Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਸਰਕਾਰ ਕਿਸਾਨਾਂ ਅੱਗੇ ਝੂਠ ਬੋਲ ਰਹੀ ਹੈ ਕਿ ਇਸ ਨੇ ਕੁਰਕੀ ਰੋਕ ਦਿੱਤੀ ਹੈ : ਅਕਾਲੀ ਦਲ

ਕਿਹਾ ਕਿ ਕਿਸਾਨਾਂ ਦੇ ਨਾਲ ਡਟ ਕੇ ਖੜਾਂਗੇ ਅਤੇ ਬੈਂਕ ਅਧਿਕਾਰੀਆਂ ਨੂੰ ਕਿਸਾਨਾਂ ਦੀ ਸੰਪਤੀ ਦੀ ਨੀਲਾਮੀ ਨਹੀਂ ਕਰਨ ਦਿਆਂਗੇ

Web Admin

Web Admin

5 Dariya News

ਚੰਡੀਗੜ , 05 May 2018

Last updated on: May 05, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਅੱਗੇ ਝੂਠ ਬੋਲ ਰਹੀ ਹੈ ਅਤੇ ਉਹਨਾਂ ਨੂੰ ਧੋਖਾ ਦੇ ਰਹੀ ਹੈ ਕਿ ਇਸ ਨੇ ਬੈਂਕਾਂ ਵੱਲੋਂ ਕਰਜ਼ਿਆਂ ਦੀ ਵਸੂਲੀ ਵਾਸਤੇ ਕੀਤੀ ਜਾਂਦੀ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਬੰਦ ਕਰਵਾ ਦਿੱਤੀ ਹੈ, ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਅੰਦਰ ਕੁਰਕੀ ਲਗਾਤਾਰ ਜਾਰੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕੱਲ ਵਾਪਰੀ ਇੱਕ ਦੁਖਦਾਈ ਘਟਨਾ ਵਿਚ ਜਦੋਂ ਬੈਂਕ ਅਧਿਕਾਰੀਆਂ ਨੇ 3 ਲੱਖ ਰੁਪਏ ਦੇ ਬਕਾਇਆ ਕਰਜ਼ੇ ਦੀ ਵਸੂਲੀ ਵਾਸਤੇ ਕਿਸਾਨ ਨਿਰਵੈਰ ਸਿੰਘ ਦੀ ਜ਼ਮੀਨ ਦੀ ਕੁਰਕੀ ਸ਼ੁਰੂ ਕੀਤੀ ਤਾਂ ਕਿਸਾਨ ਦੁਖੀ ਹੋ ਕੇ ਫਾਹਾ ਲੈਣ ਲੱਗਿਆ ਸੀ। ਉਹਨਾਂ ਕਿਹਾ ਕਿ ਇਸ ਨੀਲਾਮੀ ਵਾਸਤੇ ਪਿੰਡ ਵਿਚ ਜਨਤਕ ਨੋਟਿਸ ਵੀ ਲਾਇਆ ਗਿਆ ਸੀ। ਜਦੋਂ ਕਿਸਾਨ ਯੂਨੀਅਨਾਂ ਨੇ ਇਸ ਕੁਰਕੀ ਦਾ ਵਿਰੋਧ ਕੀਤਾ ਤਾਂ ਇਸ ਨੂੰ ਰੋਕ ਦਿੱਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਵਿਚ ਅਜਿਹੇ ਬਹੁਤ ਸਾਰੇ ਕਿਸਾਨ ਹਨ, ਜਿਹਨਾਂ ਦੇ ਸਿਰਾਂ ਉੱਤੇ ਕੁਰਕੀ ਦੀ ਤਲਵਾਰ ਲਟਕ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਮੌਕੇ ਜ਼ੋਰ ਸੋਥਰ ਨਾਲ ਲਾਏ ਨਾਅਰੇ ' ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ' ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਅਤੇ ਜਨਤਕ ਤੌਰ ਤੇ ਐਲਾਨ ਕੀਤਾ ਸੀ ਕਿ ਕਰਜ਼ਾ ਮੋੜਣ ਤੋਂ ਅਸਮਰਥ ਕਿਸਾਨਾਂ ਦੀਆਂ ਜ਼ਮੀਨਾਂ ਦੀ ਨੀਲਾਮੀ ਵਾਸਤੇ ਉਹਨਾਂ ਨੂੰ ਨੋਟਿਸ ਨਹੀਂ ਭੇਜੇ ਜਾ ਰਹੇ ਅਤੇ ਬੈਂਕ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਕਿ ਉਹ ਕਰਜ਼ੇ ਦੀ ਵਸੂਲੀ ਲਈ ਕਿਸਾਨਾਂ ਕੋਲ ਨਾ ਜਾਣ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਮੰਤਰੀ ਮੰਡਲ ਨੇ ਵੀ ਇਸ ਬਾਰੇ ਫੈਸਲਾ ਲਿਆ ਸੀ, ਪਰ ਜ਼ਮੀਨੀ ਪੱਧਰ ਉੱਤੇ ਇਸ ਦੀ ਕੋਈ ਪਾਲਣਾ ਨਹੀਂ ਹੋ ਰਹੀ।

ਸਰਦਾਰ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨਾ ਖ਼ਿਲਾਫ ਸ਼ੁਰੂ ਕੀਤੀਆਂ ਕੁਰਕੀਆਂ ਸਾਬਿਤ ਕਰਦੀਆਂ ਹਨ ਕਿ ਇਹ ਸਾਰੇ ਭਰੋਸੇ ਸਿਰਫ ਕਾਗਜ਼ਾਂ ਉੱਤੇ ਰਹਿ ਗਏ ਹਨ ਅਤੇ ਸਰਕਾਰ ਝੂਠ ਬੋਲਦੀ ਆ ਰਹੀ ਸੀ ਕਿ  ਕਿਸਾਨਾਂ ਤੋਂ ਉਹਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਰਾਹੀਂ ਪਿਛਲੇ ਕਰਜ਼ੇ ਵਸੂਲਣ ਵਾਸਤੇ ਕਿਸੇ ਕਿਸਾਨ ਨੂੰ ਕੋਈ ਨੋਟਿਸ ਨਹੀਂ ਭੇਜਿਆ ਗਿਆ ਹੈ।ਅਕਾਲੀ ਆਗੂਆਂ ਨੇ ਕਿਹਾ ਕਿ ਇਸ ਕੇਸ ਦਾ ਇੱਕ ਹੋਰ ਪੱਖ ਵੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਮੌਜੂਦਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਸ਼ੁਰੂ ਕੀਤੀ ਗਈ ਹੈ, ਇਸ ਤੋਂ ਪਹਿਲਾਂ ਕੁਰਕੀਆਂ ਨਹੀਂ ਸਨ ਹੋਈਆਂ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੱਥ ਦੀ ਖੁਦ ਪੁਸ਼ਟੀ ਕੀਤੀ ਸੀ। ਉਹਨਾਂ ਕਿਹਾ ਕਿ  ਮੁੱਖ ਮੰਤਰੀ ਨੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਵਿਧਾਨ ਸਭਾ ਵਿਚ ਕੁਰਕੀ ਕਲਾਜ਼ ਨੂੰ ਲਾਗੂ ਕੀਤੇ ਜਾਣ ਬਾਰੇ ਪੁੱਛੇ ਇੱਕ ਸੁਆਲ ਦੇ ਜੁਆਬ ਵਿਚ ਕਿਹਾ ਸੀ ਕਿ 1986 ਤੋਂ ਲੈ ਕੇ ਕਦੇ ਇਸ ਕਲਾਜ਼ ਨੂੰ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜੇਕਰ ਮਾਮਲਾ ਇਸ ਤਰ•ਾਂ ਹੈ ਅਤੇ ਤੁਸੀਂ ਇਹ ਕਬੂਲ ਵੀ ਕਰ ਚੁੱਕੇ ਹੋ ਤਾਂ ਤੁਸੀਂ ਹੁਣ ਕਿਉਂ ਇਸ ਕਲਾਜ਼  ਨੂੰ ਲਾਗੂ ਕਰ ਰਹੇ ਹੋ ਅਤੇ ਕਰਜ਼ਾ ਦੇਣ ਤੋਂ ਅਸਮਰਥ ਕਿਸਾਨਾਂ ਦੀਆਂ ਸੰਪਤੀਆਂ ਦੀ ਕੁਰਕੀ ਸ਼ੁਰੂ ਕਰਵਾ ਰਹੇ ਹੋ? ਸਰਦਾਰ ਬ੍ਰਹਮਪੁਰਾ ਅਤੇ ਸਰਦਾਰ ਵਲਟੋਹਾ ਦੋਵੇਂ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅੰਦਰ  ਕਿਸੇ ਵੀ ਬੈਂਕ ਅਧਿਕਾਰੀ ਨੂੰ  ਕੁਰਕੀ ਦੀ ਕਾਰਵਾਈ ਸ਼ੁਰੂ ਨਾ ਕਰਨ ਦੇਣ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਵੀ ਕਿਸਾਨਾਂ ਨਾਲ ਡਟ ਕੇ ਖੜਣਗੇ ਅਤੇ ਕਿਸੇ ਵੀ ਸੂਰਤ ਵਿਚ ਕਿਸੇ ਕਿਸਾਨ ਦੀ ਸੰਪਤੀ ਦੀ ਕੁਰਕੀ ਨਹੀਂ ਹੋਣ ਦੇਣਗੇ। 

 

Tags: Ranjit Singh Brahmpura , Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD