Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

'ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲਟੀ ਐਕਟ, 2016' ਰਾਹੀਂ ਸਰਕਾਰ ਵੱਲੋਂ ਜਾਗਰੂਕਾ ਕਰਨ ਲਈ ਵਿਸ਼ੇਸ਼ ਕੈਂਪ ਆਯੋਜਨ

Web Admin

Web Admin

5 Dariya News

ਰੂਪਨਗਰ , 13 May 2018

Last updated on: May 13, 2018, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਗੁਰਨੀਤ ਤੇਜ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵੱਲੋਂ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ , ਦਿਵਿਆਂਗ (ਅਪੰਗ ਅਤੇ ਮਾਨਸਿਕ ਤੌਰ 'ਤੇ ਪਿੱਛੜੇ) ਵਿਅਕਤੀਆਂ ਦੀ ਭਲਾਈ ਲਈ ਬਣੇ 'ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲਟੀ ਐਕਟ, 2016' ਰਾਹੀਂ ਸਰਕਾਰ ਵੱਲੋਂ ਇਸ ਸ੍ਰੇਣੀ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਵੱਖ ਵੱਖ ਪੈਨਸ਼ਨ ਸਕੀਮਾਂ ਸਬੰਧੀ  ਜਾਗਰੂਕਾ ਕਰਨ ਲਈ ਬੀਤੇ ਦਿਨੀ ਪਿੰਡ ਝੱਲੀਆਂ ਕਲਾਂ ਵਿਖੇ ਇੱਕ ਵਿਸ਼ੇਸ਼ ਕੈਂਪ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸ਼੍ਰੀਮਤੀ ਸੰਤੋਸ਼ ਵਿਰਦੀ ਜ਼ਿਲ੍ਹਾ ਸਮਾਜਿਕ ਸੁਰਖਿਆ ਅਫਸਰ ਨੇ 'ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲਟੀ ਐਕਟ, 2016' ਸਬੰਧੀ ਪਿੰਡ ਵਾਸੀਆਂ ਜਾਗਰੂਕ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ 6 ਤੋਂ 18 ਸਾਲ ਦੇ ਦਿਵਿਆਂਗ ਬੱਚਿਆਂ ਨੂੰ ਸਰਕਾਰੀ ਸਕੂਲ ਜਾਂ ਸਪੈਸ਼ਲ ਸਕੂਲਾਂ ਵਿੱਚ ਬਿਨਾਂ ਭੇਦਭਾਵ ਤੋਂ ਦਾਖਲੇ ਅਤੇ ਮੁਫ਼ਤ ਸਿਖਿਆ ਦਾ ਅਧਿਕਾਰ ਹੈ। ਸਰਕਾਰੀ ਵਿਦਿਅਕ ਸੰਸਥਾਂਵਾਂ ਵਿੱਚ ਦਿਵਿਆਂਗ ਬੱਚਿਆਂ ਲਈ 5 ਫ਼ੀਸਦੀ ਸੀਟਾਂ ਅਤੇ ਦਾਖਲੇ ਲਈ ਉਪਰਲੀ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਹੈ।ਇਸ ਤੋਂ ਇਲਾਵਾ ਖੇਡਾਂ ਅਤੇ ਮਨੋਰੰਜਨ ਕਿਰਿਆਵਾਂ ਵਿੱਚ ਬਿਨਾਂ ਭੇਦਭਾਵ ਤੋਂ ਭਾਗ ਲੈਣ ਦੀ ਸੁਵਿਧਾ, ਲੋੜ ਅਨੁਸਾਰ ਸਫ਼ਤਰ ਸਹੂਲਤਾਂ ਤੇ ਰਿਹਾਇਸ਼, ਦੇਖਣ ਤੋਂ ਅਸਮਰੱਥਾਂ ਨੂੰ 100 ਫ਼ੀਸਦੀ ਸਫ਼ਰ ਕਿਰਾਏ ਅਤੇ ਬਾਕੀਆਂ ਨੂੰ 50 ਫ਼ੀਸਦੀ ਸਫ਼ਰ ਕਿਰਾਏ ਦੀ ਛੋਟ ਹੈ। ਇਸੇ ਤਰ੍ਹਾਂ ਸੁਣਨ, ਬੋਲਣ ਜਾਂ ਦੇਖਣ ਤੋਂ ਅਸਮਰੱਥ ਵਿਦਿਆਰਥੀਆਂ ਨੂੰ ਉਚਿਤ ਭਾਸ਼ਾ ਅਤੇ ਸੰਚਾਰ ਦੇ ਸਹੀ ਮਾਧਿਅਮ ਰਾਹੀਂ ਪੜ੍ਹਾਉਣ, 18 ਸਾਲ ਦੀ ਉਮਰ ਤੱਕ ਪੜ੍ਹਾਈ ਲਈ ਮੁਫ਼ਤ ਲਿਖਣ ਸਮੱਗਰੀ, ਵਿਸ਼ੇਸ਼ ਸਿਖਿਅਕ, ਵਜੀਫ਼ੇ ਦੀ ਅਤੇ ਸਹਾਇਕ ਯੰਤਰਾਂ ਦੀ ਸੁਵਿਧਾ ਹੈ। ਇਮਤਿਹਾਨਾਂ ਦੌਰਾਨ ਦਿਵਿਆਂਗ ਵਿਦਿਆਰਥੀਆਂ ਨੂੰ ਵਾਧੂ ਸਮਾਂ, ਦੂਜੀ/ਤੀਜੀ ਭਾਸ਼ਾ ਵਿੱਚ ਛੋਟ ਅਤੇ ਲੋੜ ਅਨੁਸਾਰ ਮੁਫ਼ਤ ਲਿਖਾਰੀ ਦੀ ਸੁਵਿਧਾ ਹੈ। ਇਸ ਕੈਂਪ ਦੌਰਾਨ ਸਮਾਜਿਕ ਸੁਰਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜਨ ਨੁੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵੀ ਉਨ੍ਹਾਂ ਜਾਗਰੂਕ ਕੀਤਾ ਅਤੇ ਵੱਖ ਵੱਖ ਪੈਨਸ਼ਨ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਲੈਣ ਲਈ 09 , ਵਿਧਵਾ ਪੈਨਸ਼ਨ ਲਈ 04 , ਅਪੰਗਤਾ ਪੈਨਸ਼ਨ ਲਈ 02 ਅਤੇ 03 ਬੱਚਿਆਂ ਦੇ ਪੈਨਸ਼ਨ ਪ੍ਰਾਪਤ ਕਰਨ ਹਿੱਤ ਫਾਰਮ ਭਰਾਏ ਗਏ।ਇਸ ਤੋਂ ਇਲਾਵਾ ਸੀਨੀਅਰ ਸਿਟੀਜਨ ਦੇ ਕਾਰਡ ਬਨਾਉਣ ਲਈ 12 ਵਿਅਕਤੀਆਂ ਦੀ ਅਨਰੋਲਮੈਂਟ ਕੀਤੀ ਗਈ। ਇਸ ਕੈਂਪ ਦੌਰਾਨ ਹੋਰਨਾਂ ਤੋਂ ਇਲਾਵਾ ਹਸਪਤਾਲ ਭਲਾਈ ਸ਼ਾਖਾ ਦੇ ਆਨਰੇਰੀ ਸਕੱਤਰ ਸ੍ਰੀਮਤੀ ਕਰਮਜੀਤ ਕੌਰ , ਸ਼੍ਰੀਮਤੀ ਰਾਜ ਕੌਰ, ਸ਼੍ਰੀਮਤੀ ਜਸਮੀਤ ਕੋਰ ਚਡਾ,਼ਸ੍ਰੀਮਤੀ ਕਿਰਨਪ੍ਰੀਤ ਗਿਲ, ਼ਸ੍ਰੀਮਤੀ ਗਗਨ ਸੈਣੀ,ਸ਼੍ਰੀਮਤੀ ਅਦਰਸ਼ ਸ਼ਰਮਾ , ਸ਼੍ਰੀਮਤੀ ਸਤਵਿੰਦਰ ਕੌਰ ਸੀ.ਡੀ.ਪੀ.ਓ, ਡਾ: ਜਤਿੰਦਰ ਕੌਰ, ਸ਼੍ਰੀਮਤੀ ਰਾਜਿੰਦਰ ਕੌਰ ਜ਼ਿਲ੍ਹਾ ਸਮਾਜਿਕ ਸੁਰਖਿਆ ਅਫਸਰ, ਮੈਡਮ ਮੋਹਿਤਾ ਸਮਾਜਿਕ ਸੁਰਖਿਆ ਅਫਸਰ   ਵੀ ਹਾਜਰ ਸਨ। 

 

Tags: Mix Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD