Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

Web Admin

Web Admin

5 Dariya News

ਚੰਡੀਗੜ੍ਹ , 18 May 2018

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਰਾਏ ਅਮਾਨਤ ਖਾਂ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਅੰਗਰੇਜ ਸਿੰਘ (ਨੰ: 826/ਤਰਨਤਾਰਨ) ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਪਿੰਡ ਭੂਸੇ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਚਾਚੇ ਦੇ ਹੋਏ ਝਗੜੇ ਦਾ ਰਾਜੀਨਾਮਾ ਕਰਾਉਣ ਬਦਲੇ  5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3000 ਰੁਪਏ ਵਿਚ ਤੈਅ ਹੋਇਆ ਹੈ। ਇਸ ਉਪਰੰਤ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਹ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 1500 ਰੁਪਏ ਰਿਸ਼ਵਤ ਵਜੋਂ ਦੇ ਚੁੱਕਾ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD