Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਮਹਿਤਪੁਰ ਐਸਐਚਓ ਦੀਆਂ ਸਾਰੀਆਂ ਕਾਲਾਂ ਦੇ ਵੇਰਵੇ ਜਨਤਕ ਕਰਨ : ਡਾਕਟਰ ਦਲਜੀਤ ਸਿੰਘ ਚੀਮਾ

ਚੋਣ ਕਮਿਸ਼ਨ ਨੂੰ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਫੋਨ ਟੇਪ ਕਰਵਾਉਣ ਦੀ ਗੈਰਕਾਨੂੰਨੀ ਕਾਰਵਾਈ ਦਾ ਨੋਟਿਸ ਲਿਆ ਜਾਵੇ

Web Admin

Web Admin

5 Dariya News

ਚੰਡੀਗੜ , 07 May 2018

Last updated on: May 07, 2018, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਲੈ ਕੇ ਮਹਿਤਪੁਰ ਦੇ ਐਸਐਚਓ ਵੱਲੋਂ ਕੀਤੀਆਂ ਅਤੇ ਸੁਣੀਆਂ ਸਾਰੀਆਂ ਕਾਲਾਂ ਦੇ ਵੇਰਵੇ ਨੂੰ ਜਨਤਕ ਕਰਨ। ਉਹਨਾਂ ਕਿਹਾ ਕਿ ਜੇਕਰ ਉਹ ਆਪਣੇ ਸਿਆਸੀ ਵਿਰੋਧੀਆਂ, ਸਰਕਾਰੀ ਅਧਿਕਾਰੀਆਂ ਅਤੇ ਆਮ ਨਾਗਰਿਕਾਂ ਦੇ ਫੋਨ ਟੇਪ ਕਰਨ ਵਰਗੀ ਘਟੀਆ ਹਰਕਤ ਉੱਤੇ ਉਤਰ ਰਹੇ ਹਨ ਤਾਂ ਮੁੱਖ ਮੰਤਰੀ ਨੂੰ ਉਹਨਾਂ ਫੋਨ ਕਾਲਾਂ  ਦਾ ਵੇਰਵਾ ਵੀ ਜਨਤਕ ਕਰਨਾ ਚਾਹੀਦਾ ਹੈ, ਜਿਹੜੀਆਂ ਰੇਤ ਮਾਈਨਿੰਗ ਦੇ ਸਰਗਨਿਆਂ ਵੱਲੋਂ ਐਸਐਚਓ ਨੂੰ ਧਮਕਾਉਣ ਲਈ ਕੀਤੀਆਂ ਗਈਆਂ ਸਨ।ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਵੀ ਆਖਿਆ ਹੈ ਕਿ ਉਹ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੀਆਂ ਫੋਨ ਕਾਲਾਂ ਟੇਪ ਕੀਤੇ ਜਾਣ ਦੇ ਮਾਮਲੇ ਦਾ ਨੋਟਿਸ ਲਵੇ। ਡਾਕਟਰ ਚੀਮਾ ਨੇ ਕਿਹਾ ਕਿ ਚੋਣ ਅਮਲ ਦੇ ਚੱਲਦਿਆਂ ਅਜਿਹਾ ਕਰਨਾ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਤੁੱਲ ਹੈ। ਚੋਣ ਕਮਿਸ਼ਨ ਨੂੰ ਇਸ ਨੂੰ ਰੋਕਣ ਵਾਸਤੇ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ।ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰੀ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖ ਢੰਗ ਨਾਲ ਨਿਭਾਉਣ ਤੋਂ ਰੋਕ ਅਤੇ ਧਮਕਾ ਰਹੇ ਹਨ। ਉਹਨਾਂ ਨੇ ਸ਼ਰੇਆਮ ਸਾਰੇ ਸਿਵਲ ਅਧਿਕਾਰੀਆਂ ਅਤੇ ਸਮੁੱਚੀ ਪੁਲਿਸ ਫੋਰਸ ਨੂੰ ਖਬਰਦਾਰ ਕੀਤਾ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੇ ਨੁੰਮਾਇਦਿਆਂ ਨਾਲ ਰਾਬਤਾ ਬਣਾਉਂਦਾ ਵੇਖ ਲਿਆ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਤਰਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਫ ਕਹਿ ਦਿੱਤਾ ਹੈ ਕਿ ਉਹ ਵਿਰੋਧੀ ਪਾਰਟੀਆਂ ਦੇ ਨੁੰਮਾਇਦਿਆਂ ਤੋਂ ਪੂਰੀ ਤਰਾਂ ਰਾਬਤਾ ਤੋੜ ਲੈਣ। ਹੁਣ ਸਰਕਾਰ ਖਿਲਾਫ ਆਪਣੀਆਂ ਸ਼ਿਕਾਇਤਾਂ ਦੂਰ ਕਰਵਾਉਣ ਲਈ ਲੋਕ ਕਿਸ ਕੋਲ ਜਾ ਸਕਦੇ ਹਨ?ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਝੂਠ ਬੋਲ ਰਹੇ ਹਨ ਕਿ ਮੈਂ ਐਸਐਚਓ ਨੂੰ ਫੋਨ ਕੀਤਾ ਸੀ। ਤੱਥ ਇਹ ਹੈ ਕਿ ਐਸਐਚਓ ਨੇ ਮੈਨੂੰ ਕਈ ਵਾਰ ਫੋਨ ਕੀਤਾ ਸੀ। ਉਹ ਬਹੁਤ ਹੀ ਪਰੇਸ਼ਾਨ ਸੀ।ਉਸ ਨੇ ਕਿਹਾ ਸੀ ਕਿ ਉਸ ਨੂੰ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਗੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕਰਨ ਲਈ ਵੱਡੇ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।  ਐਸਐਚਓ ਇੰਨਾ ਜ਼ਿਆਦਾ ਪਰੇਸ਼ਾਨ ਅਤੇ ਤਣਾਅ ਹੇਠ ਹੈ ਕਿ ਉਸ ਨੇ ਮੈਨੂੰ ਅੱਜ ਵੀ ਫੋਨ ਕੀਤਾ ਸੀ। ਇਸ ਤਰਾਂ ਜਾਪਦਾ ਹੈ ਕਿ ਸੁਬਾਈ ਏੇਜੰਸੀਆਂ ਨੇ ਐਸਐਚਓ ਦੀ ਅੱਜ ਦੀ ਕਾਲ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਨਹੀਂ ਦਿੱਤੀ।ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹ ਲੋਕਾਂ ਨੂੰ ਦੱਸਣ ਕਿ ਇੱਕ ਸਰਕਾਰੀ ਅਧਿਕਾਰੀ ਵੱਲੋਂ ਲੋਕਾਂ ਦੇ ਨੁੰਮਾਇਦੇ ਨਾਲ ਗੱਲ ਕਰਨਾ ਕਿਸ ਪੱਖੋਂ ਗੈਰਕਾਨੂੰਨੀ ਹੈ?ਡਾਕਟਰ ਚੀਮਾ ਨੇ ਸਰਕਾਰ ਵੱਲੋਂ ਵਿਰੋਧੀ ਆਗੂਆਂ ਅਤੇ ਆਪਣੇ ਅਧਿਕਾਰੀਆਂ ਦੇ ਚੋਰੀ ਛਿਪੇ ਫੋਨ ਟੇਪ ਕੀਤੇ ਜਾਣ ਦੀ ਕਾਰਵਾਈ ਉੱਤੇ ਵੀ ਸੁਆਲ ਉਠਾਇਆ।  ਉਹਨਾਂ ਕਿਹਾ ਕਿ ਇਹ ਇੱਕ ਰਾਸ਼ਟਰੀ ਮੁੱਦਾ ਹੈ, ਕਿਉਂਕਿ ਇਹ ਭਾਰਤ ਦੇ ਸੰਵਿਧਾਨ ਵੱਲੋਂ ਸਾਰੇ ਨਾਗਰਿਕਾਂ ਨੂੰ ਦਿੱਤੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD