Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ਦੀ ਕੇਂਦਰੀ ਸਿਹਤ ਬੀਮਾ ਸਕੀਮ ਲਾਗੂ ਨਾ ਕਰਨ ਲਈ ਨਿਖੇਧੀ

ਕਿਹਾ ਕਿ ਲੋਕਾਂ ਦੀ ਭਲਾਈ ਕਾਂਗਰਸ ਸਰਕਾਰ ਦੇ ਏਜੰਡੇ ਉੱਤੇ ਹੀ ਨਹੀਂ ਹੈ

Web Admin

Web Admin

5 Dariya News

ਚੰਡੀਗੜ , 19 May 2018

Last updated on: May 19, 2018, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਗਰੀਬ ਪੱਖੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਨਾ ਕਰਨ ਲਈ  ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਵਾਰ ਵਾਰ ਸਾਬਿਤ ਹੋ ਚੁੱਕੀ ਹੈ ਕਿ ਲੋਕਾਂ ਦੀ ਭਲਾਈ ਕਾਂਗਰਸ ਸਰਕਾਰ ਦੇ ਏਜੰਡੇ ਉੱਤੇ ਹੀ ਨਹੀਂ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਪੂਰੇ ਭਾਰਤ ਵਿਚ ਲਾਗੂ ਕੀਤੀ ਜਾ ਰਹੀ ਅਯੂਸ਼ਮਨ ਭਾਰਤ ਸਕੀਮ ਨੂੰ ਲਾਗੂ ਕਰਨ ਤੋਂ ਦਿੱਤੇ ਕੋਰੇ ਜੁਆਬ ਨਾਲ ਪੰਜਾਬ ਸਰਕਾਰ ਦੀ ਗਰੀਬ ਵਿਰੋਧੀ ਅਤੇ ਲੋਕ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਹੋ ਗਿਆ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ 50 ਕਰੋੜ ਲੋਕਾਂ ਵਾਸਤੇ 5 ਲੱਖ ਪ੍ਰਤੀ ਪਰਿਵਾਰ ਦੀ ਸਿਹਤ ਬੀਮਾ ਸਕੀਮ ਸ਼ੁਰੂ ਕੀਤੀ ਹੈ , ਪਰ ਅਜੀਬ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ ਹੈ ਅਤੇ ਇਸ ਦੀ ਥਾਂ ਸਿਰਫ 50 ਹਜ਼ਾਰ ਰੁਪਏ ਮੈਡੀਕਲ ਕਵਰ ਵਾਲੀ ਸਕੀਮ ਨੂੰ ਲਾਗੂ ਕਰ ਰਹੀ ਹੈ। ਅਯੂਸ਼ਮਨ ਭਾਰਤ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਕੇਂਦਰੀ ਸਿਹਤ ਮੰਤਰਾਲੇ ਨੇ ਹਰ ਸਾਲ 50 ਕਰੋੜ ਲਾਭਪਾਤਰੀਆਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਸਿਹਤ ਬੀਮਾ ਪ੍ਰਦਾਨ ਕਰਨ ਦਾ ਟੀਚਾ ਮਿਥਿਆ ਹੈ। ਉਹਨਾਂ ਕਿਹਾ ਕਿ ਇਸ ਸਕੀਮ ਦਾ ਵਿੱਤੀ ਬੋਝ ਕੇਂਦਰ ਅਤੇ ਰਾਜਾਂ ਵੱਲੋਂ ਕ੍ਰਮਵਾਰ 60:40 ਦੇ ਅਨੁਪਾਤ ਨਾਲ ਉਠਾਇਆ ਜਾਣਾ ਹੈ।  

ਉਹਨਾਂ ਕਿਹਾ ਕਿ ਪਰ ਪੰਜਾਬ ਸਰਕਾਰ ਇਹ ਕਹਿੰਦਿਆਂ ਇਸ ਸਕੀਮ ਨੂੰ ਲਾਗੂ ਕਰਨ ਤੋਂ ਭੱਜ ਗਈ ਹੈ ਕਿ ਇਸ ਨਾਲ ਸਰਕਾਰੀ ਖਜ਼ਾਨੇ ਉੱਤੇ ਵਾਧੂ ਬੋਝ ਪਵੇਗਾ। ਉਹਨਾਂ ਕਿਹਾ ਕਿ ਜਦੋਂ ਵੀ ਸਰਕਾਰ ਨੂੰ ਲੋਕਾਂ ਦੀ ਭਲਾਈ ਵਾਸਤੇ ਕਿਹਾ ਜਾਂਦਾ ਹੈ ਤਾਂ ਇਹ ਖਾਲੀ ਖਜ਼ਾਨੇ ਦਾ ਰੋਣਾ ਲੈ ਕੇ ਬਹਿ ਜਾਂਦੀ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਕੋਲ ਮੰਤਰੀਆਂ ਦੇ ਬੰਗਲਿਆਂ ਦੀ ਸਜਾਵਟ ਅਤੇ ਉਹਨਾਂ ਲਈ ਮਹਿੰਗੀਆਂ ਗੱਡੀਆਂ ਵਾਸਤੇ ਅਕਸਰ ਪੈਸੇ ਹੁੰਦੇ ਹਨ, ਪਰ ਗਰੀਬਾਂ ਵਾਸਤੇ ਸਿਹਤ ਬੀਮਾ ਸਕੀਮ ਲਈ ਇਸ ਕੋਲ ਪੈਸੇ ਨਹੀਂ ਹਨ।  ਉਹਨਾਂ ਕਿਹਾ ਕਿ ਤੁਸੀਂ ਜਦੋਂ ਸਰਕਾਰ ਅੱਗੇ ਸੂਬੇ ਜਾਂ ਇਸ ਦੇ ਲੋਕਾਂ ਦੀ ਭਲਾਈ ਵਾਸਤੇ ਕੋਈ ਪ੍ਰਸਤਾਵ ਰੱਖਦੇ ਹੋ ਤਾਂ ਕਾਂਗਰਸ ਦਾ ਵਿੱਤੀ ਮੰਤਰੀ ਫੰਡਾਂ ਦੀ ਘਾਟ ਦੇ ਬਹਾਨੇ ਬਣਾਉਣੇ ਸ਼ੁਰੂ ਕਰ ਦਿੰਦਾ ਹੈ। ਪਰੰਤੂ ਜਦੋਂ ਮੰਤਰੀਆਂ ਲਈ ਪੈਸੇ ਕੱਢਣੇ ਹੁੰਦੇ ਹਨ ਤਾਂ ਇਹ ਬਹਾਨੇ ਗਾਇਬ ਹੋ ਜਾਂਦੇ ਹਨ। ਪੰਜਾਬ ਸਰਕਾਰ ਦੇ ਸੂਬੇ ਅਤੇ ਇਸ ਦੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਲਾਪਰਵਾਹੀ ਵਾਲੇ ਵਤੀਰੇ ਦੀ ਨਿੰਦਾ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਸ਼ੈਅ ਨਜ਼ਰ ਨਹੀਂ ਆਉਂਦੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਾ ਕਰਨ ਕਰਕੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਨੌਜਵਾਨਾਂ ਨੂੰ ਵਾਅਦੇ ਮੁਤਾਬਿਕ ਨੌਕਰੀਆਂ ਨਾਲ ਮਿਲਣ ਕਰਕੇ ਉਹ ਠੱਗੇ ਮਹਿਸੂਸ ਕਰਦੇ ਹਨ। ਇੱਥੋਂ ਤਕ ਕਿ ਦਲਿਤਾਂ ਅਤੇ ਗਰੀਬਾਂ ਨੂੰ ਦਿੱਤੇ ਜਾਂਦੇ ਸਮਾਜ ਭਲਾਈ ਸਕੀਮਾਂ ਦੇ ਲਾਭ ਵੀ ਰੋਕ ਦਿੱਤੇ ਗਏ ਹਨ। ਹੁਣ ਲੋਕਾਂ ਨੂੰ ਸਭ ਤੋਂ ਵੱਧ ਲੋੜੀਂਦੀ ਮੈਡੀਕਲ ਸਿਹਤ ਬੀਮਾ ਸਕੀਮ ਤੋਂ ਵਾਂਝਾ ਕੀਤਾ ਜਾ ਰਿਹਾ ਹੈ। 

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD