Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਮੁੱਖ ਮੰਤਰੀ ਵੱਲੋਂ ਤੋੜੇ ਚੋਣ ਜ਼ਾਬਤੇ ਤੋ ਜਾਣੂ ਕਰਵਾਇਆ

ਸ਼ਾਹਕੋਟ ਜ਼ਿਮਨੀ ਚੋਣ ਲਈ ਸੀਨੀਅਰ ਆਬਜ਼ਰਬਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਆਖਿਆ

Web Admin

Web Admin

5 Dariya News

ਚੰਡੀਗੜ੍ਹ , 08 May 2018

Last updated on: May 08, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਣੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਉਲੰਘਣਾ ਦੀ ਜਾਂਚ ਕਰਨ ਤੋਂ ਇਲਾਵਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਨਿਰਪੱਖ ਅਤੇ ਆਜ਼ਾਦ ਚੋਣਾਂ  ਕਰਵਾਉਣ ਵਾਸਤੇ ਸ਼ਾਹਕੋਟ ਹਲਕੇ ਵਿਚ  ਇੱਕ ਸੀਨੀਅਰ ਆਬਜ਼ਰਬਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਵੀ ਆਖਿਆ ਹੈ ।ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਅੱਜ ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਕੱਲ੍ਹ ਪੰਜਾਬ ਭਵਨ ਦੇ ਗਲਿਆਰੇ ਵਿਚ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਸੀ, ਜਿਸ ਵਿਚ ਸੂਬੇ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਾਜ਼ਰੀ ਭਰੀ ਸੀ।  ਉਹਨਾਂ ਕਿਹਾ ਕਿ ਇਸ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੀ ਇੱਕ ਅਧਿਕਾਰੀ ਅਤੇ ਸ਼ਾਹਕੋਟ  ਜ਼ਿਮਨੀ ਚੋਣ ਨਾਲ ਜੁੜੇ ਮਹਿਤਪੁਰ ਦੇ ਐਸਐਚਓ ਖਿਲਾਫ ਭੰਡੀ ਪ੍ਰਚਾਰ ਕੀਤਾ ਸੀ।ਅਕਾਲੀ ਦਲ ਦੇ ਵਫ਼ਦ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਰਕਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐਨਆਰਆਈ ਸਭਾ ਜਲੰਧਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਸਮੇਤ ਦੂਜੀਆਂ ਪਾਰਟੀਆਂ ਦੇ ਸਿਆਸੀ ਕਾਰਕੁਨਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਸੰਬੰਧੀ ਸਿਆਸੀ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਸੀ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜ਼ਿਮਨੀ ਚੋਣ ਮੌਕੇ ਕਾਂਗਰਸ ਪਾਰਟੀ ਅੰਦਰ ਜੋਸ਼ ਭਰਨ ਵਾਸਤੇ ਇਹ ਸ਼ਮੂਥਲੀਅਤ ਕਰਵਾਈ ਗਈ ਸੀ।

ਇਸ ਘਟਨਾਕ੍ਰਮ ਨੂੰ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਵਾਲੀ ਕਾਰਵਾਈ ਕਰਾਰ ਦਿੰਦਿਆਂ ਡਾਕਟਰ ਦਲਜੀਤ ਚੀਮਾ ਨੇ ਕਿਹਾ ਕਿ ਉਸੇ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿੱਟ ਦੇ ਕਾਂਗਰਸ ਪਾਰਟੀ ਦੇ ਬੁਲਾਰੇ ਦੀ ਭੂਮਿਕਾ ਨਿਭਾਈ, ਜਦਕਿ ਉਸ ਦੀ ਆਪਣੀ ਪੁਲਿਸ ਨੇ ਸ਼ੇਰੋਵਾਲੀਆ ਵਿਰੁੱਧ ਗੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਉਹਨਾਂ ਕਿਹਾ ਕਿ 7 ਮਈ ਨੂੰ ਵਾਪਰੀਆਂ ਸਾਰੀਆਂ ਘਟਨਾਵਾਂ ਦੀ ਲੜੀ ਦੀ ਜਾਂਚ ਹੋਣੀ ਚਾਹੀਦੀ ਹੈ।ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਦਰਜ ਰੇਤ ਮਾਈਨਿੰਗ ਦੇ ਕੇਸ ਦੀ ਜਾਂਚ ਚੋਣ ਕਮਿਸ਼ਨ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਆਖਦਿਆਂ ਮੰਗ-ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਕਮਿਸ਼ਨ ਅਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਅਜਿਹੇ ਢੁੱਕਵੇਂ ਕਦਮ ਚੁੱਕੇ, ਜਿਸ ਨਾਲ ਮਹਿਤਪੁਰ ਦੇ ਐਸਐਚਓ ਸਮੇਤ ਸਥਾਨਕ ਅਧਿਕਾਰੀ ਬਿਨਾਂ ਪੱਖਪਾਤ ਤੋਂ ਆਪਣੀ ਡਿਊਟੀ ਨਿਭਾ ਸਕਣ। ਮੰਗ ਪੱਤਰ ਵਿਚ ਚੋਣ ਕਮਿਸ਼ਨ ਨੂੰ ਐਸਐਚਓ ਦੀ ਨਿੱਜੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਵੀ ਬੇਨਤੀ ਕੀਤੀ ਗਈ। ਇਸ ਤੋਂ ਇਲਾਵਾ ਕਮਿਸ਼ਨ ਨੂੰ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਨੂੰ ਸ਼ਾਹਕੋਟ ਵਿਚ ਜ਼ਿਮਨੀ ਚੋਣ ਦੀ ਡਿਊਟੀ ਉੱਤੇ ਤਾਇਨਾਤ ਕੀਤੇ ਆਪਣੇ ਹੀ ਅਧਿਕਾਰੀਆਂ ਨੂੰ ਧਮਕਾਉਣ ਤੋਂ ਰੋਕਿਆ ਜਾਵੇ। ਵਫ਼ਦ ਨੇ ਚੋਣ ਕਮਿਸ਼ਨ ਕੋਲ ਕਾਂਗਰਸ ਪਾਰਟੀ ਵੱਲੋਂ ਸ਼ਾਹਕੋਟ ਜ਼ਿਮਨੀ ਚੋਣ ਦੇ ਸੰਬੰਧ ਵਿਚ ਆਪਣੇ ਸਿਆਸੀ ਵਿਰੋਧੀਆਂ ਦੇ ਫੋਨ ਟੇਪ ਕੀਤੇ ਜਾਣ ਦੀਆਂ ਘਟਨਾਵਾਂ ਦੀ ਵੀ ਜਾਂਚ ਦੀ ਮੰਗ ਕੀਤੀ।ਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸਰਦਾਰ ਸਵਰਨ ਸਿੰਘ ਚਨਾਰਥਲ, ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂਖੰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸਰਦਾਰ ਹਰਦੀਪ ਸਿੰਘ ਬੁਟਰੇਲਾ ਵੀ ਸ਼ਾਮਿਲ ਸਨ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD