Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਫ਼ਟ ਦੇ ਫੈਸ਼ਨ ਡਿਜ਼ਾਈਨ ਦੇ ਵਿਦਿਆਰਥੀਆਂ ਵਲੋਂ 'ਅਨੁਕਾਮਾ-2018' ਮੌਕੇ ਕੀਤਾ ਜਾਵੇਗਾ ਨਵੇਂ ਫੈਸ਼ਨ ਦਾ ਪ੍ਰਦਰਸ਼ਨ

Web Admin

Web Admin

5 Dariya News

ਚੰਡੀਗੜ੍ਹ , 19 May 2018

Last updated on: May 19, 2018, 00:00 IST

ਪੰਜਾਬ ਸਰਕਾਰ ਵਲੋਂ ਸਥਾਪਿਤ ਨਾਰਦਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ਼.ਟੀ.), ਮੁਹਾਲੀ ਵਲੋਂ 'ਅਨੁਕਾਮਾ-2018' ਪ੍ਰੋਗਰਾਮ ਕੱਲ੍ਹ ਸ਼ਾਮ 20 ਮਈ ਨੂੰ 6:30 ਵਜੇ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਫੈਸ਼ਨ ਡਿਜ਼ਾਈਨ ਦਾ ਇੱਕ ਵਿਸ਼ੇਸ਼ ਸ਼ੋਅ ਵੀ ਹੋਵੇਗਾ। ਅੱਜ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਐਨ.ਆਈ.ਆਈ.ਐਫ਼.ਟੀ. ਦੇ ਡਾਇਰੈਕਟਰ ਸ੍ਰੀ ਕੇ.ਐਸ. ਬਰਾੜ, ਰਜਿਸਟਰਾਰ ਸ੍ਰੀ ਇੰਦਰਜੀਤ ਸਿੰਘ ਅਤੇ ਕੋਆਰਡੀਨੇਟਰ ਅਨੁਕਾਮਾ ਅਤੇ ਫੈਸ਼ਨ ਡਿਜ਼ਾਈਨ ਵਿਭਾਗ ਦੇ ਮੁਖੀ ਡਾ. ਸਿਮਰਿਤਾ ਸਿੰਘ ਨੇ ਇਸ ਵਿਸ਼ੇਸ਼ ਸ਼ੋਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਨੌਜਵਾਨ ਫੈਸ਼ਨ ਡਿਜ਼ਾਈਨਰ ਅਤੇ ਫੈਸ਼ਨ ਵੀਕ ਮਾਡਲ (ਲੜਕੇ ਤੇ ਲੜਕੀਆਂ, ਦੋਵੇਂ) ਵੀ ਹਾਜ਼ਰ ਸਨ। ਇਸ ਫੈਸ਼ਨ ਸ਼ੋਅ ਮੌਕੇ ਨਿਫ਼ਟ ਦੇ ਫੈਸ਼ਨ ਡਿਰਾਈਨ ਬੈਚ ਦੇ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਦੁਆਰਾ ਡਿਜ਼ਾਈਨ ਕੀਤੇ ਪਹਿਰਾਵਿਆਂ ਨੂੰ ਮਾਡਲਾਂ ਵਲੋਂ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਕੁੱਲ 52 ਸ਼ਾਨਦਾਰ ਪਹਿਰਾਵਿਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਨ੍ਹਾਂ ਪਹਿਰਾਵਿਆਂ ਵਿੱਚੋਂ ਇਨ੍ਹਾਂ ਨੂੰ ਡਿਜ਼ਾਈਨ ਕਰਨ ਵਾਲੇ ਵਿਦਿਆਰਥੀਆਂ ਦੀ ਮਿਹਨਤ ਅਤੇ ਪੇਸ਼ੇਵਰ ਪਹੁੰਚ ਦੀ ਝਲਕ ਨਜ਼ਰ ਆਵੇਗੀ। ਇਸ ਮੌਕੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕਰਨਗੇ ਅਤੇ ਇਨਾਮਾਂ ਦੀ ਵੰਡ ਕਰਨਗੇ। 

ਇਸ ਮੌਕੇ ਵਿਸੇਸ਼ ਮਹਿਮਾਨ ਵਜੋਂ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਨਿਫਟ ਦੇ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਵਰਮਾ ਵੀ ਸ਼ਾਮਲ ਹੋਣਗੇ। ਸ੍ਰੀ ਡੀ ਪੀ ਐਸ ਖ਼ਰਬੰਦਾ ਜੋ ਕਿ ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਅਤੇ ਨਿਫ਼ਟ ਦੇ ਡਾਇਰੈਕਟਰ ਜਨਰਲ ਵੀ ਹਨ, ਨੇ ਕਿਹਾ ਕਿ ਨਿਫ਼ਟ ਨੇ ਸਾਲ 1995 ਵਿੱਚ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਇੱਕ ਮੋਹਰੀ ਫੈਸ਼ਨ ਡਿਜ਼ਾਈਨ ਸੰਸਥਾਨ ਵਜੋਂ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਿਫ਼ਟ ਸੰਸਥਾਨ ਹੁਣ ਪ੍ਰਤਿਭਾਵਾਨ ਫੈਸ਼ਨ ਡਿਜ਼ਾਈਨਰਾਂ ਦਾ ਗੜ੍ਹ ਬਣ ਚੁੱਕਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਫ਼ਟ ਵਿੱਚ ਬੀ ਐਸ ਸੀ ਤੇ ਐਮ ਐਸ ਸੀ ਡਿਗਰੀਆਂ ਦੀ ਪੜ੍ਹਾਈ ਕਰਵਾਈ ਜਾਂਦੀ ਹੈ।ਇਸ ਫੈਸ਼ਨ ਸ਼ੋਅ ਮੌਕੇ 30 ਤੋਂ ਵੱਧ ਪੁਰਸ਼ ਤੇ ਮਹਿਲਾ ਮਾਡਲਾਂ ਵਲੋਂ ਵਿਦਿਆਰਥੀਆਂ ਦੁਆਰਾ ਤਿਆਰ ਪਹਿਰਾਵਿਆਂ ਨੂੰ ਦਰਸ਼ਕਾਂ ਸ਼ਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਮਹਿਲਾ ਮਾਡਲਾਂ ਵਿੱਚ ਵਿਦਿਆ, ਮੇਘਾ, ਵਿੰਨੀ, ਕੰਨਨ, ਐਸ਼ ਲੇ, ਹਿਮਾਨੀ, ਨੇਹਾ ਸਾਹਨੀ, ਈਸ਼ਾ, ਪਲਕ, ਰਚਿਤਾ, ਅਦਿਤੀ, ਆਂਚਲ, ਸਾਕਸ਼ੀ, ਪੱਲਵੀ, ਪ੍ਰੀਤੀ ਚੌਧਰੀ, ਦਿਵਿਆ, ਕੰਚਨ ਅਤੇ ਹੇਮਾ ਛੇਤਰੀ ਸ਼ਾਮਲ ਹੋਣਗੇ। ਇਸ ਮੌਕੇ ਪੁਰਸ਼ ਮਾਡਲਾਂ ਵਿੱਚ ਰਾਘਵ, ਅਨੁਜ, ਜਗਸ਼ੇਰ, ਆਲਮ ਅਤੇ ਸਿਡ ਸ਼ਾਮਲ ਹੋਣਗੇ। ਇਸ ਫੈਸ਼ਨ ਸ਼ੋਅ ਦੀ ਖਾਸੀਅਤ ਇਹ ਰਹੇਗੀ ਕਿ ਇਸ ਮੌਕੇ ਨਿਫ਼ਟ ਦੀ ਇੱਕ ਸਾਬਕਾ ਵਿਦਿਆਰਥਣ ਅਤੇ ਮਿਸ ਇੰਡੀਆ ਖਾਦੀ-2017 ਖ਼ੂਸ਼ਬੂ ਰਾਵਤ ਵੀ ਸ਼ਾਮਲ ਹੋਵੇਗੀ।ਇਸ ਮੌਕੇ ਇਸ ਫੈਸ਼ਨ ਸ਼ੋਅ ਲਈ ਵਿਦਿਆਰਥੀਆਂ ਤੇ ਮਾਰਗ ਦਰਸ਼ਕ ਵਜੋਂ ਡਾ. ਪੂਨਮ ਅਗਰਵਾਲ, ਡਾ. ਸਿਮਰਿਤਾ ਸਿੰਘ, ਦੀਪਤੀ ਸ਼ਰਮਾ, ਸ੍ਰੀ ਗੋਬਿੰਦ ਰਾਏ ਅਤੇ ਨਵਦੀਪ ਕੌਰ ਭੁਮਿਕਾ ਨਿਭਾਉਣਗੀਆਂ। ਇਸ ਫੈਸ਼ਨ ਸ਼ੋਅ ਦਾ ਨਿਰਦੇਸ਼ਨ ਸਟਰਿਕਰਜ਼ ਪ੍ਰਾਈਵੇਟ ਲਿਮਟਿਡ ਦੇ ਅਰਵੇਸ਼ ਠਾਕੁਰ ਕਰਨਗੇ।

 

Tags: Fashion

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD