Tuesday, 21 May 2024

 

 

ਖ਼ਾਸ ਖਬਰਾਂ ਅਨਿਲ ਕੁਮਾਰ ਚੂਨਾ ਨੇ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਹਮਾਇਤ ਲਈ ਕੀਤੀ ਯੂਥ ਮੀਟਿੰਗ ਜਨਰਲ ਓਬਜ਼ਰਵਰ ਦੀ ਨਿਗਰਾਨੀ ਹੇਠ ਹੋਈ ਈ.ਵੀ.ਐੱਮ. ਮਸ਼ੀਨਾਂ ਦੀ ਦੂਸਰੀ ਰੈਂਡਮਾਈਜੇਸ਼ਨ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ

 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸਾਲ ਪਿਛਲੇ ਸਾਲ ਨਾਲੋਂ ਕਣਕ ਦੀ ਬੰਪਰ ਖਰੀਦ ਹੋਈ

ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 01 ਲੱਖ 88 ਹਜਾਰ 075 ਮੀਟਰਕ ਟਨ ਕਣਕ ਦੀ 100 ਫੀਸਦੀ ਖਰੀਦ ਤੇ ਲਿਫਟਿੰਗ

Web Admin

Web Admin

5 Dariya News

ਰੂਪਨਗਰ , 21 May 2018

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸਾਲ ਪਿਛਲੇ ਸਾਲ ਨਾਲੋਂ ਜਿਆਦਾ ਕਣਕ ਦੀ ਆਮਦ ਤੇ ਖਰੀਦ ਹੋਈ ਹੈ ਅਤੇ ਪਿਛਲੇ ਸਾਲ ਖਰੀਦੀ ਗਈ 163238 ਮੀਟਰਕ ਟਨ ਕਣਕ ਦੀ ਥਾਂ ਇਸ ਸਾਲ ਹੁਣ ਤੱਕ 01 ਲੱਖ 88 ਹਜਾਰ 075 ਮੀਟਰਕ ਟਨ  ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ  ਵੱਲੋਂ 100 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਖਰੀਦੀ ਗਈ ਕਣਕ ਵਿਚੋਂ 179310 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ ਜਦਕਿ ਖਰੀਦੀ ਗਈ ਕਣਕ ਦੀ 320.42 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁਕੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਨੇ 32818 ਮੀਟਰਕ ਟਨ, ਮਾਰਕਫੈਡ ਨੇ 34350 ਮੀਟਰਕ ਟਨ, ਪਨਸਪ ਨੇ 37857 ਮੀਟਰਕ ਟਨ, ਵੇਅਰ ਹਾਊਸ ਨੇ 20571 ਮੀਟਰਕ ਟਨ, ਪੰਜਾਬ ਐਗਰੋ ਨੇ 29302 ਮੀਟਰਕ ਟਨ ਅਤੇ  ਐਫ.ਸੀ.ਆਈ. ਨੇ 33183 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿੱਚ ਕਣਕ ਦੀ ਰਿਕਾਰਡ ਖਰੀਦ ਹੋਈ ਹੈ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਵੀ ਕੋਈ ਮੁਸ਼ਕਲ ਨਹੀਂ ਆਈ। ਸਥਾਨਿਕ ਅਨਾਜ ਮੰਡੀ ਦਾ ਦੋਰਾ ਕਰਨ ਤੇ ਸ਼੍ਰੀ ਨਿਰਮਲ ਸਿੰਘ ਨਿੰਮਾ ਅਤੇ ਸ਼੍ਰੀ ਗੌਰਵ ਕੋਹਲੀ ਆੜਤੀ ਨੇ ਦਸਿਆ ਕਿ ਇਸ ਸਾਲ ਸਰਕਾਰ ਵਲੋਂ ਕੀਤੇ ਸੁਚੱਜੇ ਪ੍ਰਬੰਧਾਂ ਸਦਕਾ ਉਨਾਂ ਨੂੰ ਕਣਕ ਦੀ ਖਰੀਦ ਵਿਚ ਕੋਈ ਸਮੱਸਿਆ ਨਹੀਂ ਆਈ। ਇਸ ਦੇ ਨਾਲ ਨਾਲ ਉਨਾਂ ਨੂੰ ਸਰਕਾਰ ਵਲੋਂ ਸਰਕਾਰ ਨੂੰ ਵੇਚੀ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਹੀ ਮਿਲਦੀ ਰਹੀ ਹੈ। 

 

Tags: DC ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD