Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਦਾ ਹਿੱਸਾ : ਰਾਮ ਨਾਥ ਕੋਵਿੰਦ

ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਚਰ (ਆਈਸਰ) ਦੀ 07ਵੀਂ ਸਾਲਾਨਾ ਕਨਵੋਕੇਸ਼ਨ ਵਿੱਚ ਰਾਸ਼ਟਰਪਤੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 20 May 2018

Last updated on: May 20, 2018, 00:00 IST

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਨਾਮਵਰ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਚਰ (ਆਈਸਰ), ਐਸ.ਏ.ਐਸ. ਨਗਰ ਦੀ 07ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ, ਜਿਸ ਤੋਂ ਆਈਸਰ ਵਰਗੀ ਸੰਸਥਾ ਨੂੰ ਪ੍ਰੇਰਨਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਪੰਜਾਬ ਵਿਗਿਆਨਕ ਗਿਆਨ ਦੀ ਉਤਪਤੀ ਅਤੇ ਸਿਖਲਾਈ ਦੇ ਸ਼ੁਰੂਆਤੀ ਕੇਂਦਰਾਂ ਵਿੱਚੋਂ ਇੱਕ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਸਥਾ ਦੇ ਵਿਹੜੇ ਵਿੱਚ ਬੂਟਾ ਲਾਇਆ ਅਤੇ ਸੰਸਥਾ ਦੇ 152 ਵਿਦਿਆਰਥੀਆਂ ਨੂੰ ਬੀ.ਐਸ., ਬੀ.ਐਸ-ਐਮ.ਐਸ. ਅਤੇ ਪੀਐਚ.ਡੀ. ਦੀਆਂ ਡਿਗਰੀਆਂ ਵੰਡੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਪੰਜਾਬ ਦੀ ਇਹ ਵਿਰਾਸਤ ਉਦਾਹਰਣ ਪੇਸ਼ ਕਰਦੀ ਹੈ ਕਿ ਕਿਵੇਂ ਇੱਕ ਪਾਸੇ ਵਿਗਿਆਨਕ ਖੋਜੀਆਂ ਅਤੇ ਤਕਨੀਸ਼ਨਾਂ ਦੇ ਸੁਮੇਲ ਅਤੇ ਦੂਜੇ ਬੰਨੇ ਵੱਡੀ ਵਿਕਾਸ ਪ੍ਰਣਾਲੀ ਨੇ ਦੇਸ਼ ਦੇ ਵਿਕਾਸ ਵਿੱਚ ਅਹਮਿ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਖੜਾ-ਨੰਗਲ ਪ੍ਰੋਜੈਕਟ ਵਰਗੇ ਵੱਡੇ ਪ੍ਰੋਜੈਕਟਾਂ ਵਿੱਚ ਜ਼ਮੀਨੀਂ ਪੱਧਰ 'ਤੇ ਤਕਨੀਸ਼ਨਾਂ ਵੱਲੋਂ ਨਿਭਾਏ ਰੋਲ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਖੇਤੀਬਾੜੀ ਵਿਗਿਆਨੀਆਂ ਅਤੇ ਯੂਨੀਵਰਸਿਟੀਆਂ ਨੇ ਅਨਾਜ ਦੀ ਪੈਦਾਵਾਰ ਵਧਾਉਣ ਅਤੇ ਹਰੀ ਕਰਾਂਤੀ ਲਈ ਆਧਾਰ ਮੁਹੱਈਆ ਕਰਵਾਇਆ। ਰਾਸ਼ਟਰਪਤੀ ਨੇ ਕਿਹਾ ਕਿ ਅੱਜ ਮੋਹਾਲੀ ਆਈ.ਟੀ., ਬਾਇਓਟੈਕਨਾਲੋਜੀ, ਬਾਇਓਇਨਫਰਮੈਟਿਕਸ ਅਤੇ ਹੋਰਨਾਂ ਖੇਤਰਾਂ ਦਾ ਧੁਰਾ ਬਣ ਗਿਆ ਹੈ।ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਆਈਸਰ ਉੱਚ ਵਿੱਦਿਆ ਅਤੇ ਖੋਜ ਸਬੰਧੀ ਦੇਸ਼ ਦੀਆਂ ਸਭ ਤੋਂ ਅਹਿਮ ਸੰਸਥਾਵਾਂ ਵਿੱਚ ਸ਼ੁਮਾਰ ਹੈ। ਉੱਤਰੀ ਭਾਰਤ ਵਿੱਚੋਂ ਇਹ ਸੰਸਥਾ ਬਹੁਤ ਥੋੜ੍ਹੇ ਸਮੇਂ ਵਿੱਚ ਸਾਇੰਸ ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਗਈ ਹੈ। 

ਇਸ ਤੋਂ ਇਲਾਵਾ ਭਾਰਤ ਅਤੇ ਭਾਰਤੀ ਸਮਾਜ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਵਿਗਿਆਨਕ ਖੋਜ ਨੂੰ ਉਤਸ਼ਾਹਤ ਕਰਨ ਅਤੇ ਇਸ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਪਣੇ ਉਦੇਸ਼ ਵੱਲ ਵੀ ਇਹ ਸੰਸਥਾ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਮਾਜ, ਮਿਹਨਤਕਸ਼ ਕਰਦਾਤਾਵਾਂ, ਸਰਕਾਰੀ ਏਜੰਸੀਆਂ  ਅਤੇ ਹੋਰਨਾਂ ਭਾਈਵਾਲਾਂ, ਜਿਨ੍ਹਾਂ ਨੇ ਆਈਸਰ ਅਤੇ ਇਸ ਦੇ ਵਿਦਿਆਰਥੀਆਂ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਸਹਿਯੋਗ ਦਿੱਤਾ ਹੈ, ਨੂੰ ਕਦੇ ਵੀ ਨਾ ਭੁੱਲਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਮਾਜ ਅਤੇ ਦੇਸ਼ ਪ੍ਰਤੀ ਕੁਝ ਨਾ ਕੁਝ ਕਰਨ ਦੀ ਭਾਵਨਾ ਜ਼ਰੂਰ ਰੱਖਣ, ਖ਼ਾਸਕਰ ਕੇ ਉਨ੍ਹਾਂ ਲਈ, ਜਿਨ੍ਹਾਂ ਕੋਲ ਸਾਧਨਾਂ ਦੀ ਘਾਟ ਹੈ। ਸ੍ਰੀ ਕੋਵਿੰਦ ਨੇ ਆਖਿਆ ਕਿ ਪੰਜਾਬ ਅਜਿਹੇ ਟੈਕਨੋਕਰੇਟਸ ਦਾ ਲੰਮਾ ਇਤਿਹਾਸ ਸਮੋਈ ਬੈਠਾ ਹੈ ਜਿਹੜੇ ਕਿ ਕਾਮਯਾਬ ਕਾਰੋਬਾਬੀ ਬਣੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸੇ ਮਾਰਗ 'ਤੇ ਚੱਲਦਿਆਂ ਚੰਗੇ ਕਾਰੋਬਾਰੀ ਬਣਨ ਨੂੰ ਤਰਜੀਹ ਦੇ ਕੇ ਹੋਰਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਨਾਲ-ਨਾਲ ਸਰਮਾਇਆ ਪੈਦਾ ਕਰਨ ਵਾਲੇ ਵੀ ਬਣਨ, ਜਿਸ ਤਰ੍ਹਾਂ ਬਹੁਤ ਸਾਰੇ ਮਹਾਨ ਸਾਇਸੰਦਾਨਾਂ ਅਤੇ ਤਕਨੀਸ਼ਨਾਂ ਨੇ ਕੀਤਾ ਹੈ। ਉਨ੍ਹਾਂ ਨੇ ਇਸ ਮੌਕੇ ਖੁਸ਼ੀ ਪ੍ਰਗਟਾਈ ਕਿ ਅਕਾਦਮਿਕ ਪ੍ਰਫਾਰਮੈਂਸ ਦੇ ਦੋਵੇਂ ਸੋਨ ਤਗ਼ਮੇ ਵਿਦਿਆਰਥਣਾਂ ਦੇ ਹੀ ਹਿੱਸੇ ਆਏ ਹਨ ਅਤੇ ਅਕਾਦਮਿਕ ਐਕਸੀਲੈਂਸ ਲਈ ਦਿੱਤੇ ਗਏ ਚਾਰ ਐਵਾਰਡਾਂ ਵਿੱਚੋਂ ਵੀ ਤਿੰਨ ਲੜਕੀਆਂ ਨੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ਉੱਤੇ ਵੀ ਦੇਸ਼ ਦੀਆਂ ਧੀਆਂ ਹਰ ਖੇਤਰ ਵਿੱਚ ਲੜਕਿਆਂ ਤੋਂ ਅੱਗੇ ਵੱਧ ਰਹੀਆਂ ਹਨ ਤੇ ਇਹ ਦੇਸ਼ ਨੂੰ ਸੁਨਹਿਰੇ ਭਵਿੱਖ ਵੱਲ ਲਿਜਾਂਦੇ ਕਦਮਾਂ ਵਿੱਚੋਂ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਵਿਗਿਆਨਕ ਖੋਜ ਦਾ ਮੰਤਵ ਤਿੰਨ ਪਰਤੀ ਹੈ। ਪਹਲਿਾ, ਸਾਇੰਸ ਅਤੇ ਤਕਨਾਲੋਜੀ ਦੇਸ਼ ਨੂੰ ਵਿਕਸਤ ਕਰਨ ਵਿੱਚ ਆਪਣੇ ਯੋਗਦਾਨ ਹਰ ਹਾਲ ਜਾਰੀ ਰੱਖੇ। ਵਿਕਾਸ ਸਬੰਧੀ ਸਵਾਲਾਂ ਦੇ ਹੱਲ ਲਈ ਸਾਇੰਸ ਅਤੇ ਤਕਨਾਲੋਜੀ ਦੀ ਲੋੜ ਸਦਾ ਬਣੀ ਰਹੇਗੀ। ਅੱਜ ਮੌਸਮੀ ਤਬਦੀਲੀ, ਸਸਤੇ ਇਲਾਜ ਅਤੇ ਕਿਸਾਨਾਂ ਨੂੰ ਪੈਦਾਵਾਰ ਵਧਾਉਣ ਅਤੇ ਘੱਟਦੇ ਪਾਣੀ ਦੇ ਸੰਕਟ ਵਰਗੀਆਂ ਮੁਸ਼ਕਲਾਂ  ਅਤੇ ਸਮਾਜ ਦੇ ਹਰ ਮੈਂਬਰ ਨੂੰ ਮਾਣ-ਸਨਮਾਨ  ਵਾਲੀ ਜ਼ਿੰਦਗੀ ਬਸਰ ਕਰਨ ਦੇ ਯੋਗ ਬਣਾਉਣ ਸਬੰਧੀ ਸਵਾਲ ਦੇਸ਼ ਅਤੇ ਦੁਨੀਆਂ ਅੱਗੇ ਖੜ੍ਹੇ ਹਨ, ਜਿਨ੍ਹਾਂ ਦੇ ਹੱਲ ਲੱਭਣੇ ਲਾਜ਼ਮੀ ਹਨ। 

ਰਾਸ਼ਟਰਪਤੀ ਨੇ ਆਈਸਰ ਨੂੰ ਇਸ ਸਬੰਧੀ ਅਹਿਮ ਭੂਮਿਕਾ ਨਿਭਾਉਣ ਲਈ ਆਖਿਆ। ਦੂਜਾ, ਉਨ੍ਹਾਂ ਕਿਹਾ ਕਿ ਸਾਇੰਸ ਅਤੇ ਤਕਨਾਲੋਜੀ ਦਾ ਵਪਾਰ ਅਤੇ ਸਨਅੱਤ ਨਾਲ ਡੂੰਘਾ ਸਬੰਧ ਹੈ ਅਤੇ ਸਾਇੰਸ ਅਤੇ ਵਣਜ ਇਕੱਠੇ ਬਹੁਤ ਕੁਝ ਕਰ ਸਕਦੇ ਹਨ। ਕੈਲੇਫੋਰਨੀਆ (ਅਮਰੀਕਾ) ਵਿਚਲੀ ਸਿਲੀਕੌਨ ਵੈਲੀ ਅਤੇ ਭਾਰਤ ਵਿੱਚ ਬੰਗਲੌਰ ਇਸ ਦੀਆਂ ਉਦਾਹਰਨਾਂ ਹਨ। ਉਨ੍ਹਾਂ ਕਿਹਾ ਕਿ ਆਈਸਰ ਨੂੰ ਵੀ ਮੋਹਾਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਅਜਿਹੀ ਹੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਤੀਜਾ, ਉਨ੍ਹਾਂ ਕਿਹਾ ਕਿ ਵਿਗਿਆਨਕ ਸਿੱਖਿਆ ਅਤੇ ਖੋਜ ਦੀਆਂ ਸੰਸਥਾਵਾਂ ਆਪਣੇ ਆਪ ਵਿੱਚ ਗਿਆਨ ਦੇ ਪਸਾਰ ਲਈ ਅਹਿਮ ਹਨ ਤੇ ਉਨ੍ਹਾਂ ਮੁਤਾਬਕ ਇਹੀ ਗੱਲ ਸਭ ਤੋਂ ਅਹਿਮ ਹੈ। ਇਸ ਤੋਂ ਪਹਿਲਾਂ ਆਈਸਰ ਦੇ ਬੋਰਡ ਆਫ਼ ਗਵਰਨਰਜ਼ ਦੀ ਚੇਅਰਪਰਸਨ ਡਾ. ਮਧੂਚੰਦਾ ਕਰ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਸ਼ਖ਼ਸੀਅਤਾ ਦਾ ਕਨਵੋਕੇਸ਼ਨ ਵਿੱਚ ਪੁੱਜਣ 'ਤੇ ਸੰਸਥਾ ਵੱਲੋਂ ਸਵਾਗਤ ਕੀਤਾ ਅਤੇ ਸੰਸਥਾ ਦੇ ਡਾਇਰੈਕਟਰ ਪ੍ਰੋ. ਦੇਬੀ ਪ੍ਰਸਾਦ ਸਰਕਾਰ ਨੇ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡੀਨ ਅਕਾਦਮਿਕ ਆਰ.ਐਸ.ਜੌਹਲ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸੁਪਤਨੀ ਸ੍ਰੀਮਤੀ ਸਵਿਤਾ ਕੋਵਿੰਦ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸ੍ਰੀ ਕਪਤਾਨ ਸਿੰਘ ਸੋਲੰਕੀ , ਕੈਬਨਿਟ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ, ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਐਨ.ਐਸ.ਕਲਸੀ, ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਅਰੁਨ ਕੁਮਾਰ ਗਰੋਵਰ, ਆਈਸਰ ਦੇ ਬੋਰਡ ਆਫ਼ ਗਵਰਨਰਜ਼, ਸੈਨੇਟ ਦੇ ਮੈਂਬਰ, ਸਹਾਇਕ ਰਜਿਸਟਰਾਰ ਬਿਪੁਲ ਕੁਮਾਰ ਚੌਧਰੀ ਸਮੇਤ ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ। 

 

Tags: Ram Nath Kovind , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD