Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਬ ਡਵੀਜ਼ਨ ਖਰੜ 'ਚ ਡੋਪੋ ਨੂੰ ਜ਼ਮੀਨੀ ਪੱਧਰ ਤੇ ਸਫਲਤਾਪੂਰਵਕ ਬਣਾਇਆ ਜਾਵੇਗਾ: ਅਮਨਿੰਦਰ ਕੌਰ ਬਰਾੜ

ਗਰਾਊਡ ਲੈਵਲ ਟਰੇਨਰਾਂ ਦੀ ਤਿੰਨ ਰੋਜ਼ਾ ਟਰੇਨਿੰਗ ਸਮਾਪਿਤ

ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ ਡੋਪੋ ਮੁਹਿੰਮ ਤਹਿਤ ਗਰਾਊਡ ਲੈਵਲ ਟਰੇਨਰਾਂ ਨੂੰ ਸੰਬੋਧਨ ਕਰਦੇ ਹੋਏ।
ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ ਡੋਪੋ ਮੁਹਿੰਮ ਤਹਿਤ ਗਰਾਊਡ ਲੈਵਲ ਟਰੇਨਰਾਂ ਨੂੰ ਸੰਬੋਧਨ ਕਰਦੇ ਹੋਏ।

5 Dariya News

ਖਰੜ , 09 May 2018

Last updated on: May 09, 2018, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਸਕੀਮ ਤਹਿਤ ਆਰੰਭੇ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਬਣਾਇਆ ਜਾਵੇਗਾ ਤਾਂ ਕਿ ਸਬ ਡਵੀਜ਼ਨ ਖਰੜ ਦੇ ਹਰ ਪਿੰਡ ਤੇ ਸ਼ਹਿਰ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਵਿਚਾਰ ਉਪ ਮੰਡਲ ਮੈਜਿਸਟ੍ਰੇਟ ਖਰੜ ਅਮਨਿੰਦਰ ਕੌਰ ਬਰਾੜ ਨੇ 'ਡੋਪੋ' ਮੁਹਿੰਮ ਤਹਿਤ ਸਬ ਡਵੀਜ਼ਨ ਪੱਧਰ ਤੇ ਭਰਤੀ ਕੀਤੇ ਗਏ ਗਰਾਊਂਡ ਲੈਵਲ ਟਰੈਨਰਾਂ ਨੂੰ ਗਰੈਸਟਨ ਰਿਜ਼ੋਰਟ ਖਾਨਪੁਰ ਵਿਖੇ ਕਰਵਾਈ ਗਈ ਤਿੰਨ ਰੋਜ਼ਾ ਟਰੇਨਿੰਗ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰਾਊਡ ਲੈਵਲ ਟਰੈਨਰਾਂ ਨੂੰ ਤਿੰਨ ਦਿਨਾਂ ਵਿਚ ਸਿਹਤ ਵਿਭਾਗ, ਮਾਸਟਰ ਟਰੇਨਰਾਂ ਅਤੇ ਹੋਰਨਾਂ ਵਲੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਕਿਵੇਂ ਰੋਕਣਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਨੂੰ ਸਫਲਤਪੂਰਵਕ ਨੇਪਰੇ ਚਾੜਨ ਲਈ ਸਬ ਡਵੀਜ਼ਨ ਖਰੜ ਦੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਵੇ ਅਤੇ ਜੋ ਨੌਜਵਾਨ ਜਾਂ ਹੋਰ ਕੋਈ ਨਸ਼ਾ ਕਰਦਾ ਹੈ ਉਨ੍ਹਾਂ ਨੂੰ ਲਗਾਏ ਜਾਣ ਵਾਲੇ ਕੈਂਪਾਂ ਵਿਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਤਿੰਨ ਗਰਾਊਡ ਲੈਵਲ ਟਰੇਨਰ ਤੇ ਇੱਕ ਅਧਿਕਾਰੀ ਦੀ ਟੀਮ ਬਣਾਈ ਗਈ ਹੈ ਜਿਨ੍ਹਾਂ ਨੁੰ 15-15 ਪਿੰਡ ਦਿੱਤੇ ਗਏ ਹਨ ਅਤੇ ਮਿਤੀ 10 ਮਈ ਤੋਂ 17 ਮਈ ਤੱਕ ਪਿੰਡਾਂ ਵਿਚ ਬਣਾਈਆਂ ਗਈਆਂ ਨਿਗਰਾਨ ਕਮੇਟੀਆਂ ਦੀ ਹਾਜ਼ਰੀ ਵਿਚ ਪਿੰਡਾਂ ਵਿਚ ਜਾ ਕੇ  ਕੈਂਪ ਲਗਾ ਕੇ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੇ।  ਇਸ ਮੌਕੇ ਐਸ.ਐਮ.ਓ. ਡਾ. ਸੁਰਿੰਦਰ ਸਿੰਘ, ਗੁਰਮੀਤ ਸਿੰਘ,ਦਵਿੰਦਰ ਸਿੰਘ ਮਾਸਟਰ ਟਰੇਨਰ, ਸ਼ੀਤਲ ਮਿੱਢਾ, ਪ੍ਰੀਤੀ, ਸੰਦੀਪ ਕੌਰ, ਸਤਵਿੰਦਰ ਸਿੰਘ, ਮਲਿਕਾ ਰਾਣੀ  ਸਮੇਤ ਹੋਰਨਾਂ ਬੁਲਾਰਿਆਂ ਵਲੋਂ ਆਪਣੇ ਭਾਸ਼ਨ ਵਿਚ ਟਰੇਨਰਾਂ ਨੂੰ ਜਾਣਕਾਰੀ ਦਿੱਤੀ ਗਈ।  ਇਸ ਮੌਕੇ ਐਸ.ਐਮ.ਓ. ਘੜੂੰਆਂ ਕੁਲਜੀਤ ਕੌਰ, ਬੀ.ਪੀ.ਈ.ਓ.ਕ੍ਰਿਸ਼ਨਪੁਰੀ, ਸੀ.ਡੀ.ਪੀ.ਓ. ਅੰਬਰ ਵਾਲੀਆਂ, ਕੌਸਲਰ ਦਰਸ਼ਨ ਸਿੰਘ ਸਿਵਜੋਤ, ਸੁਨੀਲ ਕੁਮਾਰ, ਅਮਰਜੀਤ ਸਿੰਘ, ਅਮਰੀਕ ਸਿੰਘ ਹੈਪੀ, ਪਿਆਰਾ ਸਿੰਘ, ਸੰਜੀਵ ਕੁਮਾਰ, ਅਵਤਾਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ,ਪਿੰਡਾਂ ਦੇ ਸਰਪੰਚ, ਪੰਚ, ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਕੌਸਲਰ ਹਾਜਰ ਸਨ। 

 

Tags: SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD