Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਰ.ਐਸ.ਐਸ. ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜ ਕੇ ਪ੍ਰਕਾਸ਼ਿਤ ਪੁਸਤਕਾਂ ਅਤੇ ਸਾਹਿੱਤ ਜ਼ਬਤ ਹੋਵੇ : ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ

ਭਾਰਤ ਇਕ ਬਹੁ ਕੌਮੀ ਅਨੇਕ ਸੰਸਕ੍ਰਿਤੀਆਂ ਵਾਲਾ ਦੇਸ਼ , ਦੇਸ਼ ਦੀ ਅਖੰਡਤਾ ਬਰਾਬਰ ਅਧਿਕਾਰਾਂ ਬਿਨਾ ਅਸੰਭਵ

Web Admin

Web Admin

5 Dariya News

ਅੰਮ੍ਰਿਤਸਰ , 16 May 2018

Last updated on: May 16, 2018, 00:00 IST

ਰਾਸ਼ਟਰੀ ਸਵੈਮ ਸੇਵਕ ਸੰਘ ( ਆਰ ਐਸ ਐਸ)  ਵੱਲੋਂ ਪੁਸਤਕਾਂ ਅਤੇ ਲਿਖਤ ਸਾਹਿੱਤ ਸਮਗਰੀ ਰਾਹੀਂ ਸਿਖ ਇਤਿਹਾਸ ਨੂੰ ਢਾਅ ਲਾਉਣ ਪ੍ਰਤੀ ਕੀਤੇ ਜਾ ਰਹੇ ਕੋਝੇ ਯਤਨਾਂ ਦੀ ਚੁਫੇਰਿਓਂ ਆਲੋਚਨਾ ਹੋ ਰਹੀ ਹੈ। ਆਰ ਐਸ ਐਸ ਆਪਣੇ ਵੱਲੋਂ ਪ੍ਰਕਾਸ਼ਿਤ ਪੁਸਤਕਾਂ 'ਚ ਸਿਖ ਗੁਰੂ ਸਾਹਿਬਾਨ ਦੇ ਇਤਿਹਾਸਕ ਤੱਥਾਂ ਨੂੰ ਆਪਣੀ ਸੁਵਿਧਾ ਅਨੁਸਾਰ ਅੰਤਕ ਕਰਨ ਨੂੰ ਲੈ ਕੇ ਇਕ ਵਾਰ ਫਿਰ ਇਨਸਾਫ਼ ਪਸੰਦ ਨਾਗਰਿਕਾਂ ਦੀ ਕਟਹਿਰੇ 'ਚ ਖੜਾ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਰ ਐਸ ਐਸ ਵੱਲੋਂ ਸਿਖ ਇਤਿਹਾਸ ਨਾਲ ਸੰਬੰਧਿਤ ਤੱਥਾਂ ਨੂੰ ਵਿਗਾੜ ਕੇ ਪ੍ਰਕਾਸ਼ਿਤ ਕੀਤੀਆਂ ਵਿਵਾਦਮਈ ਪੁਸਤਕਾਂ ਨੂੰ ਤੁਰੰਤ ਜ਼ਬਤ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੇ।ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ 'ਚ ਦਮਦਮੀ ਟਕਸਾਲ ਦੇ ਮੁਖੀ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਕ ਪਾਸੇ ਆਰ ਐਸ ਐਸ ਸਿਖ ਕੌਮ ਨਾਲ ਨੇੜਤਾ ਵਧਾਉਣ ਦੀ ਕੋਸ਼ਿਸ਼ ਅਤੇ ਅਪੀਲ ਕਰ ਰਹੀ ਹੈ ਅਤੇ ਦੂਜੇ ਪਾਸੇ ਇਹੀ ਆਰ ਐਸ ਐਸ ਗੁਰ ਇਤਿਹਾਸ ਨੂੰ ਤੋੜ ਮਰੋੜ ਕੇ ਪ੍ਰਕਾਸ਼ਿਤ ਕਰਨ ਦੀ ਗੁਸਤਾਖ਼ੀ ਕਰਦਿਆਂ ਸਿਖ ਹਿਰਦਿਆਂ ਨੂੰ ਠੇਸ ਪਹੁੰਚਾ ਰਹੀ ਹੈ। ਉਨ੍ਹਾਂ ਆਰ ਐਸ ਐਸ ਦੇ ਉਕਤ ਕੋਝੇ ਯਤਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿਖ ਪੰਥ ਕਿਸੇ ਨੂੰ ਵੀ ਸਿਖ ਪੰਥ ਅਤੇ ਗੁਰੂ ਸਾਹਿਬਾਨ ਦੇ ਇਤਿਹਾਸਕ ਪੱਖਾਂ ਤੱਥਾਂ ਨਾਲ ਛੇੜ ਛਾੜ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਸਿਖ ਪੰਥ ਨੂੰ ਇਹ ਬਿਲਕੁਲ ਵੀ ਮਨਜ਼ੂਰ ਅਤੇ ਬਰਦਾਸ਼ਤ ਯੋਗ ਨਹੀਂ ਹੈ ਕਿ ਉਸ ਦੇ ਸ਼ਾਨਾਮਤੀ ਇਤਿਹਾਸ ਨੂੰ ਢਾਅ ਲਾਉਣ ਦੀ ਕੋਈ ਕੋਸ਼ਿਸ਼ ਕਰੇ। 

ਉਨ੍ਹਾਂ ਆਰ ਐਸ ਐਸ ਨੂੰ ਯਾਦ ਦਵਾਇਆ ਕਿ ਭਾਰਤ ਇਕ ਬਹੁ ਕੌਮੀ ਅਨੇਕ ਸੰਸਕ੍ਰਿਤੀਆਂ ਵਾਲਾ ਦੇਸ਼ ਹੈ। ਜਿੱਥੇ ਹਰੇਕ ਕੌਮ ਅਤੇ ਫ਼ਿਰਕਿਆਂ ਨੂੰ ਬਰਾਬਰ ਦੇ ਅਧਿਕਾਰ ਅਤੇ ਕਰਤੱਵ ਹਨ, ਇਸ 'ਤੇ ਪਹਿਰਾ ਦਿਤੇ ਬਿਨਾ ਦੇਸ਼ ਦੀ ਅਖੰਡਤਾ ਕਾਇਮ ਨਹੀਂ ਰਖੀ ਜਾ ਸਕਦੀ। । ਉਨ੍ਹਾਂ ਕਿਹਾ ਕਿ ਸਿਖ ਇਕ ਵੱਖਰੀ ਕੌਮ ਹਨ ਅਤੇ ਇਸ ਦਾ ਗੌਰਵਸ਼ਾਲੀ ਵਿਲੱਖਣ ਇਤਿਹਾਸ ਹੈ। ਆਰ ਐਸ ਐਸ ਆਪਣੇ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਾਕੇ ਮਨੋਨੀਤ ਅਤੇ ਗਲਤ ਤਥ ਪੇਸ਼ ਕਰਨ ਅਤੇ ਦਸਮੇਸ਼ ਪਿਤਾ ਵੱਲੋਂ ਵਿਸਾਖੀ ਮੌਕੇ ਪੰਜ ਪਿਆਰਿਆਂ ਤੋਂ ਸੀਸ ਭੇਟਾ ਕਰਾਉਣ ਦੇ ਵਰਤਾਰਿਆਂ ਜਾਂ ਅਨੰਦਪੁਰ ਸਾਹਿਬ ਦੀ ਲੜਾਈ ਦੌਰਾਨ ਇਕੱਲੇ ਔਰੰਗਜ਼ੇਬ ਵੱਲੋਂ ਕਸਮਾਂ ਖਾਣ ਦੀਆਂ ਗਲਤ ਤੇ ਗੁਮਰਾਹਕੁਨ ਤੱਥਾਂ ਦੀ ਪੇਸ਼ਕਾਰੀ ਨਾਲ ਇਤਿਹਾਸ ਦੇ ਉਨ੍ਹਾਂ ਸ਼ਰਮਨਾਕ ਵਰਤਾਰਿਆਂ ਦੀ ਹਕੀਕਤ ਤੋਂ ਪਿਛਾ ਨਹੀ ਛਡਾ ਸਕਦਾ ਜਿਨ੍ਹਾਂ ਨਾਲ ਆਰ ਐਸ ਐਸ ਦੀ ਨੁਮਾਇੰਦਗੀ ਵਾਲਾ ਫ਼ਿਰਕਾ ਵਾਬਸਤਾ ਹੈ। ਉਨ੍ਹਾਂ ਆਰ ਐਸ ਐਸ ਵੱਲੋਂ ਮੌਜੂਦਾ ਇਤਿਹਾਸ ਨੂੰ ਹਿੰਦੂ ਵਿਰੋਧੀ ਠਹਿਰਾਉਂਦਿਆਂ ਨਵੇ ਸਿਰੇ ਤੋਂ ਇਤਿਹਾਸ ਲਿਖਣ ਦੀਆਂ ਕੀਤੀਆਂ ਜਾ ਰਹੀਆਂ ਗਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੂੰ ਇਤਿਹਾਸ ਦੀ ਇਹ ਗਵਾਹੀ ਹਮੇਸ਼ਾਂ ਯਾਦ ਰਖਣ ਦੀ ਨਸੀਹਤ ਦਿੱਤੀ ਕਿ ''ਨਾ ਕਹੁ ਅਬ ਕੀ ਨਾ ਕਹੁ ਤਬ ਕੀ ਅਗਰ ਨਾ ਹੋਤੇ ਗੁਰੂ ਗੋਬਿੰਦ ਸਿੰਘ ਤੋ ਸੁਨਤ ਹੋਤੀ ਸਭ ਕੀ।'' ਉਨ੍ਹਾਂ ਕਿਹਾ ਕਿ ਸਿਖ ਇਤਿਹਾਸ ਨਾਲ ਛੇੜ ਛੇੜ ਕਰਨ ਤੋਂ ਪਹਿਲਾਂ ਇਹ ਯਾਦ ਰਵੇ ਕਿ ਸਿਖਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵਧ ਕੁਰਬਾਨੀਆਂ ਦਿੱਤੀਆਂ ਹਨ। ਦਮਦਮੀ ਟਕਸਾਲ ਦੇ ਮੁਖੀ ਨੇ ਸਿਖ ਪੰਥ ਨੂੰ ਸੁਚੇਤ ਕਰਦਿਆਂ ਕਿਹਾ ਕਿ ਆਰ ਐਸ ਐਸ ਆਪਣੇ ਏਜੰਡੇ ਦੀ ਸਫਲਤਾ ਲਈ ਅਜਿਹੀ ਸਿਖਿਆ ਪ੍ਰਣਾਲੀ ਲਿਆਉਣਾ ਚਾਹੁੰਦੀ ਹੈ ਜੋ ਨਵੀ ਪੀੜੀ ਨੂੰ ਹਿੰਦੂ ਰਾਸ਼ਟਰਵਾਦ ਦੇ ਪ੍ਰਤੀ ਪ੍ਰਤੀਬੱਧ ਕੀਤਾ ਜਾ ਸਕੇ।  

ਅਖੌਤੀ ਸਾਧ ਨਰਾਇਣ ਦਾਸ ਦੀ ਕੀਤੀ ਸਖ਼ਤ ਨਿਖੇਧੀ 

ਅਖੀਰ 'ਚ ਉਨ੍ਹਾਂ ਅਖੌਤੀ ਸਾਧ ਨਰਾਇਣ ਦਾਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਅਪਮਾਨਜਨਕ ਟਿੱਪਣੀਆਂ ਲਈ ਉਸ 'ਤੇ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਠਲ ਪਾਏ ਬਿਨਾ ਸਮਾਜ ਦਾ ਵਾਪਾਰਨ ਖ਼ੁਸ਼ਗਵਾਰ ਨਹੀਂ ਰਖਿਆ ਜਾ ਸਕਦਾ। ਪ੍ਰਾਪਤ ਜਾਣਕਾਰੀ ਅਨੁਸਾਰ  ਸਾਈਬਰ ਕ੍ਰਾਈਮ ਬਰਾਂਚ ਵੱਲੋਂ ਦੋਸ਼ੀਆਂ ਦੀ ਭਾਲ ਲਈ ਉਕਤ ਕੇਸ ਦੀ ਤਹਿ ਤਕ ਜਾਇਆ ਜਾ ਰਿਹਾ ਹੈ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD