Tuesday, 28 May 2024

 

 

ਖ਼ਾਸ ਖਬਰਾਂ ਵਿਜੇਇੰਦਰ ਸਿੰਗਲਾ ਦੇ ਹੱਕ ਵਿੱਚ ਡੋਰ ਟੂ ਡੋਰ ਕੰਪੇਨ ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਹਲਕਾ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ ਪੰਜਾਬ ਵਿੱਚ ਵੋਟਾਂ ਤੋਂ ਪਹਿਲਾਂ ਹੀ ਅਕਾਲੀ ਦਲ (ਬਾਦਲ) ਨੂੰ ਮਿਲਿਆ ਜ਼ੋਰਦਾਰ ਹੁੰਕਾਰਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਆਮ ਆਦਮੀ ਪਾਰਟੀ ਦੇ ਆਗੂ ਹੀਰਾ ਲਾਲ ਕੁੰਦਰਾ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਢਾਬਾ ਮਾਲਕਾਂ ਨਾਲ ਕੀਤੀ ਗੱਲਬਾਤ ਸੰਜੇ ਟੰਡਨ ਨੇ ਮੌਕਾਪ੍ਰਸਤ ਅਤੇ ਅਪਵਿੱਤਰ ਕਾਂਗਰਸ-ਆਪ ਗਠਜੋਡ਼ ਦਾ ਕੀਤਾ ਪਰਦਾਫਾਸ਼ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਇਆ ਜੱਗ ਜ਼ਾਹਿਰ : ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਸਮਰਥਨ ਕੀਤਾ ਕੇਜਰੀਵਾਲ ਨੇ ਲੁਧਿਆਣਾ 'ਚ ਕਿਹਾ- ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ ਆਪਣੇ ਪੁੱਤ ਨੂੰ ਸੰਸਦ ਵਿੱਚ ਭੇਜੋ, ਉਹ ਕੇਂਦਰ ਸਰਕਾਰ ਵਿੱਚ ਮੰਤਰੀ ਬਣੇਗਾ, ਫਿਰ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ: ਭਗਵੰਤ ਮਾਨ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਗਿੱਦੜਬਾਹਾ ਅਤੇ ਰਾਮਪੁਰਾ ਫੂਲ 'ਚ ਕੀਤਾ ਚੋਣ ਪ੍ਰਚਾਰ ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ : ਅਰਵਿੰਦ ਕੇਜਰੀਵਾਲ ਨੈਣਾ ਦੇਵੀ ਰੋਡ ਨੂੰ ਚਹੁੰ-ਮਾਰਗੀ ਕਰਨਾ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਨੂੰ ਤਰਜੀਹ : ਵਿਜੇ ਇੰਦਰ ਸਿੰਗਲਾ ਆਪ ਦਾ 13 -ਜ਼ੀਰੋ 4 ਜੂਨ ਨੂੰ ਜ਼ੀਰੋ-13 ਵਿੱਚ ਬਦਲ ਜਾਵੇਗਾ : ਗੁਰਜੀਤ ਸਿੰਘ ਔਜਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਸਥਾਪਤ ਕਰਨਗੇ ਅੰਤਰਰਾਸ਼ਟਰੀ ਵਿੱਤੀ ਕੇਂਦਰ- ਪ੍ਰਨੀਤ ਕੌਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ

 

ਅਗਲੇ 24 ਘੰਟਿਆਂ ਵਿੱਚ ਸਾਰੀਆਂ ਨਹਿਰਾਂ ਦਾ ਟੇਲਾਂ ਤੱਕ ਪਾਣੀ ਹੋ ਜਾਵੇਗਾ ਸਾਫ਼ : ਓ.ਪੀ. ਸੋਨੀ

ਜਾਂਚ ਕਮੇਟੀ ਮੰਗਲਵਾਰ ਤੱਕ ਸੌਂਪ ਦੇਵੇਗੀ ਆਪਣੀ ਰਿਪੋਰਟ, ਦੋਸ਼ੀ ਬਖਸ਼ੇ ਨਹੀਂ ਜਾਣਗੇ

Web Admin

Web Admin

5 Dariya News

ਚੰਡੀਗੜ , 20 May 2018

ਵਾਤਾਵਰਣ ਮੰਤਰੀ ਪੰਜਾਬ  ਓ.ਪੀ. ਸੋਨੀ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਕੀੜੀ ਅਫਗਾਨਾਂ ਦੀ ਖੰਡ ਮਿੱਲ ਤੋਂ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ ਉਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਦ ਕੰਟਰੋਲ ਬੋਰਡ ਅਤੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲਿਆਂ ਵਿੱਚ ਤਾਇਨਾਤ ਡਿਪਟੀ ਕਮਿਸ਼ਨਰਾਂ ਲਗਾਤਾਰ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈ ਰਹੇ ਹਨ ਅਤੇ ਅਗਲੇ 24 ਘੰਟਿਆਂ ਤੱਕ ਨਹਿਰਾਂ ਦੀਆਂ ਟੇਲਾਂ ਤੱਕ ਪਾਣੀ ਸਾਫ ਹੋ ਜਾਵੇਗਾ।  ਇਸਤੋਂ ਇਲਾਵਾ ਲੋਕਾਂ ਨੂੰ ਇਨਾਂ ਨਹਿਰਾਂ ਤੋਂ ਪੀਣ ਵਾਲੇ ਪਾਣੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਅਤੇ ਪਾਣੀ ਵਿਚਲੇ ਜੀਵਾਂ ਨੂੰ ਬਚਾਉਣ ਦੇ ਮਕਸਦ ਨਾਲ ਰਣਜੀਤ ਸਾਗਰ ਡੈਮ ਤੋਂ 2000 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ, ਜਿਸ ਨਾਲ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਮਹਿਕਮੇ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨਿਅਰ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਮੰਗਲਵਾਰ ਤੱਕ ਜਾਂਚ ਰਿਪੋਰਟ ਅਤੇ ਭਵਿੱਖ ਵਿੱਚ ਇਸ ਤਰਾਂ ਦੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਣ ਲਈ ਆਪਣੀਆਂ ਸਿਫਾਰਸ਼ਾਂ ਵੀ ਪੇਸ਼ ਕਰੇਗੀ। ਸ੍ਰੀ ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਾਤਾਵਰਣ ਸਬੰਧੀ ਮਾਮਲਿਆਂ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਵਿਚਾਰਿਆ ਗਿਆ ਜਿਸ ਕਾਰਨ ਮਿੱਲਾਂ ਅਤੇ ਫੈਕਟਰੀਆਂ ਵੱਲੋਂ ਦਰਿਆਵਾਂ ਅਤੇ ਨਦੀਆਂ ਨਾਲਿਆਂ ਵਿੱਚ ਰਹਿੰਦ ਖੂੰਦ ਅਤੇ ਰਸਾਇਣਕ ਪਦਾਰਥ ਵਹਾਏ ਜਾਂਦੇ ਰਹੇ ਅਤੇ ਇਨਾਂ ਉੱਤੇ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। 

ਪ੍ਰੰਤੂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਵਾਤਾਵਰਣ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪੂਰੀ ਤਰਾਂ ਵਚਨਬੱਧ ਅਤੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਬਿਆਸ ਕਾਂਡ ਲਈ ਜੋ ਵੀ ਜੁੰਮੇਵਾਰ ਹੋਵੇਗਾ ਉਸਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੀੜੀ ਅਫਗਾਨਾਂ ਸਥਿਤ ਚੱਢਾ ਸ਼ੂਗਰ ਮਿੱਲ ਪਹਿਲਾਂ ਹੀ ਸੀਲ ਕੀਤੀ ਜਾ ਚੁੱਕੀ ਹੈ ਅਤੇ ਇਸ ਮਿੱਲ ਦੀ 25 ਲੱਖ ਦੀ ਜਮਾਨਤ ਰਾਸ਼ੀ ਵੀ ਜਬਤ ਕਰ ਲਈ ਗਈ ਹੈ। ਸ੍ਰੀ ਸੋਨੀ ਨੇ ਕਿਹਾ ਕਿ ਵਾਤਾਵਰਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੰਜਾਬ ਦੇ ਦਰਿਆਵਾਂ ਅਤੇ ਨਦੀਆਂ ਨਾਲਿਆਂ ਵਿੱਚ ਗੰਦਾ ਪਾਣੀ ਅਤੇ ਫੈਕਟਰੀਆਂ ਦਾ ਰਹਿੰਦ ਖੂੰਦ ਸੁੱਟਣ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਉਣ। ਇਸੇ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੀਆਂ ਸਮੂਹ ਖੰਡ ਮਿੱਲਾਂ ਅਤੇ ਸ਼ਰਾਬ ਫੈਕਟਰੀਆਂ ਵਿੱਚ ਪਏ ਸੀਰੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਤਰਾਂ ਦੇ ਹਾਦਸੇ ਭਵਿੱਖ ਵਿੱਚ ਨਾ ਵਾਪਰਣ।

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD