Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਪੰਜਾਬ ਵਿੱਚ ਜਲਦੀ ਹੀ ਸੂਰ ਮੀਟ ਪ੍ਰੋਸੈਸਿੰਗ ਪਲਾਂਟ ਲਗਾਇਆ ਜਾਵੇਗਾ : ਬਲਬੀਰ ਸਿੰਘ ਸਿੱਧੂ

ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਪਿਗਰੀ, ਡੇਅਰੀ , ਮੱਛੀ ਪਾਲਣ ਤੇ ਹੋਰ ਸਹਾਇਕ ਧੰਦਿਆਂ ਲਈ ਪ੍ਰੇਰਿਤ ਕੀਤਾ ਜਾਵੇਗਾ

5 Dariya News

ਲਾਲੜੂ/ਡੇਰਾਬਸੀ , 14 May 2018

ਪੰਜਾਬ ਵਿਚ  ਜਲਦੀ ਹੀ ਸੂਰ ਮੀਟ ਪ੍ਰੋਸੈਸਿੰਗ ਪਲਾਂਟ ਲਗਾਇਆ ਜਾਵੇਗਾ ਅਤੇ ਰਾਜ ਦੇ ਕਿਸਾਨਾਂ ਨੂੰ ਖੇਤੀਬਾੜ੍ਰ੍ਹੀ ਦੇ ਨਾਲ-ਨਾਲ ਸੂਰ ਫਾਰਮਿੰਗ , ਮੱਛੀ ਪਾਲਣ ਅਤੇ ਡੇਅਰੀ ਧੰਦੇ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਰਾਜ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਿਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਵਿਖੇ ਗਊਸ਼ਾਲਾ  ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰ: ਸਿੱਧੂ ਨੇ ਲਾਲੜੂ ਨੇੜੇ ਐਸ.ਐਚ.ਐਲ.ਐਗਰੋ ਫੂਡ ਆਈ.ਐਨ.ਸੀ. ਦਾ ਦੌਰਾ ਵੀ ਕੀਤਾ। ਜਿੱਥੇ ਕਿ ਬੱਕਰੀਆਂ ਅਤੇ ਚਿਕਨ ਮੀਟ ਦੀ ਪ੍ਰੋਸੈਸਿੰਗ ਕੀਤੀ ਜਾਂਦੀ ਹੈ। ਸਿੱਧੂ ਨੇ  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਪਿੰਡ ਮਗਰਾ ਵਿਖੇ ਬਣੀ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਇਸ ਗਊਸ਼ਾਲਾ ਵਿਚ ਕੇਵਲ 110 ਪਸ਼ੁ ਹਨ ਜਦਕਿ  ਇਸ ਗਊਸ਼ਾਲਾ ਦੀ ਸਮਰੱਥਾ 2500  ਪਸ਼ੂਆਂ ਦੀ ਹੈ। ਉਨ੍ਹਾਂ ਦੱਸਿਆ ਕਿ  ਮੁਹਾਲੀ ਸ਼ਹਿਰ ਦੇ ਨਾਲ-ਨਾਲ ਲਾਲੜੂ ਸ਼ਹਿਰ ਦੇ ਅਵਾਰਾ ਪਸ਼ੂਆਂ ਨੂੰ ਵੀ ਫੜ ਕੇ ਇਸ ਗਊਸ਼ਾਲਾ ਵਿਚ ਰੱਖਿਆ ਜਾਵੇਗਾ। ਪੱਤਰਕਾਰਾਂ ਵੱਲੋਂ  ਗਊਸ਼ਾਲਾ  ਦੇ  ਫੰਡਾਂ ਵਿਚ ਬੇਨਿਯਮੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ  ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ  ਬੇਨਿਯਮੀਆਂ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ੍ਰ: ਸਿੱਧੂ ਨੇ ਦੱਸਿਆ ਕਿ ਪਸ਼ੂ ਹਸਪਤਾਲ ਲਾਲੜੂ ਨੂੰ ਵੀ ਇਸ ਗਊਸ਼ਾਲਾ ਵਿਖੇ ਤਬਦੀਲ ਕੀਤਾ ਜਾਵੇਗਾ ਤਾਂ ਜੋ ਗਊਸ਼ਾਲਾ ਵਿਚ ਰੱਖੇ ਪਸ਼ੂਆਂ ਦਾ ਇਲਾਜ ਵੀ ਤਸੱਲੀਬਖਸ਼ ਹੋ ਸਕੇ। 

ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਨੂੰ ਆਮਦਨ ਦਾ ਸਰੋਤ ਵੀ ਬਣਾਇਆ ਜਾਵੇਗਾ ਅਤੇ ਦੁੱਧ ਦੇਣ ਵਾਲੇ ਪਸ਼ੂਆਂ ਨੂੰ ਇਸ ਗਊਸ਼ਾਲਾ ਵਿਚ ਵੱਖਰੇ ਤੌਰ ਤੇ ਰੱਖਿਆ ਜਾਵੇਗਾ।  ਇਸ ਮੌਕੇ ਸੀਨੀਅਰ  ਕਾਂਗਰਸੀ ਆਗੂ ਅਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਸ੍ਰੀ ਦੀਪਇੰਦਰ ਸਿੰਘ ਢਿੱਲੋਂ, ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਜੀਰਕਪੁਰ ਸ੍ਰੀ ਜਸਪਾਲ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹਾਂਸ ਆਈ.ਏ.ਐਸ., ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰ: ਅਮਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਡਾ ਇੰਦਰਜੀਤ ਸਿੰਘ,  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਐਸ.ਡੀ.ਐਮ. ਪਰਮਜੀਤ ਸਿੰਘ, ਸ੍ਰ: ਸਿੱਧੁ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਬਾਅਦ ਵਿਚ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਲਾਲੜੂ ਵਿਖੇ ਸਹਾਇਕ ਧੰਦਿਆਂ ਲਈ ਕਿਸਾਨ ਜਾਗਰੂਕਤਾ ਮਿਲਣੀ ਨੂੰ ਸੰਬੋਧਨ ਕਰਦਿਆਂ ਸ੍ਰ: ਸਿੱਧੂ ਨੇ  ਇਸ ਮੌਕੇ ਬੋਲਦਿਆਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਰਾਜ ਦੇ ਲੋਕਾਂ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਸਹਾਇਕ ਧੰਦਿਆਂ ਦੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਘੱਟ ਵਿਆਜ ਤੇ ਕਰਜ਼ੇ ਮੁਹੱਈਆ ਕਰਵਾਏਗਾ। ਉਨ੍ਹਾਂ ਇਸ ਮੌਕੇ ਜੁੜੇ ਬੇਰੁਜ਼ਗਾਰ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦੇ ਜਿੰਨ੍ਹਾਂ ਵਿਚ ਖਾਸ ਕਰਕੇ ਸੂਰ, ਬੱਕਰੀ ਫਾਰਮਿੰਗ ਦੇ ਨਾਲ ਪੋਲਟਰੀ ਫਾਰਮਿੰਗ ਦੇ ਕਿੱਤੇ ਸ਼ਾਮਿਲ ਹਨ, ਉਨ੍ਹਾਂ ਨੂੰ ਵੱਧ ਤੋਂ ਵੱਧ ਅਪਣਾਉਣ। ਉਨ੍ਹਾਂ ਨੋਜਵਾਨਾਂ ਨੂੰ ਸਰਕਾਰੀ ਨੋਕਰੀਆਂ ਦੀ ਬਜਾਏ ਸਹਾਇਕ ਧੰਦੇ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ। ਜਿਸ ਲਈ ਪਸ਼ੂ ਪਾਲਣ ਵਿਭਾਗ ਮੁਫਤ ਸਿਖਲਾਈ ਦੇਵੇਗਾ ਅਤੇ ਨੋਜਵਾਨ ਇਹ ਧੰਦੇ ਸ਼ੁਰੂ ਕਰਕੇ ਚੌਖੀ ਆਮਦਨ ਕਮਾ ਸਕਦੇ ਹਨ।  ਉਨ੍ਹਾਂ ਕਿਸਾਨਾਂ ਨੂੰ ਸ਼ਾਹੀਵਾਲ,ਦੇਸ਼ੀ ਗਊ ਅਤੇ ਮੋਹਰਾ ਨਸਲ ਦੀਆਂ ਮੱਝਾਂ ਪਾਲਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਮੇਟੀ ਸ੍ਰ: ਦੀਪਇੰਦਰ ਸਿੰਘ ਢਿੱਲੋ ਨੇ ਜਿੱਥੇ ਸਿੱਧੂ ਦੇ ਕੈਬਨਿਟ ਮੰਤਰੀ ਬਨਣ  ਤੇ ਲਾਲੜੂ ਵਿਖੇ ਪਹਿਲੀ ਵਾਰ ਪੁੱਜਣ ਤੇ ਜੀ ਆਇਆਂ ਆਖਿਆ ਉੱਥੇ ਸ਼੍ਰ: ਸਿੱਧੂ ਨੁੰ ਮੰਤਰੀ ਬਨਾਉਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ। 

ਸ੍ਰ: ਢਿੱਲੋਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਧਾਇਕ ਐਨ.ਕੇ.ਸ਼ਰਮਾਂ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਗਏ ਜੋ ਕਿ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ  ਡੇਰਾਬਸ਼ੀ ਹਲਕੇ ਦੇ ਕਿਸਾਨਾਂ ਦੇ 07 ਕਰੋੜ ਦੇ ਕਰਜ਼ੇ ਹੁਣ ਤੱਕ ਮੁਆਫ ਕੀਤੇ ਹਨ ਅਤੇ ਸੂਬੇ ਦੀ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਸ੍ਰ: ਸਿੱਧੂ ਤੋਂ ਇਸ ਖੇਤਰ ਵਿਚ ਸਹਾਇਕ ਧੰਦਿਆਂ ਦੀ ਸਿਖਲਾਈ ਸੈਂਟਰ ਖੋਲਣ ਦੀ ਮੰਗ ਵੀ ਕੀਤੀ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਅਮਰਜੀਤ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਰਾਜ ਵਿਚ ਜਿੱਥੇ ਸਹਾਇਕ ਧੰਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗਾ। ਉੱਥੇ ਪਿੰਡ ਪੱਧਰ ਤੇ ਸਿਖਲਾਈ ਦੇਣ ਲਈ ਕੈਂਪ ਲਗਾਏ ਜਾਣਗੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਲਈ ਸਬਸਿਡੀ ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ। ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਡੇਅਰੀ ਧੰਦਾ ਬਹੁਤ ਹੀ ਲਾਹੇਵੰਦ ਹੈ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਸਾਰੇ ਪਿੰਡਾਂ ਵਿਚ  ਡੇਅਰੀ ਧੰਦੇ ਦੀ ਤਕਨੀਕੀ ਸਿਖਲਾਈ ਦੇਣ ਲਈ ਕੈਂਪ ਲਗਾਵੇਗਾ ॥ ਜਿਸ ਵਿਚ ਖਾਸ ਕਰਕੇ ਕਿਸਾਨ ਬੀਬੀਆਂ ਅਤੇ ਹੋਰ ਔਰਤਾਂ ਨੂੰ ਡੇਅਰੀ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਡੇਅਰੀ ਵਿਭਾਗ ਦੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪ੍ਰਮਾਤਮਾ ਸਰੂਪ, ਸ੍ਰੀ ਵਾਸਦੇਵ ਮਦਾਨ, ਸ੍ਰੀ ਜਸਮੇਰ ਰਾਣਾ, ਸ੍ਰੀ ਓਮਵੀਰ ਸਿੰਘ, ਸ੍ਰੀ ਮੁਕੇਸ ਰਾਣਾ, ਸ੍ਰੀ ਹਰਪਾਲ ਸਿੰਘ ਨੰਬਰਦਾਰ, ਲਖਵਿੰਦਰ ਹੈਪੀ, ਸ੍ਰੀ ਸੁਨੀਲ ਭੱਟੀ, ਡਾ: ਬਿਮਲ ਕੁਮਾਰ ਸਰਮਾਂ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD