Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਨੇ ਕੈਪਟਨ ਅਮਰਿੰਦਰ ਵੱਲੋਂ ਤੋੜੇ ਚੋਣ ਜ਼ਾਬਤੇ ਦੀ ਮੁੱਖ ਚੋਣ ਕਮਿਸ਼ਨਰ ਕੋਲ ਕੀਤੀ ਸ਼ਿਕਾਇਤ

ਸ਼ਾਹਕੋਟ ਵਿਚ ਨੀਮ-ਫੌਜੀ ਦਸਤੇ ਤਾਇਨਾਤ ਕਰਨ ਦੀ ਮੰਗ ਕੀਤੀ

Web Admin

Web Admin

5 Dariya News

ਨਵੀਂ ਦਿੱਲੀ , 11 May 2018

Last updated on: May 11, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਅਤੇ ਕਾਨੂੰਨ ਦੀ ਰਾਖੀ ਕਰਨ ਵਾਲੀਆਂ ਏਜੰਸੀਆਂ ਨੂੰ ਧਮਕਾ ਰਹੇ ਹਨ।ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਦੀ ਨਿਗਰਾਨੀ ਲਈ ਇੱਕ ਸੀਨੀਅਰ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਤੋਂ ਇਲਾਵਾ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਤਾਂ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।ਅਕਾਲੀ ਦਲ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇੱਕ ਅਕਾਲੀ ਵਫ਼ਦ, ਜਿਸ ਵਿਚ ਸਾਂਸਦ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਸ਼ਾਮਿਲ ਸਨ, ਨੇ ਅੱਜ ਇਸ ਸੰਬੰਧੀ ਮੁੱਖ ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਇੱਕ ਮੰਗ-ਪੱਤਰ ਸੌਂਪਿਆ ਅਤੇ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੇ ਫੋਨ ਟੇਪ ਕਰਵਾਏ ਜਾ ਰਹੇ ਹਨ। ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਚੋਣ ਜ਼ਾਬਤੇ ਦੀਆਂ ਇਹਨਾਂ ਸਾਰੀਆਂ ਉਲੰਘਣਾਵਾਂ ਦੀ ਜਾਂਚ ਕਰਵਾਉਣ ਲਈ ਆਖਿਆ। ਵਫ਼ਦ ਨੇ ਅਕਾਲੀ ਦਲ ਵੱਲੋਂ ਕੀਤੀ ਸ਼ਿਕਾਇਤ ਉੱਤੇ ਇੱਕ ਐਸਡੀਐਮ ਅਤੇ ਦੋ ਐਸਐਚਓਜ਼ ਦੇ ਤਬਾਦਲੇ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ,ਪਰ ਨਾਲ ਹੀ ਕਿਹਾ ਕਿ ਅਜੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਬੋਰੋਕ ਜਾਰੀ ਹੈ। ਇਸ ਬਾਰੇ ਵਿਸਥਾਰ ਵਿਚ ਦੱਸਦਿਆਂ ਵਫ਼ਦ ਨੇ ਕਿਹਾ ਕਿ 7 ਮਈ ਨੂੰ ਮੁੱਖ ਮੰਤਰੀ ਨੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸਰਕਾਰੀ ਤੌਰ ਤੇ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ, ਜਿਸ ਵਿਚ ਸਾਰੇ ਸੀਨੀਅਰ ਸਰਕਾਰੀ ਅਧਿਕਾਰੀ ਹਾਜ਼ਿਰ ਸਨ।  

ਵਫ਼ਦ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਨੇ ਸ਼ਾਹਕੋਟ ਜ਼ਿਮਨੀ ਚੋਣ ਨਾਲ ਜੁੜੇ ਆਪਣੇ ਹੀ ਇੱਕ ਅਧਿਕਾਰੀ ਮਹਿਤਪੁਰ ਦੇ ਐਸਐਚਓ ਖ਼ਿਲਾਫ ਮੁਹਿੰਮ ਚਲਾਈ ਸੀ। ਇਸ ਮੌਕੇ ਮੁੱਖ ਮੰਤਰੀ ਨੇ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਸਵਾਗਤ ਕਰਕੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ।ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਸੇ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੇ ਬੁਲਾਰੇ ਵਜੋਂ ਵੀ ਕੰਮ ਕੀਤਾ ਸੀ ਅਤੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿਟ ਦਿੱਤੀ ਸੀ ਜਦਕਿ ਉਹਨਾਂ ਦੀ ਆਪਣੀ ਪੁਲਿਸ ਨੇ ਲਾਡੀ ਵਿਰੁੱਧ ਗੈਰ ਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਮਹਿਤਪੁਰ ਦੇ ਐਸਐਚਓ ਪਰਮਿੰਦਰ ਬਾਜਵਾ ਵੱਲੋਂ ਅਕਾਲੀ ਦਲ ਅਤੇ ਆਪ ਦੇ ਸਿਆਸੀ ਆਗੂਆਂ ਨੂੰ ਕੀਤੀਆਂ ਕਾਲਾਂ ਦਾ ਵੀ ਜ਼ਿਕਰ ਕੀਤਾ ਸੀ, ਜਿਸ ਨੇ ਸਪੱਸ਼ਟ ਕਰ ਦਿੱਤਾ ਕਿ ਸਰਕਾਰ ਵਿਰੋਧੀ ਆਗੂਆਂ ਦੇ ਫੋਨ ਟੇਪ ਕਰ ਰਹੀ ਹੈ।ਵਫ਼ਦ ਨੇ ਚੋਣ ਕਮਿਸ਼ਨ ਨੂੰ ਕਾਂਗਰਸੀ ਉਮੀਦਵਾਰ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਅਤੇ ਮਹਿਤਪੁਰ ਦੇ ਐਸਐਸਓ ਨੂੰ ਹਰਦੇਵ ਲਾਡੀ ਖ਼ਿਲਾਫ ਦਰਜ ਕੀਤੀ ਐਫਆਈਆਰ ਵਾਪਸ ਲੈਣ ਲਈ ਪਾਏ ਜਾ ਰਹੇ ਦਬਾਅ ਦੇ ਸਮੁੱਚੇ ਮੁੱਦੇ ਨੂੰ ਆਪਣੇ ਹੱਥਾ ਵਿਚ ਲੈਣ ਲਈ ਆਖਿਆ। ਵਫ਼ਦ ਨੇ ਫੋਨ ਟੇਪਿੰਗ ਦੀਆਂ ਘਟਨਾਵਾਂ ਦੀ ਜਾਂਚ ਦੀ ਮੰਗ ਤੋਂ ਇਲਾਵਾ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੂਬਾ ਸਰਕਾਰ ਨੂੰ ਹਦਾਇਤਾਂ ਜਾਰੀ ਕਰੇ ਕਿ ਉਹ ਸ਼ਾਹਕੋਟ ਵਿਚ ਚੋਣ ਡਿਊਟੀ ਕਰ ਰਹੇ ਸਰਕਾਰੀ ਅਧਿਕਾਰੀਆਂ ਨੂੰ ਧਮਕਾਉਣਾ ਬੰਦ ਕਰੇ। 

 

Tags: Dr Daljit Singh Cheema , Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD