Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਚ ਨੀਮ ਪਹਾੜੀ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਪਿੰਡ ਪੜਛ ਵਿਖੇ ਸਹਾਇਕ ਧੰਦਿਆਂ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ 63 ਬੇਰੁਜ਼ਗਾਰ ਨੌਜਵਾਨਾਂ ਨੂੰ ਵੰਡੇ ਸਰਟੀਫਿਕੇਟ

5 Dariya News

ਮੁਲਾਂਪੁਰ ਗਰੀਬਦਾਸ , 12 May 2018

Last updated on: May 12, 2018, 00:00 IST

ਪੰਜਾਬ ਦੇ ਨੀਮ ਪਹਾੜੀ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਰ ਫਾਰਮਿੰਗ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਧੰਦੇ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫਤ ਸਿਖਲਾਈ ਦੇ ਕੇ ਉਨ੍ਹਾਂ ਨੂੰ ਸਹਾਇਕ ਧੰਦਿਆ ਲਈ ਘੱਟ ਵਿਆਜ ਦਰ ਤੇ ਕਰਜੇ ਵੀ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ  ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਪਿੰਡ ਪੜਛ ਵਿਖੇ ਨਾਢਾ ਅਤੇ ਪਿੰਡ ਪੜਛ ਦੇ 63 ਨੌਜਵਾਨਾਂ ਨੂੰ ਜਿਨ੍ਹਾਂ ਨੂੰ ਕੇ ਪਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦਿਆਂ ਦੀ ਸਿਖਲਾਈ ਦਿੱਤੀ ਗਈ ਹੈ ਨੂੰ ਸਰਟੀਫਿਕੇਟ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਕੀਤਾ।  ਸ੍ਰੀ ਸਿੱਧੂ ਨੇ ਕਿਹਾ ਕਿ ਇਹ ਇਲਾਕਾ ਚੰਡੀਗੜ੍ਹ ਅਤੇ ਮੋਹਾਲੀ ਦੇ  ਨੇੜੇ ਹੋਣ ਕਾਰਣ ਇਥੇ ਮੁਰਗੀ ਪਾਲਣ , ਸੂਰ ਪਾਲਣ ਅਤੇ ਬੱਕਰੀ ਪਾਲਣ ਦਾ ਧੰਦਾ ਲਾਹੇਬੰਦ ਸਾਬਤ ਹੋਏਗਾ। ਇਨ੍ਹਾਂ ਦਾ ਮੀਟ ਦੂਜੇ ਰਾਜਾਂ ਨੂੰ ਵੀ ਭੇਜਿਆ ਜਾਵੇਗਾ ਜਿਸ ਲਈ ਜਲਦੀ ਹੀ ਮੀਟ ਪ੍ਰੋਸੈਸਿੰਗ ਪਲਾਂਟ ਵੀ ਲਗਾਇਆ ਜਾਵੇਗਾ। ਸ੍ਰੀ ਸਿੱਧੁੂ ਨੇ ਸਿਖਲਾਈ ਪ੍ਰਾਪਤ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਖਿਆ ਕਿ ਪਰਿਵਾਰਾਂ ਵਿਚ ਦਿਨ ਪ੍ਰਤੀ ਦਿਨ ਜ਼ਮੀਨਾਂ ਦੀ ਵੰਡ ਹੋਣ ਕਾਰਣ ਜ਼ਮੀਨਾਂ ਘੱਟਦੀਆਂ ਜਾ ਰਹੀਆਂ ਹਨ ਇਸ ਲਈ ਖਾਸ ਕਰਕੇ ਨੀਮ ਪਹਾੜੀ ਖੇਤਰ ਦੇ ਨੌਜਵਾਨਾ ਨੂੰ ਇਹ ਸਹਾਇਕ ਧੰਦੇ ਅਪਣਾਉਣੇ ਪੈਣਗੇ ।

 

ਇਸ ਨਾਲ ਉਨ੍ਹਾਂ ਨੂੰ ਆਮਦਨ ਦੇ ਵਸੀਲੇ ਪੈਦਾ ਹੋਣਗੇ ਅਤੇ ਪਰਿਵਾਰਾਂ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਰਾਜ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ ਤੋਂ ਇਲਾਵਾ ਇਨ੍ਹਾਂ ਸਹਾਇਕ ਧੰਦਿਆ ਵੱਲ ਵੀ ਪ੍ਰੇਰਿਤ ਕਰੇਗਾ ਤਾਂ ਜੋ ਕਿਸਾਨ ਇਨ੍ਹਾਂ ਧੰਦਿਆਂ ਨਾਲ ਵੀ ਮੁਨਾਫਾ ਕਮਾ ਸਕਣ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ  ਵਿਭਾਗ ਪੰਜਾਬ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਪੜਛ  ਅਤੇ ਨਾਢਾ ਦੇ ਬੇਰੁਜ਼ਗਾਰ ਨੌਜਵਾਨਾ ਨੂੰ ਸੂਰ, ਬੱਕਰੀ ਫਾਰਮ, ਮੁਰਗੀ ਪਾਲਣ ਧੰਦੇ ਲਈ ਇਕ ਹਫਤੇ ਦਾ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿਚ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਵੱਲੋਂ ਉਨ੍ਹਾਂ ਨੂੰ ਸਹਾਇਕ ਧੰਦਿਆਂ ਦੀ ਤਕਨੀਕੀ ਸਿਖਲਾਈ ਦਿੱਤੀ ਗਈ। ਉਨ੍ਹਾ ਕਿਹਾ ਕਿ ਪਸ਼ੂ ਪਾਲਣ ਵਿਭਾਗ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸਮੇਂ- ਸਮੇਂ ਤੇ ਇਨ੍ਹਾਂ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਦਾਂ ਰਹੇਗਾ ਅਤੇ ਨੀਮ ਪਹਾੜੀ ਖੇਤਰ ਚ ਇਨ੍ਹਾਂ ਧੰਦਿਆਂ ਨੂੰ ਉਤਸ਼ਾਹਤ ਕਰੇਗਾ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਮਲਕੀਤ ਸਿੰਘ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਪਰਮਾਤਮਾ ਸਰੂਪ, ਭੁਪਿੰਦਰ ਸਿੰਘ ਰੋਨੀ, ਡਾ.ਲੋਕਰਾਜ ਗੋਇਲ, ਡਾ. ਪ੍ਰਿੰਕਾ, ਡਾ. ਅੰਤਰਪ੍ਰੀਤ ਤੁਰ, ਡਾ. ਗਰੁਮੀਤ ਕੌਰ, ਡਾ ਸੰਗੀਤਾ ਤੁੂਰ ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਤੇ ਇਲਾਕੇ ਦੇ ਪਤਵੰਤੇ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD