Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਸਰਵ ਸਮੰਤੀ ਨਾਲ ਹੋਈ ਚੋਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 May 2018

Last updated on: May 17, 2018, 00:00 IST

ਅੱਜ ਮਿਤੀ 17 ਮਈ 2018 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਸਟੇਟ ਬਾਡੀ ਦੇ ਆਹੁਦੇਦਾਰ ਵੀ ਸਾਹਿਬਾਨ ਵੀ ਹਾਜਰ ਸਨ।ਉਨ੍ਹਾਂ ਵੱਲੋ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਐਸੋਸੀਏਸ਼ਨ ਸਰਵ ਸਮੰਤੀ ਨਾਲ ਚੋਣ ਕਰਵਾਈ ਗਈ। ਜਿਸ ਵਿੱਚ ਚੇਅਰਮੈਨ  ਅਸੋਕ ਕੁਮਾਰ ਡੀ.ਸੀ. ਦਫ਼ਤਰ, ਸਰਪ੍ਰਸਤ ਮਨਜੀਤ ਸਿੰਘ ਵਾਟਰ ਸਪਲਾਈ ਵਿਭਾਗ, ਮੁੱਖ ਸਲਾਹਾਕਾਰ ਸੁਖਚੈਨ ਸਿੰਘ ਸੈਣੀ ਪੰਜਾਬ ਸਕੂਲ ਸਿੱਖਿਆ ਬੋਰਡ, ਪ੍ਰਧਾਨ ਅਮਿਤ ਕਟੋਚ ਖੇਤੀਬਾੜੀ ਵਿਭਾਗ,ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਪੰਜਾਬ ਸਕੂਲ ਸਿੱਖਿਆ ਬੋਰਡ, ਸੀਨੀਅਰ ਮੀਤ ਪ੍ਰਧਾਨ ਹੁਕਮ ਸਿੰਘ ਬਾਜਵਾ ਵਾਟਰ ਸਪਲਾਈ ਵਿਭਾਗ, ਮੀਤ ਪ੍ਰਧਾਨ ਕਰਮਜੀਤ ਕੌਰ ਡੀ.ਸੀ ਦਫ਼ਤਰ, ਮੀਤ ਪ੍ਰਧਾਨ ਜਸਵੀਰ ਸਿੰਘ ਪੰਚਾਇਤ ਵਿਭਾਗ,  ਜਨਰਲ ਸਕੱਤਰ ਗੁਰਪ੍ਰੀਤ ਸਿੰਘ ਡੀ.ਸੀ ਦਫ਼ਤਰ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਖਜਾਨਾ ਦਫ਼ਤਰ ,ਸਹਾਇਕ ਵਿੱਤ ਸਕੱਤਰ ਚਰਨਜੀਤ ਸਿੰਘ ਡੀ.ਸੀ ਦਫ਼ਤਰ, ਪ੍ਰੈਸ ਸਕੱਤਰ ਮਨੀਸ਼ ਬਾਂਸਲ ਡੀ.ਸੀ ਦਫ਼ਤਰ, ਸਹਾਇਕ ਪ੍ਰੈਸ ਸਕੱਤਰ ਰਾਜੀਵ ਵਾਲੀਆ ਡੀ.ਸੀ ਦਫ਼ਤਰ, ਸੰਜੀਵ ਬਾਲੀ  ਸੋਸਲ ਮੀਡੀਆ ਐਡਵਾਇਜ਼ਰ ਭਲਾਈ ਵਿਭਾਗ,  ਆਗੂ ਚੁਣੇ ਗਏ। ਚੁਣੀ ਗਈ ਟੀਮ ਨੇ ਭਰੋਸਾ ਦਿੱਤਾ ਕਿ ਸਮੂਹ ਟੀਮ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਸਮੂਹ ਵਿਭਾਗਾਂ ਦੇ ਮੁਲਾਜਮਾਂ ਨੂੰ ਨਾਲ ਲੈ ਕੇ ਸਰਕਾਰ ਦੇ ਖਿਲਾਫ ਮੰਗਾਂ ਮਨਾਉਣ ਲਈ ਯਤਨ ਕੀਤੇ ਜਾਣਗੇ।ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ ਕੀਤੇ ਜਿਨ੍ਹਾਂ ਵਿੱਚ ਮੋਜੂਦਾ ਸਮੇ ਸਰਕਾਰ ਵੱਲੌ ਮੁਲਾਜਮ ਵਰਗ ਦੀਆ ਜਾਇਜ ਮੰਗਾਂ ਮੰਨਣ ਤੋ ਟਾਲ ਮਟੋਲ ਕੀਤਾ ਜਾ ਰਿਹਾ ਹੈ। ਡੀ.ਏ. ਦੀ ਕਿਸਤ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ, 4-9-14 ਵਿੱਚ ਉਚੇਰੇ ਸਕੇਲ ਅਤੇ ਨਵੇਂ ਭਰਤੀ ਹੋਏ ਮੁਲਾਜਮਾਂ ਨੂੰ ਦਾ ਪਰਖ ਕਾਲ ਨੂੰ ਇੱਕ ਸਾਲ ਕਰਨਾ, ਜੁਆਇਨ ਤੋਂ ਹੀ ਸਮੇਤ ਭੱਤੇ ਤਨਖਾਹ ਦੇਣਾ ਆਦਿ ਤੇ ਵਿਚਾਰ ਵਟਾਦਰਾ ਕੀਤਾ। ਇਨ੍ਹਾਂ ਮੰਗਾਂ ਨੁੰ ਮਨਾਉਣ ਲਈ ਸਰਕਾਰ ਨੂੰ ਕਈ ਵਾਰ ਲਿਖਤੀ ਜਾਣੂ ਕਰਵਾਇਆ ਗਿਆ ਪਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਇਸ ਰੋਸ ਵੱਜੋਂ ਮਿਤੀ 23  ਅਤੇ 24 ਮਈ ਨੂੰ ਕਲਮ ਛੋੜ ਹੜਤਾਲ ਅਤੇ ਮਿਤੀ 25 ਨੂੰ ਸ਼ਾਹਕੋਟ ਦੇ ਵਿਧਾਨ ਸਭਾ ਹਲਕੇ ਵਿੱਚ ਮੁਲਾਜਮ ਮੰਗਾਂ ਲਈ ਸਰਕਾਰ ਖਿਲਾਫ ਭਰਵੀ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਸਮੂਹ ਪੰਜਾਬ ਦੇ ਮੁਲਾਜਮ ਵਰਗ ਨੂੰ ਅਪੀਲ ਕੀਤੀ ਗਈ।ਮੀਟਿੰਗ ਵਿੱਚ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ, ਤਰਸੇਮ ਸਿੰਘ ਭੱਠਲ, ਬਲਵੰਤ ਸਿੰਘ ਭੁੱਲਰ, ਇਕਬਾਲ ਸਿੰਘ, ਪਰਮਜੀਤ ਸਿੰਘ ਬੈਨੀਪਾਲ, ਸਤਨਾਮ ਸਿੰਘ, ਸੁਨੀਤਾ ਰਾਣੀ, ਅਨੀਤਾ ਨਿਝਵਾਨ, ਰਮਨ ਸਿੰਘ, ਕੁਲਦੀਪ ਸਿੰਘ, ਅਮਨ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ  ਕੌਰ , ਹਰਪੀ੍ਰਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ  ਮੌਜੂਦ ਸਨ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD