Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਗਿਆਨ ਜੋਤੀ ਗਰੁੱਪ ਵਿਚ ਕੈਂਪਸ 'ਚ ਅਫ਼ਰੀਕੀ ਵਿਦਿਆਰਥੀਆਂ ਲਈ ਮੀਟ-2018 ਦਾ ਆਯੋਜਨ

ਗਿਆਨ ਜੋਤੀ ਗਰੁੱਪ ਵਿਖੇ ਤਨਜਾਨੀਆ ਦੇ ਰਾਜਦੂਤ ਵੀ ਪੰਜਾਬੀ ਵਿਰਸੇ ਦੇ ਰੰਗ ਵਿਚ ਰੰਗੇ, ਪਾਇਆ ਭੰਗੜਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 May 2018

ਗਿਆਨ ਜੋਤੀ ਇੰਸੀਟੀਚਿਊਟ ਆਫ਼ ਮੈਨਜ਼ਮੈਂਟ ਅਤੇ ਟੈਕਨੌਲੋਜੀ, ਫ਼ੇਜ਼¸2 ਮੋਹਾਲੀ  ਦੇ ਕੈਂਪਸ ਵਿਚ  ਅਫ਼ਰੀਕੀ ਵਿਦਿਆਰਥੀਆਂ ਲਈ ਗਰੁੱਪ ਦੇ ਚੇਅਰਮੈਨ ਜੇ. ਐੱਸ ਬੇਦੀ ਦੀ ਪ੍ਰਧਾਨਗੀ ਹੇਠ ਮੀਟ-2018 ਦਾ ਆਯੋਜਨ ਕੀਤਾ ਗਿਆ। ਇਸ ਮੀਟ ਦੌਰਾਨ ਕਰਵਾਏ ਗਏ ਸਮਾਗਮ ਵਿਚ ਬਰਾਕਾ ਐੱਚ ਲੁਵਾਂਡਾ, ਹਾਈ ਕਮਿਸ਼ਨਰ ਯੂਨਾਇਟਿਡ ਰਿਪਬਲਿਕ ਆਫ਼ ਤਨਜਾਨੀਆ, ਯਾਦਵ ਏ ਮਹਿਤਾ ਐਜੂਕੇਸ਼ਨ ਲਾਈਸ਼ਨ ਅਫ਼ਸਰ ਯੂਨਾਇਟਿਡ ਰਿਪਬਲਿਕ ਆਫ਼ ਤਨਜਾਨੀਆ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੇ ਨਾਲ ਹੀ ਇਸ ਮੀਟ ਵਿਚ 70 ਤੋਂ ਵੱਧ ਅਫ਼ਰੀਕੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਸਭਿਆਚਾਰ ਢੰਗ ਨਾਲ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਚੇਅਰਮੈਨ ਬੇਦੀ ਵੱਲੋਂ ਮੁੱਖ ਮਹਿਮਾਨ ਨੂੰ ਪਗੜੀ ਬੰਨੀ।ਹਾਈ ਕਮਿਸ਼ਨਰ ਬਰਾਕਾ ਐੱਚ ਲੁਵਾਂਡਾ ਨੇ ਵਿਦਿਆਰਥੀਆਂ ਨੂੰ ਅਫ਼ਰੀਕਣ ਸਟੂਡੈਂਟਸ ਐਸੋਸੀਏਸ਼ਨ ਦਾ ਹਿੱਸਾ ਬਣਨ ਲਈ ਪ੍ਰੇਰਨਾ ਦਿੰਦੇ ਹੋਏ ਦੱਸਿਆਂ ਕਿ ਇਸ ਐਸੋਸੀਏਸ਼ਨ ਦੀ ਬੈਠਕ ਹਰ ਸਾਲ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਫ਼ਰੀਕਣ ਦੇਸ਼ਾਂ ਵਿਚ ਭਾਰਤੀ ਸਿੱਖਿਆਂ ਦੀ ਬਹੁਤ ਮਹੱਤਤਾ ਹੈ। ਉੱਥੇ ਭਾਰਤ ਤੋਂ ਸਿੱਖਿਆਂ ਹਾਸਿਲ ਕਰਕੇ ਗਏ ਵਿਦਿਆਰਥੀਆਂ ਲਈ ਬਿਹਤਰੀਨ ਨੌਕਰੀ ਦੇ ਮੌਕੇ ਮੌਜੂਦ ਹਨ। ਇਸ ਦੌਰਾਨ ਮੁੱਖ ਮਹਿਮਾਨ ਬਰਾਕਾ ਐੱਚ ਲੁਵਾਂਡਾ ਨੇ ਭਾਰਤੀ ਅਤੇ ਅਫ਼ਰੀਕੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੱਧਰ ਤੇ ਵੱਧ ਰਹੇ ਮੁਕਾਬਲੇ ਦੇ ਚੱਲਦਿਆਂ ਭਵਿੱਖ ਵਿਚ ਦਰਪੇਸ਼ ਆਉਣ ਵਾਲੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਸਵੈ-ਸਮਰੱਥ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਟੀਚੇ ਨੂੰ ਪਾਉਣ ਲਈ  ਸਮਰਪਣ ਦੀ ਭਾਵਨਾ  ਹੋਣਾ ਜ਼ਰੂਰੀ ਹੈ। ਜਦ ਕਿ ਲਗਾਤਾਰ ਮਿਹਨਤ ਕਰਕੇ ਹੀ  ਟੀਚੇ ਤੱਕ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਲਈ ਵਾਰ-ਵਾਰ ਮਿਹਨਤ ਕਰਨੀ ਜ਼ਰੂਰੀ ਹੈ ਕਿਉਂਕਿ ਜ਼ਰੂਰੀ ਨਹੀਂ ਕਿ ਤੁਹਾਨੂੰ ਸਫਲਤਾ ਪਹਿਲੀ ਵਾਰ ਵਿਚ ਹੀ ਮਿਲ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਗਿਆਨ ਜੋਤੀ ਵੱਲੋਂ ਪੰਜਾਬੀ ਸਭਿਆਚਾਰ ਤਰੀਕੇ ਨਾਲ ਕੀਤੇ ਸਵਾਗਤ ਦੀ ਸਲਾਹਣਾ ਕਰਦੇ ਹੋਏ ਕਿਹਾ ਕਿ ਪੰਜਾਬੀ ਸੰਗੀਤ ਦੁਨੀਆਂ ਦੇ ਹਰ ਕੋਨੇ ਵਿਚ ਪਸੰਦ ਕੀਤਾ ਜਾਂਦਾ ਹੈ । ਇਸ ਲਈ  ਇਸ ਵਿਰਸੇ ਨੂੰ ਸਾਂਭ ਦੇ ਰੱਖਣਾ ਪੰਜਾਬੀਆਂ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ. ਐੱਸ. ਬੇਦੀ ਨੇ ਕਿਹਾ ਕਿ ਇਹ ਮੀਟ ਹੈ ਜਿਸ ਵਿਚ ਗਿਆਨ ਜੋਤੀ ਨੇ ਵੱਖ-ਵੱਖ ਕਾਲਜਾਂ ਵਿਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨੌਜਵਾਨ ਹੀ ਹਨ ਜੋ ਸ਼ਾਂਤ ਅਤੇ ਸੁਚੱਜੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੀ ਹਨ ਜੋ ਜਾਤੀ, ਧਰਮ ਜਾਂ ਹੋਰ ਮਤਭੇਦਾਂ ਨੂੰ ਨਹੀਂ ਮੰਨਦੇ ਅਤੇ ਆਪਣੇ ਅਤੇ ਦੂਜਿਆਂ ਦੇ ਅਧਿਕਾਰਾਂ ਲਈ ਲੜਨਾ ਜਾਣਦੇ ਹਨ। ਸਮਾਗਮ ਦੇ ਅੰਤ ਵਿਚ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੇ ਗਿਆਨ ਜੋਤੀ ਗਰੁੱਪ ਦੇ ਵਿਦਿਆਰਥੀਆਂ ਨਾਲ ਭੰਗੜਾ ਕੀਤਾ ਅਤੇ ਮੁੱਖ ਮਹਿਮਾਨ ਵੀ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗੇ ਨਜ਼ਰ ਆਏ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD