Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ

 

2019 ਤੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਾਂਗੇ ਪਾਰਟੀ- ਮੁਨੀਸ਼ ਸਿਸੋਦੀਆ

ਮੋਹਾਲੀ 'ਚ ਕੀਤਾ ਸੂਬਾ ਪੱਧਰੀ ਦਫ਼ਤਰ ਦਾ ਉਦਘਾਟਨ, 'ਆਪ' ਨੇ ਸ਼ਾਹਕੋਟ ਉਪ ਚੋਣ ਲਈ ਰਤਨ ਸਿੰਘ ਕੱਕੜ ਕਲਾਂ ਨੂੰ ਐਲਾਨਿਆ ਉਮੀਦਵਾਰ

Web Admin

Web Admin

5 Dariya News

ਚੰਡੀਗੜ੍ਹ , 05 May 2018

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਐਲਾਨ ਕੀਤਾ ਕਿ 'ਆਪ' ਪੰਜਾਬ ਅੰਦਰ 2019 ਦੀਆਂ ਲੋਕ ਸਭਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਾ ਢਾਂਚਾ ਬੂਥ ਪੱਧਰ ਤੱਕ ਉਸਾਰ ਕੇ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਮੁਨੀਸ਼ ਸਿਸੋਦੀਆ ਇੱਥੇ ਪਾਰਟੀ ਵਲੰਟੀਅਰਾਂ, ਅਹੁਦੇਦਾਰਾਂ, ਹਲਕਾ ਪ੍ਰਧਾਨਾਂ ਅਤੇ ਵਿਧਾਇਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁਨੀਸ਼ ਸਿਸੋਦੀਆ ਨੇ ਸੂਬਾ ਸਹਿ ਪ੍ਰਧਾਨ ਡਾ. ਬਲਵੀਰ ਸਿੰਘ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਸੰਗਠਨਾਤਮਕ ਇੰਚਾਰਜ ਗੈਰੀ ਵੜਿੰਗ, ਖ਼ਜ਼ਾਨਚੀ ਸੁਖਵਿੰਦਰ ਸੁੱਖੀ, ਵਿਧਾਇਕ ਅਤੇ ਜ਼ੋਨ ਪ੍ਰਧਾਨਾਂ ਸਮੇਤ ਹੋਰ ਸੂਬਾ ਪੱਧਰੀ ਆਗੂ ਮੌਜੂਦ ਸਨ।ਮੁਨੀਸ਼ ਸਿਸੋਦੀਆ ਨੇ ਇਕੱਤਰ ਵਲੰਟੀਅਰਾਂ ਦੇ ਜੋਸ਼ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਿਰਫ਼ ਪੰਜ ਸਾਲ ਪੁਰਾਣੀ ਪਾਰਟੀ ਅੱਜ ਦਿੱਲੀ 'ਚ ਸਰਕਾਰ ਅਤੇ ਪੰਜਾਬ 'ਚ ਮੁੱਖ ਵਿਰੋਧੀ ਧਿਰ ਹੈ। ਜਿੱਥੇ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ 'ਚ ਬੇਮਿਸਾਲ ਕੰਮ ਕੀਤਾ। ਤਿੰਨ ਸਾਲਾਂ ਦੌਰਾਨ ਬਿਜਲੀ ਦੇ ਮੁੱਲ ਨਹੀਂ ਵਧਣ ਦਿੱਤੇ, ਪਾਣੀ ਦੇ ਬਿਲ ਮਾਫ਼ ਕੀਤੇ, ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨੱਥ ਪਾਈ ਅਤੇ ਫ਼ਸਲਾਂ ਦੀ ਬਰਬਾਦੀ ਹੋਣ 'ਤੇ ਕਿਸਾਨਾਂ ਨੂੰ ਅੱਜ ਤੱਕ ਦਾ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਗਿਆ। 

ਉੱਥੇ ਪੰਜਾਬ 'ਚ ਵਿਰੋਧੀ ਧਿਰ ਦੀ ਬਾਖ਼ੂਬੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਇੱਕ ਸਾਲ 'ਚ ਹੀ ਕਾਂਗਰਸ ਦੇ ਭ੍ਰਿਸ਼ਟ ਮੰਤਰੀ (ਰਾਣਾ ਗੁਰਜੀਤ ਸਿੰਘ) ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ।ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਬਣੀ ਸੀ ਉਦੋਂ ਦਿੱਲੀ ਦਾ ਬਜਟ 32 ਹਜ਼ਾਰ ਕਰੋੜ ਸੀ ਅੱਜ 53 ਹਜ਼ਾਰ ਕਰੋੜ ਤੱਕ ਪਹੁੰਚਾ ਦਿੱਤਾ ਹੈ। ਪਾਰਦਰਸ਼ਤਾ ਨਾਲ ਇਕੱਠੇ ਹੋਏ ਪੈਸੇ ਨੂੰ ਕੇਜਰੀਵਾਲ ਸਰਕਾਰ ਲੋਕ ਹਿਤਾਂ ਲਈ ਖੁੱਲ ਕੇ ਵਰਤ ਰਹੀ ਹੈ।ਸਿਸੋਦੀਆ ਨੇ ਕਿਹਾ ਕਿ 'ਆਪ' ਦੀ ਰਾਜਨੀਤੀ ਦੂਸਰੀਆਂ ਰਿਵਾਇਤੀ ਪਾਰਟੀਆਂ ਤੋਂ ਇਸ ਕਰ ਕੇ ਨਿਆਰੀ ਹੈ ਕਿ ਅਸੀ ਕੇਵਲ ਆਪਣੇ ਵੋਟਰਾਂ ਲਈ ਹੀ ਨਹੀਂ ਸਗੋਂ ਹਰੇਕ ਨਾਗਰਿਕ ਦੇ ਹੱਕਾਂ ਅਤੇ ਹਿਤਾਂ ਲਈ ਕੰਮ ਕਰਦੇ ਹਾਂ। ਇਸ ਲਈ ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਪੰਜਾਬ, ਦੇਸ਼ ਅਤੇ ਸਮੁੱਚੇ ਸਮਾਜ ਦੀ ਜ਼ਰੂਰਤ ਹੈ। ਇਸ ਲਈ ਪਿਛਲੀਆਂ ਗ਼ਲਤੀਆਂ ਅਤੇ ਛੋਟੇ-ਮੋਟੇ ਮਤਭੇਦਾਂ ਨੂੰ ਭੁੱਲ-ਭੁਲਾਕੇ ਹੌਸਲੇ ਨਾਲ ਅੱਗੇ ਵਧਣ ਦੀ ਲੋੜ ਹੈ।ਸਿਸੋਦੀਆ ਨੇ ਪਾਰਟੀ ਨੂੰ ਪਿੰਡਾਂ, ਮੁਹੱਲਿਆਂ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ 'ਤੇ ਜ਼ੋਰ ਦਿੰਦਿਆਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਦਰਜ਼ ਕਰਨ ਦਾ ਸੱਦਾ ਦਿੱਤਾ।ਇਸ ਦੌਰਾਨ ਹੀ ਡਾ. ਬਲਵੀਰ ਸਿੰਘ ਨੇ ਮੁਨੀਸ਼ ਸਿਸੋਦੀਆ ਅਤੇ ਸੁਖਪਾਲ ਸਿੰਘ ਖਹਿਰਾ ਦੀ ਮੌਜੂਦਗੀ 'ਚ ਸ਼ਾਹਕੋਟ ਉਪ ਚੋਣ ਲਈ ਰਤਨ ਸਿੰਘ ਕੱਕੜ ਕਲਾਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ।

 

Tags: Manish Sisodia , Sukhpal Singh Khaira , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD