Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਕਾਂਗਰਸ ਪਾਰਟੀ ਨੂੰ ਸਿਖਾਂ ਦੇ ਸਰਬ ਉੱਚ ਧਰਮ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੇ ਹਮਲੇ ਤੋਂ ਨਸਿਹਤ ਲੈਣੀ ਚਾਹੀਦੀ ਹੈ : ਐਮ.ਪੀ. ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News (ਕੁਲਜੀਤ ਸਿੰਘ)

ਤਰਨ ਤਾਰਨ , 09 May 2018

ਕਾਂਗਰਸ ਪਾਰਟੀ ਵੱਲੋਂ ਸਿੱਖਾਂ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਨਾਲ ਯਤਨ ਕੀਤੇ ਗਏ ਹਨ, ਗੱਲ ਭਾਵੇਂ 1984 ਦੇ ਕਤਲਿਆਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਮਲੇ ਦੀ ਹੋਵੇ, ਅੱਜੇ ਤਾਂ ਕਾਂਗਰਸ ਵੱਲੋਂ ਸਿੱਖਾਂ ਤੇ ਕੀਤੇ ਹਮਲੇ, ਕਤਲਿਆਮ, ਜ਼ੁਲਮ, ਤਸ਼ੱਦਦ ਕੀਤੇ ਗਏ ਜ਼ਖ਼ਮ ਭਰੇ ਵੀ ਨਹੀਂ ਸਨ ਕਿ ਸੂਬੇ ਦੀ ਤਾਨਾਸ਼ਾਹ ਕਾਂਗਰਸ ਕੈਪਟਨ ਸਰਕਾਰ ਨੇ ਸਿੱਖ ਇਤਿਹਾਸ ਨੂੰ ਸਕੂਲੀ ਕਿਤਾਬਾਂ 'ਚ ਮਨਫੀਂ ਕਰਕੇ ਸਿੱਖ ਕੌਮ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਭਾਵੇਂ ਇਸ ਤੇ ਸਿੱਖ ਕੌਮ ਵਲੋਂ ਦਿੱਤੇ ਰੌਸ਼ ਵਜੋਂ  ਕਾਂਗਰਸ ਕੈਪਟਨ ਸਰਕਾਰ ਨੇ ਇਸ ਤੇ ਯੂ-ਟਰਨ ਮਾਰਿਆ ਹੈ ਇਸ ਦੇ ਨਾਲ ਸਾਬਿਤ ਹੋ ਗਿਆ ਹੈ ਕਾਂਗਰਸ ਕੈਪਟਨ ਸਰਕਾਰ ਵੱਲੋਂ ਕੀਤੀ ਵੱਡੀ ਗੱਲ਼ਤੀ ਜੋਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਕਾਂਗਰਸ ਨੂੰ 1984 ਦੇ ਸਮੇਂ ਸਿਖਾਂ ਦੇ ਕੀਤੇ ਕਤਲਿਆਮ, ਤਸ਼ੱਦਦ, ਜ਼ੁਲਮਾਂ ਤੋਂ ਨਸਿਹਤ ਲੈਣੀ ਚਾਹੀਦੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਸਿੱਖ਼ੀ ਨੂੰ ਖ਼ਤਮ ਕਰਨ ਵਾਲੇ ਖੁਦ ਹੀ ਖ਼ਤਮ ਹੋੲੇ ਹਨ, ਇਹ ਤਾਨਾਸ਼ਾਹ ਕਾਂਗਰਸ ਪਾਰਟੀ ਕਦੇ ਵੀ ਸਿਖਾਂ ਦਾ ਭਲਾ ਨਹੀਂ ਕਰ ਸਕਦੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਂਧੀ ਪਰਿਵਾਰ ਦੇ ਪੈਂਤੜਿਆਂ ਤੇ ਚੱਲਣ ਦੀ ਕੋਈ ਲੋੜ ਨਹੀਂ ਹੈ ਇਸ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲੀ ਕਿਤਾਬਾਂ ਵਿਚੋਂ ਸਿੱਖ ਧਰਮ, ਗੁਰੂਆਂ ਅਤੇ ਸਿੱਖ ਕੌਮ ਦੇ ਬਹਾਦਰ ਯੋਧਿਆਂ ਦਾ ਇਤਿਹਾਸ ਨਾਲ ਅਦਲਾ - ਬਦਲੀ ਕਰਕੇ ਦੁਨੀਆ ਭਰ ਵਿਚ ਸਿੱਖ ਕੌਮ ਦੀ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ, ਭਾਵੇਂ ਕਾਂਗਰਸ ਕੈਪਟਨ ਸਰਕਾਰ ਇਸ ਕਿਤਾਬ ਨੂੰ ਜਾਰੀ ਕਰਨ ਤੇ ਰੋਕ ਲਗਾਈ ਦਿੱਤੀ ਹੈ ਇਸ ਤੋਂ ਸਾਬਿਤ ਹੋਗਿਆ ਹੈ ਕਿ ਕਾਂਗਰਸ ਕੈਪਟਨ ਸਰਕਾਰ ਸਿਖਿਆ ਖੇਤਰ ਵਿੱਚੋ ਵੀ ਪੂਰੀ ਤਰ੍ਹਾਂ ਨਾਲ ਅਸਫ਼ਲ ਹੈ, ਜਿਸ ਕੌਮ ਦਾ ਇਤਿਹਾਸ ਹੀ ਨਹੀਂ ਉਹ ਕੌਮ ਹੀ ਨਹੀਂ ਇਤਿਹਾਸ ਜੇਕਰ ਨਹੀਂ ਲਿਖਿਆ ਜਾਵੇ ਸਕੂਲੀ ਕਿਤਾਬਾਂ 'ਚ ਤਾ ਆੳੁਣ ਵਾਲੀਆਂ ਪੀੜ੍ਹੀਆਂ ਨੂੰ ਕਿਵੇਂ ਪਤਾ ਲੱਗੇਗਾ ਸਿੱਖ ਇਤਿਹਾਸ  ਦੀਆਂ ਦਿੱਤੀਆਂ ਵੱਡੀਆਂ ਕੁਰਬਾਨੀਆਂ ਦਾ ਜਿਸ ਤੇ ਸਮੁਚੀ ਸਿੱਖ ਕੌਮ ਵਿੱਚ ਰੌਸ਼ ਜ਼ਾਹਿਰ ਹੋਇਆ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਇਤਿਹਾਸ ਮਾਹਿਰਾਂ ਪ੍ਰੋ. ਕਿਰਪਾਲ ਸਿੰਘ ਚੰਡੀਗੜ੍ਹ ਦੀ ਅਗਵਾਈ 'ਚ ਬਣਾਈ ਗਈ ਕਮੇਟੀ ਨੂੰ ਸਹੀ ਕਰਾਰ ਦਿੰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਕੈਪਟਨ ਕਾਂਗਰਸ ਸਰਕਾਰ ਹੈ ਨੂੰ ਕਿ ਸਿੱਖ ਧਰਮ ਦਾ ਇਤਿਹਾਸ ਵੱਡਮੁੱਲਾ ਅਤੇ ਕੁਰਬਾਨੀਆਂ ਭਰਿਆ ਹੈ। ੳੁਨ੍ਹਾਂ ਨੇ ਕੈਪਟਨ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਭਵਿੱਖ ਵਿੱਚ ਸਿੱਖ ਧਰਮ ਦੀ ਭਾਵਨਾਵਾਂ ਨਾਲ ਖਿਲਵਾੜ ਨਾ ਕੀਤਾ ਜਾਵੇ ਨਹੀਂ ਤਾਂ ਸਿੱਖ ਕੌਮ ਇਸ ਘਟੀਆ ਕਿਸਮ ਦੀ ਹਰਕਤ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਜੇਕਰ ਸੂਬੇ ਵਿਚ ਅਮਨ-ਸ਼ਾਂਤੀ ਦੇ ਹਾਲਾਤ ਵਿਗੜ ਦੇ ਹਨ ਤਾਂ ਇਸ ਲਈ ਕੈਪਟਨ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੋਵੇਗੀ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD