Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਆਈ ਕੇ ਪੀ ਟੀ ਯੂ ਨੇ ਇੰਡੋ ਗਲੋਬਲ ਕਾਲਜਿਜ ਨੂੰ ਬੈੱਸਟ ਪਲੇਸਮੈਂਟ ਕੋਆਰਡੀਨੇਟਰ ਦੇ ਐਵਾਰਡ ਨਾਲ ਨਿਵਾਜਿਆ

ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵਿਚ ਬਿਹਤਰੀਨ ਪਲੇਸਮੈਂਟ ਕਰਾਉਣ ਦੇ ਮੌਕਿਆਂ ਲਈ ਦਿਤਾ ਗਿਆ ਐਵਾਰਡ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 May 2018

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ ਨੂੰ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਬੈੱਸਟ ਪਲੇਸਮੈਂਟ ਕੋਆਰਡੀਨੇਟਰ ਦੇ ਐਵਾਰਡ ਨਾਲ ਨਿਵਾਜਿਆ ਗਿਆ ਹੈ। ਇਹ ਐਵਾਰਡ ਕਾਲਜ ਦੇ ਪਲੇਸਮੈਂਟ ਅਫ਼ਸਰ ਮਿਸ ਅਭਿਲਾਸ਼ਾ ਨੇ  ਮੁੱਖ ਮਹਿਮਾਨ ਅਮੁਲਿਆ ਸ਼ੁਕਲਾ, ਸੈਕਟਰੀ ਟੀ ਆਈ ਟੀ ਚੰਡੀਗੜ੍ਹ ਤੋਂ ਪੀ ਟੀ ਯੂ ਦੇ ਪਲੇਸਮੈਂਟ ਹੈੱਡ ਨਵ ਦੀਪਕ ਸੰਧੂ ਦੀ ਹਾਜ਼ਰੀ ਵਿਚ ਹਾਸਿਲ  ਕੀਤਾ। ਜਦ ਕਿ  ਇਸ ਮੌਕੇ ਪਿੰ੍ਰਸੀਪਲ ਡਾ. ਐੱਸ. ਪੀ. ਅਹੂਜਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇੰਡੋ ਗਲੋਬਲ ਗਰੁੱਪ ਆਫ਼ ਕਾਲਜ ਨੂੰ ਇਹ ਐਵਾਰਡ ਉਨ੍ਹਾਂ ਵੱਲੋਂ ਪੀ. ਟੀ. ਯੂ. ਕੈਂਪਸ ਨਾਲ ਬਿਹਤਰੀਨ ਕੋਰਡੀਨੇਸ਼ਨ ਕਰਦੇ ਹੋਏ ਕੌਮਾਂਤਰੀ ਪੱਧਰ ਦੀ ਕੰਪਨੀਆਂ ਨੂੰ ਪਲੇਸਮੈਂਟ ਲਈ ਪਲੇਟਫ਼ਾਰਮ ਤਿਆਰ ਕਰਨ ਲਈ ਦਿਤਾ ਗਿਆ ਹੈ । ਇਸ ਮੌਕੇ ਇੰਡੋ ਗਲੋਬਲ ਦੇ ਪਿੰਰਸੀਪਲ ਡਾ. ਐੱਸ. ਪੀ. ਅਹੂਜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿੱਦਿਅਕ ਅਦਾਰੇ ਉਦਯੋਗਿਕ ਇਕਾਈਆਂ ਅਤੇ ਵਿਦਿਆਰਥੀਆਂ ਵਿਚ ਪੁਲ ਦਾ ਕੰਮ ਕਰਦੇ ਹੋਏ ਬਿਹਤਰੀਨ ਕਾਰਗੁਜ਼ਾਰੀ ਕਰਦੇ ਹਨ। ਜਿਸ ਨਾਲ ਉਦਯੋਗਿਕ ਇਕਾਈਆਂ ਨੂੰ ਬਿਹਤਰੀਨ ਪੇਸ਼ੇਵਾਰ ਮਿਲਦੇ ਹਨ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਇੰਡੋ ਗਲੋਬਲ ਗਰੁੱਪ ਵੱਲੋਂ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਵਿਦਿਆਰਥੀਆਂ ਦੇ ਪਲੇਸਮੈਂਟ ਵੱਲ ਵੀ ਖ਼ਾਸ ਧਿਆਨ ਦਿਤਾ ਗਿਆ। ਜਿਸ ਸਦਕਾ ਅੱਜ ਇੰਡੋ ਗਲੋਬਲ ਨੂੰ ਪੀ ਟੀ ਯੂ ਬਿਹਤਰੀਨ ਪਲੇਸਮੈਂਟ ਕੋਰਡੀਨੇਸ਼ਨ ਲਈ ਨਿਵਾਜਿਆਂ ਗਿਆ ਹੈ। ਇੰਡੋ ਗਲੋਬਲ ਦੇ ਸੀ ਈ ਉ ਮਾਨਵ ਸਿੰਗਲਾ ਅਨੁਸਾਰ ਇੰਡੋ ਗਲੋਬਲ ਕਾਲਜਿਜ ਵੱਲੋਂ ਲਗਾਤਾਰ ਸਰਕਾਰੀ, ਕਾਰਪੋਰੇਟ ਅਤੇ ਪ੍ਰਾਈਵੇਟ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਨਾਲ ਰਾਬਤਾ ਰੱਖ ਕੇ ਬਿਹਤਰੀਨ ਪਲੇਸਮੈਂਟ ਲਈ ਹਰ ਤਰਾਂ ਦਾ ਉਪਰਾਲਾ ਕੀਤਾ ਜਾਂਦਾ ਹੈ। ਜਦ ਕਿ ਇਸ ਐਵਾਰਡ ਨਾਲ ਉਨ੍ਹਾਂ ਦੇ ਹੌਸਲੇ ਨੂੰ ਇਕ ਨਵੀਂ ਉਡਾਣ ਮਿਲੀ ਹੈ ਅਤੇ ਭਵਿਖ ਵਿਚ ਹੋਰ ਬਿਹਤਰੀਨ ਨਤੀਜੇ ਲਿਆਂਦੇ ਜਾਣਗੇ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD