Saturday, 11 May 2024

 

 

ਖ਼ਾਸ ਖਬਰਾਂ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਅਕਾਲੀ ਦਲ ਨੇ ਸਰਨਾ ਭਰਾਵਾਂ ਦੀ ਖੰਡ ਮਿੱਲ ਵੱਲੋਂ ਜੀਵ-ਜੰਤੂਆਂ ਦੇ ਕੀਤੇ ਭਾਰੀ ਨੁਕਸਾਨ ਦੀ ਨਿਖੇਧੀ ਕੀਤੀ

ਸੁਖਦੇਵ ਸਿੰਘ ਢੀਂਡਸਾ ਨੇ ਇਸ ਦਿਲ ਕੰਬਾਊ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ

Web Admin

Web Admin

5 Dariya News

ਚੰਡੀਗੜ , 19 May 2018

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਵੱਲੋਂ ਬਿਆਸ ਦਰਿਆ ਵਿਚ ਸੀਰਾ ਘੋਲਣ ਦੀ ਅਪਰਾਧਿਕ ਕਾਰਵਾਈ ਕਰਕੇ ਵਾਤਾਵਰਣ ਅਤੇ ਮੱਛੀਆਂ ਤੇ ਹੋਰ ਜੀਵ ਜੰਤੂਆਂ ਦੇ ਕੀਤੇ ਭਾਰੀ ਨੁਕਸਾਨ ਦੀ ਨਿਖੇਧੀ ਕੀਤੀ ਹੈ ਅਤੇ ਇਸ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਸਾਂਸਦ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹਨਾਂ ਮਿਲ ਮਾਲਕਾਂ ਦੇ ਲਾਪਰਵਾਹ ਵਤੀਰੇ ਨੇ ਪੰਜਾਬ ਵਿਚ ਜੀਵ-ਜੰਤੂਆਂ ਦਾ ਭਾਰੀ ਨੁਕਸਾਨ ਕੀਤਾ ਹੈ। ਇਸ ਨਾਲ ਕਿੰਨੇ ਹੀ ਟਨ ਮੱਛੀਆਂ ਮਾਰੀਆਂ ਗਈਆਂ ਅਤੇ ਕਈ ਇੰਡਸ ਡੌਲਫਿਨ ਵਰਗੀਆਂ ਦੁਰਲੱਭ ਪ੍ਰਜਾਤੀਆਂ ਦੇ ਬੀਜ ਨਾਸ਼ ਦਾ ਖ਼ਤਰਾ ਖੜ•ਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਮਿੱਲ ਦੇ ਮਾਲਕਾਂ ਦੇ ਸੱਤਾਧਾਰੀ ਪਾਰਟੀ ਦੇ ਹੁਕਮਰਾਨਾਂ ਨਾਲ ਨੇੜਲੇ ਸੰਬੰਧ ਹੋਣ ਕਰਕੇ ਇਹ ਉਦਯੋਗਾਂ ਸੰਬੰਧੀ ਲਾਗੂ ਨਿਯਮਾਂ ਦੀ ਲਗਾਤਾਰ ਉਲੰਘਣਾ ਕਰਦੇ ਸਨ ਅਤੇ ਪ੍ਰਦੂਸ਼ਨ ਕੰਟਰੋਲ ਦੇ ਨਿਯਮਾਂ ਨੁੰ ਟਿੱਚ ਜਾਣਦੇ ਸਨ, ਜਿਸ ਕਰਕੇ ਇਹ ਇੰਨਾ ਵੱਡਾ ਦੁਖਾਂਤ ਵਾਪਰਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਗੁਰਦਾਸਪੁਰ ਵਿਚ ਕੀਰੀ ਅਫਗਾਨਾ ਵਿਖੇ ਸਥਿਤ ਇਸ ਖੰਡ ਮਿਲ ਦੇ ਇੱਕ ਵੱਡੇ ਟੈਂਕ ਵਿਚੋਂ ਸੀਰਾ ਰਿਸ ਕੇ ਕਾਹਨੂੰਵਾਨ ਨਾਲੇ ਵਿਚ ਜਾ ਡਿੱਿਗਆ ਸੀ, ਜਿੱਥੋਂ ਅੱਗੇ ਵਹਿੰਦਾ ਹੋਇਆ ਇਹ ਬਿਆਸ ਦਰਿਆ ਵਿਚ ਆ ਕੇ ਰਲ ਗਿਆ। ਉਹਨਾਂ ਕਿਹਾ ਕਿ ਇਹ ਇਕ ਬਹੁਤ ਹੀ ਗੰਭੀਰ ਅਪਰਾਧ ਹੈ। ਉਹਨਾਂ ਕਿਹਾ ਕਿ ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਦੋਸ਼ੀ ਰਸੂਖਵਾਨ ਹੋਣ ਕਰਕੇ ਇਸ ਮਾਮਲੇ ਵਿਚੋਂ ਬਚ ਕੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। 

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਅਜੇ ਤੀਕ ਨਾ ਤਾਂ ਕੋਈ ਗਿਰਫਤਾਰੀ ਕੀਤੀ ਹੈ ਅਤੇ ਨਾ ਹੀ ਖੰਡ ਮਿਲ ਦੇ ਖ਼ਿਲਾਫ ਕੋਈ ਸਖ਼ਤ ਕਾਰਵਾਈ ਕੀਤੀ ਹੈ। ਇਸ ਖੌਫਨਾਕ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਮਿਲ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਦੇ ਪਰਿਵਾਰ ਦੀ ਹੋਣ ਕਰਕੇ ਦੋਸ਼ੀਆਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ  ਦੋਸ਼ੀਆਂ ਨੂੰ ਮਾਮੂਲੀ ਇਲਜ਼ਾਮ ਲਾ ਕੇ ਛੱਡ ਦਿੱਤਾ ਜਾਵੇ ਜਾਂ ਫਿਰ ਉਹਨਾਂ ਨੂੰ ਬਚਾਉਣ ਲਈ ਨਿਯਮਾਂ ਨੂੰ ਤੋੜ-ਮਰੋੜ ਦਿੱਤਾ ਜਾਵੇ। ਇਸ ਲਈ ਅਸੀਂ ਦੋਸ਼ੀਆਂ ਖ਼ਿਲਾਫ ਇੱਕ ਸਮਾਂ-ਬੱਧ ਨਿਆਂਇਕ ਜਾਂਚ ਦੀ ਮੰਗ ਕਰਦੇ ਹਾਂ, ਜਿਸ ਵਿਚ ਦੋਸ਼ੀ ਪਾਏ ਜਾਣ ਉੱਤੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਕਾਂਗਰਸ ਸਰਕਾਰ ਉੱਤੇ ਸੂਬੇ ਦੇ ਵਾਤਾਵਰਣ, ਕੁਦਰਤੀ ਸਰੋਤਾਂ ਅਤੇ ਲੋਕਾਂ ਲਈ ਘਾਤਕ ਸਾਬਿਤ ਹੋ ਰਹੇ ਕਾਂਗਰਸੀਆਂ ਦੀ ਪੁਸ਼ਤਪਨਾਹੀ ਕਰਨ ਲਈ ਜ਼ੋਰਦਾਰ ਨਿਸ਼ਾਨਾ ਸੇਧਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਕਾਂਗਰਸੀ ਮੰਤਰੀ, ਵਿਧਾਇਕ ਅਤੇ ਆਗੂ ਸੂਬੇ ਅੰਦਰ ਉਪਲੱਭਧ ਹਰ ਮੌਕੇ ਨੂੰ ਪੈਸੇ ਕਮਾਉਣ ਵਾਸਤੇ ਇਸਤੇਮਾਲ ਕਰਨ ਲਈ ਬੇਲਗਾਮ ਹੋਏ  ਘੁੰਮ ਰਹੇ ਹਨ। ਜਦ ਤਕ ਮੁੱਖ ਮੰਤਰੀ ਇਹਨਾਂ ਗੁੰਡਿਆਂ ਨੂੰ ਨੱਥ ਨਹੀਂ ਪਾਉਂਦੇ, ਸਾਡਾ ਵਾਤਾਵਰਣ, ਕੁਦਰਤੀ ਸਰੋਤਾਂ ਅਤੇ ਲੋਕਾਂ ਉੱਤੇ ਇੱਕ ਭਾਰੀ ਖਤਰਾ ਮੰਡਰਾ ਰਿਹਾ ਹੈ।  

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD