Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਸ਼ਵ ਰੈੱਡ ਕਰਾਸ ਦਿਵਸ ਮਨੁੱਖਤਾ ਦੀ ਸੇਵਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ : ਜਸਬੀਰ ਸਿੰਘ

ਸਹਾਇਕ ਕਮਿਸ਼ਨਰ ਵੱਲੋਂ ਵਿਸਵ ਰੈੱਡ ਕਰਾਸ ਦਿਵਸ ਮੌਕੇ ਸਮਾਜ ਸੇਵਕਾਂ ਅਤੇ ਖੂਨਦਾਨੀਆਂ ਦਾ ਸਨਮਾਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 May 2018

Last updated on: May 08, 2018, 00:00 IST

'ਵਿਸ਼ਵ ਰੈੱਡ ਕਰਾਸ ਦਿਵਸ ਸਾਨੂੰ ਮਨੁੱਖਤਾ ਦੀ ਸੇਵਾ ਦੇ ਨਾਲ -ਨਾਲ ਸਾਂਝੀਵਾਲਤਾ ਦਾ ਵੀ ਸੰਦੇਸ਼ ਦਿੰਦਾ ਹੈ। ਰੈੱਡ ਕਰਾਸ ਦੀ ਸਥਾਪਨਾ ਸਮੁੱਚੇ ਵਿਸ਼ਵ ਵਿੱਚ ਕੁਦਰਤੀ ਆਫਤਾਂ ਮੌਕੇ ਪੀੜਤਾਂ ਦੀ ਸਹਾਇਤਾ ਕਰਨ, ਸਿਹਤ, ਬਿਮਾਰੀਆਂ ਦੀ ਰੋਕਥਾਮ, ਦੀਨ ਦੁੱਖੀਆਂ ਦੀ ਸੇਵਾ ਵਰਗੇ ਉਦੇਸ਼ਾਂ ਨਾਲ ਕੀਤੀ ਗਈ ਸੀ।  ਸਾਨੂੰ ਲੋੜਵੰਦਾਂ ਦੀ ਮਦਦ ਕਰ ਕੇ ਨਰੋਏ ਸਮਾਜ ਦੀ ਸਿਰਜਣਾ 'ਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ -ਕਮ-ਅਵੇਤਨੀ ਸਕੱਤਰ ਸ੍ਰੀ ਜਸਬੀਰ ਸਿੰਘ ਨੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੌਂ ਪੈਰਾਗਾਨ ਸੀਨੀਅਰ ਸੈਂਕੰਡਰੀ ਸਕੂਲ, ਐਸ.ਏ.ਐਸ. ਨਗਰ ਦੇ ਆਡੀਟੋਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਡੇ ਮਹਾਨ ਗੁਰੂਆਂ ਅਤੇ ਪੈਗੰਬਰਾਂ ਨੇ ਮਾਨਵਤਾ ਦੀ ਸੇਵਾ ਦਾ ਉਪਦੇਸ਼ ਦਿੱਤਾ ਹੈ। ਭਾਈ ਘੱਨ੍ਹਈਆ ਜੀ ਨੇ ਵੀ ਗੁਰੂ ਸਾਹਿਬ ਦੀ ਸਿੱਖਿਆ ਮੁਤਾਬਕ ਮਨੁੱਖਤਾ ਦੀ ਸੇਵਾ ਕੀਤੀ ਤੇ ਸਾਨੂੰ ਵੀ ਆਪਣੇ ਗੁਰੂਆਂ ਦੇ ਦਰਸਾਏ ਮਾਰਗਾਂ 'ਤੇ ਚਲਣ ਦੀ ਲੋੜ ਹੈ। ਸਾਨੂੰ ਸਮਾਜ ਦੇ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਲੋਕਾਂ ਦੇ ਸਹਿਯੋਗ ਨਾਲ ਸਮਾਜ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰ ਰਹੀਂ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨਾਲ ਜੁੜ ਕੇ ਸਮਾਜ ਸੇਵਾ ਵਿੱਚ ਹਿੱਸਾ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲ ਭਲਾਈ ਸ਼ਾਖਾ ਵੀ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਲੈਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਸਿਵਲ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਂਦੀ ਹੈ ਅਤੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਮਿਤੀ 07 ਮਈ 2018 ਤੋਂ ਲੋੜਵੰਦ ਮਰੀਜ਼ਾਂ ਲਈ ਸਸਤੇ ਰੇਟ 'ਤੇ ਐਂਬੂਲੈਂਸ ਚਲਾਈ ਜਾ ਚੁੱਕੀ ਹੈ, ਜੋ ਕਿ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਜਨ ਔਸ਼ਦੀ  ਸਟੋਰ ਕੋਲ ਖੜ੍ਹਦੀ ਹੈ। 

ਉਨ੍ਹਾਂ ਇਸ ਮੌਕੇ ਕਿਹਾ ਕਿ ਜ਼ਿਲ੍ਹੇ 'ਚ ਖੂਨਦਾਨੀਆਂ ਅਤੇ ਨੇਤਰਦਾਨ ਜਾਂ ਸਰੀਰ ਦਾ ਕੋਈ ਹੋਰ ਅੰਗਦਾਨ ਕਰਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਤਾਂ ਜੋ ਲੋੜਵੰਦਾਂ ਦੀ ਜ਼ਰੂਰਤ ਪੂਰੀ ਹੋ ਸਕੇ। ਉਨ੍ਹਾਂ ਇਸ ਮੌਕੇ  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ  ਸਕੂਲੀ ਬੱਚਿਆਂ ਦੇ ਕਰਵਾਏ ਗਏ ਭਾਸ਼ਣ, ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਸਿਵਲ ਹਸਪਾਤਲ ਫੇਜ਼-6 ਮੁਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਐਸ.ਡੀ.ਐਮ. ਮੁਹਾਲੀ ਡਾ.ਆਰ.ਪੀ.ਸਿੰਘ ਨੇ ਉਚੇਚੇ ਤੌਰ 'ਤੇ ਸਿਰਕਤ ਕੀਤੀ। ਪੈਰਾਗਾਨ ਸਕੂਲ ਵਿੱਚ ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪੈਟਰਨ ਜਗਜੀਤ ਸਿੰਘ ਅਰੋੜਾ ਅਤੇ ਹਰਪ੍ਰੀਤ ਸਿੰਘ ਰੇਖੀ, ਸਮਾਜ ਸੇਵੀ ਇੰਜ: ਪੀ.ਐਸ.ਵਿਰਦੀ, ਸਮਾਜ ਸੇਵੀ ਸ੍ਰੀ ਹਰਦੀਪ ਸਿੰਘ ਬਠਲਾਣਾ, ਜੁਗਰਾਜ ਡਾਂਡੀ, ਦੀਪਕ ਕੁਮਾਰ ਸਮੇਤ 10 ਤੋਂ ਵੱਧ ਵਾਰ ਖੂਨ ਦਾਨ ਕਰਨ ਵਾਲੇ ਸ੍ਰੀ ਗੁਰਸ਼ਰਨ ਸਿੰਘ, ਕੁਲਵਿੰਦਰ ਸਿੰਘ, ਰਾਜੇਸ ਸ਼ਰਮਾ, ਪ੍ਰਵੀਨ ਕੁਮਾਰ, ਦੀਪਕ ਕੁਮਾਰ, ਹਰਦੀਪ ਧੀਮਾਨ, ਸੰਜੇ ਕੁਮਾਰ, ਸ੍ਰੀ ਮੋਹਨ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਰਾਜਮਲ ਨੇ ਦੱਸਿਆ ਕਿ ਰੈੱਡ ਕਰਾਸ ਦੇ ਬਾਨੀ ਸਰ ਹੈਨਰੀ ਡਿਊਨਾ ਦੇ ਜਨਮ ਦਿਵਸ ਨੂੰ ਹਰ ਸਾਲ ਵਿਸ਼ਵ ਰੈੱਡ ਕਰਾਸ ਦਿਵਸ ਵੱਜੋ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਿਥੇ  ਲੋੜਵੰਦਾਂ ਦੀ ਸਹਾਇਤਾ ਕਰਦੀ ਹੈ ਉਥੇ ਸੁਸਾਇਟੀ ਵੱਲੋਂ ਫਸਟ ਏਡ ਐਂਡ ਹੋਮ ਨਰਸਿੰਗ ਦੀ ਹੁਣ ਤੱਕ 16 ਹਜਾਰ ਸਿਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜਨ ਔਸ਼ਧੀ ਸਟੋਰ, ਜਿਥੇ ਕਿ ਸਸਤੀਆਂ ਜੈਨਰਿਕ ਦਵਾਈਆਂ ਦਿੱਤੀਆਂ ਜਾਂਦੀਆ ਹਨ, ਵੀ ਚਲਾਇਆ ਜਾ ਰਿਹਾ ਹੈ । ਸਮਾਗਮ ਵਿੱਚ ਸ਼ਰਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਨੋਡਲ ਅਫਸਰ ਜਨ ਔਸ਼ਧੀ ਸ੍ਰੀ ਐਮ.ਪੀ.ਸਿੰਘ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੁਲਵੰਤ ਕੌਰ ਸ਼ੇਰਗਿੱਲ, ਗਾਈਡ ਕੌਂਸਲਰ ਹਰਵਿੰਦਰ ਸਿੰਘ, ਜ਼ਿਲ੍ਹਾ ਟ੍ਰੇਨਿੰਗ ਸੁਪਰਵਾਈਜਰ ਸ੍ਰੀ ਸੁਖਵੰਤ ਸਿੰਘ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। 

 

Tags: ADC , Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD