Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਪ੍ਰੈਸ ਕਲੱਬ ਦਾ 13 ਵਾਂ ਸਥਾਪਨਾ ਦਿਵਸ ਮਨਾਇਆ

ਪ੍ਰੈਸ ਨੇ ਆਮ ਲੋਕਾਂ ਦੀ ਤਾਕਤ ਵਿੱਚ ਵਾਧਾ ਕੀਤਾ: ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 26 Feb 2012

Last updated on: Feb 26, 2012, 00:00 IST

ਮੋਹਾਲੀ ਪ੍ਰੈਸ ਕਲੱਬ ਦੇ 13 ਵੇ ਸਥਾਪਨਾ ਦਿਵਸ ਦੇ ਮੌਕੇ ਤੇ ਅੱਜ ਸ੍ਰ ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਕੇਂਦਰੀ ਮੰਤਰੀ ਨੇ ਕੇਕ ਕੱਟਣ ਦੀ ਰਸਮ ਅਦਾ ਕੀਤੀ।ਮੋਹਾਲੀ ਪ੍ਰੈਸ ਕਲੱਬ ਨੂੰ ਇਸ ਮੌਕੇ ਤੇ 13 ਵੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸ੍ਰ ਰਾਮੂਵਾਲੀਆ  ਨੇ ਕਿਹਾ ਕਿ ਪ੍ਰੈਸ ਜਮਹੂਰੀਅਤ ਦਾ ਚੌਥਾ ਥੰਮ ਹੈ ਜਿਸ ਨੇ ਲੋਕਾ ਨੂੰ ਜੁਬਾਨ ਦੇ ਕੇ ਉਨ੍ਹਾਂ ਦੀ ਤਾਕਤ ਵਿੱਚ ਅਥਾਹ ਵਾਧਾ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੈਸ ਹੀ ਹੇ ਜੋ ਆਮ ਆਦਮੀ ਨੂੰ ਇਨਸਾਫ ਦਿਵਾਊਣ ਚ  ਅੱਜ ਦੇ ਸਮੇਂ ਚ ਅਹਿਮ ਭੂਮਿਕਾ ਨਿਭਾ ਰਹੀ ਹੇ। ਉਨ੍ਹਾਂ  ਕਿਹਾ ਕਿ ਪ੍ਰੈਸ ਵੱਡੀ ਤੋਂ ਵੱਡੀ ਜਾਲਮ ਸਰਕਾਰ ਨੂੰ ਵੀ ਲੋਕਾਂ ਦੀ ਆਵਾਜ਼ ਸੁਣਨ ਲਈ ਮਜਬੂਰ ਕਰ ਦਿੰਦੀ ਹੈ। ਮੋਹਾਲੀ ਪ੍ਰੈਸ ਕਲੱਬ ਬਾਰੇ ਬੋਲਦਿਆਂ ਉਨ੍ਰਾਂ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਪ੍ਰੈਸ ਕਲੱਬ ਹੈ ਜੋ ਖੇਡਾਂ,ਸੱਭਿਆਚਾਰਕ ਗੀਤਵਿਧੀਆਂ, ਮੈਡੀਕਲ ਕੈਪ  ਅਤੇ ਬੱਚਿਆਂ ਦੀਆਂ ਭੰਗੜਾ ਵਰਕਸ਼ਾਪ ਲਾ ਕੇ ਨਿਵੇਕਲਾ ਕੰਮ ਕਰ ਰਿਹਾ ਹੈ। ਇਸ ਮੌਕੇ  ਬੋਲਦਿਆਂ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਵੱਲੋਂ ਲਗਾਤਾਰ ਪੱਤਰਕਾਰਾਂ ਦੇ ਹਿੱਤਾ ਲਈ ਕੰਮ ਕੀਤਾ ਜਾਂਦਾਹੈ ਅਤੇ ਪੱਤਰਕਾਰਾਂ ਦੀ ਦਬਾਅ ਵਾਲੀ ਜਿੰਦਗੀ ਵਿੱਚ ਉਨ੍ਰਾ ਨੂੰ ਕੁੱਝ ਪਲ ਖੇਡਾਂ  ਸੱਭਿਆਚਾਰਕ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਪਲ ਪ੍ਰਦਾਨ ਕਰਦਾਹੈ। ਕਲੱਬ ਦੇ ਜਨਰਲ ਸਕੱਤਰ ਰਮੇਸ਼ ਹਾਂਡਾ ਨੇ ਸ੍ਰ ਰਾਮੂਵਾਲੀਆ ਦੇ ਧੰਨਵਾਦ ਕਰਦਿਆਂ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਗੱਲਬਾਤ ਕਰਦਾ ਰਹੇਗਾ। 

ਇਸ ਤੋਂ ਪਹਿਲਾਂ ਰਾਮੂਵਾਲੀਆ ਨੇ ਮਿੰਨੀ ਮੈਰਾਥਾਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਬਾਅਦ ਵਿੱਚ ਉਨ੍ਰਾਂ ਵੱਖ-ਵੱਖ ਖੇਡਾਂ ਵਿੱਚ ਪਹਿਲੇ ਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਖਿਡਾਰੀਆਂ ਨੂੰ ਇਨਾਮ ਵੰਡੇ। ਬੈਡਮਿੰਟਨ ਚ ਸ੍ਰੀ ਰਮੇਸ ਸਚਦੇਵਾ ਨੇ ਪਹਿਲਾ ਤੇ ਅਮਰਜੀਤ ਰਤਨ ਨੇ ਦੂਜਾ , ਕੈਰਮ ਬੋਰਡ ਵਿੱਚ ਵਿੱਕੀ ਘਾਰੂ ਨੇ ਪਹਿਲਾ ਤੇ ਬਲਜੀਤ ਮਰਵਾਹਾ ਨੇ ਦੂਜਾ, ਚੈੱਸ ਵਿੱਚ ਸ੍ਰੀ ਵਿਜੇ ਕੁਮਾਰ ਨੇ ਪਹਿਲਾ ਤੇ ਕਰਨਵੀਰ ਸ਼ਾਹ ਨੇ ਦੂਜਾ ਅਤੇ ਮੈਰਾਥਾਨ ਵਿੱਚ ਸ੍ਰੀ ਰਮੇਸ਼ ਹਾਡਾਂ ਨੇ ਪਹਿਲਾ, ਸਰਵਜੀਤ ਸੋਢੀ ਤੇ ਵਰਿੰਦਰ ਸਲੂਜਾ  ਨੇ ਦੂਜਾ ਇਨਾਮ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਕਲੱਬ ਦੇ  ਲਗਭਗ 50 ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਰਾਮੂਵਾਲੀਆ ਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰ ਬਰਾੜ, ਜੋਧਾ ਸਿੰਘ ਮਾਨ, ਕਰਨੈਲ ਸਿੰਘ ਮੌਲੀ ਬੈਦਵਾਨ, ਜਸਵੰਤ ਸਿੰਘ ਭੁੱਲਰ, ਖੇਡ ਕਮੇਟੀ ਦੇ ਚੇਅਰਮੈਨ ਜਸਵਿੰਦਰ ਰੁਪਾਲ, ਕਲੱਬ ਦੇ ਖਜਾਨਚੀ  ਕਰਨਵੀਰ ਸ਼ਾਹ, ਜਥੇਬੰਦ ਸਕੱਤਰ ਗੁਰਦੀਪ ਬਨੀਵਾਲ, ਬਲਜੀਤ ਮਰਵਾਹਾ, ਵਿੱਕੀ ਘਾਰੂ, ਸੁਖਵਿੰਦਰ ਸਿੰਘ ਸ਼ਾਨ, ਮੈਨੇਜਰ ਗਿਆਨ ਸਿੰਘ ਘੋਤੜਾ, ਕਲਚਰ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਬਿੱਲਾ, ਅਨੁਸਾਸਨ ਕਮੇਟੀ ਦੇ ਚੇਅਰਮੈਨ ਧਰਮਪਾਲ ਉਪਾਸ਼ਕ, ਯਾਤਰਾ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ , ਵਿਜੈਪਾਲ ਸਮੇਤ ਅਨੇਕਾਂ ਪੱਤਰਕਾਰ ਆਦਿ ਹਾਜਰ ਸਨ। 

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD