Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਨਜ਼ਰਸਾਨੀ ਲਈ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ

ਕਮੇਟੀ ਦੀ ਅਗਵਾਈ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਕਰਨਗੇ, ਸਾਲ 2014 ਦੇ ਪੈਨਲ ਦੀਆਂ ਸਿਫਾਰਸ਼ਾਂ ਦੀ ਘੋਖ ਕਰੇਗੀ ਕਮੇਟੀ

Web Admin

Web Admin

5 Dariya News

ਚੰਡੀਗੜ , 07 May 2018

Last updated on: May 07, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ ਜੋ ਸਾਲ 2014 ਵਿੱਚ ਗਠਿਤ ਕੀਤੇ ਪੈਨਲ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਸਮੀਖਿਆ ਕਰਨ ਬਾਰੇ ਕੀਤੀਆਂ ਸਿਫਾਰਸ਼ਾਂ ਦੀ ਘੋਖ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਾਰੀਆਂ ਇਤਿਹਾਸਕ ਕਿਤਾਬਾਂ ਦੀ ਵੀ ਨਜ਼ਰਸਾਨੀ ਕਰੇਗੀ। ਇਸ ਮਸਲੇ ਉੱਤੇ ਬਿਨਾਂ ਵਜਾ ਸਿਆਸੀ ਰੋਟੀਆਂ ਸੇਕਣ ’ਤੇ ਵਿਰੋਧੀ ਧਿਰ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਕਿਤਾਬਾਂ ਦੇ ਸਿਆਸੀਕਰਨ ਨੂੰ ਰੋਕਣ ਲਈ ਸਥਾਈ ਕਮੇਟੀ ਕਾਇਮ ਕਰਨ ਦਾ ਫੈਸਲਾ ਕੀਤਾ ਹੈ ਜੋ ਸਿਲੇਬਸ ਨੂੰ ਤਿਆਰ ਕਰਨ ਅਤੇ ਇਸ ਵਿਸ਼ੇ ’ਤੇ ਗਲਤੀਆਂ ਰਹਿਤ ਕਿਤਾਬਾਂ ਯਕੀਨੀ ਬਣਾਉਣ ਵਿੱਚ ਕੰਮ ਕਰੇਗੀ।  ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਪੈਦਾ ਹੋਏ ਵਿਵਾਦ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਸਾਲ 2014 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐਨ.ਸੀ.ਆਈ.ਆਰ.ਟੀ. ਦੇ ਸਿਲੇਬਸ ਮੁਤਾਬਕ ਸਿਲੇਬਸ ਤੇ ਕਿਤਾਬਾਂ ਪ੍ਰਕਾਸ਼ਿਤ ਕਰਨ ਬਾਰੇ ਨਜ਼ਰਸਾਨੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਸਲ ਵਿੱਚ ਇਸ ਤੋਂ ਪਹਿਲਾਂ ਇਤਿਹਾਸ ਦੀ ਕੋਈ ਕਿਤਾਬ ਹੀ ਨਹੀਂ ਸੀ ਅਤੇ ਜਿਸ ਦਾ ਜ਼ਿਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਿਹਾ ਹੈ, ਉਹ ਮਹਿਜ਼ ਗਾਈਡ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵਾਰ ਫੇਰ ਸਪੱਸ਼ਟ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਸਿਲੇਬਸ ਹਟਾਇਆ ਨਹੀਂ ਗਿਆ ਅਤੇ ਸਿੱਖ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਸਿਲੇਬਸ ਨੂੰ ਕ੍ਰਮਵਾਰ ਗਿਆਰਵੀਂ ਤੇ ਬਾਰਵੀਂ ਜਮਾਤ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਉਪਰੰਤ ਮੁੱਖ ਮੰਤਰੀ ਵੱਲੋਂ ਐਲਾਨੀ ਕਮੇਟੀ ਬਾਰੇ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰੋ. ਕਿਰਪਾਲ ਸਿੰਘ ਤੋਂ ਇਲਾਵਾ ਇਹ ਕਮੇਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ ਜੇ.ਐਸ. ਗਰੇਵਾਲ, ਸਾਬਕਾ ਪ੍ਰੋ-ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋ. ਪਿ੍ਰਥੀਪਾਲ ਸਿੰਘ ਕਪੂਰ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਦੇ ਐਮੀਰਾਈਟਸ ਪ੍ਰੋਫੈਸਰ ਇੰਦੂ ਬਾਂਗਾ ’ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਵਿੱਚ ਦੋ ਉੱਘੇ ਇਤਿਹਾਸਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਕੀਤੇ ਜਾਣਗੇ। ਇਹ ਕਮੇਟੀ ਸਾਲ 2014 ਵਿੱਚ ਗਠਿਤ ਕੀਤੇ ਮਾਹਿਰਾਂ ਦੇ ਗਰੁੱਪ ਦੀਆਂ ਸਿਫਾਰਸ਼ਾਂ ’ਤੇ ਵਿਚਾਰ ਕਰਕੇ ਰਿਪੋਰਟ ਕਰੇਗੀ ਅਤੇ ਗਰੁੱਪ ਦੀਆਂ ਸਿਫਾਰਸ਼ਾਂ ਤੋਂ ਬਾਅਦ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਇਤਿਹਾਸ ਦੇ ਨਵੇਂ ਸਿਲੇਬਸ ਵਿੱਚ ਕੀਤੀਆਂ ਤਬਦੀਲੀਆਂ ਵੀ ਘੋਖੇਗੀ ਅਤੇ ਜੇਕਰ ਕੋਈ ਦਰੁਸਤੀ ਕਰਨੀ ਹੋਈ ਤਾਂ ਉਸ ਬਾਰੇ ਆਪਣਾ ਸੁਝਾਅ ਦੇਵੇਗੀ। ਕਮੇਟੀ ਨੂੰ ਗਿਆਰਵੀਂ ਤੇ ਬਾਰਵੀਂ ਜਮਾਤ ਲਈ ਪਾਠ ਪੁਸਤਕਾਂ ਦੇ ਵਿਸ਼ਾ-ਵਸਤੂ ਨੂੰ ਘੋਖਣ ਅਤੇ ਜੇਕਰ ਤੱਥਾਂ ’ਚ ਤੇ ਹੋਰ ਗਲਤੀਆਂ ਹੋਣ ਤਾਂ ਉਨਾਂ ਨੂੰ ਸੋਧਣ ਬਾਰੇ ਸੁਝਾਅ ਦੇਣ ਦੇ ਨਾਲ-ਨਾਲ ਐਨ.ਸੀ.ਈ.ਆਰ.ਟੀ. ਵੱਲੋਂ ਨਿਰਧਾਰਤ ਇਤਿਹਾਸ ਦੇ ਸਿਲੇਬਸ ਦੇ ਮੁਤਾਬਕ ਕਰਨ ਲਈ ਆਖਿਆ ਗਿਆ ਹੈ। ਇਨਾਂ ਤੋਂ ਇਲਾਵਾ ਕਮੇਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਾਰੀਆਂ ਜਮਾਤਾਂ ਲਈ ਇਤਿਹਾਸ ਦੀਆਂ ਪਾਠ ਪੁਸਤਕਾਂ ਦੇ ਸਿਲੇਬਸ ਤੇ ਵਿਸ਼ਾ-ਵਸਤੂ ਦੀ ਨਜ਼ਰਸਾਨੀ ਕਰਨ ਅਤੇ ਤੱਥਾਂ ’ਚ ਉਕਾਈ ਨਾ ਰਹਿਣ ਨੂੰ ਯਕੀਨੀ ਬਣਾਉਣ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ। 

l

 

Tags: Amarinder Singh , Navjot Singh Sidhu , Laal Singh , Rajinder Kaur Bhatta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD