Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੀ ਜੇ ਐਮ ਹਰਸਿਮਰਨਜੀਤ ਸਿੰਘ ਨੇ ਲਗਾਈ ਜੇਲ ਵਿੱਚ ਵਿਸ਼ੇਸ਼ ਅਦਾਲਤ ਕੀਤਾ ਕੇਸਾਂ ਦਾ ਮੌਕੇ ਤੇ ਨਿਪਟਾਰਾ

Web Admin

Web Admin

5 Dariya News

ਰੂਪਨਗਰ , 10 May 2018

Last updated on: May 10, 2018, 00:00 IST

ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੂਪਨਗਰ ਜਿਲਾ ਜੇਲ ਵਿਖੇ ਵਿਸ਼ੇਸ਼ ਕੈਂਪ ਅਦਾਲਤ ਲਗਾਈ ਗਈ ਜਿਸ ਵਿੱਚ ਹਰਸਿਮਰਨਜੀਤ ਸਿੰਘ ਸੀ ਜੇ ਐਮ-ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਕੇਸਾਂ ਦੀ ਸੁਣਵਾਈ ਕੀਤੀ ਇਸ ਉਪਰੰਤ ਉਹਨਾ ਨੇ ਜੇਲ ਦਾ ਦੌਰਾ ਕੀਤਾ ਅਤੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾ ਨੂੰ ਮੌਕੇ ਤੇ ਹੱਲ ਕਰਨ ਲਈ ਜੇਲ ਪ੍ਰਸਾਸ਼ਨ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਕੈਦੀਆਂ ਨੂੰ ਅਪੀਲ ਦੇ ਹੱਕ ਬਾਰੇ ਜਾਣਕਾਰੀ ਦੇਣ ਲਈ ਉਹ ਖੁਦ ਬੈਰਕਾਂ ਵਿੱਚ ਗਏ ਅਤੇ ਬੰਦੀਆਂ ਨੂੰ ਵਿਸਥਾਰਪੂਰਵਕ ਸੰਬੋਧਨ ਕੀਤਾ।ਉਹਨਾ ਨੇ ਜੇਲ ਵਿੱਚ ਬਣੀ ਲੀਗਲ ਏਡ ਕਲਿਿਨਕ ਦਾ ਵੀ ਦੌਰਾ ਕੀਤਾ ਅਤੇ ਬੰਦੀਆਂ ਨੂੰ ਦਿੱਤੀ ਗਈ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਰਿਕਾਰਡ ਵਾਚਿਆ । ਉਹਨਾ ਨੇ ਦੱਸਿਆ ਕਿ ਹਰ ਮਹੀਨੇ ਜੇਲ ਵਿੱਚ ਕੈਂਪ ਕੋਰਟ ਲਗਾਈ ਜਾਂਦੀ ਹੈ ਜਿਸ ਵਿੱਚ ਛੋਟੇ ਅਪਰਾਧਾਂ ਨਾਲ਼ ਸਬੰਧਤ ਬੰਦੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ।ਉਹਨਾ ਨੇ ਜੇਲ ਪ੍ਰਸਾਸ਼ਨ ਨੂੰ ਹਦਾਇਤ ਦਿੱਤੀ ਕਿ ਅਗਰ ਕੋਈ ਵੀ ਬੰਦੀ ਕਾਨੂੰਨੀ ਸਹਾਇਤਾ ਚਹੰੁਦਾ ਹੈ ਤਾਂ ਮਾਮਲਾ ਤੁਰੰਤ ਉਹਨਾ ਦੇ ਧਿਆਨ ਵਿੱਚ ਲਿਆਂਦਾ ਜਾਵੇ । ਉਹਨਾ ਨੇ ਵਿਸ਼ੇਸ਼ ਤੌਰ ਤੇ ਜੇਲ ਵਿੱਚ ਬਣੇ ਹਸਪਤਾਲ ਦਾ ਦੌਰਾ ਕੀਤਾ ਅਤੇ ਬਿਮਾਰ ਬੰਦੀਆਂ ਦੀ ਸਿਹਤ ਦਾ ਜਾਇਜਾ ਲਿਆ । ਇਸ ਤੋਂ ਇਲਾਵਾ ਉਹਨਾ ਨੇ ਜਾਣਕਾਰੀ ਦਿੰਦੀਆਂ ਹੋਇਆਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧਤ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਉਹਨਾ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਉਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਓ ਅਤੇ ਸਸਤਾ ਅਤੇ ਟਿਕਾਊ ਨਿਆ ਪ੍ਰਾਪਤ ਕਰੋ ।ਉਹਨਾ ਨੇ ਦੱਸਿਆ ਕਿ ਹਰ ਇੱਕ ਬੰਦੀ ਚਾਹੇ ਉਹ ਅਮੀਰ ਹੋਵੇ ਜਾਂ ਗਰੀਬ ਮੁਫਤ ਕਾਨੂੰਨੀ ਸਹਾਇਤਾ ਦਾ ਹੱਕਦਾਰ ਹੈ ਇਸ  ਮੌਕੇ ਤੇ ਬਲਜੀਤ ਸਿੰਘ ਸੁਪਰਡੈਂਟ, ਮੋਹਨ ਲਾਲ ਡਿਪਟੀ  ਸੁਪਰਡੈਂਟ ਜੇਲ ਹਾਜਰ ਸਨ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD