Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਰਪੀ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ ਨੇ ਕਾਵਿ ਛੱਲਾ ਪੁਸਤਕ ਲੋਕ ਅਰਪਣ ਕੀਤੀ

ਪੰਜਾਬੀ ਕਮਿਊਨਿਟੀ ਤੇ ਪ੍ਰਿਜ਼ਮ ਪ੍ਰਕਾਸ਼ਨ ਵੱਲੋਂ ਨਿਵੇਕਲਾ ਉਪਰਾਲਾ

ਮੋਤਾ ਸਿੰਘ ਸਰਾਏ ਪੁਸਤਕ ਕਾਵਿ ਛੱਲਾ ਨੂੰ ਜਾਰੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 27 Feb 2012

Last updated on: Feb 27, 2012, 00:00 IST

ਨੋਜਵਾਨ ਵਰਗ ਵਿੱਚ ਪੰਜਾਬੀ ਮਾਂ-ਬੋਲੀ ਤੇ ਸਾਹਿਤ ਪ੍ਰਤੀ ਦਿਨ-ਬ-ਦਿਨ ਘਟ ਰਹੀ ਰੁਚੀ ਨੂੰ ਮੁੜ ਸੁਰਜੀਤ ਕਰਨ ਲਈ 'ਪੰਜਾਬੀ ਕਮਿਊਨਿਟੀ' ਅਤੇ 'ਪ੍ਰਿਜ਼ਮ ਪ੍ਰਕਾਸ਼ਨ' ਨੇ ਸਾਂਝਾ ਉਪਰਾਲਾ ਕਰਦਿਆਂ ਮੁਹਾਲੀ ਪ੍ਰੈਸ ਕਲੱਬ ਵਿਖੇ ਪੁਸਤਕ 'ਕਾਵਿ-ਛੱਲਾਂ' ਲੋਕ ਅਰਪਣ ਕੀਤੀ। ਕਿਤਾਬ ਦੀ ਘੁੰਡ ਚੁਕਾਈ ਯੂਰਪੀ ਪੰਜਾਬੀ ਸੱਥ, ਵਾਲਸਾਲ (ਯੂ ਕੇ) ਦੇ ਸੰਚਾਲਕ ਸ: ਮੋਤਾ ਸਿੰਘ ਸਰਾਏ ਨੇ ਕੀਤੀ ਜੋ ਪਿਛਲੇ ਦੋ ਦਹਾਕਿਆਂ ਤੋਂ ਅੰਤਰਰਾਸ਼ਟਰੀ ਪੱਧਰ ਤੇ ਪੰਜਾਬੀ ਮਾਂ -ਬੋਲੀ, ਸਾਹਿਤ ਤੇ ਸੱਭਿਆਚਾਰ ਦਾ ਪ੍ਰਚਾਰ ਤੇ ਪਾਸਾਰ ਕਰਨ ਵਿੱਚ ਰੁੱਝੇ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਇਸ ਉੱਦਮੀ ਕਾਰਜ ਲਈ ਪੁਸਤਕ ਦੇ ਸੰਪਾਦਕ ਰਵਿੰਦਰ ਜਹਾਂਗੀਰ ਤੇ ਵਿਸ਼ਾਲ ਮੋਂਗਾ ਨੂੰ ਮੁਬਾਰਕਬਾਦ ਦਿੰਦਿਆਂ ਦੋ ਸ਼ਬਦ ਕਹੇ ਤੇ ਕਿਤਾਬ ਵਿਚ ਛਪੇ 13 ਕਵੀਆਂ ਨੇ ਆਪਣੀਆਂ ਕਵੀਤਾਵਾਂ ਸੁਣਾਂ  ਪਾਠਕਾਂ ਦੀ ਵਾਹ ਵਾਹ ਖੱਟੀ। 

ਜਿਕਰਯੋਗ ਹੈ ਕਿ ਪੰਜਾਬੀ ਕਮਿਊਨਿਟੀ ਜਿੱਥੇ ਹਰ ਸਾਲ ਉੱਭਰਦੇ ਕਲਮਕਾਰਾਂ ਦੀਆਂ ਰਚਨਾਵਾਂ ਨੂੰ ਇਸ ਪੁਸਤਕ ਰੂਪ ਵਿੱਚ ਛਾਪ ਕੇ ਉਨ੍ਹਾਂ ਦੀ ਹੋਂਸਲਾ ਅਫਜਾਈ ਕਰਦੀ ਹੈ ਉੱਥੇ ਸਮੇਂ ਸਮੇਂ ਕਵੀ ਦਰਬਾਰ, ਸਾਹਿਤਕ ਸਮਾਗਮ ਅਤੇ ਸਮਾਜ ਸੇਵੀ ਕਾਰਜ ਵੀ ਕਰਵਾਉਂਦੀ ਹੈ। ਪੰਜਾਬੀ ਸਾਹਿਤ ਜਗਤ ਤੇ ਸਮਾਜ ਲਈ ਇਸ ਵਡਮੁੱਲੇ ਯੋਗਦਾਨ ਦੀ ਹੌਸਲਾ  ਅਫਜਾਈ ਕਰਦਿਆਂ ਸ: ਮੌਤਾ ਸਿੰਘ ਸਰਾਏ ਨੈ ਵਿਸ਼ਵ ਪੱਧਰ ਤੇ ਪੰਜਾਬੀ ਮਾਂ-ਬੋਲੀ ਦੀ ਸਥਿਤੀ ਤੇ ਇਸ ਦੀ ਪ੍ਰਫੁੱਲਤਾ ਲ ਕੀਤੇ ਜਾ ਰਹੇ ਕਾਰਜਾਂ ਤੇ ਚਾਨਣ ਪਾਇਆ ਤੇ ਪੰਜਾਬੀ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਇਸ ਖੇਤਰ ਵਿਚ ਡਟਣ ਦੀ ਅਪੀਲ ਕੀਤੀ।ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਪਹੁੰਚਣ ਵਿੱਚ ਗੁਰਪ੍ਰੀਤ ਮਾਨ, ਜਗਤਾਰ ਦਿਓਲ, ਡਾ: ਕੁਲਬੀਰ ਕੌਰ, ਪ੍ਰੋ: ਪ੍ਰਿਤਪਾਲ ਹਲਵਾਰਵੀ, ਪ੍ਰੋ: ਗੀਤਾਂਜਲੀ ਭਗਤ, ਚਰਨਜੀਤ ਰੰਧਾਵਾ, ਪ੍ਰਿੰਸ ਕੋਚਰ, ਕਮਲ ਕਕਰਾਲਾ, ਡਾ: ਮਨਜੀਤ ਮਾਨ, ਨੇਤਰਪਾਲ ਸਿੰਘ, ਰਿਤੂ ਸਰੋਚ, ਹਰਜਿੰਦਰ ਸਿੰਘ, ਸ੍ਰੀ ਓ ਪੀ ਸਰੋਚ, ਪੂਜਾ ਸਰੋਚ ਆਦਿ ਸ਼ਾਮਲ ਸਨ। 

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD