Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪੰਜਾਬ ਵਿਚ ਪੇਂਡੂ ਔਰਤਾਂ ਦੇ ਸ਼ਸ਼ਕਤੀਕਰਨ ਲਈ ਸੈਲਫ ਹੈਲਪ ਗਰੁੱਪ ਬਣਾਕੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਅਜੀਵਿਕਾ ਅਤੇ ਕੌਸ਼ਲ ਵਿਕਾਸ ਮੇਲੇ ਦਾ ਕੀਤਾ ਉਦਘਾਟਨ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 May 2018

Last updated on: May 05, 2018, 00:00 IST

ਪੰਜਾਬ ਵਿਚ ਪੇਂਡੂ ਔਰਤਾਂ ਦੇ ਸ਼ਸ਼ਕਤੀਕਰਨ ਲਈ ਸੈਲਫ ਹੈਲਪ ਗਰੁੱਪ ਬਣਾਕੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਬੈਂਕਾਂ ਵੱਲੋਂ ਦਿੱਤੇ ਜਾਣ ਵਾਲੇ ਘੱਟ ਵਿਆਜ ਤੇ ਕਰਜ਼ਿਆਂ ਨੂੰ ਵੀ ਅਸਾਨੀ ਨਾਲ ਮਿਲਣ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ  ਜੋ ਔਰਤਾਂ ਸੈਲਫ ਹੈਲਪ ਗਰੁੱਪਾਂ ਰਾਹੀਂ ਸਵੈ ਰੁਜ਼ਗਾਰ ਧੰਦੇ ਸੁਰੂ ਕਰਕੇ ਆਪਣੀ ਆਮਦਨ ਦੇ ਵਸੀਲੇ ਪੈਦਾ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ  ਅਸਾਨੀ ਨਾਲ ਕਰ ਸਕਣ । ਜਿਸ ਨਾਲ ਔਰਤਾਂ ਦੀ ਆਰਥਿਕਤਾ ਵੀ ਮਜ਼ਬੂਤ ਹੋਵਗੀ  ਅਤੇ ਉਨ੍ਹਾਂ ਨੂੰ ਕਿਸੇ ਤੇ ਨਿਰਭਰ ਨਹੀਂ ਹੋਣਾ ਪਵੇਗਾ। ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ  ਅਤੇ ਕਿਰਤ ਮੰਤਰੀ  ਪੰਜਾਬ ਬਲਬੀਰ ਸਿੰਘ ਸਿੱਧੂ ਨੇ ਗਰਾਮ ਸਵਰਾਜ ਅਭਿਆਨ ਤਹਿਤ  ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਰਾਜ ਪੱਧਰੀ ਅਜੀਵਿਕਾ ਅਤੇ ਕੌਸ਼ਲ ਮੇਲੇ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਔਰਤਾਂ ਦੇ ਸੈਲਫ ਹੈਲਫ ਗਰੁੱਪਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 34 ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਅਤੇ ਆਰਸੈਟੀ ਤੋਂ ਕਿੱਤਾ ਮੁੱਖੀ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਵੰਡੇ ।  ਸਿੱਧੂ ਨੇ ਇਸ ਮੌਕੇ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੈਲਫ ਹੈਲਪ ਗਰੁੱਪ ਆਮਦਨ ਦਾ ਚੰਗਾ ਸਾਧਨ ਬਣ ਰਹੇ ਹਨ ਜਿਸ ਨਾਲ ਔਰਤਾਂ ਵਿੱਚ ਆਤਮ ਵਿਸ਼ਵਾਸ ਵੀ ਪੈਦਾ ਹੋਇਆ ਹੈ । ਉਨ੍ਹਾਂ ਸੈਲਫ ਹੈਲਪ ਗਰੁੱਪ ਨੂੰ ਹਰ ਪਿੰਡ ਤੱਕ ਲੈ ਕੇ ਜਾਣ ਦੀ ਵਕਾਲਤ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਪਰਿਵਾਰ ਦੀ ਖੁਸ਼ਹਾਲੀ ਲਈ ਘਰ ਦੇ ਹਰੇਕ ਮੈਂਬਰ ਨੂੰ ਕੋਈ ਨਾ ਕੋਈ ਕੰਮ ਜਰੂਰ ਕਰਨਾ ਪਵੇਗਾ ਤਾਂ ਹੀ ਸੌਖੀ ਜਿੰਦਗੀ ਬਸਰ ਹੋ ਸਕਦੀ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਰਾਜ ਵਿੱਚ ਘਰ ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਵਿਚ ਲੋਕਾ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਕਿੱਤਾ ਮੁੱਖੀ ਸਿਖਲਾਈ ਤੇ ਜ਼ੋਰ ਦੇ ਰਹੀ ਹੈ ਤਾਂ ਜੋ ਬੇਰੁਜ਼ਗਾਰੀ ਨੂੰ ਨੱਥ ਪਾਈ ਜਾ ਸਕੇ ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਡੇਅਰੀ ਧੰਦਾ ਸ਼ੁਰੂ ਕਰਨਾ ਚਾਹੁਣਗੀਆਂ ਉਨ੍ਹਾਂ ਨੂੰ ਡੇਅਰੀ ਧੰਦੇ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਦੀ ਸਿਖਲਾਈ ਵੀ ਮੁਫਤ ਦਿੱਤੀ ਜਾਵੇਗੀ । ਸ. ਸਿੱਧੂ ਨੇ ਹੋਰ ਕਿਹਾ ਕਿ ਪੰਜਾਬ ਦੇ ਕਿਸਾਨਾਂ ਚ  ਖੁਦਕਸ਼ੀਆਂ ਦੇ ਰੁਝਾਨ ਨੂੰ ਠੱਲ ਪਾਉਣ ਲਈ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਿੱਤਾ ਜਾਵੇਗਾ। ਉਨ੍ਹਾਂ ਕਿ ਰਾਜ ਵਿਚ ਹਰ ਸਾਲ ਡੇਅਰੀ ਫਾਰਮਿੰਗ, ਪਸ਼ੂ ਪਾਲਣ, ਮੱਛੀ ਪਾਲਣ, ਪੋਲਟਰੀ ਫਾਰਮ ਵਰਗੇ ਸਹਾਇਕ ਧੰਦਿਆਂ ਦੀ  ਹਰੇਕ ਜਿਲ੍ਹੇ ਦੇ ਪੰਜ-ਪੰਜ ਸੌ ਨੌਜਵਾਨਾਂ ਨੂੰ ਮੁੱਫਤ ਸਿਖਲਾਈ ਪ੍ਰਦਾਨ ਕਰਕੇ ਘੱਟ ਵਿਆਜ ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਕਰਜ਼ਿਆਂ ਨੂੰ ਸਮੇਂ ਸਿਰ ਮਹੁੱਈਆ ਕਰਵਾਉਣ ਲਈ ਜਲਦੀ ਹੀ ਰਾਜ ਭਰ ਦੇ ਜਿਲ੍ਹਾ ਲੀਡ ਬੈਂਕ ਮੈਨੇਜ਼ਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ. ਸਿੱਧੂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਸੂਬੇ ਭਰ ਚੋ ਆਏ ਔਰਤਾਂ ਦੇ ਵੱਖ ਵੱਖ ਸੈਲਫ ਹੈਲਪ ਗਰੁੱਪਾਂ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ, ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਵੀ ਕਿੱਤਾ। ਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਅਤੇ ਪ੍ਰਦਰਸ਼ਨੀਆਂ ਰਾਜ ਦੇ ਲੋਕਾਂ ਨੂੰ ਸਵੈਰੁਜ਼ਗਾਰ ਧੰਦਿਆਂ ਲਈ ਉਤਸ਼ਾਹਤ ਕਰਦੀਆਂ ਹਨ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਆਪਣੇ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਮਾਰਕਿਟਿੰਗ ਲਈ ਪਲੇਟਫਾਰਮ ਪ੍ਰਦਾਨ ਕਰਦੀਆਂ ਹਨ।  ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਵਿਖੇ ਖੋਲ੍ਹੇ ਦਫਤਰ ਅਤੇ ਸ਼ਾਹਕੋਟ ਵਿਖੇ ਜ਼ਿਮਨੀ ਚੋਣ ਵਿਚ ਆਪਣਾ ਉਮੀਦਵਾਰ ਉਤਾਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਵੀ ਅਧਾਰ ਨਹੀਂ ਹੈ ਅਤੇ ਸ਼ਾਹਕੋਟ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਚ ਉਸ ਦਾ ਬਿਲਕੁਲ ਸਫਾਇਆ ਹੋ ਜਾਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਯੁਕਤ ਵਿਕਾਸ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸ੍ਰੀਮਤੀ ਤਨੂ ਕਸ਼ਯਪ ਨੋ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਰੀਬ ਔਰਤਾਂ ਦੇ 6575 ਸੈਲਫ ਹੈਲਪ ਗਰੁੱਪ ਹਨ ਜਿਹੜੇ ਕਿ ਔਰਤਾਂ ਦੀ ਆਮਦਨ ਲਈ ਪ੍ਰਦਾਨ ਸਾਬਤ ਹੋ ਰਹੇ ਹਨ। 

ਉਨ੍ਹਾਂ ਹੋਰ ਦੱਸਿਆ ਕਿ ਰਾਜ ਦੇ 37 ਬਲਾਕਾਂ ਵਿਚ ਅੱਜ ਅਜੀਵਿਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ ਗਿਆ ਹੈ ਅਤੇ ਵੱਖ ਵੱਖ ਜਿਲ੍ਹਿਆਂ ਵਿਚ ਸਮਾਗਮ ਆਯਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਗਰਾਮ ਸਵਰਾਜ ਅਭਿਆਨ ਤਹਿਤ ਸੂਬੇ ਵਿਚ ਕਿੱਤਾ ਅਤੇ ਹੁਨਰ ਵਿਕਾਸ ਲਈ 14 ਅਪ੍ਰੈਲ ਤੋਂ 05 ਮਈ ਤੱਕ  ਵੱਖ ਵੱਖ ਸਮਾਗਮ ਆਯੋਜਿਤ ਕੀਤੇ ਗਏ। ਜਿਸ ਤਹਿਤ ਲੋਕਾਂ ਨੂੰ ਵੱਖ ਵੱਖ ਸਕੀਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਖ ਵੱਖ ਪ੍ਰੋਗਰਾਮ ਸ਼ੁਰੂ ਕਿੱਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਸਮਾਗਮ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਜੀਵ ਕੁਮਾਰ ਗਰਗ, ਵਧੀਕ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਲੀਲੀ ਚੌਧਰੀ, ਸਟੇਟ ਕੁਆਰਡੀਨੇਟਰ ਆਰਸੈਟੀ ਸ੍ਰੀ ਹਰਸ਼ਵੀਰ ਸਿੰਘ, ਕਨਵੀਨਰ ਐਸ.ਐਲ.ਬੀ.ਸੀ ਸ੍ਰੀ ਪੀ.ਐਸ ਚੌਹਾਨ, ਸਵਾਤੀ ਠਾਕਰ, ਸੈਲਫ ਹੈਲਪ ਗਰੁੱਪਾਂ ਚੋਂ ਰਾਜ ਰਾਣੀ ਅਤੇ ਸ੍ਰੀਮਤੀ ਸਿਬੋ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ.ਐਮ ਡਾ. ਆਰ.ਪੀ ਸਿੰਘ, ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜਨਰਲ ਮੈਨੇਜ਼ਰ ਹੁਨਰ ਵਿਕਾਸ ਪੰਜਾਬ ਸ਼.ਸੁਖਵਿੰਦਰ ਸਿੰਘ, ਡਿਪਟੀ ਡਾਇਰੈਕਟਰ ਗਗਨਦੀਪ ਸਿੰਘ ਵਿਰਕ, ਗੁਰਚਰਨ ਸਿੰਘ ਭੰਵਰਾ,  ਸਕੱਤਰ ਜਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਡੀ.ਡੀ.ਪੀ.ਓ ਸ੍ਰੀ ਡੀ.ਕੇ ਸਾਲਦੀ, ਸੀ.ਡੀ.ਪੀ.ਓ ਅਰਵਿੰਦਰ ਕੌਰ, ਸੀ.ਡੀ.ਪੀ.ਓ ਹਰਮੀਤ ਕੌਰ, ਐਲ.ਡੀ.ਐਮ ਸ੍ਰੀ ਸੰਜੀਵ ਅਗਰਵਾਲ, ਸਾਬਕਾ ਐਲ.ਡੀ.ਐਮ ਸ੍ਰੀ ਆਰ.ਕੇ. ਸੈਣੀ, ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ. ਪਰਮਜੀਤ ਸਿੰਘ ਚੌਹਾਨ, ਬੀ.ਡੀ.ਪੀ.ਓ ਡੇਰਾਬਸੀ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ ਰਾਣਾਪ੍ਰਤਾਪ ਸਿੰਘ, ਜਿਲ੍ਹਾ ਬਾਲ ਭਲਾਈ ਅਫਸਰ ਸ੍ਰੀਮਤੀ ਨਵਪ੍ਰੀਤ ਕੌਰ ਸਮੇਤ ਪੰਜਾਬ ਚੋ ਵੱਡੀ ਗਿਣਤੀ ਚ ਸੈਲਫ ਹੈਲਪ ਗਰੁੱਪਾਂ ਦੇ ਨੁਮਾਇੰਦੇ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD