Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੈਪਟਨ ਅਮਰਿੰਦਰ ਸਿੰਘ ਨੇ ਸੀ ਜੀ ਸੀ ਝੰਜੇੜੀ ਨੂੰ ਬੈੱਸਟ ਪਲੇਸਮੈਂਟ ਕਾਲਜ ਦੇ ਵਕਾਰੀ ਐਵਾਰਡ ਨਾਲ ਨਿਵਾਜਿਆ

ਚਾਰ ਸਾਲ ਪਹਿਲਾ ਸਥਾਪਿਤ ਝੰਜੇੜੀ ਕਾਲਜ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਪਲੇਸਮੈਂਟ ਕਰਾਉਣ 'ਚ ਬਣਿਆ ਮੋਹਰੀ ਅਦਾਰਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 May 2018

Last updated on: May 06, 2018, 00:00 IST

ਆਕਰਸ਼ਕ ਸੈਲਰੀ ਪੈਕੇਜ ਤੇ ਬਿਹਤਰੀਨ ਪਲੇਸਮੈਂਟ ਕਰਾਉਣ ਲਈ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕਾਲਜ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੈੱਸਟ ਪਲੇਸਮੈਂਟ ਕੈਂਪਸ ਐਵਾਰਡ ਨਾਲ ਨਿਵਾਜਿਆਂ ਹੈ। ਇਸ ਉਪਲਬਧੀ ਨਾਲ ਝੰਜੇੜੀ ਕਾਲਜ ਸੂਬੇ ਵਿਚ ਡਿਗਰੀ ਹਾਸਿਲ ਕਰਨ ਤੋਂ ਪਹਿਲਾਂ ਹੀ ਨੌਕਰੀ ਦੇ ਆਫ਼ਰ ਲੈਟਰ ਦਿਵਾਉਣ ਵਾਲਾ ਮੋਹਰੀ ਕਾਲਜ ਬਣ ਚੁੱਕਾ ਹੈ। ਇੰਡੀਆ ਨਿਊਜ਼ ਵੱਲੋਂ ਕਰਾਏ ਗਏ ਕੌਮੀ ਪੱਧਰ ਦੇ ਇਕ ਸਮਾਗਮ ਵਿਚ ਇਹ ਐਵਾਰਡ ਸੀ ਜੀ ਸੀ ਗਰੁੱਪ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਹਾਸਿਲ ਕੀਤਾ। ਜ਼ਿਕਰਯੋਗ ਹੈ ਕਿ ਇਹ ਐਵਾਰਡ ਲਈ ਸੀ ਜੀ ਸੀ ਝੰਜੇੜੀ ਵੱਲੋਂ ਬਿਹਤਰੀਨ ਪਲੇਸਮੈਂਟ ਕਰਾਉਣ ਲਈ ਦਿਤਾ ਗਿਆ ਹੈ । ਸਿਰਫ਼ ਚਾਰ ਸਾਲ ਪਹਿਲਾ ਸਥਾਪਿਤ ਹੋਏ ਸੀ ਜੀ ਸੀ ਝੰਜੇੜੀ ਕਾਲਜ ਵੱਲੋਂ ਹੁਣ ਤੱਕ ਮਾਈਕਰੋਸਾਫ਼ਟ, ਵਿਪਰੋ, ਆਈ ਟੀ ਸੀ, ਜੌਨ ਡੀਅਰ ਜਿਹੀਆਂ ਵਿਸ਼ਵ ਪੱਧਰ ਦੀਆਂ ਮੋਹਰੀ ਕੰਪਨੀਆਂ ਨੂੰ ਕੈਂਪਸ ਪਲੇਸਮੈਂਟ ਲਈ ਸੱਦਿਆਂ ਜਾ ਚੁੱਕਾ ਹੈ। ਇਸ ਦੌਰਾਨ ਸਭ ਤੋਂ ਵੱਧ ਦਾ ਪੈਕੇਜ 31 ਲੱਖ ਦਾ ਰਿਹਾ, ਜਦ ਕਿ ਔਸਤਨ ਪੈਕੇਜ 5 ਤੋਂ 9 ਲੱਖ ਦਾ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਚ ਬਿਹਤਰੀਨ ਪੇਸ਼ੇਵਾਰ ਤਿਆਰ ਕਰਨਾ ਸਮੇਂ ਦੀ ਵੱਡੀ ਲੋੜ ਬਣ ਚੁੱਕੀ ਹੈ। ਉਨ੍ਹਾਂ ਸਿੱਖਿਆਂ ਖੇਤਰ ਵਿਚ ਪ੍ਰੈਕਟੀਕਲ ਜਾਣਕਾਰੀ ਰੱਖਣ ਵਾਲੇ ਵਿਦਿਆਰਥੀ ਤਿਆਰ ਕਰਨ ਤੇ ਜ਼ੋਰ ਦਿਤਾ। ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਇਸ ਮਾਣਮੱਤੇ ਐਵਾਰਡ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੀ ਜੀ ਸੀ ਝੰਜੇੜੀ ਕਾਲਜ ਦੀ ਸਥਾਪਨਾ ਮੌਕੇ ਉਨ੍ਹਾਂ ਦਾ ਸੁਪਨਾ ਸੰਪੂਰਨ ਹੁਨਰਮੰਦ ਪੇਸ਼ੇਵਾਰ ਤਿਆਰ ਕਰਨ ਦਾ ਰਿਹਾ ਹੈ।ਜਦ ਕਿ ਇਸ ਐਵਾਰਡ ਨਾਲ ਉਨ੍ਹਾਂ ਦੇ ਹੌਸਲੇ ਨੂੰ ਇਕ ਨਵੀ ਉਡਾਣ ਮਿਲੀ ਹੈ। ਉਨ੍ਹਾਂ ਦੱਸਿਆਂ ਕਿ ਦਾਖਲਾ ਲੈਣ ਦੇ ਪਹਿਲੇ ਦਿਨ ਤੋਂ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਪ੍ਰੈਕਟੀਕਲ ਸਿੱਖਿਆਂ ਅਤੇ 3600 ਤਰੀਕੇ ਨਾਲ ਤਿਆਰੀ ਕਰਵਾਈ ਜਾਂਦੀ ਹੈ। ਇਹੀ ਕਾਰਨ ਹੈ ਕਿ ਕੈਂਪਸ ਪਲੇਸਮੈਂਟ ਲਈ ਆਉਣ ਵਾਲੀਆਂ ਕੌਮਾਂਤਰੀ ਕੰਪਨੀਆਂ ਵੱਲੋਂ ਚੁਣੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਫੀਡ ਬੈਕ ਇਕ ਪ੍ਰੈਕਟੀਕਲ  ਮੁਲਾਜ਼ਮ ਵਜੋਂ ਜਾਂਦੀ ਹੈ। ਪ੍ਰੈਜ਼ੀਡੈਂਟ ਧਾਲੀਵਾਲ ਅਨੁਸਾਰ ਇਸ ਸੈਸ਼ਨ ਵਿਚ ਵੀ ਜੁਲਾਈ,2018 ਵਿਚ ਪਾਸ ਆਊਟ ਹੋਣ ਜਾ ਰਹੇ ਜ਼ਿਆਦਾਤਰ ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਈ ਜਾ ਚੁੱਕੀ ਹੈ।

 

Tags: Amarinder Singh , CGC Jhanjeri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD