Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਕੋਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ

Web Admin

Web Admin

5 Dariya News

ਰੂਪਨਗਰ , 16 May 2018

Last updated on: May 16, 2018, 00:00 IST

ਡਾ: ਹਰਿੰਦਰ ਕੌਰ, ਸਿਵਲ ਸਰਜਨ, ਰੂਪਨਗਰ ਦੀ ਪ੍ਰਧਾਨਗੀ ਹੇਠ ਅੱਜ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਕੋਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਿਵਲ ਸਰਜਨ, ਰੂਪਨਗਰ ਵੱਲੋ ਗੋਰਮਿੰਟ ਇੰਸਟੀਚਿਊਟ ਆਫ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸਜ, ਸਿਵਲ ਹਸਪਤਾਲ , ਰੂਪਨਗਰ ਦੀਆਂ ਵਿਦਿਆਰਥਣਾਂ ਵੱਲੋ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਰੈਲੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚੋ ਹੁੰਦੀ ਹੋਈ ਵਾਪਿਸ ਦਫਤਰ ਸਿਵਲ ਸਰਜਨ, ਰੂਪਨਗਰ ਵਿਖੇ ਆ ਕੇ ਸਮਾਪਤ ਹੋਈ।ਇਸ ਮੌਕੇ ਡੇਂਗੂ ਤੋਂ ਬਚਾਅ ਦੇ ਸੰਬੰਧੀ ਜਾਗਰੂਕਤਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।ਸਿਵਲ ਸਰਜਨ ਨੇ ਕਿਹਾ ਕਿઠਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਜੋ ਕਿ ਇੱਕ ਮਾਦਾ ਮੱਛਰ ਹੈ ਤੇ ਜਿਆਦਾਤਰ ਸ਼ਾਮ ਵੇਲੇ ਕੱਟਦਾ ਹੈ। ਡੇਂਗੂ ਬੁਖਾਰ ਏਡੀਜ ਅਜੈਪਟਾਈ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਦੱਸਦੇ ਹੋਏ ਉਹਨਾਂ ਕਿਹਾ ਕਿ ਡੇਂਗੂ ਵਾਇਰਲ ਬੁਖਾਰ ਹੈ ਇਸ ਦੇ ਮੁੱਖ ਲੱਛਣਾ ਵਿੱਚ ਤੇਜ ਬੁਖਾਰ, ਸਿਰ ਦਰਦ, ਜੀਅ ਕੱਚਾ ਹੋਣਾ, ਉਲਟੀ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਅੱਖਾਂ ਵਿੱਚ ਲਾਲੀ ਹੋਣਾ ਅਤੇ ਸ਼ਰੀਰ ਵਿੱਚ ਪਲੈਟਲੈਟਸ ਦੇ ਕਣਾਂ ਦੀ ਕਮੀ ਹੋਣਾ ਤੇ ਨੱਕ ਰਾਹੀਂ, ਮੂੰਹ ਰਾਸਤੇ, ਪਿਸ਼ਾਬ ਤੇ ਪਖਾਨੇ ਰਸਤੇ ਖੂਨ ਦਾ ਵਗਣਾ ਅਤੇ ਸ਼ਰੀਰ ਦੀ ਚਮੜੀ ਉਪਰ ਖੂਨ ਦੇ ਧੱਬੇ ਬਣ ਜਾਣਾ ਹੈ।

ઠઠઠઠઠઠઠਇਸ ਬੀਮਾਰੀ ਤੋਂ ਬਚਾਅ ਲਈ ਉਹਨਾਂ ਦੱਸਿਆ ਕਿ ਰਾਤ ਨੂੰ ਪੂਰੀ ਬਾਂਹ ਦੇ ਕੱਪੜੇ, ਮੱਛਰਦਾਨੀ ਦਾ ਉਪਯੋਗ, ਮੱਛਰ ਨਾਸਕ ਕਰੀਮਾਂ ਤੇ ਸਪਰੇਅ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤੇ ਆਪਣੇ ਆਸ-ਪਾਸ ਸਫਾਈ ਰੱਖਣੀ ਚਾਹੀਦੀ ਹੈ ਤੇ ਕਿਤੇ ਵੀ ਪਾਣੀ ਨਹੀਂ ਖੜ੍ਹਾ ਹੋਣਾ ਚਾਹੀਦਾ, ਕੂਲਰਾਂ ਦਾ ਪਾਣੀ ਬਦਲਦੇ ਰਹਿਣਾ ਚਾਹੀਦਾ ਹੈ ਫਰਿਜਾਂ ਦੀਆਂ ਟਰੇਆਂ ਛੱਤ ਉਪਰ ਪਏ ਟੁੱਟੇ ਹੋਏ ਬਰਤਨਾਂ, ਖਾਲੀ ਟਾਇਰਾਂ, ਗਮਲਿਆਂ ਵਿੱਚ ਪਾਣੀ ਨਹੀ ਖੜਾ ਹੋਣ ਦੇਣਾ ਚਾਹੀਦਾ।ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਰੂਪ ਵਿੱਚ ਮਨਾਉਣਾ ਚਾਹੀਦਾ ਹੈ।ਕਿਸੇ ਵੀ ਵਿਅਕਤੀ ਨੂੰ ਜੇਕਰ ਡੇਂਗੂ ਬੁਖਾਰ ਦੇ ਲੱਛਣ ਮਹਿਸੂਸ ਹੁੰਦੇઠ ਹਨ ਤਾਂ ਉਸਨੂੰ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿਖੇ ਜਾਣਾ ਚਾਹੀਦਾ ਹੈ, ਜਿੱਥੇ ਕਿ ਡੇਂਗੂ ਬੁਖਾਰ ਦੀ ਜਾਂਚ ਸਬੰਧੀ ਟੈਸਟ ਮੁਫਤ ਉਪਲਬਧ ਹਨ।ਇਸ ਤੋਂ ਇਲਾਵਾ ਜਿਲ੍ਹਾ ਐਪੀਡੀਮਾਲੋਜਿਸਟ ਡਾ: ਅਵਨੀਤ ਰੰਧਾਵਾ ਅਤੇ ਉਹਨਾਂ ਦੀ ਟੀਮ ਵੱਲੋਂ ਸਰਕਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਅਵਤਾਰ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨਿਧੀ ਸ਼੍ਰੀਵਾਸਤਵਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਪਰਮਿੰਦਰ ਸਿੰਘ ਭੱਟੀ, ਜਿਲ੍ਹਾ ਮਾਸ-ਮੀਡੀਆ ਤੇ ਸੂਚਨਾ ਅਫਸਰ ਸ੍ਰੀ ਇਕਬਾਲ ਸਿੰਘ,ਡੀ.ਪੀ.ਐਮ. ਸ਼੍ਰੀ ਮਤੀ ਰਿਤੀਕਾ ਅਰੋੜਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਰਾਜ ਰਾਣੀ, ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਸ੍ਰੀ ਸੁਖਜੀਤ ਕੰਬੋਜ, ਸੈਨਟਰੀ ਇੰਸਪੈਕਟਰਜ਼ ਰਣਜੀਤ ਸਿੰਘ, ਲਖਵੀਰ ਸਿੰਘ,  ਡਾਟਾ ਮੈਨੇਜਰ ਖੁਸਹਾਲ ਸਿੰਘ, ਅਤੇ ਸਕੂਲ ਦਾ ਸਟਾਫ ਮੌਜੂਦ ਸਨ।

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD