੇ ਆਪਣੇ ਇਸ਼ਾਰਿਆਂ ਉੱਤੇ ਨਚਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਅਸਲੀ ਚਿਹਰਿਆਂ ਨੂੰ ਨੰਗਾ ਕਰਦਾ ਹੈ। ਰਾਹੁਲ ਇਹ ਡਰਾਮਾ ਕਰਦਾ ਆ ਰਿਹਾ ਹੈ ਕਿ ਉਸ ਨੇ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲੈਂਦਿਆਂ ਕਰਨਾਟਕ ਵਿਚ ਰੈਡੀ ਭਰਾਵਾਂ ਨੂੰ ਪਾਰਟੀ ਦੀ ਟਿਕਟ ਨਹੀਂ ਦਿੱਤੀ ਜਦਕਿ ਪੰਜਾਬ ਵਿਚ ਕਾਂਗਰਸ ਪਾਰਟੀ ਮਾਈਨਿੰਗ ਮਾਫੀਆ ਨਾਲ ਰਲੀ ਹੋਈ ਹੈ।ਸਰਦਾਰ ਭੂੰਦੜ ਨੇ ਚੋਣ ਕਮਿਸ਼ਨ ਨੂੰ ਵੀ ਕਿਹਾ ਕਿ ਉਹ ਸੂਬੇ ਦੀ ਪੁਲਿਸ ਨੂੰ ਨਿਰਦੇਸ਼ ਦੇਣ ਕਿ ਉਹ ਹਰਦੇਵ ਸਿੰਘ ਲਾਡੀ ਨੂੰ ਗਿਰਫਤਾਰ ਕਰਕੇ ਉਸ ਖ਼ਿਲਾਫ ਢੁੱਕਵੀਂ ਕਾਨੂੰਨੀ ਕਾਰਵਾਈ ਕਰੇ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਿੱਧੇ ਤੌਰ ਤੇ ਇਸ ਕੇਸ ਉੱਤੇ ਨਜ਼ਰ ਰੱਖਣੀ ਚਾਹੀਦੀ ਹੈ, ਕਿਉਂਕਿ ਕਾਂਗਰਸ ਪਾਰਟੀ ਅਤੇ ਇਸ ਦਾ ਸੂਬਾ ਪ੍ਰਧਾਨ ਲਾਡੀ ਨੂੰ ਕੇਸ ਵਿਚੋਂ ਕਢਵਾਉਣ ਲਈ ਪੂਰੀ ਵਾਹ ਲਾ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਇਤਿਹਾਸ ਵਿਚ ਕਿਸੇ ਵੀ ਸੂਬਾ ਪ੍ਰਧਾਨ ਨੇ ਕਿਸੇ ਕਥਿਤ ਅਪਰਾਧੀ ਦੀ ਵਕਾਲਤ ਨਹੀਂ ਕੀਤੀ। ਉਹਨਾਂ ਕਿਹਾ ਕਿ ਮਾਫੀਆ ਸਰਗਨੇ ਦੇ ਪੱਖ ਪੂਰਦਿਆਂ ਜਾਖੜ ਨੇ ਦੋਗਲੀ ਬੋਲੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਜਾਖੜ ਕਹਿ ਰਹੇ ਹਨ ਕਿ ਲਾਡੀ ਖ਼ਿਲਾਫ ਦਰਜ ਕੀਤੀ ਐਫਆਈਆਰ ਸਿਆਸੀ ਸ਼ਰਾਰਤ ਦਾ ਨਤੀਜਾ ਹੈ। ਨਾਲ ਹੀ ਦੂਜੇ ਪਾਸੇ ਇਹ ਦਾਅਵਾ ਕਰਦੇ ਹਨ ਕਿ ਕੇਸ ਦਰਜ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਪਾਰਟੀ ਨੇ ਇਸ ਮਾਮਲੇ ਵਿਚ ਦਖ਼ਲਅੰਦਾਜ਼ੀ ਨਹੀਂ ਕੀਤੀ ਹੈ। ਸੂਬਾ ਪ੍ਰਧਾਨ ਨੂੰ ਫੈਸਲਾ ਕਰਨਾ ਚਾਹੀਦਾ ਹੈ ਕਿ ਉਹ ਕੀ ਕਹਿਣਾ ਚਾਹੁੰਦੇ ਹਨ। ਜਾਂ ਤਾਂ ਇਹ ਕੇਸ ਕਾਂਗਰਸ ਦੇ ਸਿਆਸੀ ਵਿਰੋਧੀਆਂ ਵੱਲੋਂ ਦਰਜ ਕਰਵਾਇਆ ਗਿਆ ਹੈ ਜਾਂ ਇਹ ਕੇਸ ਅਪਰਾਧੀ ਖ਼ਿਲਾਫ ਕਿਸੇ ਠੋਸ ਸਬੂਤ ਦੀ ਵਜ•ਾ ਕਰਕੇ ਦਰਜ ਕੀਤਾ ਗਿਆ ਹੈ।ਸਿਆਸੀ ਦਖ਼ਲਅੰਦਾਜ਼ੀ ਬਾਰੇ ਬੋਲਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਪਾਰਟੀ ਨੇ ਲਾਡੀ ਨੂੰ ਕੇਸ ਵਿਚੋਂ ਕਢਵਾਉਣ ਲਈ ਦਿਨ ਰਾਤ ਇੱਕ ਕੀਤਾ ਹੈ, ਉਹ ਸਾਰਿਆਂ ਨੇ ਵੇਖਿਆ ਹੈ। ਉਹਨਾ ਕਿਹਾ ਕਿ ਮਹਿਤਪੁਰ ਦੇ ਐਸਐਚਓ ਪਰਮਿੰਦਰ ਸਿੰਘ ਉੱਤੇ ਲਾਡੀ ਖ਼ਿਲਾਫ ਕੇਸ ਦਰਜ ਨਾ ਕਰਨ ਲਈ ਦਬਾਅ ਪਾਇਆ ਗਿਆ ਸੀ। ਜਦੋਂ ਐਸਐਚਓ ਉੱਤੇ ਬਹੁਤ ਜ਼ਿਆਦਾ ਦਬਾਅ ਵਧ ਗਿਆ ਤਾਂ ਉਸ ਨੇ ਦੁਖੀ ਹੋ ਕੇ ਅਸਤੀਫਾ ਦੇ ਦਿੱਤਾ। ਅਕਾਲੀ ਆਗੂ ਨੇ ਕਿਹਾ ਕਿ ਰੇਤੇ ਦੀਆਂ ਕੀਮਤਾ ਵਧਣ ਕਰਕੇ ਦੁਖੀ ਹੋਏ ਆਮ ਆਦਮੀ ਅਤੇ ਪੁਲਿਸ ਅਧਿਕਾਰੀ ਦੀ ਤਰਫ਼ਦਾਰੀ ਕਰਨ ਅਤੇ ਐਸਐਚਓ ਨੂੰ ਬੇਮਿਸਾਲ ਢੰਗ ਨਾਲ ਡਿਊਟੀ ਨਿਭਾਉਣ ਲਈ ਰਾਸ਼ਟਰਪਤੀ ਪੁਲਿਸ ਮੈਡਲ ਸਨਮਾਨਤ ਕੀਤੇ ਜਾਣ ਦੀ ਸਿਫਾਰਿਸ਼ ਕਰਨ ਦੀ ਥਾਂ ਕਾਂਗਰਸ ਦੇ ਸੂਬਾ ਪ੍ਰਧਾਨ ਮਾਫੀਆ ਸਰਗਨੇ ਦੀ ਤਰਫਦਾਰੀ ਕੀਤੀ ਹੈ । ਸ੍ਰੀ ਜਾਖੜ ਐਸਐਚਓ ਵੱਲੋਂ ਨੈਤਿਕ ਦਲੇਰੀ ਵਿਖਾਉਂਦੇ ਹੋਏ ਲਾਡੀ ਵਿਰੁੱਧ ਠੋਸ ਸਬੂਤਾਂ ਦੇ ਆਧਾਰ ਉੱਤੇ ਦਰਜ ਕੀਤੇ ਇਸ ਕੇਸ ਨੂੰ ਕਮਜ਼ੋਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਵੀ ਸਿਆਸਤਦਾਨ ਨੂੰ ਅਜਿਹਾ ਵਿਵਹਾਰ ਸ਼ੋਭਾ ਨਹੀਂ ਦਿੰਦਾ, ਉਹ ਤਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਇੱਕ ਸਾਥੀ ਸਾਂਸਦ ਹਨ। 

 

Tags: Balwinder Singh Bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD