Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਸਬੰਧੀ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਵੀਪ ਪ੍ਰੋਗਰਾਮ ਤਹਿਤ ਸਕੂਲਾਂ ਵਿਚ ਪੇਂਟਿੰਗ, ਰੰਗੋਲੀ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣ - ਡਾ: ਰਿਚਾ

Web Admin

Web Admin

5 Dariya News

ਫ਼ਿਰੋਜ਼ਪੁਰ , 21 May 2018

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਚਾਂਦ ਪ੍ਰਕਾਸ਼ ਵੀ ਹਾਜ਼ਰ ਸਨ ।ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਅਧੀਨ ਹਲਕੇ ਵਿਚ ਪੈਂਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਿਚ ਪੇਂਟਿੰਗ, ਸਲੋਗਨ ਰਾਈਟਿੰਗ, ਹਸਤਾਖ਼ਰ ਅਭਿਆਨ, ਰੰਗੋਲੀ, ਰੈਲੀ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਵੀਪ ਪ੍ਰੋਜੈਕਟ ਤਹਿਤ ਤਾਇਨਾਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕੈਂਪਸ ਅੰਬੈਸਡਰ ਯੋਗ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਆਗਾਮੀ ਚੋਣਾਂ ਵਿਚ ਸਰਵਿਸ ਵੋਟਰਾਂ, ਮਾਈਗਰੇਟ ਵੋਟਰ ਸਬੰਧੀ, ਸੀ.ਈ.ਓ ਵੈੱਬਸਾਈਟ ਤੇ ਅਪਡੇਸ਼ਨ, ਨੁੱਕੜ ਨਾਟਕ ਆਦਿ ਨਾਲ ਵੋਟਰਾਂ ਵਿਚ ਪ੍ਰਚਾਰ ਦੇ ਪ੍ਰਬੰਧ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਮਰ ਚੁੱਕੇ ਵੋਟਰਾਂ ਦੀ ਵੋਟ ਕੱਟਣ ਲਈ ਨਿਯਮਾਂ ਅਨੁਸਾਰ ਕਰਵਾਈ ਕਰਨ ਲਈ ਵੀ ਆਖਿਆ। ਇਸ ਮੌਕੇ ਸ੍ਰ: ਨੇਕ ਸਿੰਘ ਡੀ.ਈ.ਓ (ਸ.), ਸ਼੍ਰੀ ਪ੍ਰਗਟ ਸਿੰਘ ਬਰਾੜ ਡਿਪਟੀ ਡੀ.ਈ.ਓ(ਸ.), ਪ੍ਰਿੰਸੀਪਲ ਡਾ: ਸਤਿੰਦਰ ਸਿੰਘ, ਸ੍ਰ; ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD