Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਸ਼ੂ ਪਾਲਣ ਵਿਭਾਗ ਰਾਜ ਦੇ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ

ਪੰਜਾਬ ਵਿਚ ਪਸ਼ੂ ਧਨ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਮੁਹਾਲੀ ਸਥਿਤ ਗਊਸਾਲਾ ਤੋਂ ਟੀਕਾਕਰਨ ਦੀ ਸ਼ੁਰੂਆਤ

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨਗਰ ਨਿਗਮ ਮੁਹਾਲੀ ਦੀ ਗਊਸ਼ਾਲਾ ਤੋਂ ਰਾਜ ਵਿਚ ਪਸ਼ੂ ਧਨ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਵੈਟਨਰੀ ਅਫਸਰਾਂ ਨੂੰ ਵੈਕਸ਼ੀਨੇਸ਼ਨ ਦੀਆਂ ਕਿੱਟਾਂ ਵੰਡਦੇ ਹੋਏ।
ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨਗਰ ਨਿਗਮ ਮੁਹਾਲੀ ਦੀ ਗਊਸ਼ਾਲਾ ਤੋਂ ਰਾਜ ਵਿਚ ਪਸ਼ੂ ਧਨ ਨੂੰ ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਵੈਟਨਰੀ ਅਫਸਰਾਂ ਨੂੰ ਵੈਕਸ਼ੀਨੇਸ਼ਨ ਦੀਆਂ ਕਿੱਟਾਂ ਵੰਡਦੇ ਹੋਏ।

5 Dariya News

ਐਸ.ਏ.ਐਸ.ਨਗਰ , 11 May 2018

Last updated on: May 11, 2018, 00:00 IST

ਪੰਜਾਬ ਦੀਆਂ  ਰਿਵਾਇਤੀ ਫਸਲਾਂ ਕਣਕ ਅਤੇ ਝੋਨਾ ਹੁਣ ਲਾਹੇਵਦ ਨਹੀਂ ਰਹੀਆਂ। ਰਾਜ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪਸ਼ੂ ਪਾਲਣ ਵਿਭਾਗ ਰਾਜ ਵਿਚ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਪੋਲਟਰੀ, ਸੂਰ ਫਾਰਮਿੰਗ ਆਦਿ ਨੂੰ ਉਤਸ਼ਾਹਿਤ ਕਰੇਗਾ ਤਾਂ ਜੋ ਕਿਸਾਨ ਇੰਨ੍ਹਾਂ ਲਾਹੇਵੰਦ ਧੰਦਿਆਂ ਰਾਂਹੀ ਚੋਖੀ ਆਮਦਨ ਕਮਾ ਕੇ ਆਰਥਿਕ ਮੰਦਹਾਲੀ ਵਿਚੋਂ ਨਿਕਲ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਰਾਜ ਵਿਚ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਮੁਹਾਲੀ ਸਥਿਤ ਨਗਰ ਨਿਗਮ ਦੀ ਗਊਸ਼ਾਲਾ ਤੋਂ ਟੀਕਕਰਨ ਮੁਹਿੰਮ ਦਾ ਆਗਾਜ਼ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।  ਉਨ੍ਹਾਂ ਇਸ ਮੌਕੇ ਵੈਟਨਰੀ ਅਫਸਰਾਂ ਨੂੰ ਵੈਕਸੀਨੇਸ਼ਨ ਦੀਆਂ ਕਿੱਟਾਂ ਵੀ ਵੰਡੀਆਂ। ਸ੍ਰ: ਸਿੱਧੂ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਰਾਜ ਵਿਚ ਹਰੇਕ ਪਸ਼ੂ ਨੂੰ  ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕੀਤਾ ਜਾਵੇ ਅਤੇ ਇਹ  ਪਹਿਲੀ ਵਾਰ ਹੋਵੇਗਾ ਕਿ ਇਸ ਵਾਰ ਅਵਾਰਾ ਪਸ਼ੂਆਂ ਦਾ ਵੀ ਟੀਕਕਰਨ ਕੀਤਾ ਜਾਵੇਗਾ। ਸ੍ਰ: ਸਿੱਧੂ ਨੇ ਦੱਸਿਆ ਕਿ ਪਸ਼ੂਆਂ ਨੂੰ ਗਲ ਘੋਟੂ ਦੀ ਬਿਮਾਰੀ ਕਈ ਵਾਰ ਅਵਾਰਾ ਪਸ਼ੂਆਂ ਤੋਂ ਲੱਗਦੀ ਹੈ। ਜਿੰਨ੍ਹਾਂ ਦਾ ਟੀਕਾਕਰਨ ਨਹੀਂ ਕੀਤਾ ਜਾਂਦਾ । ਇਸ ਲਈ ਗਲ ਘੋਟੂ ਦੀ ਬਿਮਾਰੀ ਨੂੰ ਪੱਕੇ ਤੌਰ ਤੇ ਨੱਥ ਪਾਉਣ ਲਈ ਇਸ ਵਾਰ ਅਵਾਰਾ ਪਸ਼ੂਆਂ ਨੂੰ ਵੀ ਟੀਕੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਪਸੂ ਪਾਲਣ ਦਾ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਵੈਟਨਰੀ ਅਫਸਰਾਂ/ਡਾਕਟਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਘਰ ਘਰ ਜਾ ਕੇ ਪਸ਼ੂਆਂ ਦੇ ਟੀਕੇ ਲਗਾਉਣ ਨੂੰ ਯਕੀਨੀ ਬਣਾਉਣ ਅਤੇ ਟੀਕਾਕਰਨ ਦਾ ਕੰਮ ਬਰਸਾਤ ਤੋਂ ਪਹਿਲਾਂ- ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਰਾਜ ਵਿਚ 72 ਲੱਖ ਪਸ਼ੂਆਂ ਨੂੰ ਟੀਕੇ ਲਗਾਏ ਜਾਣਗੇ।

ਪੱਤਰਕਾਰਾਂ ਵੱਲੋਂ ਮੁਹਾਲੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ  ਸ਼ਹਿਰ ਵਿਚਲੇ ਅਵਾਰਾ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਮਿਲ ਕੇ ਕੰਮ ਕਰਨਗੀਆਂ ਅਤੇ ਅਵਾਰਾ ਪਸ਼ੂਆਂ ਨੂੰ ਲਾਲੜੂ ਨੇੜੇ ਪਿੰਡ ਮਗਰਾ ਵਿਖੇ ਬਣੀ ਗਊਸ਼ਾਲਾ ਜਿਸ ਵਿਚ ਕਰੀਬ 2000 ਪਸ਼ੂ ਰੱਖਣ ਦੀ ਸਮਰੱਥਾ ਹੈ, ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਮਗਰਾ ਗਊਸ਼ਾਲਾ ਨੂੰ ਮਾਡਰਨ ਗਊਸ਼ਾਲਾ ਵਜੋਂ ਵੀ ਵਿਕਸਤ ਕੀਤਾ ਜਾਵੇਗਾ ਅਤੇ ਇਸ ਗਊਸਾਲਾ ਵਿਚ ਦੁੱਧ ਦੇਣ ਵਾਲੇ ਪਸ਼ੁਆਂ ਨੂੰ ਵੱਖਰੇ ਤੌਰ ਤੇ ਰੱਖਿਆ ਜਾਵੇਗਾ ਤੇ ਗਊਸ਼ਾਲਾ ਵਿਚ ਰੱਖੇ ਪਸ਼ੂਆਂ ਦਾ ਇਲਾਜ ਪਸ਼ੂ ਪਾਲਣ ਵਿਭਾਗ ਖੁਦ ਕਰੇਗਾ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਪਸ਼ੂ ਧਨ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਪਸੂ ਪਾਲਣ ਵਿਭਾਗ ਰਾਜ ਵਿਚ ਪਸ਼ੂ ਧਨ ਨੂੰ ਬਿਮਾਰੀ ਰਹਿਤ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹੇਗਾ ਅਤੇ ਉਨ੍ਹਾਂ ਦੇ ਇਲਾਜ ਲਈ ਹਮੇਸਾ ਤਤਪਰ ਰਹੇਗਾ। ਸ੍ਰ:ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਾਲੀ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 05 ਕਰੋੜ 75 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਮੁਹਾਲੀ ਸਥਿਤ ਗਊਸ਼ਾਲਾ ਲਈ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਸ੍ਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਰਾਜ ਵਿਚ ਬਰਸਾਤ ਤੋਂ ਪਹਿਲਾਂ ਪਹਿਲਾਂ ਪਸ਼ੂਆਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਰਾਜ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਦੇ ਟੀਕਾਕਰਨ ਲਈ ਪਸ਼ੂ ਪਾਲਣ ਵਿਭਾਗ ਦੀ ਟੀਮ ਨੂੰ ਪੂਰਾ ਪੂਰਾ ਸਹਿਯੋਗ ਦੇਣ ਅਤੇ ਕੋਈ ਵੀ ਪਸ਼ੂ  ਟੀਕਾਕਰਨ ਤੋਂ ਵਾਝਾਂ ਨਾ ਰਹੇ ਤਾਂ ਜੋ  ਪਸ਼ੂਆਂ ਦਾ ਗਲ ਘੋਟੂ ਬਿਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ,  ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਸੰਯੂਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ ਸ੍ਰ:ਸਰਬਜੀਤ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪ੍ਰਮਾਤਮਾਂ ਸਰੂਪ, ਗਊਸ਼ਾਲਾ ਦੇ ਪ੍ਰਧਾਨ ਰਮੇਸ ਕੁਮਾਰ, ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਸੁਨੀਲ ਕੁਮਾਰ ਪਿੰਕਾ, ਸੁਰਿੰਦਰ ਕੁਮਾਰ ਸਰਮਾਂ, ਜੀ.ਐਸ.ਰਿਆੜ ਸਮੇਤ ਗਊਸਾਲਾ ਕਮੇਟੀ ਦੇ ਨੂਮਾਇੰਦੇ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD